Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 24, 2016

June 24, 2016

ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਬੀਤੇ ਦਿਨੀਂ ਐਨ.ਐਸ.ਜੀ. ਮੈਂਬਰ ਮੁਲਕਾਂ ਦੀ ਸਿਊਲ ਵਿਖੇ ਹੋਈ ਮੀਟਿੰਗ ਵਿਚ ਚੀਨ, ਨਿਊਜ਼ੀਲੈਡ, ਆਸਟਰੀਆ, ਤੁਰਕੀ, ਆਇਰਲੈਡ ਅਤੇ ਬ੍ਰਾਜ਼ੀਲ ਮੁਲਕਾਂ ਨੇ ਭਾਰਤ ਨੂੰ ਐਨ.ਐਸ.ਜੀ. ਦਾ ਮੈਂਬਰ ਬਣਾਉਣ ਵਿਰੁੱਧ ਦ੍ਰਿੜਤਾ ਨਾਲ ਜੋ ਸਟੈਂਡ ਲਿਆ ਹੈ। ਉਹਨਾਂ ਮੁਲਕਾਂ ਦਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਿੱਖ ਕੌਮ ਵੱਲੋਂ ਭਰਪੂਰ ਸਵਾਗਤ ਕਰਦੇ ਹੋਏ ਅਤੇ ਉਹਨਾਂ ਦਾ ਸਦਾ ਰਿਣੀ ਰਹਿਣ ਦੇ ਵਿਚਾਰ ਪ੍ਰਗਟਾਉਦੇ ਹੋਏ ਪ੍ਰਗਟ ਕੀਤੇ।
ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਹੁਸ਼ਿਆਰਪੁਰ ਵਿਚ ਬਾਦਲ ਦਲ ਦੇ ਆਗੂਆਂ ਵਲੋਂ ਕਿਸਾਨਾਂ ਨਾਲ ਧੋਖਾ ਕਰਕੇ ਕੀਤੇ ਗਏ ਜ਼ਮੀਨ ਘੋਟਾਲੇ ਦੀ ਜਾਂਚ ਦੀ ਮੰਗ ਕੀਤੀ ਹੈ। ਆਪ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਮੌਜੂਦਾ ਜੱਜ ਕਰੇ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਤੋਂ ਆਪਣੀ ਜਾਨ ਨੂੰ ਖ਼ਤਰੇ ਦਾ ਡਰ ਪ੍ਰਗਟ ਕਰਦਿਆਂ ਰਾਜਪਾਲ ਤੋਂ ਸਰੁੱਖਿਆ ਦੀ ਮੰਗ ਕੀਤੀ ਹੈ। ਦਲ ਦੇ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਪ੍ਰੋ. ਕਪਤਾਨ ਸਿੰਘ ਸੋਲੰਕੀ ਨੂੰ ਦਿੱਤੇ ਮੰਗ ਪੱਤਰ ਵਿੱਚ ਰਾਜ ਵਿੱਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ’ਤੇ ਚਿੰਤਾ ਪ੍ਰਗਟ ਕੀਤੀ ਗਈ ਹੈ। ਨਾਲ ਹੀ ਕਿਹਾ ਗਿਆ ਹੈ ਕਿ ਪ੍ਰਧਾਨ ਅਤੇ ਦਲ ਦੇ ਹੋਰ ਨੇਤਾਵਾਂ ਦਾ ਜਾਨੀ ਨੁਕਸਾਨ ਹੋਣ ਦੀ ਸੂਰਤ ਵਿੱਚ ਜ਼ਿੰਮੇਵਾਰੀ ਗ੍ਰਹਿ ਸਕੱਤਰ ਅਤੇ ਪੁਲੀਸ ਮੁਖੀ ਦੀ ਹੋਵੇਗੀ। ਦਲ ਵੱਲੋਂ ਰਾਜਪਾਲ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਦਿੱਤਾ ਗਿਆ ਹੈ।
ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰ ਅਤੇ ਜੇਲ੍ਹਾਂ ਬਾਰੇ ਮੰਤਰੀ ਸੋਹਣ ਸਿੰਘ ਠੰਡਲ ਨੇ ਕਿਹਾ ਕਿ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਪਾਣੀ ਵਿੱਚ ਬੱਸਾਂ ਚੱਲਣ ਦਾ ਕੀਤਾ ਗਿਆ ਵਾਅਦਾ, ਜਿਸ ’ਤੇ ਵਿਰੋਧੀਆਂ ਨੇ ਕਾਫੀ ਰੌਲਾ ਪਾਇਆ ਸੀ, ਪੂਰਾ ਹੋਣ ਜਾ ਰਿਹਾ ਹੈ। ਪਾਣੀ ਵਿੱਚ ਚੱਲਣ ਵਾਲੀਆਂ ਦੋ ਬੱਸਾਂ ਤਿਆਰ ਹੋ ਚੁੱਕੀਆਂ ਹਨ, ਜੋ ਕਿ 15 ਦਿਨਾਂ ਤੱਕ ਪੰਜਾਬ ਪਹੁੰਚ ਜਾਣਗੀਆਂ ਤੇ ਇਹ ਬੱਸਾਂ ਅੰਮ੍ਰਿਤਸਰ ਤੋਂ ਹਰੀਕੇ ਪੱਤਣ ਤੱਕ 12 ਕਿਲੋਮੀਟਰ ਤੱਕ ਪਾਣੀ ਵਿੱਚ ਚੱਲਣਗੀਆਂ।
ਦਰਬਾਰ ਸਾਹਿਬ ਵਿਖੇ ਹਰਿ ਕੀ ਪੌੜੀ 'ਤੇ ਸੋਨੇ ਦੀ ਛੱਤ ਮੁਕੰਮਲ ਹੋਣ ਉਪਰੰਤ ਅੱਜ ਪ੍ਰਧਾਨ ਸ਼੍ਰੋਮਣੀ ਕਮੇਟੀ ਅਵਤਾਰ ਸਿੰਘ ਮੱਕੜ ਵੱਲੋਂ ਰਸਮੀ ਤੌਰ 'ਤੇ ਖੋਲ੍ਹੀ ਗਈ, ਇਸ ਤੋਂ ਇਲਾਵਾ ਅਕਾਲ ਤਖ਼ਤ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਦੇ ਨਵੇਂ ਕਾਂਉਂਟਰ ਦੀ ਵੀ ਸ਼ੁਰੂਆਤ ਕੀਤੀ ਗਈ, ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਨਿਯੁਕਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਵੀ ਹਾਜ਼ਰ ਸਨ।
ਬਰਤਾਨੀਆ ਵਿਚ ਯੂਰੋਪੀਅਨ ਯੂਨੀਅਨ ਵਿਚ ਰਹਿਣ ਜਾਂ ਨਾ-ਰਹਿਣ ਬਾਰੇ ਹੋਈ ਰਾਏਸ਼ੁਮਾਰੀ ਵਿਚ ਨਾ-ਰਹਿਣ ਵਾਲੀ ਧਿਰ ਜਿੱਤ ਗਈ ਹੈ। ਵੱਖ ਹੋਣ ਦੇ ਹੱਕ ਵਿਚ 52% ਵੋਟ ਪਏ ਜਦਕਿ (ਈਯੂ) ਵਿਚ ਰਹਿਣ ਲਈ 48% ਵੋਟ ਪਏ। ‘ਬੀਬੀਸੀ’ ਦੀ ਰਿਪੋਰਟ ਮੁਤਾਬਕ, ਬਰਤਾਨੀਆ ਨੇ ਇਸ ਰਾਏਸ਼ੁਮਾਰੀ ਨਾਲ 43 ਵਰ੍ਹਿਆਂ ਬਾਅਦ ਈਯੂ ਤੋਂ ਵੱਖ ਹੋਣ ਲਈ ਵੋਟ ਪਾਈ। ਨਾਲ ਰਹਿਣ ਦੇ ਹੱਕ ਵਿਚ 15,692,092 ਵੋਟ ਪਏ ਜਦਕਿ ਵੱਖ ਹੋਣ ਦੇ ਹੱਕ ਵਿਚ ਇਸ ਨਾਲੋਂ 6,835,512 ਵੱਧ ਵੋਟ ਪਏ।
ਪੰਜਾਬ ਸਰਕਾਰ ਵੱਲੋਂ ਮੁਕਤਸਰ-ਬਠਿੰਡਾ ਮੁੱਖ ਸੜਕ ਉਪਰ ਪਿੰਡ ਭੁੱਲਰ ਕੋਲ ਰਾਜਸਥਾਨ ਕੈਨਾਲ (ਇੰਦਰਾ ਗਾਂਧੀ ਕੈਨਾਲ) ਵਿੱਚ ਕੱਟ ਲਾ ਕੇ ਉਸ ਦਾ ਪਾਣੀ ਸਰਹਿੰਦ ਫੀਡਰ ਵਿੱਚ ਪਾਉਣ ਦੀ ਯੋਜਨਾ ਰਾਜਸਥਾਨ ਸਰਕਾਰ ਦੇ ਵਿਰੋਧ ਕਾਰਨ ਫੇਲ੍ਹ ਹੋ ਗਈ। ਰਾਜਸਥਾਨ ਕੈਨਾਲ ਤੇ ਸਰਹਿੰਦ ਫੀਡਰ, ਹਰੀ ਕੇ ਪੱਤਣ ਤੋਂ ਨਿਕਲਦੀਆਂ ਹਨ ਅਤੇ ਬਰਾਬਰ ਚੱਲਦੀਆਂ ਹਨ। ਰਾਜਸਥਾਨ ਕੈਨਾਲ ਦਾ ਸਾਰਾ ਪਾਣੀ ਰਾਜਸਥਾਨ ਜਾਣਾ ਹੁੰਦਾ ਹੈ, ਜਦੋਂ ਕਿ ਸਰਹਿੰਦ ਫੀਡਰ, ਪੰਜਾਬ-ਰਾਜਸਥਾਨ ਦੀ ਹੱਦ ‘ਤੇ ਲੋਹਗੜ੍ਹ ਹੈੱਡ ਕੋਲ ਜਾ ਕੇ ਖ਼ਤਮ ਹੋ ਜਾਂਦੀ ਹੈ।
ਪੰਜਾਬ ਪੁਲਿਸ ਵਲੋਂ ਤਲਵੰਡੀ ਸਾਬੋ ਵਿਖੇ ਦਫਤਰ ਖੋਲ੍ਹਣ ਤੋਂ ਰੋਕਣ ਮਗਰੋਂ ਕਾਰਜਕਾਰੀ ਜਥੇਦਾਰਾਂ ਨੇ ਪੰਜਾਬ ਹਰਿਆਣਾ ਬਾਰਡਰ ਦੇ ਨੇੜੇ ਪਿੰਡ ਦਾਦੂ ਵਿਖੇ ਆਰਜ਼ੀ ਦਫਤਰ ਖੋਲ੍ਹ ਲਿਆ ਹੈ। ਦਮਦਮਾ ਸਾਹਿਬ ਤੋਂ 18 ਕਿਲੋਮੀਟਰ ਦੂਰ ਹਰਿਆਣਾ ਦੇ ਪਿੰਡ ਦਾਦੂ ਦੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਸਾਹਿਬ 'ਚ ਇਹ ਦਫਤਰ ਖੋਲ੍ਹਿਆ ਗਿਆ ਹੈ।
ਮੁੱਖ ਮੰਤਰੀ ਨੂੰ ਸਿਰੋਪਾਓ ਦੇਣ ਤੋਂ ਨਾਂਹ ਕਰਨ ਵਾਲੇ ਅਰਦਾਸੀਏ ਭਾਈ ਬਲਬੀਰ ਸਿੰਘ ਨੇ ਲਗਭਗ ਵੀਹ ਦਿਨ ਬੀਤਣ ਮਗਰੋਂ ਵੀ ਆਪਣੇ ਤਬਾਦਲੇ ਵਾਲੀ ਥਾਂ 'ਤੇ ਹਾਜ਼ਰ ਨਹੀਂ ਹੋਏ ਹਨ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵੀ ਇਸ ਸਬੰਧੀ ਕੋਈ ਅਗਲੀ ਅਨੁਸ਼ਾਸਨੀ ਕਾਰਵਾਈ ਕਰਨ ਦੇ ਮਾਮਲੇ ਵਿਚ ਫਿਲਹਾਲ ਚੁੱਪ ਹੈ।
ਫ਼ਰੀਦਕੋਟ ਵਿਚ ਪਿਛਲੇ ਸਾਲ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਿਆ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਅਗਲੇ ਹਫ਼ਤੇ ਸਰਕਾਰ ਨੂੰ ਆਪਣੀ ਰਿਪੋਰਟ ਦੇਣ ਦੀ ਤਿਆਰੀ ਵਿਚ ਹੈ। ਪਤਾ ਲੱਗਿਆ ਹੈ ਕਿ ਕਮਿਸ਼ਨ ਨੇ ਨਾ ਸਿਰਫ ਪਿਛਲੇ ਸਾਲ ਅਕਤੂਬਰ ਵਿਚ ਬਹਿਬਲ ਕਲਾਂ ਤੇ ਬੁਰਜ ਜਵਾਹਰ ਸਿੰਘਵਾਲਾ ਵਿਚ ਪੁਲਿਸ ਫਾਇਰਿੰਗ ਦੀਆਂ ਘਟਨਾਵਾਂ ਦੀ ਜਾਂਚ ਕੀਤੀ, ਸਗੋਂ ਪਿਛਲੇ ਸਾਲ ਪਹਿਲੀ ਜੂਨ ਨੂੰ ਬੁਰਜ ਜਵਾਹਰ ਸਿੰਘਵਾਲਾ ਤੋਂ ਪਵਿੱਤਰ ਬੀੜ ਚੋਰੀ ਹੋਣ ਤੋਂ ਬਾਅਦ ਬੇਅਦਬੀ ਦੀਆਂ ਘਟਨਾਵਾਂ ਨੂੰ ਵੀ ਪੜਤਾਲਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।