Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 25, 2016

June 25, 2016

ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਕੁਰਾਨ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਸਾਰੇ ਇਲਾਕੇ ਵਿਚ ਹਿੰਸਾ ਫੈਲ ਗਈ ਹੈ। ਹਿੰਸਾ ਉਦੋਂ ਭੜਕੀ ਜਦੋਂ ਖੰਨਾ ਰੋਡ ਚੌਂਕ 'ਚ ਕੁਰਾਨ ਸ਼ਰੀਫ ਦੇ ਵਰਕੇ ਪਾੜੇ ਹੋਏ ਪਏ ਮਿਲੇ। ਪੰਜਾਬ ਦੇ ਮੁਸਲਿਮ ਬਹੁਗਿਣਤੀ ਵਾਲੇ ਇਲਾਕੇ ਵਿਚ ਇਸ ਘਟਨਾ ਨਾਲ ਲੋਕਾਂ ਵੀ ਭਾਰੀ ਰੋਸ ਪਾਇਆ ਗਿਆ।
ਯੂਨਾਇਟਿਡ ਖ਼ਾਲਸਾ ਦਲ ਯੂ.ਕੇ. ਦੇ ਪ੍ਰਧਾਨ ਨਿਰਮਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਬਾਦਲ ਦੀ ਤੁਲਨਾ ਜ਼ਾਲਮ ਹੁਕਮਰਾਨ ਦੇ ਤੌਰ 'ਤੇ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਥਕ ਰਿਵਾਇਤਾਂ ਮੁਤਾਬਕ ਸਿੱਖ ਨਵੰਬਰ 2016 ਵਿਚ ਇਕੱਠ ਕਰਨਾ ਚਾਹੁੰਦੇ ਹਨ ਅਤੇ ਉਸ ਦੇ ਤਾਲਮੇਲ ਲਈ ਇਕ ਦਫਤਰ ਖੋਲ੍ਹਣਾ ਚਾਹੁੰਦੇ ਹਨ। ਜੋ ਕਿ ਬਾਦਲ ਦੀ ਪੁਲਿਸ ਨੇ ਤਲਵੰਡੀ ਸਾਬੋ ਵਿਖੇ ਖੋਲ੍ਹਣ ਨਹੀਂ ਦਿੱਤਾ। ਭਾਈ ਨਿਰਮਲ ਸਿੰਘ ਅਤੇ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਕਿਹਾ ਕਿ ਬਾਦਲ ਸਰਕਾਰ ਦੀ ਇਹ ਧੱਕੇਸ਼ਾਹੀ ਹੀ ਬਾਦਲ ਪਰਿਵਾਰ ਦੇ ਪਤਨ ਦਾ ਕਾਰਨ ਬਣੇਗੀ।
ਆਮ ਆਦਮੀ ਪਾਰਟੀ ਦੇ ਨੇਤਾਵਾਂ ਭਗਵੰਤ ਮਾਨ ਅਤੇ ਗੁਰਪ੍ਰੀਤ ਘੁੱਗੀ ਨੇ ਸ਼ੁਕਰਵਾਰ ਨੂੰ ਸੋਸ਼ਲ ਨੈਟਵਰਕਿੰਗ ਸਾਇਟਾਂ ਉਤੇ ਚਲ ਰਹੀਆਂ ਕੁਝ ਵੀਡਿਓ ਬਾਰੇ ਸਥਿਤੀ ਸਾਫ ਕਰਦਿਆਂ ਕਿਹਾ ਕਿ ਇਹ ਵਿਰੋਧੀ ਪਾਰਟੀਆਂ ਦੀ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ।
ਮੁਸਲਿਮ ਕਮਿਉਨਿਟੀ ਨੈਟਵਰਕ ਵਲੋਂ ਸਥਾਨਿਕ ਮੈਨਹੈਟਨ ਬੋਰੋਅ ਵਿਖੇ ਆਯੋਜਿਤ ਕੀਤੇ ਗਏ ਸਾਲਾਨਾ ਸਮਾਗਮ ਵਿੱਚ ਨਿਊਯਾਰਕ ਸ਼ਹਿਰ ਦੇ ਪ੍ਰਸ਼ਾਸਨ ਜਿਸ ਵਿੱਚ ਮੈਨਹੈਟਨ ਬੋਰੋਅ ਅਤੇ ਮੇਅਰ ਦਾ ਆਫਿਸ ਸ਼ਾਮਲ ਹੈ, ਵਲੋਂ ਪਿਛਲੇ ਕਈ ਸਾਲਾਂ ਤੋਂ ਮਨੁੱਖਤਾ ਦੀ ਸੇਵਾ ਲਈ ਕੰਮ ਕਰ ਰਹੀ ਜਥੇਬੰਦੀ ਯੂਨਾਈਟਿਡ ਸਿੱਖਸ ਨੂੰ ਉਹਨਾਂ ਦੀ ਸੇਵਾ ਲਈ ਸਨਮਾਨਿਤ ਕੀਤਾ ਗਿਆ। ਭਾਈਚਾਰਕ ਸਾਂਝ ਅਤੇ ਮਨੁੱਖਤਾ ਦੀ ਸੇਵਾ ਲਈ ਯੂਨਾਈਟਿਡ ਸਿੱਖਸ ਦੇ ਨਾਲ ਜਿੱਥੇ ਜਿਊਜ਼ ਫਾਰ ਰੇਸ਼ੀਅਲ ਐਂਡ ਇਕਨੌਮਿਕ ਜਸਟਿਸ ਅਤੇ ਇਸਲਾਮਿਕ ਰਿਲੀਫ ਨੂੰ ਵੀ ਸਨਮਾਨਿਤ ਕੀਤਾ ਗਿਆ, ਉੱਥੇ ਅਗਾਂਹ ਤੋਂ ਨਿਊਯਾਰਕ ਸ਼ਹਿਰ ਵਿੱਚ ਸਾਂਝੀਵਾਲਤਾ ਲਈ ਕੰਮ ਕਰਨ ਦਾ ਪ੍ਰਣ ਕੀਤਾ ਗਿਆ।
ਦਮਦਮੀ ਟਕਸਾਲ ਦੇ ਪ੍ਰਚਾਰਕਾਂ ਨੇ ਮੁੜ ਸਿੱਖ ਰਹਿਤ ਮਰਿਆਦਾ ਦਾ ਮੁੱਦਾ ਉਭਾਰਦਿਆਂ ਇਸ ਬਾਰੇ ਕਿੰਤੂ-ਪ੍ਰੰਤੂ ਕੀਤਾ ਹੈ। ਉਨ੍ਹਾਂ ਸਿੱਖ ਰਹਿਤ ਮਰਿਆਦਾ ਨੂੰ ਪ੍ਰਵਾਨਗੀ ਦੇਣ ਵਾਲੇ ਸਰਬ ਹਿੰਦ ਸਿੱਖ ਮਿਸ਼ਨ ਬੋਰਡ ਦੀ ਹੋਂਦ ’ਤੇ ਹੀ ਸਵਾਲੀਆ ਨਿਸ਼ਾਨ ਲਾਇਆ ਹੈ। ਇਸ ਸਬੰਧ ਵਿੱਚ ਦਮਦਮੀ ਟਕਸਾਲ ਦੇ ਪ੍ਰਚਾਰਕਾਂ ਦੀ ਹੋਈ ਮੀਟਿੰਗ ਵਿੱਚ ਭਾਈ ਗੁਰਨਾਮ ਸਿੰਘ ਬੰਡਾਲਾ, ਬਾਬਾ ਚਰਨਜੀਤ ਸਿੰਘ, ਗਿਆਨੀ ਸਤਨਾਮ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਗਿਆਨੀ ਨਵਤੇਜ ਸਿੰਘ, ਗਿਆਨੀ ਦਿਲਬਾਗ ਸਿੰਘ, ਗਿਆਨੀ ਨਵਦੀਪ ਸਿੰਘ, ਗਿਆਨੀ ਕਿਰਪਾਲ ਸਿੰਘ ਆਦਿ ਸ਼ਾਮਲ ਹੋਏ।
ਕੈਨੇਡਾ ਦੀ ਪਾਰਲੀਮੈਂਟ ਵਿਚ ਸਮੂਹਿਕ ਤਸਵੀਰ ਖਿਚਵਾਉਂਦੇ ਹੋਏ ਪੰਜ ਸਿੱਖ ਸੰਸਦ ਮੈਂਬਰ (ਖੱਬਿਉਂ) ਰਣਦੀਪ ਸਿੰਘ ਸਰਾਏ, ਹਰਜੀਤ ਸਿੰਘ ਸੱਜਣ (ਰੱਖਿਆ ਮੰਤਰੀ), ਦਰਸ਼ਨ ਸਿੰਘ ਕੰਗ, ਨਵਦੀਪ ਸਿੰਘ ਬੈਂਸ (ਸਾਇੰਸ ਤੇ ਆਰਥਿਕ ਮੰਤਰੀ) ਤੇ ਰਾਜ ਸਿੰਘ ਗਰੇਵਾਲ
ਸੰਗਤ ਦਰਸ਼ਨਾਂ ਦੌਰਾਨ ਹਰ ਪਿੰਡ ਵਿੱਚ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ਨੂੰ ਉਭਾਰ ਕੇ ਲੋਕਾਂ ਨੂੰ ਪਾਣੀਆਂ ਦੇ ਮਾਮਲੇ ਵਿੱਚ ਕੁਰਬਾਨੀਆਂ ਲਈ ਤਿਆਰ ਰਹਿਣ ਦਾ ਸੱਦਾ ਦੇ ਰਹੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ‘ਪੰਜਾਬ ਵਾਟਰ ਟਰਮੀਨੇਸ਼ਨ ਆਫ਼ ਐਗਰੀਮੈਂਟ ਐਕਟ-2004’ ਦੀ ਬੁਹਚਰਚਿਤ ਧਾਰਾ 5 ਨੂੰ ਰੱਦ ਕਰ ਦਿੱਤਾ ਗਿਆ ਹੈ। ਉਹ ਅੱਜ ਇੱਥੇ ਨਕੋਦਰ ਦੇ ਪਿੰਡ ਧਾਲੀਵਾਲ ਵਿੱਚ ਸੰਗਤ ਦਰਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਐਕਟ ਦੀ ਧਾਰਾ 5 ਨੂੰ ਰੱਦ ਕਰਨ ਦੀ ਕੋਈ ਤਰੀਕ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਕੋਈ ਜਵਾਬ ਨਹੀਂ ਦੇ ਸਕੇ।
ਉਪ-ਮੁੱਖ ਮੰਤਰੀ ਸੁਖਬੀਰ ਬਾਦਲ ਦੇ ਨੇੜਲੇ ਸਹਿਯੋਗੀ ਗੁਰਦੀਪ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਜੀਤ ਮਹਿੰਦਰ ਸਿੱਧੂ ਵਿਰੁੱਧ ਐਫ਼.ਆਈ.ਆਰ. ਦਰਜ ਕੀਤੇ ਜਾਣ 'ਤੇ ਪ੍ਰਤੀਕਰਮ ਪ੍ਰਗਟਾਉਂਦਿਆਂ 'ਆਮ ਆਦਮੀ ਪਾਰਟੀ' (ਆਪ) ਨੇ ਅੱਜ ਕਿਹਾ ਹੈ ਕਿ ਇਸ ਨਾਲ ਸੁਖਬੀਰ ਤੇ ਅਮਰਿੰਦਰ ਵਿਚਾਲੇ ਆਪਸੀ ਸਬੰਧ ਬੇਨਕਾਬ ਹੋ ਗਏ ਹਨ ਕਿਉਂਕਿ ਜੀਤ ਮਹਿੰਦਰ ਸਿੰਘ ਸਿੱਧੂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣ ਤੋਂ ਪਹਿਲਾਂ ਅਮਰਿੰਦਰ ਦਾ ਨੇੜਲਾ ਸਾਥੀ ਹੁੰਦਾ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।