Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 26, 2016

June 26, 2016

ਫੌਜਾਂ ਕੌਣ ਦੇੇਸ ਤੋਂ ਆਈਆਂ? ਕਿਹੜੇ ਦੇਸ ਤੋਂ ਕਹਿਰ ਲਿਆਈਆਂ, ਕਿੱਥੋਂ ਜ਼ਹਿਰ ਲਿਆਈਆਂ ਕਿਸ ਫਨੀਅਰ ਦੀ ਫੂਕ ਕਿ ਜਿਸ ਨੇ ਪੱਕੀਆਂ ਕੰਧਾਂ ਢਾਹੀਆਂ ਸੱਚ ਸਰੋਵਰ ਡੱਸਿਆ ਅੱਗਾਂ ਪੱਥਰਾਂ ਵਿੱਚ ਲਾਈਆਂ ਹਰਿ ਕੇ ਮੰਦਰ ਵਿਹੁ ਦੀਆਂ ਨਦੀਆਂ ਬੁੱਕਾਂ ਭਰ ਵਰਤਾਈਆਂ ਫੌਜਾਂ ਕੌਣ ਦੇਸ ਤੋਂ ਆਈਆਂ?
ਦਿੱਲੀ ਕਮੇਟੀ ਪ੍ਰਬੰਧਕਾਂ ਦੀ ਕਾਰਜਸ਼ੈਲੀ ’ਤੇ ਸਵਾਲ ਖੜੇ ਕਰਦੇ ਹੋਏ ਦਮਨਦੀਪ ਸਿੰਘ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਪ੍ਰੋਗਰਾਮ ਵੱਡੇ ਪੱਧਰ ’ਤੇ ਮਨਾਉਣ ਦੀ ਆੜ ਹੇਠ ਗੁਰੂ ਦੀ ਗੋਲਕ ਦੀ ਭਾਰੀ ਦੁਰਵਰਤੋਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਦੇ ਕਈ ਇਲਾਕਿਆਂ ’ਚ ਨਗਰ ਕੀਰਤਨ ਕੱਢੇ ਗਏ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਇਨ੍ਹਾਂ ਨਗਰ ਕੀਰਤਨਾਂ ਵਿਚ ਜਿਥੇ ਜ਼ਿਆਦਾਤਰ ਸਿੱਖ ਸੰਗਤਾਂ ਨੇ ਹਾਜ਼ਰੀ ਭਰਨ ਤੋਂ ਪਾਸਾ ਵੱਟੀ ਰੱਖਿਆ ਉਥੇ ਹੀ ਸੱਤਾ ਧਾਰੀ ਧਿਰ ਨਾਲ ਸਬੰਧਿਤ ਦਿੱਲੀ ਕਮੇਟੀ ਮੈਂਬਰ ਤੇ ਪਾਰਟੀ ਦੇ ਹੋਰਨਾ ਆਗੂ ਵੀ ਗੈਰ-ਹਾਜ਼ਰ ਨਜ਼ਰ ਆਏ।
ਸੂਬੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਟਰਮੀਨੇਸ਼ਨ ਆਫ ਐਗਰੀਮੈਂਟਸ ਐਕਟ 2004 ਦੀ ਧਾਰਾ 5 ਨੂੰ ਰੱਦ ਕਰਨ ਦੇ ਦਿੱਤੇ ਬਿਆਨ ਨੂੰ ਕਾਂਗਰਸ ਨੇ ਚੁਣੌਤੀ ਦਿੱਤੀ ਹੈ। ਪੰਜਾਬ ਕਾਂਗਰਸ ਦੇ ਮੁੱਖ ਬੁਲਾਰੇ ਤੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਇਸ ਧਾਰਾ ਨੂੰ ਰੱਦ ਕਰਨ ਦਾ ਰਿਕਾਰਡ ਦਿਖਾ ਦੇਣ ਕਿ ਉਨ੍ਹਾਂ ਨੇ ਕਦੋਂ ਇਹ ਧਾਰਾ ਰੱਦ ਕਰਵਾਈ ਸੀ।
ਰਾਜ ਸਭਾ ਮੈਂਬਰ ਨਵਜੋਤ ਸਿੰਘ ਸਿੱਧੂ ਮੁੜ ਸੂਬਾਈ ਸਿਆਸਤ ਵਿਚ ਆ ਗਏ ਹਨ, ਜਿਨ੍ਹਾਂ ਨੂੰ ਭਾਜਪਾ ਦੀ ਕੋਰ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ। ਦੂਜੇ ਪਾਸੇ ਉਨ੍ਹਾਂ ਦੇ ਹਮਾਇਤੀ ਤੋਂ ਵਿਰੋਧੀ ਬਣੇ ਅਨਿਲ ਜੋਸ਼ੀ ਦੀ ਕਮੇਟੀ ਵਿਚੋਂ ਛਾਂਟੀ ਕਰ ਦਿੱਤੀ ਗਈ ਹੈ।
ਦਰਬਾਰ ਸਾਹਿਬ ਅਤੇ ਹੋਰਨਾਂ ਗੁਰਧਾਮਾਂ ਉੱਤੇ ਜੂਨ 1984 ਵਿਚ ਭਾਰਤੀ ਫੌਜ ਵੱਲੋਂ ਕੀਤੇ ਗਏ ਹਮਲੇ ਦੀ 32ਵੀਂ ਵਰ੍ਹੇਗੰਢ ਲਈ ਅੰਮ੍ਰਿਤਸਰ ਵਿਚ ਭਾਰਤ ਦੇ ਅਰਧ-ਸੈਨਿਕ ਫੌਜੀ ਲਾਏ ਗਏ ਪਰ ਇਸ ਹਮਲੇ (ਜਿਸ ਨੂੰ ਕਿ ਉਪਰੇਸ਼ਨ ਬਲਿਊ ਸਟਾਰ ਦਾ ਨਾਂ ਦਿੱਤਾ ਗਿਆ ਸੀ) ਤੋਂ 200 ਕਿਲੋਮੀਟਰ ਦੂਰੀ ਤੇ ਬਚ ਜਾਣ ਵਾਲੇ ਲੋਕ 1984 ਬਾਰੇ ਆਪਣੇ ਅਨੁਭਵ ਦਸਦੇ ਹਨ ਤਾਂ ਇਹਨਾਂ ਦੀਆਂ ਹੱਡ-ਬੀਤੀਆਂ ਸਰਕਾਰ ਵਲੋਂ ਪ੍ਰਚਲਿਤ ਕੀਤੀਆਂ ਕਹਾਣੀਆਂ ਨੂੰ ਚੁਣੌਤੀ ਦਿੰਦੀਆਂ ਹਨ।
ਇਥੋਂ ਦੇ ਨਜ਼ਦੀਕੀ ਪਿੰਡ ਬੜਚੂਹੀ ਵਿਖੇ ਰਾਜਪੁਰ ਨੂੰ ਜਾਂਦੀ ਮੇਨ ਸੜਕ 'ਤੇ ਸਥਿਤ ਡੇਰੇ ਦੇ ਮੁਖੀ ਦੇ ਘਰ ਅੰਦਰ ਦਾਖਲ ਹੋ ਕੇ ਦੋ ਅਣਪਛਾਤਿਆਂ ਵਲੋਂ ਸਿਰ 'ਚ ਗੋਲੀ ਮਾਰਨ ਤੇ ਦਾਤਰ ਨਾਲ ਹੱਥ ਵੱਢਣ ਕਾਰਨ ਗੰਭੀਰ ਜ਼ਖਮੀ ਹੋਏ ਡੇਰਾ ਮੁਖੀ ਪ੍ਰੀਤਮ ਸਿੰਘ ਦੀ ਅੱਜ ਮੌਤ ਹੋ ਗਈ। ਉਸ ਨੂੰ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ।
ਕੌਮਾਂਤਰੀ ਯੋਗ ਦਿਹਾੜਾ 21 ਜੂਨ ਨੂੰ ਮਨਾਇਆ ਗਿਆ ਸੀ। ਕਈ ਵਰਗਾਂ ਵਲੋਂ ਇਹ ਖਦਸ਼ਾ ਜਾਹਰ ਕੀਤਾ ਗਿਆ ਕਿ ਭਾਜਪਾ ਅਤੇ ਆਰ.ਐਸ.ਐਸ. ਦੇ ਹਿੰਦੂਤਵੀ ਏਜੰਡੇ ਨੂੰ ਪ੍ਰਚਾਰਨ ਅਤੇ ਲਾਗੂ ਕਰਨ ਲਈ ਇਹੋ ਜਿਹੇ ਪ੍ਰੋਗਰਾਮ ਕੀਤੇ ਜਾ ਰਹੇ ਹਨ। ਸਿੱਖ ਸਿਆਸਤ ਨਿਊਜ਼ ਵਲੋਂ ਵੱਖ-ਵੱਖ ਦ੍ਰਿਸ਼ਟੀਕੋਣ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਖਾਸ ਤੌਰ ’ਤੇ ਭਾਜਪਾ, ਸ਼੍ਰੋਮਣੀ ਅਕਾਲੀ ਦਲ (ਮਾਨ) ਅਤੇ ਅਖੰਡ ਕੀਰਤਨੀ ਜੱਥੇ ਦੀ।
ਸਾਲ 2017 'ਚ ਹੋਣ ਵਾਲੀਆਂ ਪੰਜਾਬ ਚੋਣਾਂ ਲਈ ਆਮ ਆਦਮੀ ਪਾਰਟੀ ਦਾ 'ਯੂਥ ਮੈਨੀਫ਼ੈਸਟੋ' 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਉਂਦੀ 3 ਜੁਲਾਈ ਨੂੰ ਅੰਮ੍ਰਿਤਸਰ ਵਿਖੇ ਜਾਰੀ ਕੀਤਾ ਜਾਵੇਗਾ। ਇਸ ਸਬੰਧੀ ਸਮਾਰੋਹ ਸ਼ਾਮ ਨੂੰ ਹੋਵੇਗਾ, ਜਿਸ ਦੇ ਸਥਾਨ ਅਤੇ ਹੋਰ ਸਮੁੱਚੇ ਵੇਰਵਿਆਂ ਬਾਰੇ ਫ਼ੈਸਲਾ ਇੱਕ ਜਾਂ ਦੋ ਦਿਨਾਂ ਵਿੱਚ ਲੈ ਲਿਆ ਜਾਵੇਗਾ।
ਮਲੇਰਕੋਟਲਾ ਵਿੱਚ ਕੁਰਾਨ ਸ਼ਰੀਫ ਦੀ ਬੇਅਦਬੀ ਉੱਤੇ ਗਹਿਰਾ ਅਫਸੋਸ ਪ੍ਰਗਟ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਇਸਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। 'ਆਪ' ਦੇ ਸੰਗਰੂਰ ਤੋਂ ਸੰਸਦ ਅਤੇ ਪਾਰਟੀ ਦੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਨੇ ਕਿਹਾ ਕਿ ਅਜਿਹੀ ਕਰਤੂਤ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਸਖਤ ਤੋਂ ਸਖਤ ਸਜਾ ਦਿੱਤੀ ਜਾਵੇ। ਭਗਵੰਤ ਮਾਨ ਨੇ ਕਿਹਾ ਰਮਜ਼ਾਨ ਦੇ ਦਿਨਾਂ ਵਿੱਚ ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਵਾਲੀ ਇਸ ਬੇਹੱਦ ਦੁਖਦ ਘਟਨਾ ਦੀ ਉੱਚ ਪੱਧਰੀ ਜਾਂਚ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਵਿੱਚ ਜਾਂਚ ਹੋਵੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।