Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 27, 2016

June 27, 2016

ਜੂਨ 1984 ਦਾ ਘੱਲੂਘਾਰਾ ਵੀਹਵੀਂ ਸਦੀ ਦੇ ਸਿੱਖ ਇਤਿਹਾਸ ਦਾ ਇਕ ਫੈਸਲਾਕੁੰਨ ਅੰਗ ਹੈ। ਜੂਨ 1984 ਦਾ ਮਹੀਨਾ ਸਿੱਖ ਪੰਥ ਲਈ ਇਕ ਵੱਡੀ ਤਬਦੀਲੀ ਦਾ ਬਾਇਜ਼ ਆਖਿਆ ਜਾ ਸਕਦਾ ਹੈ। ਇਨ੍ਹਾਂ ਦਿਨਾਂ ਵਿਚ ਸਿੱਖ ਪੰਥ ਦੇ ਹਿਰਦੇ ਉੱਤੇ ਬਹੁਤ ਡੂੰਘੇ ਜ਼ਖਮ ਲਗਾਏ ਗਏ।
ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ, ਸਿਆਸੀ ਤੇ ਮੀਡੀਆ ਸਲਾਹਕਾਰ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਬੀਤੇ ਦਿਨੀਂ ਗੁਰੂ ਗੰ੍ਰਥ ਸਾਹਿਬ ਅਤੇ ਕੁਰਾਨ ਸ਼ਰੀਫ ਵਰਗੇ ਘੱਟ ਗਿਣਤੀ ਕੌਮਾਂ ਦੇ ਗ੍ਰੰਥਾਂ ਦੇ ਸਾਜ਼ਸੀ ਢੰਗਾਂ ਨਾਲ ਹੁੰਦੀਆਂ ਆ ਰਹੀਆਂ ਅਪਮਾਨਿਤ ਕਾਰਵਾਈਆਂ ਨੂੰ ਅਸਹਿ ਅਤੇ ਅਕਹਿ ਕਰਾਰ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਘਟਨਾਵਾਂ ਲਈ ਮੁਤੱਸਬੀ ਤਾਕਤਾਂ ਜਿ਼ੰਮੇਵਾਰ ਹਨ। ਉਹਨਾਂ ਕਿਹਾ ਕਿ ਫਿਰਕਾਪ੍ਰਸਤ ਤਾਕਤਾਂ ਅਜਿਹਾ ਮਾਹੌਲ ਪੈਦਾ ਕਰਨ ਦੀ ਤਾਕ ਵਿਚ ਹਨ ਜਿਸ ਨਾਲ ਬਹੁਗਿਣਤੀ ਅਤੇ ਘੱਟਗਿਣਤੀ ਕੌਮਾਂ ਵਿਚ ਡੂੰਘੀ ਨਫ਼ਰਤ ਪੈਦਾ ਹੋਵੇ ਅਤੇ ਇਹ ਪਾੜਾ ਵੱਧ ਜਾਵੇ।
26 ਜੂਨ 1975 ਨੂੰ ਭਾਰਤ ਦੀ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਵਲੋਂ ਦੇਸ਼ ਭਰ ਵਿੱਚ ਲਗਾਈ ਗਈ ਐਮਰਜੈਂਸੀ ਦੇ 41 ਸਾਲ ਬਾਅਦ ਇਸ ਦੀ ਮੋਦੀ ਤੋਂ ਲੈਕ ਕੇ ਹਰ ਭਾਜਪਾਈ ਅਤੇ ਭਾਜਪਾਈਆਂ ਦੇ ਕੁੱਛੜ ਚੜ੍ਹੇ ਬਾਦਲ ਵਰਗੇ ਅਨੇਕਾਂ ਕੌਮ ਘਾਤਕਾਂ ਵਲੋਂ ਨਿਖੇਧੀ ਕੀਤੀ ਗਈ ਅਤੇ ਰੱਜ ਕੇ ਕੀਰਨੇ ਪਾਏ ਗਏ। ਪਰ ਹੈਰਾਨੀ ਦੀ ਗੱਲ ਕਿ ਇਹਨਾਂ ਲੋਕਾਂ ਨੇ 1984 ਦੇ ਜੂਨ ਮਹੀਨੇ ਦੀ ਪਹਿਲੀ ਤਰੀਕ ਤੋਂ ਲੈ ਕੇ ਅੱਜ ਤੱਕ ਯੋਜਨਾ ਬੱਧ ਤਰੀਕੇ ਨਾਲ ਸਿੱਖਾਂ ਦੇ ਸਰਕਾਰੀ ਤੌਰ 'ਤੇ ਕੀਤੇ ਗਏ ਅਤੇ ਨਿਰੰਤਰ ਜਾਰੀ ਕਤਲੇਆਮ ਬਾਰੇ ਅਕਸਰ ਮੋਨ ਹੀ ਰੱਖਿਆ ਜਾਂਦਾ ਹੈ।
ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿਚ ਕਦੇ ਗੁਰੂ ਗ੍ਰੰਥ ਸਾਹਿਬ ਕਦੇ ਕਿਸੇ ਹੋਰ ਧਰਮ ਗ੍ਰੰਥ ਦੇ ਅਪਮਾਨ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਹੁਣ ਤਾਜ਼ਾ ਖ਼ਬਰ ਰਮਜ਼ਾਨ ਦੇ ਮਹੀਨੇ ਵਿਚ ਮਲੇਰਕੋਟਲਾ ਵਿਖੇ ਕੁਰਾਨ ਸ਼ਰੀਫ ਦੀ ਬੇਅਦਬੀ ਦੀ ਖ਼ਬਰ ਆਈ। ਜਿਸ ਤੋਂ ਬਾਅਦ ਰੋਸ ਪ੍ਰਦਰਸ਼ਨਾਂ ਅਤੇ ਹਿੰਸਾ ਵਿਚ ਕਾਫੀ ਮਾਲੀ ਨੁਕਸਾਨ ਹੋਇਆ, ਕਈ ਪ੍ਰਦਰਸ਼ਨਕਾਰੀ ਅਤੇ ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਵੀ ਹੋਏ।
ਕਾਂਗਰਸ ਵਲੋਂ ਹਿਮਾਚਲ ਪ੍ਰਦੇਸ਼ ਨਾਲ ਸੰਬੰਧਤ ਮਹਿਲਾ ਨੇਤਾ ਆਸ਼ਾ ਕੁਮਾਰੀ ਨੂੰ ਪੰਜਾਬ ਦਾ ਇੰਚਾਰਜ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕਰੜੇ ਸ਼ਬਦਾਂ ਵਿਚ ਵਿਰੋਧ ਕੀਤਾ। ਜ਼ਿਕਰਯੋਗ ਹੈ ਕਿ 4 ਮਹੀਨੇ ਪਹਿਲਾਂ ਹੀ ਹਿਮਾਚਲ ਪ੍ਰਦੇਸ਼ ਦੀ ਇੱਕ ਅਦਾਲਤ ਨੇ ਕੁਮਾਰੀ ਨੂੰ ਮੰਤਰੀ ਪਦ 'ਤੇ ਰਹਿੰਦਿਆਂ ਜੰਗਲਾਤ ਵਿਭਾਗ ਨਾਲ ਸੰਬੰਧਤ ਜ਼ਮੀਨ ਦਬੱਣ ਦੇ ਦੋਸ਼ ਵਿਚ ਸਜਾ ਸੁਣਾਈ ਸੀ।
ਬਾਬਾ ਬੰਦਾ ਸਿੰਘ ਬਹਾਦਰ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੀ ਅਗਵਾਈ ਵਿਚ ਮਾਨਸਾ ਤੋਂ ਲੈ ਕੇ ਭੀਖੀ ਤੱਕ ਦਸਤਾਰ ਮੋਟਰਸਾਈਕਲ ਮਾਰਚ ਕੱਢਿਆ ਗਿਆ। ਨੌਜਵਾਨਾਂ ਨੂੰ ਇਸ ਦੌਰਾਨ ਨਸ਼ਿਆਂ ਤੋਂ ਦੂਰ ਹੋ ਕੇ ਸਿੱਖੀ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ।
‘ਆਪ’ ਵਿਧਾਇਕ ਖ਼ਿਲਾਫ਼ ਛੇੜਛਾੜ ਦੇ ਗੰਭੀਰ ਦੋਸ਼ ਲੱਗਣ ਉਤੇ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਦਫ਼ਤਰ ਬਾਹਰ ਧਰਨਾ ਮਾਰਨ ਉਪਰ ਸਵਾਲ ਖੜ੍ਹਾ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤਾਂ ’ਤੇ ਭਰੋਸਾ ਕਿਉਂ ਨਹੀਂ ਹੈ?
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ ਕੰਵਰ ਸੰਧੂ ਅਤੇ ਆਸ਼ੀਸ਼ ਖੇਤਾਨ ਨੇ ਪੰਜਾਬ ਦੇ ਨੌਜਵਾਨਾਂ ਲਈ ਚੋਣ ਮਨੋਰਥ ਪੱਤਰ 2017 ਬਾਰੇ ਪ੍ਰੈਸ ਕਾਨਫਰੰਸ ਚੰਡੀਗੜ੍ਹ ਵਿਖੇ ਕਰਦੇ ਹੋਏ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼ੁਕਰਵਾਰ (24 ਜੂਨ) ਨੂੰ ਦਾਅਵਾ ਕੀਤਾ ਕਿ ਸਰਕਾਰ ਨੇ ਪਾਣੀਆਂ ਸਬੰਧੀ ਸਮਝੌਤੇ ਰੱਦ (2005) ਕਰਨ ਦੀ ਧਾਰਾ 5 ਨੂੰ ਖਤਮ ਕਰ ਦਿੱਤਾ ਹੈ। ਬਾਦਲ ਨਕੋਦਰ ਵਿਖੇ “ਸੰਗਤ ਦਰਸ਼ਨ” ਦੌਰਾਨ ਮੀਡੀਆ ਨੂੰ ਸੰਬੋਧਤ ਹੋ ਰਹੇ ਸਨ। ਹਾਲਾਂਕਿ, ਉਨ੍ਹਾਂ ਇਹ ਨਹੀਂ ਦੱਸਿਆ ਕਿ ਸਰਕਾਰ ਨੇ ਕਦੋਂ ਇਸ ਧਾਰਾ ਨੂੰ ਖਤਮ ਕੀਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।