ਡੇਰਾ ਪ੍ਰੇਮੀ ਕਤਲ ਕੇਸ: ਦੋ ਸਿੱਖਾਂ ਨੂੰ ਪੁਲਿਸ ਨੇ ਚੁੱਕਿਆ; ਸੰਗਤਾਂ ਨੇ ਧਰਨਾ ਲਾਇਆ

ਬੇਅਦਬੀ ਕਾਂਡ ਤੋਂ ਬਾਅਦ ਸ਼ਾਂਤਮਈ ਧਰਨੇ ’ਤੇ ਬੈਠੀਆਂ ਸਿੱਖ ਸੰਗਤਾਂ ’ਤੇ ਢਾਹੇ ਗਏ ਪੁਲਸੀਆ ਕਹਿਰ ਦੀਆਂ ਖ਼ਬਰਾਂ ਅਖ਼ਬਾਰਾਂ ਦੀਆਂ ਸੁਰਖੀਆਂ ਬਣੀਆਂ ਅਤੇ ਸੋਸ਼ਲ ਮੀਡੀਏ ਰਾਹੀਂ ਵੀ ਲੰਮਾ ਸਮਾਂ ਚਰਚਾ ਚੱਲਦੀ ਰਹੀ ਪਰ ਪੁਲਿਸ ਪ੍ਰਸ਼ਾਸ਼ਨ ਨੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦੀ ਬਜਾਇ ਉਲਟਾ ਸਿੱਖਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਹੁਣ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਦੋ ਸਿੱਖ ਨੌਜਵਾਨਾਂ ਨੂੰ ਪੁਲਿਸ ਨੇ ਬਿਨਾਂ ਕੋਈ ਕਾਰਨ ਦੱਸਿਆਂ ਉਨ੍ਹਾਂ ਨੂੰ ਆਪਣੀ ਹਿਰਾਸਤ ’ਚ ਲਿਆ ਹੋਇਆ ਹੈ।

ਬਾਦਲ ਸਰਕਾਰ ਦੀਆਂ “ਪ੍ਰਾਪਤੀਆਂ” ਦੱਸਣ ਲਈ ਉੱਚ-ਤਕਨੀਕ ਨਾਲ ਲੈਸ 50 ਗੱਡੀਆਂ ਨੂੰ ਮਜੀਠੀਆ ਨੇ ਰਵਾਨਾ ਕੀਤਾ

ਪੰਜਾਬ ਸਰਕਾਰ ਨੇ ਆਪਣੀਆਂ ਪਿਛਲੇ 9 ਸਾਲਾਂ ਦੀਆਂ “ਪ੍ਰਾਪਤੀਆਂ” ਪੰਜਾਬ ਦੇ ਲੋਕਾਂ ਨੂੰ ਦੱਸਣ ਲਈ 50 ਗੱਡੀਆਂ ਰਵਾਨਾ ਕੀਤੀਆਂ ਹਨ ਜਿਹੜੀਆਂ ਕਿ ਐਲ.ਈ.ਡੀ. (ਟੀ.ਵੀ. ਸਕਰੀਨ) ਨਾਲ ਲੈਸ ਹਨ।

ਸਰਕਾਰਾਂ ਦੀ ਢਿੱਲ ਕਾਰਨ ਪੰਜਾਬ ਦਾ ਮਾਹੌਲ ਮੁੜ ਖ਼ਰਾਬ ਹੋ ਸਕਦੈ: ਅਵਤਾਰ ਸਿੰਘ ਮੱਕੜ

ਭਗਤਾ ਭਾਈਕਾ ਵਿੱਚ ਗੁਰਬਾਣੀ ਦੇ ਗੁਟਕੇ ਦੀ ਬੇਅਦਬੀ ਅਤੇ ਮਲੇਰਕੋਟਲਾ ਵਿੱਚ ਕੁਰਾਨ ਸ਼ਰੀਫ਼ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਕਾਲ ਤਖ਼ਤ ਅਤੇ ਸਿੱਖ ਜਥੇਬੰਦੀਆਂ ਵੱਲੋਂ ਇਸ ਮਾਮਲੇ ਵਿੱਚ ਸਰਕਾਰ ਤੇ ਪੁਲੀਸ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਗਿਆ ਹੈ।

ਬਾਬਾ ਬੰਦਾ ਸਿੰਘ ਦੇ ਦਿਹਾੜੇ ‘ਤੇ ਮਨੁੱਖਤਾ ਵਿਰੋਧੀਆਂ ਨੂੰ ਸੱਦ ਕੇ ਬਾਦਲ ਨੇ ਗਲਤ ਸੰਦੇਸ਼ ਦਿੱਤਾ: ਮਾਨ

ਸਿਮਰਨਜੀਤ ਸਿੰਘ ਮਾਨ ਨੇ ਬੀਤੇ ਦਿਨੀਂ 26 ਜੂਨ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ 300 ਸਾਲਾ ਦਿਹਾੜੇ ਉਤੇ ਅਜਿਹੇ ਆਗੂਆਂ ਨੂੰ ਸੱਦਣ ਦੀ ਪੁਰਜ਼ੋਰ ਨਿਖੇਧੀ ਕੀਤੀ ਜਿਹੜੇ ਘੱਟਗਿਣਤੀਆਂ ਨੂੰ ਖਤਮ ਕਰਕੇ ਹਿੰਦੂਤਵ ਲਾਗੂ ਕਰਨਾ ਚਾਹੁੰਦੇ ਹਨ।

ਗੁਰਬਾਣੀ, ਕੁਰਾਨ ਸ਼ਰੀਫ ਦਾ ਅਪਮਾਨ: ਮੋਦੀ, ਸੰਘ ਦੀ ਚੁੱਪ ਦੋਸ਼ੀਆਂ ਨਾਲ ਸਾਂਝ ਦਰਸਾਉਂਦੀ ਹੈ:ਐਫਐਸਓ ਯੂ.ਕੇ.

ਪੰਜਾਬ ਵਿੱਚ ਆਏ ਦਿਨ ਪਵਿੱਤਰ ਗੁਰਬਾਣੀ ਦੀ ਬੇਅਦਬੀ ਜਾਰੀ ਹੈ, ਜੋ ਕਿ ਰੁਕਣ ਦਾ ਨਾਮ ਨਹੀਂ ਲੈ ਰਹੀ। ਨਾਹੀ ਹੀ ਸਰਕਾਰੀ ਤੌਰ ‘ਤੇ ਕੋਈ ਠੋਸ ਕਦਮ ਚੁੱਕਿਆ ਜਾ ਰਿਹਾ ਹੈ। ਇਹ ਵਰਤਾਰਾ ਕਈ ਕਿਸਮ ਦੇ ਸ਼ੱਕ ਪੈਦਾ ਕਰ ਰਿਹਾ ਹੈ। ਗੁਰਬਾਣੀ ਦੇ ਨਾਲ-ਨਾਲ ਹੁਣ ਮੁਸਲਮਾਨਾਂ ਦੀ ਕੁਰਾਨ ਸ਼ਰੀਫ ਦੀ ਬੇਅਦਬੀ ਹੋਣ ਨਾਲ ਇਹ ਮਾਮਲਾ ਹੋਰ ਵੀ ਗੁੰਝਲਦਾਰ ਬਣਦਾ ਜਾ ਰਿਹਾ ਹੈ। ਇਸ ਪਿੱਛੇ ਕਿਹੜੀ ਸਿਆਸੀ ਜਾਂ ਗੈਰ-ਸਿਆਸੀ ਤਾਕਤ ਦਾ ਹੱਥ ਹੈ। ਇਸ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਭਾਰਤ ਸਰਕਾਰ ਦੀਆਂ ਏਜੰਸੀਆਂ ਗੁਰਬਾਣੀ ਦਾ ਨਿਰਾਦਰ ਕਰਵਾ ਕੇ ਸਿੱਖ ਕੌਮ ਨੂੰ ਅਣਖ ਨੂੰ ਵੰਗਾਰ ਰਹੀਆਂ ਹੋਣ ਅਤੇ ਸਿੱਖ ਕੌਮ ਦਾ ਧਿਆਨ ਅਜ਼ਾਦ ਸਿੱਖ ਰਾਜ ਖਾਲਿਸਤਾਨ ਤੋਂ ਲਾਂਭੇ ਲਿਜਾਣ ਲਈ ਯਤਨਸ਼ੀਲ ਹੋਣ।

ਗੁਰਦੁਆਰਾ ਬੰਗਲਾ ਸਾਹਿਬ ਦੀ ਨਵੀਂ ਬਣੀ ਸੁਨਹਿਰੀ ਦਰਸ਼ਨੀ ਡਿਉੜੀ ਸੰਗਤਾਂ ਨੂੰ ਸਮਰਪਿਤ

ਗੁਰਦੁਆਰਾ ਬੰਗਲਾ ਸਾਹਿਬ ਦੀ ਨਵੀਂ ਬਣੀ ਸੁਨਹਿਰੀ ਦਰਸ਼ਨੀ ਡਿਉੜੀ ਸੰਗਤਾਂ ਨੂੰ ਸਮਰਪਿਤ ਕੀਤੀ ਗਈ ਹੈ। ਦਰਬਾਰ ਹਾਲ ਵਿਖੇ ਗਿਆਨੀ ਇਕਬਾਲ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੀ ਮੌਜੂਦਗੀ ਵਿਚ ਹੈਡ ਗ੍ਰੰਥੀ ਵੱਲੋਂ ਅਰਦਾਸ ਉਪਰੰਤ ਦਰਸ਼ਨੀ ਡਿਉੜੀ ਨੂੰ ਸੰਗਤਾਂ ਲਈ ਖੋਲ੍ਹ ਦਿੱਤਾ ਗਿਆ।

ਬਾਦਲ ਪ੍ਰਚਾਰ ਵੈਨਾਂ ਰਾਹੀਂ ਆਪਣੇ ਅਸਲੀ ਕੰਮ ਦਿਖਾਉਣ: ਸੰਜੇ ਸਿੂੰਘ, ਛੋਟੇਪੁਰ

ਆਪ ਦੇ ਪੰਜਾਬ ਇੰਚਾਰਜ ਸੰਜੇ ਸਿੰਘ ਨੇ ਕਿਹਾ ਕਿ ਮੋਦੀ ਪਿਛਲੇ 2 ਸਾਲਾਂ ਵਿਚ ਸਿਰਫ ਤਸਵੀਰਾਂ ਖਿਚਾਉਣ ਅਤੇ ਮਹਿੰਗੇ ਕਪੜੇ ਪਾਉਣ ਵਿਚ ਹੀ ਮੁਹਾਰਤ ਹਾਸਲ ਕੀਤੀ ਹੈ।

ਗੁਰਮੀਤ ਪਿੰਕੀ ਨੇ ਡੀਜੀਪੀ ਸੁਰੇਸ਼ ਅਰੋੜਾ ’ਤੇ ਬੱਬਰ ਅਮਰਜੀਤ ਸਿੰਘ ਦੇ ਮੁਕਾਬਲੇ ਬਾਰੇ ਗੰਭੀਰ ਦੋਸ਼ ਲਾਏ

ਪੰਜਾਬ ਪੁਲੀਸ ਦੇ ਸਾਬਕਾ ਇੰਸਪੈਕਟਰ ਅਤੇ ਚਰਚਿਤ ਪੁਲੀਸ ਕੈਟ ਰਹੇ ਗੁਰਮੀਤ ਸਿੰਘ ਪਿੰਕੀ ਨੇ ਅੱਜ ਡੀਜੀਪੀ ਪੰਜਾਬ ਸੁਰੇਸ਼ ਅਰੋੜਾ ’ਤੇ 80-90 ਦੇ ਦਹਾਕੇ ਦੌਰਾਨ ਹੋਏ ਇੱਕ ਮੁਕਾਬਲਾ ਬਾਰੇ ਗੰਭੀਰ ਦੋਸ਼ ਲਾਏ ਹਨ। ਪਿੰਕੀ ਨੇ ਕਿਹਾ ਕਿ ਉਸ ਦੀ ਜਾਨ ਨੂੰ ਖ਼ਤਰਾ ਹੈ ਅਤੇ ਜੇ ਉਸ ਨਾਲ ਕੋਈ ਮਾੜੀ ਘਟਨਾ ਵਾਪਰੀ ਤਾਂ ਇਸ ਲਈ ਅਰੋੜਾ ਸਮੇਤ ਡੀਜੀਪੀ (ਖੁਫ਼ੀਆ) ਅਨਿਲ ਕੁਮਾਰ ਸ਼ਰਮਾ ਜ਼ਿੰਮੇਵਾਰ ਹੋਣਗੇ।

ਦਿੱਲੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਮੌਕੇ ‘ਤੰਦਰੁਸ਼ਤ ਸ਼ਰੀਰ’ ਮੈਰਾਥਨ ਦਾ ਆਯੋਜਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਮੌਕੇ ‘ਤੰਦਰੁਸ਼ਤ ਸ਼ਰੀਰ’ ਦਾ ਸੁਨੇਹਾ ਦੇਣ ਲਈ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇੰਡੀਆ ਗੇਟ ਦੇ ਸੀ-ਹੈਸ਼ਾਗਨ ਲਾੱਨ ਤੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਲਗਭਗ 5 ਕਿਲੋਮੀਟਰ ਲੰਬੇ ਰੂਟ ‘ਤੇ ਹਜ਼ਾਰਾਂ ਨੌਜਵਾਨਾਂ, ਬਜੁਰਗਾਂ ਅਤੇ ਬੀਬੀਆਂ ਨੇ ਦੌੜ ਦਾ ਹਿੱਸਾ ਬਣਕੇ ‘ਫਸ਼ਟ ਇੰਡੀਆ ਵਿਕਟ੍ਰੀ ਰਨ’ ਮੈਰਾਥਨ ਦਾ ਮਾਣ ਵਧਾਇਆ।

ਲੁਧਿਆਣਾ ਤੋਂ ਆਜਾਦ ਕੌਂਸਲਰ ਦਲਜੀਤ ਸਿੰਘ ਗਰੇਵਾਲ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ

ਲੁਧਿਆਣਾ (ਪੂਰਬੀ) ਤੋਂ ਆਜਾਦ ਤੌਰ ‘ਤੇ ਚੋਣ ਲੜ ਕੇ 25 ਹਜਾਰ ਤੋਂ ਵੱਧ ਵੋਟਾਂ ਪ੍ਰਾਪਤ ਕਰਨ ਵਾਲੇ ਆਜ਼ਾਦ ਕੌਂਸਲਰ ਦਲਜੀਤ ਸਿੰਘ ਗਰੇਵਾਲ ਸੋਮਵਾਰ ਨੂੰ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਗਰੇਵਾਲ ਆਜ਼ਾਦ ਤੌਰ ‘ਤੇ 2 ਵਾਰ ਕੌਂਸਲਰ ਦੀ ਚੋਣ ਜਿੱਤ ਚੁੱਕੇ ਹਨ ਅਤੇ 10,000 ਵਿਚੋਂ 7,000 ਵੋਟਾਂ ਲੈ ਕੇ ਰਿਕਾਰਡ ਸਥਾਪਿਤ ਕਰ ਚੁੱਕੇ ਹਨ।