Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 3, 2016

July 3, 2016

ਆਮ ਆਦਮੀ ਪਾਰਟੀ ਵਲੋਂ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨੌਜਵਾਨਾਂ ਵਾਸਤੇ ਵੱਖਰਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਗਿਆ ਹੈ। ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਵਿਖੇ ਇਸ ਨੂੰ ਜਾਰੀ ਕੀਤਾ। ਇਨ੍ਹਾਂ ਨੁਕਤਿਆਂ ਨੂੰ ਬੋਲਦਾ ਪੰਜਾਬ ਦੇ ਕੰਵਰ ਸੰਧੂ ਦੀ ਅਗਵਾਈ ਵਿਚ ਤਿਆਰ ਕੀਤਾ ਗਿਆ ਹੈ।
ਸਾਵਣ ਦੀ ਪਹਿਲੀ ਫੁਹਾਰ ਦੇ ਨਾਲ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੇ, ਮੋਹਲੇਧਾਰ ਬਾਰਿਸ਼ ਦੀ ਪਰਵਾਹ ਕੀਤੇ ਬਿਨਾਂ, ਅੱਜ ਇੱਕ ਮਾਰਚ ਦਾ ਆਯੋਜਨ ਕੀਤਾ। ਇਸ ਮਾਰਚ ਵਿੱਚ ਸ਼ਾਮਿਲ ਸਰਬ ਧਰਮਾਂ ਦੇ ਨੁਮਾਇੰਦਿਆਂ ਵੱਲੋਂ ਮਾਰਚ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਜਿਸ ਵਿੱਚ ਈਕੋ-ਅੰਮ੍ਰਿਤਸਰ ਦੇ ਮੁੱਖੀ ਸ. ਗੁਨਬੀਰ ਸਿੰਘ ਜੀ, ਫਾਦਰ ਵਿਜੈ ਜੀ, ਇਸਕੌਨ ਮੰਦਰ ਤੋਂ ਸ਼੍ਰੀ ਇੰਦਰਾਨੁਜ ਦਾਸ ਜੀ ਅਤੇ ਪਿੰਗਲਵਾੜਾ ਸੰਸਥਾ ਤੋਂ ਮਾਸਟਰ ਰਾਜਬੀਰ ਸਿੰਘ ਜੀ ਸ਼ਾਮਲ ਸਨ। ਇਸ ਮੌਕੇ ’ਤੇ ਹੋਰਨਾਂ ਸੰਸਥਾਵਾਂ ਜਿਵੇਂ ਕਿ ਗੁਰੁ ਗੋਬਿੰਦ ਸਿੰਘ ਸਟੱਡੀ ਸਰਕਲ, ਚੀਫ ਖਾਲਸਾ ਦੀਵਾਨ, ਖਾਲਸਾ ਕਾਲਜ ਸੁਸਾਇਟੀ, ਜੱਥਾ ਬੀਬੀ ਕੌਲਾਂ ਜੀ ਭਲਾਈ ਕੇਂਦਰ, ਅਖੰਡ ਕੀਰਤਨੀ ਜਥਾ, ਐੱਨ. ਐੱਸ. ਐੱਸ. ਐੱਸ., ਬਾਬਾ ਕੁਲਵੰਤ ਸਿੰਘ ਸੇਵਾ ਸੰਗਤ ਅਤੇ ਪਤਵੰਤੇ ਸ਼ਹਿਰ ਨਿਵਾਸੀਆਂ ਨੇ ਭਾਗ ਲਿਆ।
ਬੁੱਢਾ ਦਲ ਦੇ ਮੌਜੂਦਾ ਮੁਖੀ ਬਾਬਾ ਬਲਬੀਰ ਸਿੰਘ ਦੇ ਚਾਰ ਪਰਿਵਾਰਕ ਮੈਂਬਰਾਂ ਦੀ ਹੱਤਿਆ ਦੇ ਕੇਸ ਸਬੰਧੀ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਬਾਬਾ ਉਦੈ ਸਿੰਘ ਧੜੇ ਦੇ ਅੱਠ ਮੈਂਬਰਾਂ ਨੂੰ ਤਾਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦੋਂ ਕਿ ਉਦੈ ਸਿੰਘ ਦੀ ਪਤਨੀ ਤੇ ਪੁੱਤਰੀ ਸਮੇਤ 15 ਜਣਿਆਂ ਨੂੰ ਬਰੀ ਕਰ ਦਿੱਤਾ ਗਿਆ। ਕਾਤਲਾਨਾ ਹਮਲੇ ਦੇ ਦੋਸ਼ਾਂ ਤਹਿਤ ਬਾਬਾ ਬਲਵੀਰ ਸਿੰਘ ਦੇ ਚਾਰ ਪਰਿਵਾਰਕ ਮੈਂਬਰਾਂ ਨੂੰ ਵੀ ਦਸ-ਦਸ ਸਾਲਾਂ ਦੀ ਕੈਦ ਦੀ ਸਜ਼ਾ ਸੁਣਾਈ ਗਈ, ਜਦੋਂ ਕਿ ਤਿੰਨ ਜਣਿਆਂ ਨੂੰ ਬਰੀ ਕਰ ਦਿੱਤਾ ਗਿਆ।
ਮਲੇਰਕੋਟਲਾ ਵਿਖੇ ਕੁਰਾਨ ਸ਼ਰੀਫ਼ ਦੀ ਬੇਅਦਬੀ ਦੀ ਘਟਨਾ ਵਿਚ ਗ੍ਰਿਫਤਾਰ ਦੋ ਦੋਸ਼ੀਆਂ ਦੀ ਪੁੱਛਗਿੱਛ ਦੌਰਾਨ ਸਨਸਨੀਖੇਜ਼ ਸੱਚ ਸਾਹਮਣੇ ਆਏ ਹਨ, ਜਿਸ ਨਾਲ ਇਸ ਘਟਨਾ ਪਿੱਛੇ ਸਿਆਸੀ ਸਾਜ਼ਿਸ਼ ਤੋਂ ਇਲਾਵਾ ਰਾਜ ਵਿਚ ਧਾਰਮਿਕ ਪੁਸਤਕਾਂ ਦੀ ਹੋਈ ਬੇਹੁਰਮਤੀ ਦੀਆਂ ਦੂਜੀਆਂ ਘਟਨਾਵਾਂ ਦੇ ਵੀ ਤਾਰ ਇਸ ਘਟਨਾ ਨਾਲ ਜੁੜੇ ਹੋਣ ਦਾ ਵੀ ਸ਼ੱਕ ਪੈਦਾ ਹੋ ਗਿਆ ਹੈ। ਇਸ ਘਟਨਾ ਨਾਲ ਸਬੰਧਿਤ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁੱਖ ਦੋਸ਼ੀ ਵਿਜੇ ਗਰਗ ਅਤੇ ਗੌਰਵ ਉਰਫ਼ ਗੋਲਡੀ (ਦੀਨਾਨਗਰ) ਜਿਨ੍ਹਾਂ ਨੂੰ 27 ਜੂਨ ਨੂੰ ਹਿਰਾਸਤ ਵਿਚ ਲਿਆ ਗਿਆ ਸੀ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ 24 ਜੂਨ ਨੂੰ ਵਾਰਦਾਤ ਕਰਨ ਤੋਂ ਪਹਿਲਾਂ ਉਨ੍ਹਾਂ ਸਵੇਰੇ ਦਿੱਲੀ ਵਿਖੇ ਇਕ ਵਿਧਾਇਕ ਨਰੇਸ਼ ਯਾਦਵ ਨਾਲ ਮੁਲਾਕਾਤ ਕੀਤੀ ਅਤੇ ਉਸ ਨਾਲ ਉਕਤ ਘਟਨਾ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।
ਪੰਜਾਬ 'ਚ ਲਾਲ ਬੱਤੀ ਵਾਲੇ ਵਾਹਨਾਂ 'ਚ ਨਸ਼ਿਆਂ ਦੀ ਸਪਲਾਈ ਹੋਣ ਬਾਰੇ ਮੁੱਖ ਸੰਸਦੀ ਸਕੱਤਰ ਨਵਜੋਤ ਕੌਰ ਸਿੱਧੂ ਵੱਲੋਂ ਕੀਤੇ ਇੰਕਸ਼ਾਫਾਂ ਉੱਤੇ ਪ੍ਰਤੀਕਰਮ ਪ੍ਰਗਟਾਉਂਦਿਆਂ 'ਆਮ ਆਦਮੀ ਪਾਰਟੀ' (ਆਪ) ਨੇ ਅੱਜ ਕਿਹਾ ਹੈ ਕਿ ਇਸ ਮਾਮਲੇ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸਫ਼ਾਈ ਦੇਣੀ ਚਾਹੀਦੀ ਹੈ ਅਤੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।