Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 6, 2016

July 6, 2016

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ 7 ਜੁਲਾਈ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਠੀ ਦਾ ਘਿਰਾਊ ਕਰਨ ਦਾ ਐਲਾਨ ਕੀਤਾ ਗਿਆ ਹੈ। ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ ਹੇਠ ਬਾਦਲ ਦਲ ਦੇ ਕਾਰਕੂਨ ਸਿਵਿਲ ਲਾਈਨ ਇਲਾਕੇ ਦੇ ਚੰਦਗੀ ਰਾਮ ਅਖਾੜੇ ਤੋਂ ਕੇਜਰੀਵਾਲ ਦੀ ਕੋਠੀ ਵੱਲ ਕੂਚ ਕਰਨਗੇ।
ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਆਮ ਆਦਮੀ ਪਾਰਟੀ ਦੇ ਨੇਤਾ ਅਸ਼ੀਸ਼ ਖੇਤਾਨ ਵੱਲੋਂ ਪਾਰਟੀ ਦੇ ਪ੍ਰਮੁੱਖ ਅਰਵਿੰਦ ਕੇਜਰੀਵਾਲ ਵੱਲੋ ਰਿਲੀਜ਼ ਕੀਤੇ ਗਏ ਤਿੰਨ ਜੁਲਾਈ ਨੂੰ ਯੂਥ ਮੈਨੀਫੈਸਟੋ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕਰਨ ਦੀ ਕਰੜੇ ਸ਼ਬਦਾˆ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਗਵਾਹ ਹੈ ਕਿ ਜਿਸ ਨੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ ਉਸ ਨੂੰ ਸਿੱਖਾˆ ਨੇ ਕਦੇ ਮੁਆਫ ਨਹੀਂ ਕੀਤਾ ਸਗੋਂ ਉਸ ਦੀ ਗਲਤੀ ਦੀ ਸਜ਼ਾ ਜ਼ਰੂਰ ਦਿੱਤੀ ਹੈ।
ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਦੇ ਸੁਫ਼ਨੇ ਤਾਂ ਹਾਲੇ ਪੂਰੇ ਹੋਣੇ ਹਨ ਅਤੇ ਸੂਬੇ ਤੇ ਕੇਂਦਰ ਦੀਆਂ ਪਿਛਲੀਆਂ ਸਰਕਾਰਾਂ ਦਲਿਤਾਂ ਨੂੰ ਸਦਾ ਕੇਵਲ ਆਪਣੇ ਵੋਟ-ਬੈਂਕ ਵਜੋਂ ਹੀ ਵਰਤਦੀਆਂ ਰਹੀਆਂ ਹਨ।
ਜਦੋਂ ਕੋਈ ਆਗੂ ਜਾਂ ਪਾਰਟੀ ਆਪਣੀ ਸਾਖ ਨੂੰ ਜਨਤਾ ਵਿਚ ਮਜ਼ਬੂਤ ਨਾ ਕਰ ਸਕੇ ਜਾਂ ਜਨਤਾ ਉਸ ਆਗੂ ਜਾਂ ਪਾਰਟੀ ਨੂੰ ਪ੍ਰਵਾਨ ਨਾ ਕਰੇ ਤਾਂ ਅਕਸਰ ਹੀ ਅਜਿਹੇ ਸਮਿਆਂ ਤੇ ਸਿਆਸਤਦਾਨ ਜਨਤਾ ਦੀਆਂ ਭਾਵਨਾਵਾਂ ਨਾਲ ਸੰਬੰਧਤ ਮੁੱਦਿਆਂ ਨੂੰ ਉਛਾਲਕੇ ਜਾਂ ਉਹਨਾਂ ਦੀ ਕਿਸੇ ਧਾਰਮਿਕ ਭਾਵਨਾਵਾਂ ਦੀ ਦੁਰਵਰਤੋਂ ਕਰਕੇ ਆਪਣੇ ਮਗਰ ਲਗਾਉਣ ਜਾਂ ਆਪਣੀ ਝੂਠੀ ਹਰਮਨ ਪਿਆਰਤਾ ਦਾ ਬਿਗਲ ਵਜਾਉਣ ਲਈ ਗੁੰਮਰਾਹਕੁੰਨ ਕਾਰਵਾਈਆਂ ਕਰਦੇ ਹਨ।
ਸਨਅੱਤੀ ਸ਼ਹਿਰ ਦੇ ਦੌਰੇ ਲਈ ਪਹੁੰਚੇ ‘ਆਪ’ ਦੇ ਮੁਖੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਨਅੱਤਕਾਰ ਅਤੇ ਟਰੇਡਰਜ਼ ਨਾਲ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਆਪਸ ਵਿੱਚ ਹੱਥੋਪਾਈ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸਮਾਗਮ ਸਥਾਨ ਦੇ ਅੰਦਰ ਗੇਟ ਤੋੜ ਕੇ ਵੜ੍ਹਣਾ ਚਾਹੁੰਦੇ ਸਨ, ਜਿਸ ਨੂੰ ਲੈ ਕੇ ਪੁਲੀਸ ਨੇ ਪਹਿਲਾਂ ਵਰਕਰਾਂ ਨੂੰ ਰੋਕਣਾ ਚਾਹਿਆ, ਪਰ ਬਾਅਦ ਵਿੱਚ ਜਦੋਂ ਉਹ ਅੰਦਰ ਵੜ੍ਹ ਗਏ ਤਾਂ ਆਪ ਵਰਕਰ ਅਕਾਲੀ ਵਰਕਰਾਂ ਨੂੰ ਰੋਕਣ ਲਈ ਖੁਦ ਆ ਗਏ।ਦੋਵੇਂ ਪਾਰਟੀਆਂ ਦੇ ਵਰਕਰਾਂ ਦੀ ਆਪਸ ਵਿੱਚ ਕਾਫ਼ੀ ਧੱਕਾਮੁੱਕੀ ਵੀ ਹੋਈ।
ਆਮ ਆਦਮੀ ਪਾਰਟੀ (ਆਪ) ਦੇ ਸੰਸਦ ਭਗਵੰਤ ਮਾਨ ਨੇ ਨਰਿੰਦਰ ਮੋਦੀ ਸਰਕਾਰ ਨੂੰ ਦੇਸ਼ ਦੇ ਸਮੂਹ ਢਾਂਚੇ ਲਈ ਖਤਰਨਾਕ ਕਰਾਰ ਦਿ¤ਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬਿਨਾ ਦੱਸੇ 11 ਉੱਚ ਅਧਿਕਾਰੀਆਂ ਦੇ ਤਬਾਦਲੇ ਅਤੇ ਉਨ੍ਹਾਂ ਦੇ ਦੋ ਪ੍ਰਮੁੱਖ ਅਧਿਕਾਰੀਆਂ ਨੂੰ ਸੀਬੀਆਈ ਵਲੋਂ ਹਿਰਾਸਤ ਵਿਚ ਲਏ ਜਾਣ ਵਾਲੇ ਸਮੁੱਚੇ ਘਟਨਾਕ੍ਰਮ ਨੂੰ ਸਮੂਹ ਢਾਂਚੇ ਉੱਤੇ ਹਮਲਾ ਦੱਸਦੇ ਹੋਏ ਭਗਵੰਤ ਮਾਨ ਨੇ ਟਿਪਣੀ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਹੋਰ ਸੀਬੀਆਈ ਬਣਾ ਲੈਣੀ ਚਾਹੀਦੀ ਹੈ, ਕਿਉਂਕਿ ਵਰਤਮਾਨ ਸੀਬੀਆਈ ਨੂੰ ਤਾਂ ਕੇਵਲ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਪਿੱਛੇ ਲਗਾਇਆ ਹੋਇਆ ਹੈ।
ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅੱਜ ਪੰਜਾਬ ਵਾਸੀਆਂ ਲਈ ਇਕ ਦੂਰਅੰਦੇਸ਼ੀ ਸਿੱਟਿਆ ਵਾਲੀ ਭਲਾਈ ਸਕੀਮ ਦੀ ਘੁੰਡ ਚੁਕਾਈ ਕਰਦਿਆਂ ਇਹ ਐਲਾਨ ਕੀਤਾ ਕਿ ਪੰਜਾਬ ਵਿਚ ਹੁਣ ਅਨੁਸੂਚਿਤ ਜਾਤੀ ਵਰਗ ਲਈ ਜਾਰੀ ਹੋਏ ਸਰਟੀਫਿਕੇਟ ਤਾ-ਉਮਰ ਲਈ ਮੰਨਣਯੋਗ ਹੋਣਗੇ ਅਤੇ ਇਸ ਸਕੀਮ ਨੂੰ ਲਾਗੂ ਕਰਨ ਲਈ ਜ਼ਰੂਰੀ ਸੇਵਾ ਸ਼ਰਤਾਂ ਛੇਤੀ ਹੀ ਘੜੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਐਸ.ਸੀ. ਸਰਟੀਫਿਕੇਟ ਜਨਮ ਸਮੇਂ ਹੀ ਬਣਾਇਆ ਜਾਵੇ ਤਾਂ ਜੋ ਨਾਗਰਿਕਾਂ ਨੂੰ ਸਰਕਾਰੀ ਦਫਤਰਾਂ ਦੇ ਵਾਰ-ਵਾਰ ਚੱਕਰ ਨਾ ਕੱਢਣੇ ਪੈਣ।
ਪੰਜਾਬ ਸਰਕਾਰ ਵੱਲੋਂ ਇਸ ਸਾਲ ਪਹਿਲੀ ਨਵੰਬਰ ਨੂੰ ਪੰਜਾਬੀ ਸੂਬੇ ਦੀ ਮਨਾਈ ਜਾ ਰਹੀਂ 50ਵੀਂ ਵਰ੍ਹੇਗੰਢ ਨੂੰ ਯਾਦਗਾਰੀ ਬਣਾਉਣ ਅਤੇ ਵਿਦਿਆਰਥੀਆਂ ਨੂੰ ਪੰਜਾਬੀ ਸੂਬੇ ਦੇ ਇਤਿਹਾਸ ਤੇ ਪ੍ਰਾਪਤੀਆਂ ਬਾਰੇ ਜਾਣੂੰ ਕਰਵਾਉਣ ਲਈ ਸਿੱਖਿਆ ਵਿਭਾਗ ਨੇ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ। ਸਿੱਖਿਆ ਵਿਭਾਗ ਵੱਲੋਂ ਪਹਿਲੀ ਨਵੰਬਰ ਤੋਂ ਪਹਿਲਾਂ ਕਰੀਬ ਮਹੀਨਾ ਭਰ ਪੰਜਾਬੀ ਸੂਬੇ ਨੂੰ ਸਮਰਪਿਤ ਵਿਦਿਅਕ ਤੇ ਸਹਿ ਵਿਦਿਅਕ ਪ੍ਰੋਗਰਾਮ ਕਰਵਾਏ ਜਾਣਗੇ ਜਿਸ ਦੀ ਵਿਉਂਤਬੰਦੀ ਉਲੀਕਣ ਲਈ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ 11 ਜੁਲਾਈ ਨੂੰ ਮੀਟਿੰਗ ਸੱਦੀ ਹੈ। ਇਹ ਮੀਟਿੰਗ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੇ ਆਡੀਟੋਰੀਅਮ ਸਥਿਤ ਕਮੇਟੀ ਰੂਮ ਵਿਖੇ ਹੋਵੇਗੀ ਜਿਸ ਵਿੱਚ ਵਿਭਾਗ ਦੇ ਸਮੂਹ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਿਆਂ ਵਿੱਚ ਤਾਇਨਾਤ ਅਜਿਹੇ ਪ੍ਰੋਗਰਾਮਾਂ ਨੂੰ ਕਰਵਾਉਣ ਵਿੱਚ ਮਾਹਿਰ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਨੂੰ ਵੀ ਬੁਲਾਇਆ ਗਿਆ ਹੈ।
ਖੰਨਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਦੇ ਰੂਬਰੂ ਹੋ ਕੇ ਆਮ ਆਦਮੀ ਪਾਰਟੀ ਦਾ ਚੋਣ ਘੋਸ਼ਣਾ ਪੱਤਰ ਤਿਆਰ ਕਰਣ ਵਾਲੀ ‘ਪੰਜਾਬ ਡਾਇਲਾਗ' ਦੇ ਪ੍ਰਮੁੱਖ ਕੰਵਰ ਸੰਧੂ ਅਤੇ ਦਿੱਲੀ ਡਾਇਲਾਗ ਕਮਿਸ਼ਨ ਦੇ ਚੇਅਰਮੈਨ ਅਸ਼ੀਸ਼ ਖੇਤਾਨ ਨੇ ਯੂਥ ਮੈਨੀਫੇਸਟੋ ਦੇ ਮੁੱਦੇ ਉੱਤੇ ਸਪੱਸ਼ਟੀਕਰਨ ਦਿੰਦੇ ਹੋਏ ਮੁਆਫੀ ਮੰਗ ਲਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।