Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 7, 2016

July 7, 2016

ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸੂਬੇ ਦੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਐਸਵਾਈਐਲ ਮੁੱਦੇ 'ਤੇ ਪੰਜਾਬ ਦੇ ਹਿਤਾਂ ਦਾ ਪੱਖ ਪੂਰਿਆ ਜਾਵੇਗਾ ਕਿਉਂਕਿ ਪਾਣੀ ਪੰਜਾਬ ਦੀ ਕਿਰਸਾਨੀ ਦੀ ਜਿੰਦ-ਜਾਨ ਹੈ।
ਮਲੇਰਕੋਟਲਾ ਵਿਖੇ ਹੋਈ ਕੁਰਾਨ ਦੀ ਬੇਅਦਬੀ ਦੇ ਮਾਮਲੇ 'ਚ ਮੁੱਖ ਦੋਸ਼ੀ ਆਰ.ਐਸ.ਐਸ ਦੇ ਕਾਰਕੁੰਨ ਵਿਜੇ ਕੁਮਾਰ ਅਤੇ 'ਆਪ' ਵਿਧਾਇਕ ਨਰੇਸ਼ ਯਾਦਵ ਦਾ ਨਾਂ ਸਾਂਝੇ ਤੌਰ 'ਤੇ ਜੁੜਨ ਤੋਂ ਬਾਅਦ ਦਲ ਖਾਲਸਾ ਨੇ 'ਆਪ' ਅਤੇ ਹਿੰਦੁਤਵ ਤਾਕਤਾਂ ਦੇ ਗੁਪਤ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਨਿਰਪੱਖ, ਪੁੱਖਤਾ ਅਤੇ ਭਰੋਸੇਯੋਗ ਜਾਂਚ ਦੀ ਮੰਗ ਕੀਤੀ ਹੈ।
ਈਦ-ਉਲ-ਫ਼ਿਤਰ ਦੇ ਪਵਿੱਤਰ ਦਿਹਾੜੇ 'ਤੇ ਹਿਨਾ ਹਵੇਲੀ ਮਲੇਰਕੋਟਲਾ ਵਿਖੇ ਈਦ ਮਿਲਨ ਸਮਾਰੋਹ ਦੌਰਾਨ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ ਦੇਣ ਪਹੁੰਚੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਜ਼ੋਰਦਾਰ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀਆਂ ਕੋਝੀਆਂ ਸਾਜਿਸ਼ਾਂ ਨੂੰ ਕਿਸੇ ਕੀਮਤ 'ਤੇ ਸਫ਼ਲ ਨਹੀ ਹੋਣ ਦਿੱਤਾ ਜਾਵੇਗਾ ਅਤੇ ਰਾਜ 'ਚ ਸਾਰੇ ਧਰਮਾਂ ਦੇ ਮਾਣ ਸਤਿਕਾਰ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ। ਬਾਦਲ ਨੇ ਕਿਹਾ ਕਿ ਸਾਰੇ ਧਰਮਾਂ ਦੇ ਸਤਿਕਾਰ ਵੱਜੋਂ ਰਾਜ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੂੰ ਲਾਗੂ ਕੀਤਾ ਗਿਆ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦ-ਭਾਵ ਤੋਂ ਸਰਕਾਰੀ ਤੌਰ 'ਤੇ ਦੇਸ਼ ਦੇ ਪ੍ਰਮੱਖ ਧਰਮ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਸਕਣ।
ਪਿਛਲੇ ਵਰ੍ਹੇ ਜੂਨ ਮਹੀਨੇ ਵਿੱਚ ਅਕਾਲੀ ਆਗੂ ਮੁਖਜੀਤ ਸਿੰਘ ਮੁੱਖਾ ਵੇਰਕਾ ਨੂੰ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰਨ ਦੇ ਦੋਸ਼ ਹੇਠ ਅੱਠ ਪੁਲਿਸ ਕਰਮਚਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਪੁਲਿਸ ਕਮਿਸ਼ਨਰ ਅਮਰ ਸਿੰਘ ਚਾਹਲ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ ਦੀ ਸਿਫ਼ਾਰਸ਼ ’ਤੇ ਆਈਪੀਸੀ ਦੀ ਧਾਰਾ 304 ਤਹਿਤ ਕੇਸ ਦਰਜ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ।
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਆਮ ਆਦਮੀ ਪਾਰਟੀ ਵੱਲੋਂ ਧਾਰਮਿਕ ਅਕੀਦਿਆਂ, ਜਜ਼ਬਾਤਾਂ ਨੂੰ ਰੌਂਦਣ ਜਾਂ ਖਿਲਵਾੜ ਕਰਨ ਦੀ ਖੇਡੀ ਜਾ ਰਹੀ ਘਿਣਾਉਣੀ ਖੇਡ ਪ੍ਰਤੀ ਨੋਟਿਸ ਲੈਂਦਿਆਂ ਚਿਤਾਵਨੀ ਦਿੱਤੀ ਹੈ ਕਿ ਅਰਵਿੰਦ ਕੇਜਰੀਵਾਲ ਅਜਿਹੀਆਂ ਸਾਜਿਸ਼ਾਂ ਤੋਂ ਬਾਜ ਆਉਣ ਨਹੀਂ ਤਾਂ ਸਿੱਖ ਪੰਥ ਅਜਿਹੀਆਂ ਪੰਥ ਵਿਰੋਧੀ ਸਾਜਿਸ਼ਾਂ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕਰੇਗਾ।
ਭਗਤਾ ਭਾਈਕਾ 'ਚ ਵਾਪਰੀ ਗੁਰਬਾਣੀ ਦੀ ਪੋਥੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਕਾਬੂ ਕਰਨ ਸਬੰਧੀ ਪ੍ਰਸ਼ਾਸਨ ਨੂੰ ਦਿੱਤਾ 5 ਜੁਲਾਈ ਤੱਕ ਦਾ ਅਲਟੀਮੇਟਮ ਪੂਰਾ ਹੋਣ 'ਤੇ ਕੋਈ ਇਨਸਾਫ਼ ਨਾ ਮਿਲਣ ਦੇ ਰੋਸ 'ਚ ਸਿੱਖ ਸੰਗਤ ਦਾ ਮੁੜ ਦੂਜੀ ਵਾਰ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਦਸਵੀਂ ਭਗਤਾ ਭਾਈਕਾ ਵਿਖੇ ਇਕੱਠ ਹੋਇਆ। ਇਸ ਦੌਰਾਨ ਆਗੂਆਂ ਤੇ ਸੰਗਤਾਂ ਵੱਲੋਂ ਇਨਸਾਫ਼ ਲੈਣ ਲਈ ਕਈ ਅਹਿਮ ਫ਼ੈਸਲੇ ਵੀ ਕੀਤੇ ਗਏ। ਅੱਜ ਦੇ ਇਕੱਠ ਨੂੰ ਲੈ ਕੇ ਪ੍ਰਸ਼ਾਸਨ ਇਥੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਇਕੱਠ ਨੂੰ ਸੰਬੋਧਨ ਕਰਦੇ ਹੋਏ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਪਿਛਲੇ ਇਕ ਸਾਲ ਤੋਂ ਵਾਪਰ ਰਹੀਆਂ ਹਨ, ਜਦਕਿ ਪ੍ਰਸ਼ਾਸਨ ਕਿਸੇ ਇਕ ਵੀ ਘਟਨਾ ਦੇ ਦੋਸ਼ੀ ਨੂੰ ਕਾਬੂ ਕਰਨ 'ਚ ਅਸਫ਼ਲ ਰਿਹਾ ਹੈ।
ਥਾਣਾ ਸਿਵਲ ਲਾਈਨ ਵਿਖੇ ਇਹ ਸ਼ਿਕਾਇਤ ਆਲ ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਦਰਜ ਕਰਵਾਈ ਗਈ ਹੈ, ਜਿਸ ਨੇ ਪੁਲਿਸ ਨੂੰ ਦੱਸਿਆ ਕਿ ਬੀਤੇ 3 ਜੁਲਾਈ ਨੂੰ ਸਥਾਨਕ ਰਣਜੀਤ ਐਵੀਨਿਊ ਦੀ ਗਰਾਊਂਡ 'ਚ 'ਆਪ' ਵੱਲੋਂ ਕੀਤੀ ਰੈਲੀ ਦੌਰਾਨ ਯੂਥ ਮੈਨੀਫੈਸਟੋ ਜਾਰੀ ਕੀਤਾ ਗਿਆ ਸੀ, ਜਿਸ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ, ਉਥੇ ਅਸ਼ੀਸ਼ ਖੇਤਾਨ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਮੈਨੀਫੈਸਟੋ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਧਾਰਮਿਕ ਗ੍ਰੰਥਾਂ ਨਾਲ ਕੀਤੀ ਸੀ।
ਕੇਂਦਰੀ ਵਿਰਾਸਤ ਮਿਸ਼ਨ ਦੇ ਮੁਖੀ ਬੀ. ਆਨੰਦ, ਸੰਯੁਕਤ ਸਕੱਤਰ ਭਾਰਤ ਸਰਕਾਰ ਨੇ ਭਾਈ ਵੀਰ ਸਿੰਘ ਨਿਵਾਸ, ਅੰਮਿ੍ਤਸਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਵੀ ਮੌਜੂਦ ਸੀ। ਇਸ ਮੌਕੇ ਬੀ. ਆਨੰਦ ਤੇ ਸੋਨਾਲੀ ਗਿਰੀ ਨੇ ਈਕੋ ਅੰਮ੍ਰਿਤਸਰ ਪ੍ਰੋਗਰਾਮ ਅਧੀਨ ਇਕ ਵਰਮੀ ਕੰਪੋਸਟ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਬੀ. ਆਨੰਦ ਨੇ ਭਾਈ ਵੀਰ ਸਿੰਘ ਦੇ ਨਿਵਾਸ ਸਥਾਨ, ਇਸ ਵਿਰਸੇ ਦੇ ਕੇਂਦਰ ਵਿਚ ਚੱਲ ਰਹੀ ਪੁਰਾਤਨ ਖਰੜਿਆਂ ਦੀ ਸਾਂਭ-ਸੰਭਾਲ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਖਾਲਸਾ ਸਮਾਚਾਰ ਦਾ 17 ਨਵੰਬਰ, 1899 ਦਾ ਪਹਿਲਾ ਅੰਕ ਦੇਖ ਕੇ ਖੁਸ਼ੀ ਜ਼ਾਹਰ ਕੀਤੀ।
24 ਜੂਨ ਨੂੰ ਮਲੇਰਕੋਟਲਾ ਵਿਖੇ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਵਿਜੈ ਕੁਮਾਰ ਦਾ ਪੋਲੀਗਰਾਫ਼ੀ ਟੈਸਟ ਜੋ ਅੱਜ (7 ਜੁਲਾਈ) ਨੂੰ ਦਿੱਲੀ ਵਿਖੇ ਸੀ.ਬੀ.ਆਈ. ਦੀ ਲੈਬਾਰਟਰੀ ਵਿਚ ਹੋਣਾ ਸੀ, ਹੁਣ ਅੱਗੇ ਪਾ ਦਿੱਤਾ ਗਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਪ੍ਰਿਤਪਾਲ ਸਿੰਘ ਥਿੰਦ ਨੇ ਮੀਡੀਆ ਨੂੰ ਦੱਸਿਆ ਕਿ ਦਿੱਲੀ ਵਿਚ ਈਦ ਦੀ ਛੁੱਟੀ ਹੋਣ ਕਾਰਨ ਅਜਿਹਾ ਕੀਤਾ ਗਿਆ ਹੈ ਅਤੇ ਹੁਣ ਨਵੀਂ ਤਰੀਕ ਲੈਣ ਲਈ 8 ਜੁਲਾਈ ਨੂੰ ਇਸ ਟੈਸਟ ਦੀ ਪ੍ਰਵਾਨਗੀ ਲਈ ਸੀ.ਬੀ.ਆਈ. ਨੂੰ ਮੁੜ ਅਰਜ਼ੀ ਦਿੱਤੀ ਜਾਵੇਗੀ। ਇਸੇ ਤਰ੍ਹਾਂ ਇਸ ਕੇਸ 'ਚ ਦਿੱਲੀ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਆਗੂ ਨਰੇਸ਼ ਯਾਦਵ ਦੀ ਅਗਲੀ ਪੁੱਛਗਿੱਛ ਦੀ ਨਵੀਂ ਤਰੀਕ ਵੀ ਬਾਅਦ ਵਿਚ ਨਿਸ਼ਚਿਤ ਕੀਤੀ ਜਾਵੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।