Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 11, 2016

July 11, 2016

ਹੁਰੀਅਤ ਕਾਨਫਰੰਸ (ਗਿਲਾਨੀ) ਦੇ ਚੇਅਰਮੈਨ ਸਈਦ ਅਲੀ ਸ਼ਾਹ ਗਿਲਾਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤ ਸਰਕਾਰ ਨੂੰ ਕੰਧ 'ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਭਾਰਤ ਆਪਣੀ ਫੌਜ ਰਾਹੀਂ ਵੀ ਕਸ਼ਮੀਰੀ ਲੋਕਾਂ ਨੂੰ ਦਬਾ ਨਹੀਂ ਸਕਦਾ। ਗਿਲਾਨੀ ਨੇ ਕਿਹਾ ਕਿ ਹਿਜ਼ਬੁਲ ਕਮਾਂਡਰ ਬੁਰਹਾਨ ਵਾਨੀ ਦੇ ਜਨਾਜ਼ੇ ਵਿਚ ਜੁੜੇ ਲੋਕਾਂ ਤੋਂ ਕਸ਼ਮੀਰੀਆਂ ਦੀ "ਰਾਏਸ਼ੁਮਾਰੀ" ਦਾ ਪਤਾ ਲਗਦਾ ਹੈ।
“ਸਟੇਟ ਦਹਿਸ਼ਤਗਰਦੀ” ਦੀ ਬਦੌਲਤ ਹੀ ਦੂਸਰੀ ਦਹਿਸ਼ਤਗਰਦੀ ਜਨਮ ਲੈਦੀ ਹੈ, ਜਦੋਂ ਹੁਕਮਰਾਨ ਅਤੇ ਹਕੂਮਤਾਂ ਆਪਣੇ ਹੀ ਮੁਲਕ ਨਿਵਾਸੀਆਂ ਦੇ ਗੰਭੀਰ ਮਸਲਿਆਂ ਨੂੰ ਸਹੀ ਪਹੁੰਚ ਅਪਣਾਕੇ ਹੱਲ ਕਰਨ ਦੀ ਬਜਾਇ ਗੋਲੀ-ਬੰਦੂਕ, ਜ਼ਬਰ-ਜੁਲਮ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਲੱਗ ਪੈਣ ਤਾਂ ਜਨਤਾ ਨੂੰ ਹਥਿਆਰ ਚੁੱਕਣ ਤੋਂ ਕਿਵੇਂ ਰੋਕਿਆ ਜਾ ਸਕਦਾ ਹੈ?
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੀਤੇ ਦਿਨੀਂ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੇ ਯੂਥ ਚੋਣ ਮਨੋਰਥ ਪੱਤਰ 'ਚ ਦਰਬਾਰ ਸਾਹਿਬ ਅਤੇ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦੀ ਤਸਵੀਰ ਕਾਰਨ ਪੈਦਾ ਹੋਏ ਵਿਵਾਦ 'ਤੇ ਆਪਣੀ ਗਲਤੀ ਮੰਨਦੇ ਹੋਏ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 18 ਜੁਲਾਈ ਨੂੰ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਸੇਵਾ ਕਰਨ ਆ ਰਹੇ ਹਨ ਨਾ ਕਿ ਮੁਆਫ਼ੀ ਮੰਗਣ ਕਿਉਂਕਿ ਉਕਤ ਮੈਨੀਫੈਸਟੋ 'ਤੇ ਅਣਜਾਣੇ 'ਚ ਹੋਈਆਂ ਗਲਤੀਆਂ ਲਈ ਪੰਜਾਬ ਕਾਡਰ ਜ਼ਿੰਮੇਵਾਰ ਹੈ।
ਅੰਮ੍ਰਿਤਸਰ ਵਿਖੇ ਇਕ ਨਿੱਜੀ ਚੈਨਲ ਦੁਆਰਾ ਜਾਤ-ਪਾਤ 'ਤੇ ਕਰਵਾਈ ਚਰਚਾ ਦੌਰਾਨ ਬਾਦਲ ਦਲ ਦੇ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਵਲੋਂ ਸਮਾਜ ਨੂੰ ਜਾਤ-ਪਾਤ ਵਿੱਚ ਵੰਡਣ ਦਾ ਜੋ ਇਲਜਾਮ ਡਾ. ਭੀਮ ਰਾਓ ਅੰਬੇਦਕਰ ਜੀ ਤੇ ਲਗਾਇਆ ਗਿਆ ਹੈ, ਨਿਰਾਧਾਰ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਐਸਸੀ/ਐਸਟੀ ਵਿੰਗ ਦੇ ਪੰਜਾਬ ਮੁੱਖੀ ਦੇਵ ਮਾਨ ਨੇ ਨਿਖੇਧੀ ਕਰਦੇ ਕਿਹਾ ਕਿ ਆਪ ਦੀ ਸਮੁੱਚੀ ਲੀਡਰਸ਼ਿਪ ਇਸ ਦੀ ਨਿੰਦਾ ਕਰਦੀ ਹੈ ਅਤੇ ਵਿਰਸਾ ਸਿੰਘ ਵਲਟੋਹਾ ਤੋਂ ਇਸ ਘਿਣੌਨੀ ਹਰਕਤ ਲਈ ਸਮੁਚੇ ਦਲਿਤ ਸਮਾਜ ਤੋਂ ਜਨਤਕ ਤੌਰ 'ਤੇ ਮੁਆਫੀ ਮੰਗਣ ਦੀ ਮੰਗ ਕਰਦੀ ਹੈ ਅਤੇ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਤੋਂ ਮੰਗ ਕਰਦੀ ਹੈ ਕਿ ਵਿਰਸਾ ਸਿੰਘ ਵਲਟੋਹਾ ਨੂੰ ਵਜ਼ਾਰਤ ਵਿਚੋਂ ਬਰਖਾਸਤ ਕੀਤਾ ਜਾਵੇ। ਜੇ ਵਿਰਸਾ ਸਿੰਘ ਵਲਟੋਹਾ ਨੇ ਜਨਤਕ ਤੌਰ 'ਤੇ ਇਕ ਹਫਤੇ ਦੇ ਅੰਦਰ ਮੁਆਫੀ ਨਾ ਮੰਗੀ ਅਤੇ ਮੁੱਖ ਮੰਤਰੀ ਪੰਜਾਬ ਨੇ ਵਲਟੋਹਾ ਨੂੰ ਬਰਖਾਸਤ ਨਾ ਕੀਤਾ ਤਾਂ ਆਮ ਆਦਮੀ ਪਾਰਟੀ ਆਪਣੀ ਇਸ ਸਬੰਧੀ ਅਗਲੀ ਰਣਨੀਤੀ ਤਹਿ ਕਰੇਗੀ।
ਆਸਟਰੇਲੀਆ ਦੀ ਅਗਲੀ ਸੰਸਦ ਲਈ ਅਹਿਮ ਭੂਮਿਕਾ ਨਿਭਾਉਣ ਜਾ ਰਹੇ ਕੁਈਨਜ਼ਲੈਂਡ ਤੋਂ ਐਮ.ਪੀ. ਬੌਬ ਕੈਟਰ ਨੇ ਆਵਾਸ ਲਈ ਸਿੱਖਾਂ ਨੂੰ ਪਹਿਲ ਦਿੱਤੇ ਜਾਣ ਦਾ ਬਿਆਨ ਦਿੱਤਾ ਹੈ ਸ੍ਰੀ ਕੈਟਰ ਨੇ ਆਪਣੇ ਬਿਆਨ ਵਿੱਚ ਇਹ ਗੱਲ ਜ਼ੋਰ ਦੇ ਕੇ ਆਖੀ ਹੈ ਕਿ ਮੁਲਕ ਨੂੰ ਆਵਾਸ 'ਚ ਕਟੌਤੀ ਕਰਨੀ ਜ਼ਰੂਰੀ ਹੈ ਅਤੇ ਸਿਰਫ਼ ਸਿੱਖਾਂ ਸਮੇਤ ਯਹੂਦੀਆਂ ਅਤੇ ਮੱਧ ਪੂਰਬ ਦੇ ਖ਼ਰਾਬ ਹਲਾਤਾਂ 'ਚ ਫ਼ਸੇ ਇਸਾਈ ਭਾਈਚਾਰੇ ਨੂੰ ਆਵਾਸ 'ਚ ਪਹਿਲ ਹੋਣੀ ਚਾਹੀਦੀ ਹੈ।
ਦਲ ਖ਼ਾਲਸਾ ਨੇ ਭਾਰਤੀ ਫੋਰਸਾਂ ਦੁਆਰਾ ਕੀਤੀ ਗਈ ਫਾਇਰਿੰਗ ਵਿਚ 18 ਨਿਰਦੋਸ਼ ਕਸ਼ਮੀਰੀਆਂ ਦੀ ਜਾਨ ਜਾਣ 'ਤੇ ਦੁਖ ਦਾ ਇਜ਼ਹਾਰ ਕੀਤਾ ਹੈ। ਸਿੱਖ ਜਥੇਬੰਦੀ ਨੇ ਜੰਮੂ ਕਸ਼ਮੀਰ ਸਰਕਾਰ ਦੀ ਇਸ ਜ਼ਾਲਮਾਨਾ ਕਾਰਵਾਈ ਦੀ ਨਿੰਦਾ ਕੀਤੀ, ਜਿਸਨੂੰ ਭਾਰਤ ਦੇ ਗ੍ਰਹਿ ਮੰਤਰਾਲੇ ਦਾ ਸਮਰਥਨ ਹਾਸਲ ਹੈ, ਜਿਸ ਵਿਚ ਸੁਰੱਖਿਆ ਬਲਾਂ ਨੂੰ ਖੁੱਲੀਆਂ ਤਾਕਤਾਂ ਦਿੱਤੀਆਂ ਗਈਆਂ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।