Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 12, 2016

July 12, 2016

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਸਤਖ਼ਤਾਂ ਹੇਠ ਜਾਰੀ ਕੀਤੇ ਗਏ ਇਕ ਪ੍ਰੈਸ ਬਿਆਨ ਵਿਚ ਦਿੱਤੀ ਗਈ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਮਨੁੱਖੀ ਅਧਿਕਾਰਾਂ ਦੇ ਸਮਰਥਕ ਬੁੱਧੀਜੀਵੀਆਂ ਅਤੇ ਸ਼ਖਸੀਅਤਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 14 ਜੁਲਾਈ ਨੂੰ ਸਮੂਹਿਕ ਤੌਰ 'ਤੇ ਸਵੇਰੇ 11 ਵਜੇ ਅਰਦਾਸ ਕੀਤੀ ਜਾਵੇਗੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਨੂੰ ਲੈ ਕੇ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਵਲੋਂ ਭਗਤਾ ਭਾਈਕਾ ਤੋਂ ਬਰਗਾੜੀ ਤਕ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ। 17 ਜੁਲਾਈ ਨੂੰ ਕੱਢੇ ਜਾਣ ਵਾਲੇ ਇਸ ਰੋਸ ਮਾਰਚ ਵਿਚ ਉਨ੍ਹਾਂ ਨੇ ਸੰਗਤਾਂ ਨੂੰ ਕਾਲੀਆਂ ਪੱਗਾਂ ਬੰਨ੍ਹ ਕੇ ਆਉਣ ਲਈ ਕਿਹਾ ਹੈ।
ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਹੰਗ ਬਾਣੇ ਵਿਚ ਫੋਟੋ ਹਿੰਦੀ ਰਸਾਲੇ ਇੰਡੀਆ ਟੂਡੇ ਵਿਚ ਛੱਪਣ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੋਟਿਸ ਲਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਮਸਲੇ 'ਤੇ ਰਸਾਲੇ ਦੇ ਮੁਖ ਸੰਪਾਦਕ ਅਰੁਨ ਪੁਰੀ ਅਤੇ ਬਾਕੀ ਟੀਮ ਨੂੰ ਲੀਗਲ ਨੋਟਿਸ ਭੇਜ ਕੇ ਇਸ ਮਸਲੇ 'ਤੇ ਬਿਨਾਂ ਸ਼ਰਤ ਮੁਆਫੀ 7 ਦਿਨਾਂ ਵਿਚ ਮੰਗਣ ਦੀ ਮੰਗ ਕੀਤੀ ਹੈ। ਮੁਆਫੀ ਨਾ ਮੰਗਣ ਦੀ ਸੂਰਤ ਵਿਚ ਕਾਨੂੰਨੀ ਕਾਰਵਾਹੀ ਦਾ ਸਾਹਮਣਾ ਕਰਨ ਦੀ ਵੀ ਚੇਤਾਵਨੀ ਦਿੱਤੀ ਗਈ ਹੈ।
ਦਿੱਲੀ ਦੀ ਕੜਕੜਡੂਮਾ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਵਿੱਚ ਨਾਮਜ਼ਦ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਪਹਿਲਾਂ ਦਿੱਤੀ ਕਲੀਨ ਚਿੱਟ ਦੇ ਮਾਮਲੇ ਵਿੱਚ ਸੀਬੀਆਈ ਨੂੰ ਦੋ ਮਹੀਨੇ ਵਿੱਚ ਜਾਂਚ ਪੂਰੀ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ ਇਨਸਾਫ਼ ਦੇਣ ਵਿੱਚ ਦੇਰੀ ਇਨਸਾਫ਼ ਨਾ ਦੇਣ ਦੇ ਬਰਾਬਰ ਹੈ।
ਬੁਰਹਾਨ ਵਾਨੀ ਦੀ ਮੌਤ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਹਾਲੇ ਵੀ ਜਾਰੀ ਹਨ ਅਤੇ ਪੁਲਿਸ ਫਾਇਰਿੰਗ ਨਾਲ ਹੋਈਆਂ ਮੌਤਾਂ ਦੀ ਗਿਣਤੀ ਵੱਧ ਕੇ 32 ’ਤੇ ਪਹੁੰਚ ਗਈ ਹੈ। ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਆਪਸ ’ਚ ਉਲਝ ਪਏ। ਪਾਕਿਸਤਾਨ ਨੇ ਅੱਜ ਭਾਰਤੀ ਹਾਈ ਕਮਿਸ਼ਨਰ ਗੌਤਮ ਬੰਬਾਵਾਲੇ ਨੂੰ ਬੁਲਾ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਭਾਰਤ ਨੇ ਇਸ ਤੋਂ ਪਹਿਲਾਂ ਆਪਣੇ ਘਰੇਲੂ ਮਸਲੇ ’ਚ ਦਖ਼ਲ ਨਾ ਦੇਣ ਲਈ ਆਖਦਿਆਂ ਕਿਹਾ ਕਿ ਉਹ ਅਤਿਵਾਦ ਨੂੰ ਸ਼ਹਿ ਦੇ ਰਿਹਾ ਹੈ। ਪੁਲੀਸ ਦੀ ਸਹਾਇਤਾ ਲਈ ਸੀਆਰਪੀਐਫ ਦੇ 800 ਹੋਰ ਜਵਾਨਾਂ ਨੂੰ ਜੰਮੂ ਕਸ਼ਮੀਰ ਭੇਜਿਆ ਜਾ ਰਿਹਾ ਹੈ। ਸੀਆਰਪੀਐਫ ਦੇ 1200 ਜਵਾਨ ਪਹਿਲਾਂ ਹੀ ਵਾਦੀ ਵਿੱਚ ਭੇਜੇ ਜਾ ਚੁੱਕੇ ਹਨ।
ਆਮ ਆਦਮੀ ਪਾਰਟੀ (ਆਪ) ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਰਾਜਨੀਤੀ ਨਾਲ ਪ੍ਰੇਰਿਤ ਝੂਠੇ ਮਾਮਲਿਆਂ ਅਤੇ ਸਰਕਾਰੀ ਜ਼ੁਲਮ ਦੇ ਪੀੜਿਤ ਲੋਕਾਂ ਅਤੇ ਗਰੀਬਾਂ ਨੂੰ ਪਾਰਟੀ ਦੀ ਲੀਗਲ ਸੈਲ ਵਿੰਗ ਮੁਫਤ ਕਾਨੂੰਨੀ ਸੇਵਾਵਾਂ ਮੁਹੱਇਆ ਕਰੇਗਾ। ਇਸਦੇ ਨਾਲ ਹੀ ਇੱਕ ਵਿਸ਼ੇਸ਼ ਹੇਲਪ ਲਾਇਨ ਨੰਬਰ 8437791773 ਵੀ ਜਾਰੀ ਕਰ ਦਿੱਤਾ ਹੈ। ਇਹ ਫੈਸਲਾ ਆਮ ਆਦਮੀ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਹਿੰਮਤ ਸਿੰਘ ਸ਼ੇਰਗਿਲ ਦੀ ਅਗਵਾਈ ਵਿੱਚ ਪਾਰਟੀ ਦੀ ਨਵੀਂ ਬਣੀ ਲੀਗਲ ਵਿੰਗ ਟੀਮ ਵਲੋਂ ਆਯੋਜਨ ਪਹਿਲੀ ਬੈਠਕ ਵਿੱਚ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਰਕਲ ਸ਼ਾਹਕੋਟ ਤੋਂ ਪ੍ਰਧਾਨ ਸੁਲੱਖਣ ਸਿੰਘ ਸ਼ਾਹਕੋਟ ਨੇ ਕਿਹਾ ਕਿ ਹਰ ਸਾਲ ਦੀ ਤਰਾਂ ਸ਼ਹੀਦ ਸ. ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸਥਾਨਕ ਕਸਬੇ ਵਿੱਚ 31 ਜੁਲਾਈ ਨੂੰ ਮਨਾਇਆ ਜਾਵੇਗਾ। ਸ਼ਹੀਦੀ ਸਮਾਗਮ ਬਾਰੇ ਜਾਣਕਾਰੀ ਦੇਂਦਿਆਂ ਜਥੇਦਾਰ ਸ਼ਾਹਕੋਟ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਢਾਡੀ ਜੱਥੇ ਵਾਰਾਂ ਗਾਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸੰਗਤ ਨੂੰ ਸੰਬੋਧਨ ਕਰਨਗੇ। ਇਸ ਮੌਕੇ ਪਾਰਟੀ ਦੇ ਸੀਨੀਅਰ ਲੀਡਰਸ਼ਿਪ ਸਮੇਤ ਖੇਤਰੀ ਆਗੂ ਪਹੁੰਚ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।