Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 14, 2016

July 14, 2016

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ 1984 ਵਿਚ ਹੋਏ ਸਿੱਖ ਕਤਲੇਆਮ ਦੀ ਯਾਦ ਨੂੰ ਸਮਰਪਤ 1 ਨਵੰਬਰ ਨੂੰ ਕਾਲਾ ਦਿਹਾੜਾ ਐਲਾਨੇ।
ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਕਰਨ ਵਾਲੀ ਜਥੇਬੰਦੀ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੇ ਜਥੇਬੰਦੀ ਦੀ ਸਰਪ੍ਰਸਤ ਬੀਬੀ ਪਰਮਜੀਤ ਕੌਰ ਖਾਲੜਾ, ਪ੍ਰਧਾਨ ਹਰਮਨਦੀਪ ਸਿੰਘ, ਬੁਲਾਰੇ ਸਤਵਿੰਦਰ ਸਿੰਘ, ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ, ਪ੍ਰਚਾਰ ਸਕੱਤਰ ਕਾਬਲ ਸਿੰਘ ਅਤੇ ਪੀ.ਐਚ.ਆਰ.ਓ. ਦੇ ਪ੍ਰਧਾਨ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਦੇ ਦਸਤਖਤਾਂ ਨਾਲ ਇਕ ਪ੍ਰੈਸ ਨੋਟ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ ਕਿ ਜਥੇਬੰਦੀ ਵਲੋਂ ਭਾਰਤ ਦੀ ਸੁਪਰੀਮ ਕੋਰਟ ਦੇ ਮੁੱਖ ਜੱਜ ਨੂੰ ਇਕ ਚਿੱਠੀ ਲਿਖੀ ਗਈ ਹੈ ਜਿਸ ਵਿਚ ਜਥੇਬੰਦੀ ਵਲੋਂ ਬੁਰਹਾਨ ਵਾਨੀ ਦੀ ਮੌਤ ਤੋਂ ਬਾਅਦ ਵਾਪਰੀਆਂ ਘਟਨਾਵਾਂ ਵਿਚ 36 ਲੋਕਾਂ ਦੇ ਮਾਰੇ ਜਾਣ ਅਤੇ 140 ਤੋਂ ਵੱਧ ਜ਼ਖਮੀ ਹੋਣ ਦੀ ਗੱਲ ਕਹੀ ਗਈ ਹੈ।
ਕਸ਼ਮੀਰ ਦੇ ਨੌਜਵਾਨ ਆਗੂ ਬੁਰਹਾਨ ਵਾਨੀ ਦੀ ਮੌਤ ਤੋਂ ਬਾਅਦ ਰੋਸ਼ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਵਲੋਂ ਕੀਤੀ ਕਾਰਵਾਈ ਵਿਚ ਹੁਣ ਤਕ 36 ਤੋਂ ਵੱਧ ਲੋਕ ਮਾਰੇ ਜਾ ਚੁਕੇ ਹਨ ਅਤੇ ਕਰੀਬ ਡੇਢ ਹਜ਼ਾਰ ਦੇ ਕਰੀਬ ਫੱਟੜ ਹੋਏ ਹਨ। ਇਨ੍ਹਾਂ ਜ਼ਖਮੀਆਂ ਵਿਚੋਂ 50 ਤੋਂ ਵੱਧ ਲੋਕਾਂ ਦੀਆਂ ਅੱਖਾਂ ਵਿਚ ਸੱਟਾਂ ਲੱਗੀਆਂ ਹਨ। ਡਾਕਟਰਾਂ ਮੁਤਾਬਕ ਇਨ੍ਹਾਂ ਵਿਚੋਂ ਬਹੁਤਿਆਂ ਦੀਆਂ ਅੱਖਾਂ ਦੀ ਰੋਸ਼ਨੀ ਚਲੀ ਗਈ ਹੈ।
ਮਾਰਗਰੇਟ ਥੈਚਰ ਮਗਰੋਂ ਟੈਰੇਸਾ ਮੇਅ ਨੇ ਜਦੋਂ ਬਰਤਾਨੀਆ ਦੀ ਦੂਜੀ ਔਰਤ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ ਤਾਂ ‘ਬ੍ਰਿਐਗਜ਼ਿਟ’ ਤੋਂ ਬਾਅਦ ਕੰਮ ਦਾ ਭਾਰੀ ਬੋਝ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ।
ਸ਼ਹਿਰ ਪੰਪੋਰ ਅਤੇ ਕੁਪਵਾੜਾ ਸਮੇਤ ਕਸ਼ਮੀਰ ਘਾਟੀ ਦੇ ਕੁਝ ਹਿੱਸਿਆਂ ਵਿੱਚ ਕਰਫਿਊ ਜਾਰੀ ਹੈ ਜਦੋਂ ਕਿ ਵਾਦੀ ਦੇ ਬਾਕੀ ਹਿੱਸਿਆਂ ਵਿੱਚ ਲੋਕਾਂ ਦੇ ਘੁੰਮਣ ਫਿਰਨ ’ਤੇ ਰੋਕਾਂ ਲਗਾ ਦਿੱਤੀਆਂ ਹਨ। ਪੁਲਿਸ ਦੀ ਫਾਇਰਿੰਗ ਨਾਲ ਹੋਈਆਂ ਮੌਤਾਂ ਦੀ ਗਿਣਤੀ 35 ਹੋ ਗਈ ਹੈ। ਪੁਲਿਸ ਅਧਿਕਾਰੀਆਂ ਨੇ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਬੁਰਹਾਨ ਵਾਨੀ ਦੇ ਮੁਕਾਬਲੇ ਵਿੱਚ ਮਾਰੇ ਜਾਣ ਬਾਅਦ ਸ਼ੁੱਕਰਵਾਰ ਸ਼ਾਮ ਨੂੰ ਹੋਏ ਟਕਰਾਅ ’ਚ ਸੱਤ ਹੋਰ ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ 12 ਹੋਰ ਅਤਿ ਵਿਸ਼ੇਸ਼ ਵਿਅਕਤੀਆਂ ਨੂੰ ਦਿੱਤੀਆਂ ਜਾਣੀਆਂ ਲੈਂਡ ਕਰੂਜ਼ਰ ਗੱਡੀਆਂ ਵਿਚੋਂ ਇਕ ਬੁਲੇਟ ਪਰੂਫਿੰਗ ਮਗਰੋਂ ਟੈਸਟਿੰਗ ਲਈ ਤਿਆਰ ਹੋ ਗਈ ਹੈ। ਮੁੱਖ ਮੰਤਰੀ ਦਫ਼ਤਰ ਦੇ ਉੱਚ ਪੱਧਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 14 ਲੈਂਡ ਕਰੂਜ਼ਰ ਗੱਡੀਆਂ ਦੀ ਬੁਲੇਟ ਪਰੂਫਿੰਗ ਕੀਤੀ ਜਾਣੀ ਹੈ ਜਿਨ੍ਹਾਂ ਵਿਚੋਂ ਇੱਕ ਅੱਜ ਟੈਸਟਿੰਗ ਲਈ ਤਿਆਰ ਹੋਣ ਮਗਰੋਂ ਉੱਚ ਤਕਨੀਕੀ ਜਾਂਚ ਲਈ ਡੀ.ਆਰ.ਡੀ.ਓ ਅਹਿਮਦ ਨਗਰ ਰਵਾਨਾ ਕੀਤੀ ਗਈ ਹੈ।
ਨਵੰਬਰ 1994 'ਚ ਪੀਲੀਭੀਤ ਜੇਲ੍ਹ 'ਚ ਬੰਦ ਸਿੱਖ ਕੈਦੀਆਂ ਦੇ ਕਤਲੇਆਮ ਮਾਮਲੇ 'ਚ ਇਲਾਹਾਬਾਦ ਹਾਈਕੋਰਟ ਨੇ ਮੁੱਖ ਦੋਸ਼ੀ ਜੇਲ੍ਹ ਸੁਪਰਡੈਂਟ ਸਮੇਤ 42 ਪੁਲਿਸ ਮੁਲਾਜ਼ਮਾਂ ਅਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕਰਕੇ 3 ਹਫਤਿਆਂ 'ਚ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਗਿਆ ਹੈ। ਇਸ ਮਾਮਲੇ ਸਬੰਧੀ ਹਰਜਿੰਦਰ ਸਿੰਘ ਕਾਹਲੋਂ, ਜੋ ਇਸ ਤੋਂ ਪਹਿਲਾਂ ਝੂਠੇ ਪੁਲਿਸ ਮੁਕਾਬਲੇ 'ਚ ਮਾਰੇ ਗਏ ਸਿੱਖਾਂ ਦੇ ਮਾਮਲੇ 'ਚ 47 ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਦਿਵਾ ਚੁੱਕੇ ਹਨ ਵਲੋਂ 29 ਮਈ 2016 ਨੂੰ ਜਨਹਿੱਤ ਪਟੀਸ਼ਨ ਪਾਈ ਗਈ ਸੀ, ਜਿਸ 'ਤੇ ਅਦਾਲਤ ਵਲੋਂ 12 ਜੁਲਾਈ ਦੀ ਤਰੀਕ ਮੁਕੱਰਰ ਕੀਤੀ ਗਈ ਸੀ ਪਰ ਕੁਝ ਕਾਰਨਾਂ ਕਰਕੇ ਇਸ ਦੀ ਸੁਣਵਾਈ 13 ਜੁਲਾਈ ਨੂੰ ਕਰਦਿਆਂ ਜਸਟਿਸ ਕੇ. ਐਸ. ਠੱਕਰ ਵਲੋਂ ਜੇਲ੍ਹ ਸੁਪਰਡੈਂਟ ਸਮੇਤ 42 ਪੁਲਿਸ ਮੁਲਾਜ਼ਮਾਂ ਅਤੇ ਰਾਜ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਪੁੱਛਿਆ ਗਿਆ ਹੈ ਕਿ ਅਜੇ ਤੱਕ ਦੋਸ਼ੀਆਂ ਦੀ ਗਿ੍ਫਤਾਰੀ ਕਿਉਂ ਨਹੀਂ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਣੀਆਂ ਦੇ ਮਸਲੇ 'ਤੇ ਪੰਚਾਇਤਾਂ ਤੋਂ ਮਤੇ ਪਾਸ ਕਰਵਾਉਣ ਦਾ ਕੰਮ ਕਈ ਦਿਨਾਂ ਤੋਂ ਚਲ ਰਿਹਾ ਹੈ ਪਰ ਫਿਰ ਵੀ 400 ਕਿਊਬਿਕ ਮੀਟਰ ਨਹਿਰੀ ਪਾਣੀ ਹਰਿਆਣਾ ਨੂੰ ਲਗਾਤਾਰ ਜਾ ਰਿਹਾ ਹੈ। ਫਾਜ਼ਿਲਕਾ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਵੇਲੇ ਜਦੋਂ ਪੱਤਰਕਾਰਾਂ ਨੇ ਸੁਖਬੀਰ ਬਾਦਲ ਨੂੰ ਇਸ ਬਾਰੇ ਪੁੱਛਿਆ ਤਾਂ ਸੁਖਬੀਰ ਨੇ ਕਿਹਾ ਕਿ ਉਸਨੂੰ ਇਸ ਬਾਰੇ ਪਤਾ ਨਹੀਂ ਹੈ।
ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਜਦੋਂ ਆਪਣੇ ਪਰਿਵਾਰ ਦੇ ਵਿਦੇਸ਼ੀ ਬੈਂਕ ਖਾਤਿਆਂ ਦਾ ਮੁੱਦਾ ਉੱਠਦਾ ਹੈ, ਤਾਂ ਉਹ ਆਮਿਰ ਖ਼ਾਨ ਦੇ 'ਗ਼ਜ਼ਨੀ' ਵਾਂਗ ਵਿਚਰਨ ਲੱਗ ਪੈਂਦੇ ਹਨ ਅਤੇ ਉਨ੍ਹਾਂ (ਅਮਰਿੰਦਰ) ਵੱਲੋਂ ਆਪਣੇ ਪਰਿਵਾਰ ਦੇ ਸਵਿਸ ਬੈਂਕ ਖਾਤਿਆਂ ਬਾਰੇ ਕੋਈ ਜਾਣਕਾਰੀ ਹੋਣ ਤੋਂ ਇਨਕਾਰ ਕਰਨ ਤੋਂ ਇੰਝ ਜਾਪਦਾ ਹੈ ਕਿ ਉਹ 'ਚੋਣਵੀਆਂ ਗੱਲਾਂ ਭੁੱਲ ਜਾਣ ਦੀ ਬੀਮਾਰੀ' ਤੋਂ ਪੀੜਤ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।