Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 15, 2016

July 15, 2016

ਪੰਜਾਬ ਦਾ ਮਾਹੌਲ ਵਿਗਾੜ ਕੇ ਉਸ ਵਿਚੋਂ ਸਿਆਸੀ ਲਾਹਾ ਲੈਣ ਦੀਆਂ ਕੋਸ਼ਿਸ਼ਾਂ ਦਾ ਸੁਖਬੀਰ ਸਿੰਘ ਬਾਦਲ ਉਤੇ ਦੋਸ਼ ਲਾਉਦਿਆਂ ਦਲ ਖਾਲਸਾ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ 17 ਜੁਲਾਈ ਨੂੰ ਭਗਤਾ ਭਾਈ ਤੋਂ ਬਰਗਾੜੀ ਤੱਕ ਕੀਤੇ ਜਾ ਰਹੇ ਰੋਸ ਮਾਰਚ ਦੇ ਪ੍ਰਬੰਧਕਾਂ ਦੀ ਪੰਜਾਬ ਪੁਲਿਸ ਵਲੋਂ ਕੀਤੀ ਗਈ ਫੜੋ-ਫੜਾਈ ਨੂੰ ਨਜਾਇਜ਼ ਅਤੇ ਅਨੈਤਿਕ ਕਰਾਰ ਦਿੱਤਾ ਹੈ।
ਭਾਈ ਧਿਆਨ ਸਿੰਘ ਮੰਡ ਦੇ ਸੱਦੇ 'ਤੇ 17 ਜੁਲਾਈ ਨੂੰ ਭਗਤਾ ਭਾਈਕਾ ਤੋਂ ਬਰਗਾੜੀ ਤੱਕ ਕੀਤੇ ਜਾਣ ਵਾਲੇ ਰੋਸ ਮਾਰਚ ਕਰਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਨੂੰ ਪੰਜਾਬ ਪੁਲਿਸ ਨੇ ਉਨ੍ਹਾਂ ਦੇ ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ। ਇਸੇ ਤਰ੍ਹਾਂ ਵੱਖ-ਵੱਖ ਜਿ਼ਲ੍ਹਿਆਂ ਤੋਂ ਭਾਈ ਮੋਹਕਮ ਸਿੰਘ ਪ੍ਰਧਾਨ ਯੂਨਾਇਟਡ ਅਕਾਲੀ ਦਲ, ਗੁਰਦੀਪ ਸਿੰਘ ਬਠਿੰਡਾ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂ ਹਰਭਜਨ ਸਿੰਘ ਕਸ਼ਮੀਰੀ, ਸੁਲੱਖਣ ਸਿੰਘ ਸ਼ਾਹਕੋਟ, ਸਤਨਾਮ ਸਿੰਘ ਗੁਰਦਾਸਪੁਰ, ਇਕਬਾਲ ਸਿੰਘ ਬਰੀਵਾਲਾ ਅਤੇ ਗੁਰਬਖ਼ਸ ਸਿੰਘ ਰੂਬੀ ਮੁਕਤਸਰ, ਗੁਰਵਤਨ ਸਿੰਘ ਮੁਕੇਰੀਆਂ, ਗੁਰਮੀਤ ਸਿੰਘ ਮਾਨ ਪਠਾਨਕੋਟ, ਰਾਗੀ ਬਲਵੀਰ ਸਿੰਘ, ਬਲਦੇਵ ਸਿੰਘ ਵਡਾਲਾ ਆਦਿ ਬਹੁਤ ਸਾਰੇ ਆਗੂਆਂ ਨੂੰ ਅੱਜ ਸਵੇਰੇ ਹੀ ਉਹਨਾਂ ਦੇ ਘਰਾਂ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕੁਝ ਆਗੂ ਗ੍ਰਿਫਤਾਰੀ ਤੋਂ ਬਚਣ ਲਈ ਰੂਪੋਸ਼ ਹੋ ਗਏ ਹਨ।”
ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਭਾੲੀ ਰਣਜੀਤ ਸਿੰਘ ਦਮਦਮੀ ਟਕਸਾਲ ਦੇ ਘਰ ਪੁਲਿਸ ਵਲੋਂ ਤੜਕਸਾਰ ਛਾਪੇਮਾਰੀ ਕੀਤੀ ਗੲੀ। ਭਾੲੀ ਰਣਜੀਤ ਸਿੰਘ ਘਰ ਨਾ ਹੋਣ ਕਰਕੇ ਗ੍ਰਿਫਤਾਰੀ ਤੋਂ ਬੱਚ ਗੲੇ। ਦੂਜੇ ਪਾਸੇ ਪ੍ਰਧਾਨ ਭਾੲੀ ਗੋਪਾਲਾ ਵੀ ਘਰ ਦੇ ਪਿਛਲੇ ਪਾਸੋਂ ਨਿਕਲਣ ਚ ਸਫ਼ਲ ਹੋ ਗੲੇ ਅਤੇ ਪੁਲਿਸ ਨੂੰ ਵਾਪਸ ਮੁੜਨਾ ਪਿਅਾ। ਭਾੲੀ ਗੋਪਾਲਾ ਦੇ ਘਰ ਦੇਰ ਸ਼ਾਮ ਤੱਕ ਬਾਰ-ਬਾਰ ਪੁਲਿਸ ਵਲੋਂ ਛਾਪੇਮਾਰੀ ਹੁੰਦੀ ਰਹੀ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਆਮ ਆਦਮੀ ਪਾਰਟੀ ਨੇ ਇਹ ਫੈਸਲਾ ਕੀਤਾ ਹੈ ਕਿ ਪੰਜਾਬ ਦੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਜੁਲਾਈ 2016 ਵਿਚ ਪਹਿਲੀ ਲਿਸਟ ਜਾਰੀ ਕਰ ਦਿੱਤੀ ਜਾਏਗੀ।
ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਐਲਾਨ ਕੀਤਾ ਹੈ ਕਿ ਉਹ 1985 ਵਾਲੇ ਐਨਡੀਪੀਐਸ ਐਕਟ ਵਿੱਚ ਸੋਧ ਲਈ ਬਿੱਲ ਅਗਲੇ ਹਫ਼ਤੇ ਸ਼ੁਰੂ ਹੋਣ ਜਾ ਰਹੇ ਮੌਨਸੂਨ ਸੈਸ਼ਨ ਵਿੱਚ ਪੇਸ਼ ਕਰਨਗੇ। ਇਸ ਸੋਧ ਬਿੱਲ ਦਾ ਖਰੜਾ ਦਿੱਲੀ ਦੇ ਕੁਝ ਵਕੀਲਾਂ ਅਤੇ ਮਾਹਿਰਾਂ ਵੱਲੋਂ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੋਧ ਦੀ ਮੰਗ ਇਸ ਲਈ ਕੀਤੀ ਜਾਵੇਗੀ ਤਾਂ ਜੋ ਕੁਦਰਤੀ ਪੈਦਾ ਹੋਣ ਵਾਲੇ ਨਸ਼ਿਆਂ ਜਿਵੇਂ ਕਿ ਅਫ਼ੀਮ, ਭੁੱਕੀ, ਭੰਗ ਆਦਿ ਨੂੰ ਕਾਨੂੰਨੀ ਮਾਨਤਾ ਮਿਲੇ।
ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਪ੍ਰਦੂਸ਼ਣ ਨੂੰ ਮਾਪਣ ਲਈ ਇੱਥੇ ਸਥਾਪਤ ਕੀਤੇ ਪ੍ਰਦੂਸ਼ਣ ਮਾਪਕ ਯੰਤਰ ਦੀ ਪਲੇਠੀ ਰਿਪੋਰਟ ਮੁਤਾਬਕ ਇਤਿਹਾਸਕ ਸਥਾਨ ਦੇ ਆਲੇ ਦੁਆਲੇ ਹਵਾ ਵਿੱਚ ਪ੍ਰਦੂਸ਼ਣ ਮੌਜੂਦ ਹੈ ਪਰ ਇਹ ਖਤਰਨਾਕ ਹੱਦ ਤੱਕ ਨਹੀਂ ਹੈ।
ਗੁਜਰਾਤ ਦੇ ਗੀਰ ਜ਼ਿਲ੍ਹੇ ਦੇ ਪਿੰਡ ਮੋਟਾ ਸਮਾਦੀਯਾਰਾ ਵਿਖੇ ਚਾਰ ਦਲਿਤ ਨੌਜਵਾਨਾਂ ਨੂੰ ਮਰੀ ਹੋਈ ਗਾਂ ਦੀ ਖੱਲ੍ਹ ਲਾਹੁਣ ਦੇ 'ਦੋਸ਼' ਵਿਚ ਲੋਹੇ ਦੀਆਂ ਰਾਡਾਂ ਨਾਲ ਕੁੱਟਿਆ ਗਿਆ, ਕਾਰ ਨਾਲ ਬੰਨ੍ਹ ਕੇ ਪੁਲਿਸ ਸਟੇਸ਼ਨ ਲਿਜਾਇਆ ਗਿਆ।ਇਸ ਘਟਨਾ ਦੀ ਵੀਡੀਓ ਵੱਟਸਐਪ ਅਤੇ ਹੋਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਸੀ।
ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਰੀਓ ਓਲੰਪਿਕ ਦੀਆਂ ਤਿਆਰੀਆਂ ਦਾ ਬਹਾਨਾ ਲਾ ਕੇ ਇਕ ਵਾਰ ਫਿਰ ਐਨਫੋਰਸਮੈਂਟ ਆਫ ਡਾਇਰੈਕਟੋਰੇਟ (ਈਡੀ) ਅੱਗੇ ਪੇਸ਼ ਨਹੀਂ ਹੋਏ। ਰਣਇੰਦਰ ਸਿੰਘ ਨੂੰ ਈਡੀ ਨੇ 14 ਜੁਲਾਈ ਨੂੰ ਤਲਬ ਕੀਤਾ ਹੋਇਆ ਸੀ। ਇਸ ਵਾਸਤੇ ਉਨ੍ਹਾਂ ਨੂੰ ਮੁੜ ਸੰਮਨ ਭੇਜੇ ਗਏ ਸਨ।
ਅਵਰੀਤ ਸਿੰਘ ਵਲੋਂ ਨਿਰਦੇਸ਼ਤ, ਛੋਟੀ ਫਿਲਮ ਸਵਾਯਾ, ਜੋ ਕਿ ਕਹਾਣੀ ਹੈ ਕਿ ਕਿਵੇਂ ਸਿੱਖ ਔਖੇ ਵੇਲੇ ਵੀ ਚੜ੍ਹਦੀ ਕਲਾ ਵਿਚ ਰਹਿੰਦੇ ਹਨ, ਬਿਖੜੇ ਸਮੇਂ ਵੀ ਸਿੱਖ ਆਪਣੇ ਗੁਰੂ ਦੀਆਂ ਸਿਖਿਆਵਾਂ ਅਤੇ ਕਦਰਾਂ ਕੀਮਤਾਂ ਦਾ ਪੱਲਾ ਨਹੀਂ ਛੱਡਦੇ। "ਅਕਾਲਪੁਰਖ" ਨੇ ਜੋ ਪੰਥ 'ਤੇ ਬਖਸ਼ਿਸ਼ ਕੀਤੀ ਹੈ ਉਸਦਾ "ਸ਼ੁਕਰਾਨਾ" ਕਰਦੇ ਹਨ।
ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਬਿਆਨ ਜਾਰੀ ਕਰਕੇ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੂੰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਮਾੜੇ ਨਤੀਜਿਆਂ ਲਈ ਦੋਸ਼ ਦੇਣ ਨਾਲੋਂ ਸੂਬੇ ਦੇ ਸਕੂਲਾਂ ਦਾ ਢਾਂਚਾ ਠੀਕ ਕਰਕੇ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਵੱਲ ਧਿਆਨ ਦੇਣ ਲਈ ਕਿਹਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।