Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 17, 2016

July 17, 2016

ਬੇਅਦਬੀ ਕਾਂਡ ਦੇ ਸਬੰਧ ’ਚ ਪੰਥਦਰਦੀਆਂ ਵੱਲੋਂ ਭਗਤਾ ਭਾਈਕਾ ਤੋਂ ਲੈ ਕੇ ਬਰਗਾੜੀ ਤੱਕ ਕੱਢੇ ਜਾਣ ਵਾਲੇ ਰੋਸ ਮਾਰਚ ਨੂੰ ਨਾਕਾਮ ਕਰਨ ਲਈ ਜ਼ਿਲ੍ਹਾ ਫਰੀਦਕੋਟ, ਜ਼ਿਲ੍ਹਾ ਬਠਿੰਡਾ, ਜ਼ਿਲ੍ਹਾ ਮੋਗਾ ਸਮੇਤ ਹੋਰਨਾਂ ਜ਼ਿਿਲ੍ਹਆਂ ਦੀ ਪੁਲਿਸ ਦਾ ਜਮਾਵੜਾ ਇਸ ਤਰ੍ਹਾਂ ਦਿਖਾਈ ਦੇ ਰਿਹਾ ਸੀ ਕਿ ਜਿਵੇਂ ਪਾਕਿਸਤਾਨ ਦੇ ਘੁਸਪੈਠੀਏ ਭਾਰਤ ’ਚ ਦਾਖ਼ਲ ਹੋ ਗਏ ਹੋਣ।
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵੱਲੋਂ 35 ਸੀਟਾਂ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ ਅਤੇ ਉਮੀਦਵਾਰਾਂ ਦਾ ਐਲਾਨ ਸਤੰਬਰ ਤਕ ਕਰ ਦਿੱਤਾ ਜਾਵੇਗਾ। ਇਥੇ ਕਾਂਗਰਸ ਭਵਨ ਵਿੱਚ ਸ਼ਨੀਵਾਰ ਨੂੰ ਯੂਥ ਆਰਗੇਨਾਈਜੇਸ਼ਨ ਆਫ ਇੰਡੀਆ (ਵਾਈਓਆਈ) ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ 47 ਸਾਲਾਂ ਤੋਂ ਸਿਆਸਤ ਵਿੱਚ ਸਰਗਰਮ ਹਨ ਅਤੇ ਇਹ ਚੋਣ ਉਨ੍ਹਾਂ ਦੀ ਜ਼ਿੰਦਗੀ ਦੀ ਆਖ਼ਰੀ ਚੋਣ ਹੋਵੇਗੀ।
ਕਸ਼ਮੀਰ ਵਿਚ ਜਾਰੀ ਪ੍ਰਦਰਸ਼ਨਾਂ ਅਤੇ ਰੋਸ ਮੁਜਾਹਰਿਆਂ ਤੋਂ ਬਾਅਦ ਸਰਕਾਰ ਨੇ ਕਸ਼ਮੀਰ ਵਿਚ ਅਖ਼ਬਾਰ ਅਤੇ ਕੇਬਲ ਟੀ.ਵੀ. ਦੀਆਂ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਪਿਛਲੇ ਛੇ ਸਾਲਾਂ ਵਿਚ ਪਹਿਲੀ ਵਾਰ ਜੰਮੂ ਕਸ਼ਮੀਰ ਸਰਕਾਰ ਨੇ ਕਸ਼ਮੀਰ ਘਾਟੀ ਦੇ ਸਾਰੇ ਅਖ਼ਬਾਰ ਬੰਦ ਕਰ ਦਿੱਤੇ ਹਨ। ਪੁਲਿਸ ਨੇ ਅੱਧੀ ਰਾਤ ਨੂੰ ਦੋ ਪ੍ਰਮੁੱਖ ਰੋਜ਼ਾਨਾ ਅਖ਼ਬਾਰਾਂ ਦੀਆਂ ਪ੍ਰਿੰਟਿੰਗ ਪ੍ਰੈਸਾਂ 'ਤੇ ਛਾਪੇ ਮਾਰੇ ਅਤੇ ਸਾਰੀਆਂ ਕਾਪੀਆਂ ਅਤੇ ਪ੍ਰਿੰਟਿੰਗ ਪਲੇਟਾਂ ਜ਼ਬਤ ਕਰ ਲਈਆਂ ਅਤੇ ਧਮਕੀਆਂ ਜਾਰੀ ਕੀਤੀਆਂ ਕਿ ਜਦੋਂ ਤਕ ਉੱਚ ਅਧਿਕਾਰੀ ਵਲੋਂ 'ਇਜਾਜ਼ਤ' ਨਹੀਂ ਮਿਲ ਜਾਂਦੀ ਉਦੋਂ ਤਕ ਅਖ਼ਬਾਰਾਂ ਨਾ ਛਾਪੀਆਂ ਜਾਣ।
ਆਮ ਆਦਮੀ ਪਾਰਟੀ (ਆਪ) ਨੇ ਪ੍ਰਕਾਸ਼ ਸਿੰਘ ਬਾਦਲ ਸਰਕਾਰ ਉੱਤੇ ਰਾਜ ਭਰ ਦੀ ਗ੍ਰਾਮ ਪੰਚਾਇਤਾਂ ਦੇ ਬੁਨਿਆਦੀ ਅਧਿਕਾਰਾਂ ਦੇ ਖੋਹਣ ਦਾ ਦੋਸ਼ ਲਗਾਇਆ ਹੈ। ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੈਂਸ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਬਾਦਲ ਸਰਕਾਰ ਨੇ ਲੋਕਤੰਤਰ ਦੇ ਬੁਨਿਆਦੀ ਥੰਮ ਮੰਨੀ ਜਾਂਦੀ ਪੰਚਾਇਤੀ ਰਾਜ ਪ੍ਰਣਾਲੀ ਨੂੰ ਖਤਮ ਕਰ ਦਿੱਤਾ ਹੈ। ਪੰਚਾਇਤਾਂ ਦੇ ਸਾਰੇ ਬੁਨਿਆਦੀ ਅਧਿਕਾਰ ਖੋਹੇ ਜਾ ਚੁੱਕੇ ਹਨ ਅਤੇ ਉਨ੍ਹਾਂ ਨੂੰ 'ਜਥੇਦਾਰਾਂ' ਦੀ ਕਠਪੁਤਲੀ ਬਣਾ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ।
ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਦੇਸ਼ ਵਿਚ ਅਜਿਹੇ ਅਸਰਦਾਰ ਸੰਘੀ ਢਾਂਚੇ ਦੀ ਲੋੜ ’ਤੇ ਜ਼ੋਰ ਦਿੱਤਾ ਹੈ ਜਿਸ ਨਾਲ ਸੂਬਿਆਂ ਨੂੰ ਜ਼ਿਆਦਾ ਵਿੱਤੀ ਅਤੇ ਸਿਆਸੀ ਤਾਕਤਾਂ ਮਿਲ ਸਕਣ ਅਤੇ ਕਿਹਾ ਕਿ ਕੇਂਦਰ ਸੂਬਿਆਂ ਦੇ ਹੱਕਾਂ ਅਤੇ ਅਧਿਕਾਰਾਂ ਨੂੰ ਘਟਾ ਰਿਹਾ ਹੈ ਜੋ ਕਿ ਸੰਵਿਧਾਨਕ ਭਾਵਨਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬਿਆਂ ਨੂੰ ਨੁਕਸਾਨ ਹੋ ਰਿਹਾ ਹੈ ਅਤੇ ਉਨ੍ਹਾਂ ਨੂੰ ਬਹੁਤੇ ਮਸਲਿਆਂ ’ਤੇ ਕੇਂਦਰ ਅੱਗੇ ਹੱਥ ਫੈਲਾਉਣੇ ਪੈਂਦੇ ਹਨ।
ਪਿਛਲੇ ਦਿਨਾਂ ਵਿੱਚ ਦਿੱਲੀ ਦੇ ਉੱਤਮ ਨਗਰ ਇਲਾਕੇ ਵਿਚੋਂ ਇੱਕ ਅਘੋਰੀ ਦੇ ਘਰੋਂ ਬੜੀ ਹੀ ਮਾੜੀ ਹਾਲਤ ਵਿੱਚ ਰੱਖੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਸੰਭਾਲ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦਿੱਲੀ (ਯੂਥ ਵਿੰਗ) ਨੂੰ ਸੰਗਤਾਂ ਵੱਲੋਂ ਵੱਡਾ ਹੁੰਗਾਰਾ ਮਿਲਿਆ ਤੇ ਸੰਗਤਾਂ ਦੇ ਸਹਿਯੋਗ ਨਾਲ ਇਹ ਉਪਰਾਲਾ ਸ਼ੁਰੂ ਕਰ ਦਿੱਤਾ ਗਿਆ ਕਿ ਦਿੱਲੀ ਵਿੱਚ ਜਿਥੇ ਵੀ ਅਜਿਹੀ ਕੋਈ ਰਿਪੋਰਟ ਆਵੇਗੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੇਵਾ ਸੰਭਾਲ ਨਹੀਂ ਹੋ ਪਾ ਰਹੀ ਜਾਂ ਕਿਸੀ ਵੀ ਤਰੀਕੇ ਬੇਅਦਬੀ ਕੀਤੀ ਜਾ ਰਹੀ ਹੈ ਤੇ ਸਿੱਖੀ ਮਰਿਆਦਾ ਤੋਂ ਉਲਟ ਮਨਮਤ ਹੇਠ ਮੂਰਤੀਆਂ ਦੇ ਨਾਲ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਕੀਤੇ ਗਏ ਹਨ ਤਾਂ ਉਨ੍ਹਾਂ ਸਰੂਪਾਂ ਨੂੰ ਪੂਰੀ ਮਰਿਆਦਾ ਨਾਲ ਨੇੜੇ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਾ ਦਿੱਤਾ ਜਾਵੇਗਾ ਤੇ ਨਾਲ ਮਰਿਆਦਾ ਦਾ ਉਲੰਘਨ ਕਰ ਰਹੇ ਲੋਕਾਂ ਨੂੰ ਸੇਧ ਦਿੱਤੀ ਜਾਵੇਗੀ ਤੇ ਉਨ੍ਹਾਂ ਨੂੰ ਗੁਰਮਤ ਮਰਿਆਦਾ ਸਮਝਾਈ ਜਾਵੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।