Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 24, 2016

July 24, 2016

ਪਿੰਡ ਜਹਾਂਗੀਰ ਦੇ ਗੁਰਦੁਆਰਾ ਸਾਹਿਬ ਵਿਖੇ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅੱਗ ਲਗਾਏ ਜਾਣ ਕਾਰਣ ਝੁਲਸ ਜਾਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਨਿਖੇਧੀ ਕੀਤੀ ਗਈ ਹੈ। ਕਮੇਟੀ ਪ੍ਰਧਾਨ ਮੱਕੜ ਨੇ ਕਿਹਾ ਕਿ ਇਸ ਘਟਨਾ ਨਾਲ ਦੇਸ਼-ਵਿਦੇਸ਼ ਵਿੱਚ ਵਸਦੇ ਸਿੱਖਾਂ ਦੇ ਮਨਾਂ ਵਿੱਚ ਰੋਸ ਤੇ ਰੋਹ ਪਾਇਆ ਜਾ ਰਿਹਾ ਹੈ।
ਪੰਜਾਬ ਪੁਲਿਸ ਨੇ ਕੁਰਾਨ ਸ਼ਰੀਫ ਦੀ ਬੇਅਦਬੀ ਵਾਲੇ ਕੇਸ ਵਿਚ ਆਮ ਆਦਮੀ ਪਾਰਟੀ ਦੇ ਮਹਿਰੌਲੀ (ਦਿੱਲੀ) ਤੋਂ ਵਿਧਾਇਕ ਨਰੇਸ਼ ਯਾਦਵ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਦਿੱਲੀ ਸਥਿਤ ਘਰ ਅਤੇ ਦਫਤਰ 'ਚ ਛਾਪਾ ਮਾਰਿਆ ਪਰ ਉਹ ਉਥੇ ਨਹੀਂ ਮਿਲਿਆ।
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਕਸ਼ਮੀਰ ਵਿਚ ਭਾਰਤੀ ਫੌਜਾਂ ਨੂੰ ਖੁੱਲ ਦੇਣ ਦੇ ਪ੍ਰਗਟ ਕੀਤੇ ਵਿਚਾਰਾਂ ਦੀ ਸਖਤ ਮੁਖਾਲਫਤ ਕਰਦਿਆਂ ਦਲ ਖ਼ਾਲਸਾ ਨੇ ਕਿਹਾ ਕਿ ਕੈਪਟਨ ਨੂੰ ਕਸ਼ਮੀਰ ਵਿਵਾਦ ਦੇ ਇਤਿਹਾਸ ਬਾਰੇ ਅਧੂਰੀ ਜਾਣਕਾਰੀ ਹੈ।
ਫਗਵਾੜਾ ਵਿੱਚ ਹੋਏ ਟਕਰਾਅ ਦੌਰਾਨ ਸਥਿਤੀ ਸੰਭਾਲਣ ਵਿੱਚ ਅਸਫ਼ਲ ਰਹਿਣ ਕਾਰਨ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਫਗਵਾੜਾ ਦੇ ਡੀਐਸਪੀ ਕੰਵਲਪ੍ਰੀਤ ਸਿੰਘ ਨੂੰ ਮੁਅੱਤਲ ਕਰਦਿਆਂ ਉਨ੍ਹਾਂ ਨੂੰ ਚੰਡੀਗੜ੍ਹ ਪੁਲੀਸ ਮੁੱਖ ਦਫ਼ਤਰ ਨਾਲ ਅਟੈਚ ਕਰ ਦਿੱਤਾ ਹੈ। ਇਸ ਤੋਂ ਇਲਾਵਾ ਫਗਵਾੜਾ ਦੇ ਐਸਪੀ ਅਜਿੰਦਰ ਸਿੰਘ ਦਾ ਤਬਾਦਲਾ ਵੀ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿੱਚ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਆਈਜੀਪੀ ਜ਼ੋਨ-2 ਜਲੰਧਰ ਤੋਂ ਪ੍ਰਾਪਤ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ। ਜਸਬੀਰ ਸਿੰਘ ਰਾਏ ਨੂੰ ਫਗਵਾੜਾ ਦਾ ਨਵਾਂ ਐਸਪੀ ਅਤੇ ਮਨਪ੍ਰੀਤ ਸਿੰਘ ਨੂੰ ਡੀਐਸਪੀ ਤਾਇਨਾਤ ਕੀਤਾ ਗਿਆ ਹੈ।
ਪੰਜਾਬ ਦੇ ਆਖਰੀ ਬਾਦਸ਼ਾਹ ਮਹਾਰਾਜਾ ਦਲੀਪ ਸਿੰਘ ਤੋਂ ਧੋਖੇ ਨਾਲ ਈਸਟ ਇੰਡੀਆ ਕੰਪਨੀ ਵੱਲੋਂ ਖੋਹਿਆ ਦੁਨੀਆ ਦਾ ਵਡਮੁੱਲਾ ਹੀਰਾ 'ਕੋਹੇਨੂਰ' ਭਾਰਤ ਨੂੰ ਦੇਣ ਦਾ ਸਿੱਖ ਫੈਡਰੇਸ਼ਨ ਯੂ. ਕੇ. ਨੇ ਵਿਰੋਧ ਕੀਤਾ ਹੈ। ਫੇਡਰੇਸ਼ਨ ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ ਨੇ ਪ੍ਰਧਾਨ ਮੰਤਰੀ ਥਰੀਸਾ ਮੇਅ ਅਤੇ ਵਿਦੇਸ਼ ਮੰਤਰੀ ਲੌਰਿਸ ਜੌਹਨਸਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕੋਹੇਨੂਰ ਹੀਰਾ ਸਿੱਖਾਂ ਦੀ ਅਮਾਨਤ ਹੈ ਅਤੇ ਭਾਰਤ ਸਰਕਾਰ ਦਾ ਇਸ 'ਤੇ ਕੋਈ ਹੱਕ ਨਹੀਂ ਹੈ।
ਅਮਰੀਕਾ ਦੇ ਸ਼ਹਿਰ ਉਥਾਹ ਵਿਚ ਸਥਿਤ ਸਿੱਖ ਭਾਈਚਾਰੇ ਨੇ 'ਰਾਸ਼ਟਰੀ ਮੀਡੀਆ ਮੁੰਹਿਮ' ਲਈ 125,000 ਡਾਲਰ ਦਾ ਫੰਡ ਇੱਕਠਾ ਕੀਤਾ ਹੈ ਜਿਸ ਦੀ ਮਦਦ ਨਾਲ ਅਮਰੀਕਾ ਵਿਚ ਸਿੱਖਾਂ ਅਤੇ ਸਿੱਖ ਧਰਮ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਵਰਣਨਯੋਗ ਹੈ ਕਿ ਉਥਾਹ ਸਿੱਖ ਕਮਿਊਨਟੀ ਜਿਸ ਵਿਚ ਕਿ 200 ਪਰਿਵਾਰ ਸ਼ਾਮਿਲ ਹਨ, ਨੇ ਇਹ ਫ਼ੰਡ ਇਕ ਸਮਾਗਮ ਦੌਰਾਨ ਇਕੱਠਾ ਕੀਤਾ ਹੈ।
ਨੌਂ ਸਾਲਾਂ ਤੋਂ ਬੰਦ ਪਈ ਪੰਜਾਬੀ ਅਕੈਡਮੀ ਨੂੰ ਉੱਤਰ ਪ੍ਰਦੇਸ਼ ਦੇ ਜੇਲ੍ਹ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਵੱਲੋਂ ਦੁਬਾਰਾ ਚਾਲੂ ਕਰਵਾਉਣ ਦੇ ਨਾਲ ਹੀ ਸਾਲਾਨਾ ਬਜਟ 22 ਗੁਣਾ ਵਧਾ ਕੇ 1 ਕਰੋੜ 10 ਲੱਖ ਰੁਪਏ ਕਰਵਾਇਆ ਗਿਆ ਹੈ। ਰਾਮੂਵਾਲੀਆ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੀ ਜਨਮ ਸ਼ਤਾਬਦੀ ਮੌਕੇ ਉੱਤਰ ਪ੍ਰਦੇਸ਼ ਵਿੱਚ ਛੁੱਟੀ ਕੀਤੀ ਜਾਵੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।