Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 25, 2016

July 25, 2016

ਕਸ਼ਮੀਰ ਵਿਚ ਪਿਛਲੇ ਇਕ ਮਹੀਨੇ ਤੋਂ ਚੱਲ ਰਹੇ ਹਾਲਾਤਾਂ ਦੇ ਮੱਦੇਨਜ਼ਰ ਉਥੇ ਮਾਰੇ ਗਏ ਕਸ਼ਮੀਰੀਆਂ ਦੇ ਪਰਿਵਾਰਾਂ ਨਾਲ ਦੁਖ ਸਾਂਝਾ ਕਰਨ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਅੱਜ ਜੰਮੂ-ਕਮਸ਼ੀਰ ਦੀ ਹੱਦ 'ਤੇ ਲਖਨਪੁਰ ਬਾਰਡਰ 'ਤੇ ਜੰਮੂ-ਕਸ਼ਮੀਰ ਪੁਲਿਸ ਨੇ ਰੋਕ ਲਿਆ।
ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਦੇ ਮੁਖੀ ਸ਼ਹੀਦ ਭਾਈ ਅਵਤਾਰ ਸਿੰਘ ਬ੍ਰਹਮਾ ਦਾ 28ਵਾਂ ਸ਼ਹੀਦੀ ਦਿਹਾੜਾ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਜਥੇਬੰਦੀ ਵਲੋਂ ਪਿੰਡ ਬ੍ਰਹਮਪੁਰਾ, ਜ਼ਿਲ੍ਹਾ ਤਰਨ ਤਾਰਨ ਵਿਖੇ ਪੂਰੇ ਖ਼ਾਲਸਈ ਸ਼ਾਨੋ ਸ਼ੌਕਤ ਦੇ ਨਾਲ ਮਨਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗਾ ਤੋਂ ਉਪਰੰਤ ਰਾਗੀਆਂ, ਢਾਡੀਆਂ, ਕਵੀਸ਼ਰਾਂ, ਕਥਾਵਾਚਕਾਂ ਅਤੇ ਸਿੱਖ ਪੰਥ ਦੀਆਂ ਰਾਜਨੀਤਿਕ, ਧਾਰਮਿਕ ਜਥੇਬੰਦੀਆਂ ਦੇ ਆਗੂ ਸਾਹਿਬਾਨਾਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ।
ਨਵਜੋਤ ਸਿੱਧੂ ਨੇ ਰਾਜ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇਣ ਦਾ ਕਾਰਨ ਅੱਜ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਨੂੰ ਦੱਸਿਆ। ਸਿੱਧੂ ਨੇ ਦਿੱਲੀ ਵਿਚ ਇਕ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਨੂੰ ਦੱਸਿਆ ਕਿ, ਮੈਨੂਮ ਕਿਹਾ ਗਿਆ ਸੀ ਕਿ ਤੂੰ ਪੰਜਾਬ ਤੋਂ ਦੂਰ ਰਹਿ। ਧਰਮਾਂ ਵਿਚ ਸਭ ਤੋਂ ਵੱਡਾ ਧਰਮ "ਰਾਸ਼ਟਰ ਧਰਮ" ਹੁੰਦਾ ਹੈ। ਤਾਂ ਫੇਰ ਮੈਂ ਕਿਵੇਂ ਆਪਣੀਆਂ ਜੜਾਂ, ਆਪਣਾ ਵਤਨ ਛੱਡ ਦਿਆਂ"। ਦੂਜੇ ਪਾਸੇ ਭਾਜਪਾ ਨੇ ਸਿੱਧੂ ਦੇ ਇਹਨਾ ਦੋਸ਼ਾਂ ਦਾ ਖੰਡਨ ਕਰਦੇ ਹੋਏ ਕਿਹਾ ਕਿ ਉਸਨੂੰ ਕਦੇ ਵੀ ਪੰਜਾਬ ਤੋਂ ਦੂਰ ਰਹਿਣ ਲਈ ਨਹੀਂ ਕਿਹਾ ਗਿਆ।
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛਿਆ ਕਿ ਉਸ ਨੇ ਐਸਵਾਈਐਲ ਬਣਾਉਣ ਦੇ ਮੁੱਦੇ ’ਤੇ ਇੰਦਰਾ ਗਾਂਧੀ ਦਾ ਸਮੱਰਥਨ ਕਰਕੇ ਪੰਜਾਬ ਦੇ ਇਤਿਹਾਸ ਵਿਚ ਕਾਲਾ ਅਧਿਆਏ ਕਿਉਂ ਲਿਖਿਆ ਸੀ।
ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਜਾਰੀ ਪ੍ਰੈਸ ਬਿਆਨ ਵਿਚ ਦੱਸਿਆ ਗਿਆ ਕਿ 18 ਮਾਰਚ 2016 ਨੂੰ ਬਰਤਾਨੀਆ ਸਰਕਾਰ ਨੇ "ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ" ਤੋਂ ਪਾਬੰਦੀ ਹਟਾ ਲਈ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਐਸ.ਵਾਈ.ਐਲ. ਨਹਿਰ ਬਾਰੇ ਸੁਪਰੀਮ ਕੋਰਟ ਪੰਜਾਬ ਵਿਰੁੱਧ ਫੈਸਲਾ ਕਰਦੀ ਹੈ ਤਾਂ ਸੂਬੇ ਦੇ ਸਾਰੇ ਕਾਂਗਰਸ ਦੇ ਐਮ. ਪੀ. ਤੇ ਵਿਧਾਇਕ ਅਸਤੀਫੇ ਦੇ ਦੇਣਗੇ। ਉਹ ਐਤਵਾਰ ਨੂੰ ਕਰਤਾਰਪੁਰ 'ਚ "ਹਲਕੇ ’ਚ ਕੈਪਟਨ" ਪ੍ਰੋਗਰਾਮ ਦੌਰਾਨ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਸੁਪਰੀਮ ਕੋਰਟ ਦਾ ਸਤਿਕਾਰ ਕਰਦੇ ਹਨ ਪਰ ਪੰਜਾਬ ਪ੍ਰਤੀ ਫਰਜ਼ ਪਹਿਲਾ ਬਣਦਾ ਹੈ। ਆਪਣੇ ਪਾਣੀਆਂ ਦੀ ਰਾਖੀ ਲਈ ਵਿਧਾਨਕ ਤੇ ਸੰਵਿਧਾਨਿਕ ਰਸਤੇ ਲੱਭਾਂਗੇ।
ਇੰਡੀਅਨ ਏਅਰਲਾਈਨਜ਼ ਦੀ ਉਡਾਨ ਨੂੰ 1984 ਵਿਚ ਅਗਵਾ ਕਰਕੇ ਲਾਹੌਰ ਲਿਜਾਣ ਵਾਲੇ ਪਰਮਿੰਦਰ ਸਿੰਘ ਸੈਣੀ 'ਤੇ ਹੁਣ ਸੀ. ਬੀ. ਆਈ. ਨੇ ਅਫਗਾਨੀ ਪਾਸਪੋਰਟ ਹਾਸਲ ਕਰਨ ਬਦਲੇ ਧੋਖਾਧੜੀ ਤੇ ਜਾਲ੍ਹਸਾਜੀ ਦੇ ਦੋਸ਼ ਲਾਏ ਹਨ। ਇਥੇ ਪੇਸ਼ ਕੀਤੇ ਤਾਜ਼ਾ ਚਲਾਨ ਵਿਚ ਏਜੰਸੀ ਨੇ ਪਰਮਿੰਦਰ ਸਿੰਘ ਸੈਣੀ ਉਰਫ ਹਰਫਨਮੌਲਾ 'ਤੇ 1995 ਵਿਚ ਪਾਕਿਸਤਾਨ ਰਹਿੰਦੇ ਹੋਏ ਬਲਬੀਰ ਸਿੰਘ ਦੇ ਨਾਂਅ 'ਤੇ ਜਾਅਲੀ ਅਫਗਾਨ ਪਾਸਪੋਰਟ ਹਾਸਲ ਕਰਨ ਦਾ ਦੋਸ਼ ਲਾਇਆ ਹੈ।
ਪਿੰਡ ਜਹਾਂਗੀਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮੁੜ ਹੋਈ ਬੇਅਦਬੀ 'ਤੇ ਰੋਸ ਜ਼ਾਹਿਰ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਲਈ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਨੂੰ ਜ਼ਿੰਮੇਵਾਰ ਦੱਸਿਆ ਹੈ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੇ ਬਰਗਾੜੀ 'ਚ ਵਾਪਰੀ ਬੇਅਦਬੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀਆਂ ਫੜ ਕੇ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਮੁੜ ਅਜਿਹੀ ਘਟਨਾ ਨਾ ਵਾਪਰਦੀ।
ਪੰਜਾਬ ਪੁਲਿਸ ਦੀ ਸੰਗਰੂਰ ਜ਼ਿਲ੍ਹੇ ਤੋਂ ਐਸ.ਪੀ.ਡੀ. ਜਸਕਰਨ ਸਿੰਘ ਤੇਜਾ ਦੀ ਅਗਵਾਈ ਵਿਚ ਗਈ ਇਕ ਪੁਲਿਸ ਪਾਰਟੀ ਵੱਲੋਂ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਰਾਤ ਕੋਈ ਸਾਢੇ 8 ਵਜੇ ਉਨ੍ਹਾਂ ਦੇ ਵਸੰਤਕੁੰਜ ਸਥਿਤ ਨਿਵਾਸ-ਕਮ-ਦਫ਼ਤਰ ਤੋਂ ਗ੍ਰਿਫਤਾਰ ਕਰ ਲਿਆ ਗਿਆ। ਪੰਜਾਬ ਪੁਲਿਸ ਦੀ ਇਸ ਟੀਮ ਵੱਲੋਂ ਅੱਜ ਸਵੇਰੇ ਕੋਈ ਸਾਢੇ 5 ਵਜੇ ਯਾਦਵ ਦੇ ਨਿਵਾਸ ਅਸਥਾਨ 'ਤੇ ਗ੍ਰਿਫਤਾਰੀ ਲਈ ਛਾਪਾ ਮਾਰਿਆ ਸੀ ਪਰ ਉਹ ਪੁਲਿਸ ਦੇ ਕਾਬੂ ਨਾ ਆਇਆ ਅਤੇ ਉਨ੍ਹਾਂ ਦੇ ਘਰਦਿਆਂ ਵੱਲੋਂ ਪੁਲਿਸ ਨੂੰ ਕਿਹਾ ਗਿਆ ਕਿ ਉਹ ਸਵੇਰ ਦੀ ਸੈਰ 'ਤੇ ਚਲੇ ਗਏ ਹਨ ਅਤੇ ਬਾਅਦ ਵਿਚ ਪੁਲਿਸ ਪਾਰਟੀ ਨੂੰ ਦੁਬਾਰਾ ਜਾਣ 'ਤੇ ਪਤਾ ਲੱਗਾ ਕਿ ਉਹ ਘਰ ਨਹੀਂ ਪਰਤੇ ਅਤੇ ਕਿਸੇ ਸਸਕਾਰ 'ਤੇ ਚਲੇ ਗਏ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।