Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 28, 2016

July 28, 2016

ਆਈ.ਬੀ. ਟਾਈਮਸ ਦੀ ਰਿਪੋਰਟ ਮੁਤਾਬਕ, ਯੂ.ਕੇ. ਦੇ ਨਵੇਂ ਬਣੇ ਮੰਤਰੀ ਨੇ ਕੋਹੇਨੂਰ ਹੀਰੇ 'ਤੇ ਭਾਰਤ ਦੇ ਦਾਅਵੇ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਕੋਹੇਨੂਰ ਨੂੰ 1849 'ਚ ਈਸਟ ਇੰਡੀਆ ਕੰਪਨੀ ਬਰਤਾਨੀਆ ਦੇ ਰਾਜ ਵੇਲੇ ਪੰਜਾਬ ਤੋਂ ਲੈ ਗਈ ਸੀ ਅਤੇ ਬਰਤਾਨੀਆ ਦੇ ਤਾਜ ਦਾ ਹਿੱਸਾ ਬਣਾ ਲਿਆ ਸੀ।
ਅੱਜ ਵੀਰਵਾਰ ਦੀ ਸਵੇਰ ਲੁਧਿਆਣਾ ਪੁਲਿਸ ਦੇ ਇੰਸਪੈਕਟਰ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਇੰਸਪੈਕਟਰ ਭੁਪਿੰਦਰ ਸਿੰਘ ਜੋ ਕਿ ਲੁਧਿਆਣਾ ਸੀ.ਆਈ.ਏ. ਸਟਾਫ ਦੇ ਸਾਈਬਰ ਸੈਲ ਵਿਚ ਤੈਨਾਤ ਸੀ। ਗੋਲੀ ਲੱਗਣ ਤੋਂ ਬਾਅਦ ਉਸਨੂੰ ਦੀਪ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਸੋਸ਼ਲ ਡੈਮੋਕਰੇਟਿਕ ਪਾਰਟੀ ਆਫ ਇੰਡੀਆ (SDPI) ਨੇ ਬੀਤੇ ਦਿਨੀਂ (23 ਜੁਲਾਈ ਨੂੰ) ਦਿੱਲੀ ਦੇ ਜੰਤਰ-ਮੰਤਰ 'ਤੇ ਗੁਜਰਾਤ ਦੇ ਊਨਾ ਵਿਖੇ ਮਰੀ ਹੋਈ ਗਊ ਦੀ ਖੱਲ੍ਹ ਲਾਹੁਣ ਦੇ 'ਦੋਸ਼' 'ਚ ਦਲਿਤਾਂ ਦੀ ਮਾਰ-ਕੁਟ ਵਿਰੁੱਧ ਰੋਸ ਮੁਜਾਹਰਾ ਕੀਤਾ। ਬਾਅਦ 'ਚ ਦਲਿਤਾਂ ਨੂੰ ਅਣਮਨੁੱਖੀ ਤਰੀਕੇ ਨਾਲ ਬੰਨ੍ਹ ਕੇ ਉਨ੍ਹਾਂ ਦੀ ਪਰੇਡ ਕਰਾਉਂਦੇ ਹੋਏ ਉਨ੍ਹਾਂ ਨੂੰ ਥਾਣੇ ਲਿਜਾਇਆ ਗਿਆ।
ਇੱਥੇ ਰੇਲਵੇ ਸਟੇਸ਼ਨ ਕੋਲ ਮੱਝ ਦਾ ਮੀਟ ਲੈ ਕੇ ਜਾ ਰਹੀਆਂ ਦੋ ਮੁਸਲਿਮ ਔਰਤਾਂ ਉਤੇ ਗਊ ਰੱਖਿਅਕਾਂ ਨੇ ਪੁਲੀਸ ਦੀ ਹਾਜ਼ਰੀ ਵਿੱਚ ਹਮਲਾ ਕਰ ਦਿੱਤਾ। ਪੁਲੀਸ ਨੇ ਬਾਅਦ ਵਿੱਚ ਦੋਵਾਂ ਔਰਤਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੰਦਸੌਰ ਦੇ ਐਸਪੀ ਮਨੋਜ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਕੱਲ੍ਹ ਫੋਨ ਆਇਆ ਕਿ ਰੇਲਵੇ ਸਟੇਸ਼ਨ ਕੋਲ ਦੋ ਔਰਤਾਂ ਦੀ ਗਾਂ ਦਾ ਮਾਸ ਲੈ ਕੇ ਜਾਣ ਦੇ ਸ਼ੱਕ ਵਿੱਚ ਕੁੱਟਮਾਰ ਕੀਤੀ ਗਈ। ਔਰਤ ਅਤੇ ਮਰਦ ਸਿਪਾਹੀ ਮੌਕੇ ਉਤੇ ਗਏ ਅਤੇ ਦੋਵਾਂ ਔਰਤਾਂ ਨੂੰ ਥਾਣੇ ਲੈ ਆਏ। ਇਸ ਮਗਰੋਂ ਮੀਟ ਨੂੰ ਪਰਖ ਲਈ ਭੇਜਿਆ ਗਿਆ, ਜੋ ਮੱਝ ਦਾ ਨਿਕਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਇਕ ਔਰਤ ਵਿਰੁੱਧ ਪਹਿਲਾਂ ਵੀ ਗ਼ੈਰ ਕਾਨੂੰਨੀ ਤਰੀਕੇ ਨਾਲ ਮੀਟ ਲੈ ਕੇ ਜਾਣ ਦੇ ਦੋਸ਼ ਵਿੱਚ ਕੇਸ ਦਰਜ ਹੋ ਚੁੱਕਾ ਹੈ।
ਹਿੰਦੀ ਦੇ ਪ੍ਰਸਿੱਧ ਰਸਾਲੇ 'ਇੰਡੀਆ ਟੂਡੇ' ਵੱਲੋਂ ਪਿਛਲੇ ਅੰਕ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਹੰਗ ਬਾਣੇ ਵਾਲੀ ਤਸਵੀਰ ਛਾਪਣ ਕਾਰਨ ਹੋਏ ਵਿਰੋਧ ਉਪਰੰਤ ਰਸਾਲੇ ਵੱਲੋਂ ਜੁਲਾਈ 2016 ਦੇ ਅੰਕ ਵਿਚ ਆਪਣੀ ਗਲਤੀ ਲਈ ਅਫ਼ਸੋਸ ਪ੍ਰਗਟਾਇਆ ਹੈ। ਰਸਾਲੇ ਅਨੁਸਾਰ ਕੇਜਰੀਵਾਲ ਦੀ ਉਕਤ ਤਸਵੀਰ ਨੂੰ ਛਾਪਣ ਦਾ ਮਕਸਦ ਸਿੱਖ ਕੌਮ ਜਾਂ ਨਿਹੰਗ ਸਿੰਘਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਾ ਹੋ ਕੇ ਪੰਜਾਬ ਦੇ ਸੱਭਿਆਚਾਰ ਨਾਲ ਕੇਜਰੀਵਾਲ ਨੂੰ ਜੁੜਿਆ ਹੋਇਆ ਦਿਖਾਉਣ ਦੀ ਸੀ। ਰਸਾਲੇ ਨੇ ਇਸ ਸਬੰਧੀ ਆਪਣੀ ਵੈਬਸਾਈਟ ਅਤੇ ਰਸਾਲੇ ਵਿਚ ਸਪੱਸ਼ਟੀਕਰਨ ਪ੍ਰਕਾਸ਼ਿਤ ਕਰਕੇ ਬਿਨਾਂ ਸ਼ਰਤ ਮੁਆਫ਼ੀ ਵੀ ਮੰਗੀ ਹੈ।
ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਨੇ ਅਦਾਲਤ ਦੇ ਬਾਹਰ ਦੱਸਿਆ ਕਿ ਉਨ੍ਹਾਂ ਵੱਲੋਂ ਯਾਦਵ ਦੀ ਜ਼ਮਾਨਤ ਲਈ ਪੇਸ਼ ਕੀਤੀ ਅਰਜ਼ੀ ਉੱਪਰ ਸੁਣਵਾਈ ਕਰਦਿਆਂ ਅਦਾਲਤ ਨੇ ਕੱਲ੍ਹ ਵੀਰਵਾਰ ਲਈ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਯਾਦਵ ਦੇ ਹੋਰ ਪੁਲਿਸ ਰਿਮਾਂਡ ਦਾ ਵਿਰੋਧ ਕਰਦਿਆਂ ਅਦਾਲਤ ਅੱਗੇ ਦਲੀਲ ਦਿੱਤੀ ਕਿ ਪੁਲਿਸ ਕੋਲ ਯਾਦਵ ਖਿਲਾਫ ਨਾ ਕੋਈ ਵੀਡੀਓ, ਆਡੀਓ ਤੇ ਕੋਈ ਹੋਰ ਦਸਤਾਵੇਜ਼ੀ ਸਬੂਤ ਹੈ ਅਤੇ ਨਾ ਹੀ ਇਸ ਮਾਮਲੇ 'ਚ ਕਿਸੇ ਤਰ੍ਹਾਂ ਦੇ ਵਿੱਤੀ ਲੈਣ ਦੇਣ ਦਾ ਕੋਈ ਸਬੂਤ ਹੈ। ਇਸ ਲਈ ਸਬੂਤਾਂ ਤੋਂ ਬਗੈਰ ਕਿਸੇ ਵਿਅਕਤੀ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾ ਸਕਦੀ।
ਕੇਜਰੀਵਾਲ ਨੇ ਆਪਣੇ ਫੇਸਬੁਕ 'ਤੇ ਇਕ 9 ਮਿੰਟ ਦੀ ਵੀਡੀਓ ਅਪਲੋਡ ਕਰਕੇ ਆਪਣੇ ਸਾਰੇ ਹੀ ਵਿਧਾਇਕਾਂ ਨੂੰ ਕਿਹਾ ਹੈ ਕਿ ਉਹ ਹਰ ਤਰ੍ਹਾਂ ਦੀ ਕੁਰਬਾਨੀ ਕਰਨ ਲਈ ਤਿਆਰ ਰਹਿਣ ਅਤੇ ਆਪਣੇ ਘਰਦਿਆਂ ਨੂੰ ਕਹਿ ਦੇਣ ਕਿ ਮੋਦੀ ਕਦੇ ਵੀ ਉਨ੍ਹਾਂ ਨੂੰ ਜੇਲ ਭਿਜਵਾ ਸਕਦਾ ਹੈ। ਸਿਰਫ ਜੇਲ੍ਹ ਹੀ ਨਹੀਂ, ਸਗੋਂ ਇਸਤੋਂ ਵੀ ਵੱਡੀ ਸਾਜਿਸ਼ ਰਚੀ ਜਾ ਸਕਦੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।