Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 30, 2016

July 30, 2016

2017 ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈ ਕਮਾਂਡ ਵੱਲੋਂ ਮੁੱਖ ਮੰਤਰੀ ਉਮੀਦਵਾਰ ਐਲਾਨੇ ਜਾਣ ਦੀ ਮੰਗ ਵਾਲੇ ਕੈਪਟਨ ਅਮਰਿੰਦਰ ਸਿੰਘ ਦੇ ਤਾਜ਼ਾ ਬਿਆਨ ਨੇ ਉਹਨਾਂ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ ਦੇ ਲੁਕਵੇਂ ਮੋਹ ਨੂੰ ਸਾਹਮਣੇ ਲਿਆਂਦਾ ਹੈ। ਇਹ ਕੋਈ ਪਹਿਲੀ ਵਾਰ ਨਹੀਂ ਹੋਇਆ ਕਿ ਮੁੱਖ ਮੰਤਰੀ ਬਣਨ ਦੇ ਆਪਣੇ ਲੋਭ ਨੂੰ ਪੂਰਾ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਹੀ ਪਾਰਟੀ ਦੀਆਂ ਬਾਹਾਂ ਮਰੋੜੀਆਂ ਹੋਣ।
ਦਿੱਲੀ ਦੇ ਮਹਿਰੌਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਅੱਜ ਸੰਗਰੂਰ ਸੈਸ਼ਨ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।
ਸਿਆਸੀ ਸਿੱਖ ਕੈਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਕੱਲ੍ਹ (29 ਜੁਲਾਈ) 21 ਦਿਨ ਦੀ ਪੈਰੋਲ (ਛੁੱਟੀ) 'ਤੇ ਆਏ। 1995 ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਉਨ੍ਹਾਂ ਨੂੰ ਛੁੱਟੀ ਮਿਲੀ ਹੈ। ਪ੍ਰੋਫੈਸਰ ਭੁੱਲਰ ਨੂੰ ਜੇਲ੍ਹ ਪ੍ਰਸ਼ਾਸਨ ਵਲੋਂ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿਚ ਮਨੋ ਰੋਗ ਵਾਰਡ ਵਿਚ ਭਰਤੀ ਕਰਵਾਇਆ ਹੈ।
ਕਸ਼ਮੀਰ ਵਿਚ ਆਜ਼ਾਦੀ ਪਸੰਦਾਂ ਦੇ ਮਾਰਚ ਨੂੰ ਅਸਫ਼ਲ ਕਰਨ ਲਈ ਦੱਖਣੀ ਕਸ਼ਮੀਰ ਦੇ ਚਾਰ ਜ਼ਿਲ੍ਹਿਆਂ ਅਨੰਤਨਾਗ, ਕੁਲਗਾਮ, ਪੁਲਵਾਮਾ ਅਤੇ ਸ਼ੋਪੀਆਂ ਤੇ ਸ੍ਰੀਨਗਰ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਮੁੜ ਕਰਫਿਊ ਲਾ ਦਿੱਤਾ ਗਿਆ। ਇਸ ਤੋਂ ਇਲਾਵਾ ਘਾਟੀ ਦੇ ਕੁੱਝ ਹੋਰ ਇਲਾਕਿਆਂ ਵਿੱਚ ਵੀ ਮਨਾਹੀ ਦੇ ਹੁਕਮ ਲਾਗੂ ਕਰ ਦਿੱਤੇ ਗਏ ਹਨ। ਕਰਫਿਊ ਦੀ ਲੋਕਾਂ ਨੇ ਉਲੰਘਣਾ ਕੀਤੀ, ਜਿਸ ਨਾਲ ਉਨ੍ਹਾਂ ਦੀ ਸੁਰੱਖਿਆ ਦਸਤਿਆਂ ਨਾਲ ਝੜਪ ਵੀ ਹੋਈ। ਇਸ ਵਿੱਚ ਵੀਹ ਦੇ ਕਰੀਬ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ। ਪੁਲਿਸ ਦੀ ਧੱਕੇਸ਼ਾਹੀ ਦੇ ਜਵਾਬ ਵਿਚ ਰੋਹ ਵਿੱਚ ਆਏ ਲੋਕਾਂ ਨੇ ਬਾਰਾਮੁੱਲਾ ਦੇ ਰੋਹਾਮਾ ਵਿੱਚ ਨਵੀਂ ਬਣੀ ਪੁਲੀਸ ਇਮਾਰਤ ਨੂੰ ਫੂਕ ਦਿੱਤਾ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 29 ਜੁਲਾਈ ਨੂੰ ਕੈਪਟਨ ਕਰਮ ਸਿੰਘ ਸਟੇਡੀਅਮ ਸ਼ਹਿਣਾ ਵਿੱਚ ਸੰਗਤ ਦਰਸ਼ਨ 'ਚ ਸੰਬੋਧਨ ਕਰਦਿਆਂ ਹਲਕੇ ਦੇ ਲੋਕਾਂ ਨੂੰ ਕਿਹਾ ਕਿ ਤੁਸੀਂ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਗੀਤ ਗਾਉਣ ਅਤੇ ਚੁਟਕਲੇ ਸੁਣਾਉਣ ਵਾਲਿਆਂ ਨੂੰ ਜਿਤਾ ਕੇ ਵੱਡੀ ਗਲਤੀ ਕੀਤੀ ਹੈ। ਅਜਿਹੀ ਗਲਤੀ ਵਿਕਾਸ ਕਾਰਜਾਂ ਨੂੰ ਪਿੱਛੇ ਲੈ ਜਾਂਦੀ ਹੈ। ਬਾਦਲ ਨੇ ਕਿਹਾ ਕਿ ਉਨ੍ਹਾਂ ਆਪਣੀ ਸੱਜੀ ਬਾਂਹ ਸੁਖਦੇਵ ਸਿੰਘ ਢੀਂਡਸਾ ਨੂੰ ਇਸ ਹਲਕੇ ਤੋਂ ਚੋਣ ਲੜਾਇਆ ਅਤੇ ਵਿਧਾਨ ਸਭਾ ਚੋਣਾਂ ਵਿੱਚ ਪ੍ਰਮੁੱਖ ਸਕੱਤਰ ਨੂੰ ਲੜਾਇਆ ਪਰ ਤੁਸੀਂ ਦੋਵੇਂ ਹਰਾ ਦਿੱਤੇ। ਨਤੀਜਾ ਇਲਾਕੇ ਦਾ ਵਿਕਾਸ ਜ਼ੀਰੋ ਹੋ ਗਿਆ।
ਆਮ ਆਦਮੀ ਪਾਰਟੀ ਵੱਲੋਂ ਨਸ਼ੇ ਦੇ ਮੁੱਦੇ ’ਤੇ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਦੇ ਖ਼ਿਲਾਫ਼ ਲਗਾਏ ਗਏ ਪੋਸਟਰਾਂ ’ਤੇ ਬਾਦਲ ਦਲ ਦੇ ਵਰਕਰਾਂ ਨੇ ਆਪਣਾ ਗੁੱਸਾ ਉਤਾਰਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।