Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 1, 2016

August 1, 2016

ਪੰਜਾਬ ਵਿੱਚ ਉੱਚ ਸਿੱਖਿਆ ਦੀ ਤਰਸਯੋਗ ਹਾਲਤ ਅਤੇ ਸਰਕਾਰੀ ਕਾਲਜਾਂ ਵਿੱਚ ਕਈ ਸਾਲਾਂ ਤੋਂ ਪਈਆਂ ਖਾਲੀ ਅਸਾਮੀਆਂ ਬਾਰੇ ਆਮ ਆਦਮੀ ਪਾਰਟੀ ਨੇ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਦੱਸਿਆ ਹੈ। ਪਾਰਟੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਆਪਣੇ ਏਜੰਡੇ ਵਿੱਚ ਸਿੱਖਿਆ ਨੂੰ ਕਦੇ ਮੁੱਖ ਸਥਾਨ ਦਿੱਤਾ ਹੀ ਨਹੀਂ ਸੀ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਵਲੋਂ ਸਰਪ੍ਰਸਤ ਪਰਮਜੀਤ ਕੌਰ ਖਾਲੜਾ, ਸਪੋਕਸਮੈਨ ਸਤਵਿੰਦਰ ਸਿੰਘ ਪਲਾਸੌਰ, ਪ੍ਰਧਾਨ ਹਰਮਨਦੀਪ ਸਿੰਘ, ਸਤਵੰਤ ਸਿੰਘ ਮਾਣਕ, ਐਡਵੋਕੇਟ ਜਗਦੀਪ ਸਿੰਘ ਰੰਧਾਵਾ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਜਿੰਨ੍ਹਾਂ ਲੋਕਾਂ ਨੇ ਤੋਪਾਂ ਟੈਂਕਾਂ ਨਾਲ ਬੰਬਾਰੀ ਕਰਾ ਕੇ ਅਕਾਲ ਤਖਤ ਸਾਹਿਬ ਢਹਿਢੇਰੀ ਕਰਾਇਆ ਹੋਵੇ ਉਹ ਲੋਕ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋ ਕੇ ਵੀ ਸੱਚ ਨਹੀਂ ਦੱਸਣਗੇ। ਉਨ੍ਹਾਂ ਵਲੋਂ ਇਹ ਟਿੱਪਣੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਉਸ ਬਿਆਨਬਾਜ਼ੀ ਦੇ ਸੰਦਰਭ ਵਿੱਚ ਕੀਤੀ ਜਿਸ ਵਿੱਚ ਦੋਵੇਂ ਆਗੂ ਐੱਸ.ਵਾਈ.ਐੱਲ. ਨਹਿਰ ਲਈ ਇਕ ਦੂਜੇ ਨੂੰ ਦੋਸ਼ੀ ਠਹਿਰਾ ਕੇ ਅਕਾਲ ਤਖਤ ਸਾਹਿਬ 'ਤੇ ਜਾ ਕੇ ਸੱਚ ਦੱਸਣ ਦੀਆਂ ਬਿਆਨਬਾਜ਼ੀਆਂ ਕਰ ਰਹੇ ਹਨ।
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਹੋ ਰਹੀਆਂ ਘਟਨਾਵਾਂ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਰੋਕਣਾ ਪੰਜਾਬ ਸਰਕਾਰ ਦਾ ਕੰਮ ਹੈ ਤੇ ਇਹ ਕੰਮ ਸਖ਼ਤੀ ਨਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸਿੱਖ ਵਿਰੋਧੀ ‘ਏਜੰਸੀਆਂ’ ਦਾ ਕੰਮ ਹੈ, ਜੋ ਹਾਲਾਤ ਖ਼ਰਾਬ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਉਨ੍ਹਾਂ ਨੇ ਕਦੇ ਵੀ ਮੁਆਫ਼ ਨਹੀਂ ਕੀਤਾ।
ਆਮ ਆਦਮੀ ਪਾਰਟੀ 'ਚੋਂ ਕੱਢੇ ਹੋਏ ਸੰਸਦ ਹਰਿੰਦਰ ਸਿੰਘ ਖਾਲਸਾ ਨੇ ਪਾਰਟੀ ਦੀ ਲੀਡਰਸ਼ਿਪ ਨੂੰ ਭੂੰਡਾਂ ਦਾ ਖੱਖਰ ਦੱਸਦਿਆ ਕਿਹਾ ਕਿ ਹੁਣ ਇਹ ਪੰਜਾਬ ’ਤੇ ਕਬਜ਼ਾ ਕਰਨ ਦੀ ਤਾਕ ਵਿੱਚ ਹਨ। ਉਹ ਐਤਵਾਰ ਨੂੰ ਅਜੀਤ ਨਗਰ ’ਚ ਭਾਜਪਾ ਵਿੱਚੋਂ ਕੱਢੇ ਗਏ ਆਗੂ ਕਿਸ਼ਨ ਲਾਲ ਸ਼ਰਮਾ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਗਈ ਅਧਿਕਾਰ ਰੈਲੀ ਨੂੰ ਸੰਬੋਧਨ ਕਰ ਰਹੇ ਸਨ।
ਪੰਜਾਬ ਵਿਧਾਨ ਸਭਾ ਦੀਆਂ 2017 ’ਚ ਹੋਣ ਵਾਲੀਆਂ ਚੋਣਾਂ ਲਈ ਇਕ ਸੀਟ ਦੇ 15 ਤੋਂ 20 ਦਾਅਵੇਦਾਰਾਂ ਦੀ ਸਮੱਸਿਆ ਨਾਲ ਜੂਝ ਰਹੀ ਆਮ ਆਦਮੀ ਪਾਰਟੀ (ਆਪ) ਲਈ ਹੁਣ ਕੁੱਝ ਅਹਿਮ ਆਗੂਆਂ ਲਈ ਹਲਕਿਆਂ ਦੀ ਚੋਣ ਨਵੀਂ ਬਿਪਤਾ ਬਣ ਗਈ ਹੈ। ਪਾਰਟੀ ਵਾਲੰਟੀਅਰਾਂ ਨੇ ਸੂਬਾ ਪੱਧਰੀ ਤਿੰਨ ਆਗੂਆਂ ਐਡਵੋਕੇਟ ਐਚ ਐਸ ਫੂਲਕਾ (ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵੇਦਾਰਾਂ ਵਿੱਚੋਂ ਇਕ), ਹਿੰਮਤ ਸਿੰਘ ਸ਼ੇਰਗਿਲ (ਪਾਰਟੀ ਦੇ ਸੂਬਾਈ ਕਾਨੂੰਨੀ ਸੈੱਲ ਦੇ ਮੁਖੀ) ਅਤੇ ਹਰਜੋਤ ਸਿੰਘ (ਸੂਬਾਈ ਯੂਥ ਵਿੰਗ ਦੇ ਪ੍ਰਧਾਨ) ਨੂੰ ਤਿੰਨ ਤੋਂ ਪੰਜ ਹਲਕਿਆਂ ਤੋਂ ਚੋਣ ਲੜਾਉਣ ਦੀ ਸਿਫ਼ਾਰਸ਼ ਕੀਤੀ ਹੈ।
ਬੀਤੇ ਦਿਨੀਂ ਸੰਵਾਦ ਵੱਲੋਂ "ਉੱਪ-ਮਹਾਂਦੀਪ ਦੀਆਂ ਬੋਲੀਆਂ ਅਤੇ ਭਾਰਤੀ ਰਾਸ਼ਟਰ ਦੀ ਉਸਾਰੀ" ਵਿਸ਼ੇ ਉੱਤੇ ਲੁਧਿਆਣਾ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਬੁਲਾਰਿਆਂ ਤੇ ਵਿਦਵਾਨਾਂ ਵੱਲੋਂ ਪੇਸ਼ ਕੀਤੇ ਗਏ ਵਿਚ ਅਸੀਂ ਲੜੀਵਾਰ ਰੂਪ ਵਿਚ ਤੁਹਾਡੇ ਨਾਲ ਸਾਂਝੇ ਕਰਨ ਜਾ ਰਹੇ ਹਾਂ।
ਪੁਲਿਸ ਜਾਂਚ ਦੇ ਤਰੀਕਿਆਂ ਵਿਚ ਹੋਰ ਆਧੁਨਿਕਤਾ ਲਿਆਉਣ ਦੇ ਮਕਸਦ ਨਾਲ ਪੰਜਾਬ ਬਿਓਰੋ ਆਫ ਇਨਵੈਸਟੀਗੇਸ਼ਨ (ਪੀਬੀਆਈ), ਜੋ ਕਿ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਦਿਮਾਗ ਦੀ ਉਪਜ ਹੈ, ਦਾ ਇਸ ਪੰਜਾਬ ਦਿਵਸ ਤੋਂ ਸਬ ਡਵੀਜ਼ਨ ਪੱਧਰ ’ਤੇ ਜਲਦ ਹੀ ਵੱਖਰਾ ਕਾਡਰ ਸਥਾਪਿਤ ਕਰ ਦਿੱਤਾ ਜਾਵੇਗਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।