Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 4, 2016

August 4, 2016

ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਅੱਜ ਇਥੇ ਪੱਤਰਕਾਰਾਂ ਨਾਲ ਮਿਲਣੀ ਦੌਰਾਨ ਕਿਹਾ ਕਿ ਬਾਦਲ ਦਲੀਆਂ ਵਲੋਂ ਫੈਲਾਏ ਗਏ ਘੋਰ ਭ੍ਰਿਸ਼ਟਾਚਾਰ ਤੇ ਪ੍ਰਬੰਧਕੀ ਨਾਕਾਮੀਆਂ ਕਰਕੇ ਹੀ ਦਿੱਲੀ ਦੇ ਸਿੱਖਾਂ ਦੇ 2 ਨਾਮਵਰ ਉਚ ਤਕਨੀਕੀ ਵਿਦਿਅਕ ਅਦਾਰੇ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ ਟੈਕਨਾਲੋਜੀ (ਇੰਜੀਨੀਰਿੰਗ ਕਾਲਜ) ਰਾਜੌਰੀ ਗਾਰਡਨ ਅਤੇ ਗੁਰੂ ਤੇਗ ਬਹਾਦਰ ਪੋਲੀਟੈਕਨਿਕ ਇੰਸਟੀਚਿਊਟ ਵਸੰਤ ਵਿਹਾਰ ਬੰਦ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਦਿੱਲੀ ਹਾਈਕੋਰਟ ਨੇ ਇਨ੍ਹਾਂ ਵਿਦਿਅਕ ਸੰਸਥਾਵਾਂ ਵਿਚ ਸਾਲ 2016-17 ਵਿਦਿਅਕ ਵਰ੍ਹੇ ਲਈ ਪ੍ਰੋਵਿਜ਼ਨਲ ਦਾਖਲੇ ਦੇਣ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਜਿਸ ਨਾਲ ਸੈਂਕੜੇ ਸਿੱਖ ਬੱਚੇ ਇਨ੍ਹਾਂ ਅਦਾਰਿਆਂ ਵਿਚ ਉਚ ਤਕਨੀਕੀ ਸਿੱਖਿਆ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਜਾਣਗੇ।
ਆਮ ਆਦਮੀ ਪਾਰਟੀ ਨੇ ਅੱਜ (ਵੀਰਵਾਰ ਨੂੰ) 2017 ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ। ‘ਆਪ’ ਦੇ ਪੰਜਾਬ ਇੰਚਾਰਜ ਸੰਜੈ ਸਿੰਘ, ਸੰਗਰੂਰ ਤੋਂ ਸੰਸਦ ਅਤੇ ਚੇਅਰਮੈਨ ਚੋਣ ਪ੍ਰਚਾਰ ਕਮੇਟੀ ਭਗਵੰਤ ਮਾਨ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਨੇ ਸੂਚੀ ਜਾਰੀ ਕੀਤੀ। ਆਪਣੇ ਵਾਅਦੇ ਅਨੁਸਾਰ ਪਾਰਟੀ ਨੇ ਸਾਫ ਅਕਸ ਵਾਲੇ ਉਮੀਦਵਾਰਾਂ ਨੂੰ ਹੀ ਮੈਦਾਨ ਵਿਚ ਉਤਾਰਿਆ ਹੈ। ਜਿਨ੍ਹਾਂ ਵਿਚ ਡਾਕਟਰ, ਵਕੀਲ, ਕਿਸਾਨ, ਸਮਾਜ ਸੇਵਕ ਆਦਿ ਸ਼ਾਮਲ ਹਨ।
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੀ ਔਰਤ ਬਲਵਿੰਦਰ ਕੌਰ ਘਵੱਦੀ ਨੂੰ ਕਤਲ ਕਰਨ ਦੇ ਮਾਮਲੇ 'ਚ ਪੁਲਿਸ ਨੇ 5 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ। ਗਿ੍ਫ਼ਤਾਰ ਕੀਤੇ ਇਨ੍ਹਾਂ ਸਾਰਿਆਂ ਨੌਜਵਾਨਾਂ ਨੂੰ ਬੁੱਧਵਾਰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਜੱਜ ਨੇ ਇਨ੍ਹਾਂ ਦਾ 7 ਅਗਸਤ ਤੱਕ ਪੁਲਿਸ ਰਿਮਾਂਡ ਦੇ ਦਿੱਤਾ। ਪਹਿਲਾਂ ਤੋਂ ਗ੍ਰਿਫਤਾਰ ਦੋ ਸਿੱਖ ਨੌਜਵਾਨਾਂ ਗੁਰਪ੍ਰੀਤ ਸਿੰਘ ਅਤੇ ਨਿਹਾਲ ਸਿੰਘ ਤੋਂ ਅਲਾਵਾ ਜਿਨ੍ਹਾਂ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ ਉਨ੍ਹਾਂ 'ਚ ਹਰਬੰਸ ਸਿੰਘ ਵਾਸੀ ਕੈਲੇ ਮਾਜਰਾ ਨਾਭਾ, ਗੁਰਵਿੰਦਰ ਸਿੰਘ ਵਾਸੀ ਪਿੰਡ ਹੇੜੀਕੇ ਸੰਗਰੂਰ ਤੇ ਜਗਜੀਤ ਸਿੰਘ ਵਾਸੀ ਹੇੜੀਕੇ ਸੰਗਰੂਰ ਸ਼ਾਮਿਲ ਹਨ। ਇਨ੍ਹਾਂ ਨੌਜਵਾਨਾਂ ਦੀ ਪੇਸ਼ੀ ਨੂੰ ਲੈ ਕੇ ਸਵੇਰ ਤੋਂ ਹੀ ਸਿੱਖ ਸੰਗਤ ਅਦਾਲਤੀ ਕੰਪਲੈਕਸ ਪਹੁੰਚੀ ਹੋਈ ਸੀ।
ਦਿੱਲੀ ਵਿੱਚ ਨਵੰਬਰ-1984 ਦੇ ਸਿੱਖ ਕਤਲੇਆਮ ਬਾਰੇ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਮੁੜ ਜਾਂਚ ਲਈ ਖੋਲ੍ਹੇ ਜਾਣ ਵਾਲੇ 49 ਮਾਮਲਿਆਂ ਦੀ ਪਛਾਣ ਕੀਤੀ ਗਈ ਹੈ। ਰਾਜ ਸਭਾ ਵਿੱਚ ਗ੍ਰਹਿ ਰਾਜ ਮੰਤਰੀ ਹੰਸਰਾਜ ਗੰਗਾਰਾਮ ਅਹੀਰ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਜਾਰੀ 12 ਫਰਵਰੀ 2015 ਦੇ ਹੁਕਮ ਤਹਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਗਈ ਸੀ, ਜਿਸ ਨੇ ਨਵੰਬਰ-1984 ਦੇ ਬੰਦ ਕੀਤੇ ਗਏ ਮਾਮਲਿਆਂ ਦੀ ਜਾਂਚ ਕਰਨੀ ਸ਼ੁਰੂ ਕੀਤੀ ਸੀ।
ਭਾਜਪਾ ਦੇ ਸੰਸਦੀ ਬੋਰਡ ਨੇ ਬੁੱਧਵਾਰ ਗੁਜਰਾਤ ਦੀ ਮੁੱਖ ਮੰਤਰੀ ਆਨੰਦੀਬੇਨ ਪਟੇਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ ਤੇ ਹੁਣ ਉਨ੍ਹਾਂ ਨੂੰ ਪੰਜਾਬ ਦੀ ਰਾਜਪਾਲ ਲਾਏ ਜਾਣ ਦੀ ਸੰਭਾਵਨਾ ਹੈ। ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਅਗਲੀ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣਗੇ ਤੇ ਸਾਰੀ ਕਾਰਵਾਈ ’ਤੇ ਨਜ਼ਰ ਰੱਖਣਗੇ ਪਰ ਉਹ ਮੁੱਖ ਮੰਤਰੀ ਦੀ ਦੌੜ ਵਿੱਚ ਸ਼ਾਮਲ ਨਹੀਂ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।