Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 5, 2016

August 5, 2016

ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਪਾਰਟੀ ਵਲੋਂ ਜਾਰੀ ਪਹਿਲੀ ਸੂਚੀ 'ਤੇ ਆਪਣਾ ਵਿਰੋਧ ਦਰਜ ਕਰਵਾਇਆ ਹੈ। ਡੇਰਾਬੱਸੀ ਵਿਚ ਪਾਰਟੀ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜਾਰੀ ਪਹਿਲੀ ਸੂਚੀ ਵਿਚ ਕੁੱਝ ਉਮੀਦਵਾਰ ਅਜਿਹੇ ਵੀ ਹਨ ਜੋ ਯੋਗਤਾ ਦੀ ਕਸੌਟੀ 'ਤੇ ਖਰੇ ਨਹੀਂ ਉੱਤਰਦੇ। ਪੱਤਰਕਾਰਾਂ ਵਲੋਂ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਉਹ ਕਿਹੜੇ ਉਮੀਦਵਾਨ ਹਨ ਤਾਂ ਉਨ੍ਹਾਂ ਸਾਫ਼ ਇਨਕਾਰ ਕਰ ਦਿੱਤਾ।
ਭਾਰਤ ਦੇ ਅਜ਼ਾਦੀ ਦਿਹਾੜੇ ਦੇ ਜਸ਼ਨਾਂ ਦਾ ਮੁਕੰਮਲ ਬਾਈਕਾਟ ਦਾ ਸੱਦਾ ਦਿੰਦੀ ਅਤੇ ਪੰਜਾਬ ਦੀ ਅਜ਼ਾਦੀ ਲਈ ਅਮਰੀਕਾ ਸਰਕਾਰ ਪਾਸ ਅਪੀਲ ਕਰਦੀ ਇੱਕ ਪਟੀਸ਼ਨ 'ਤੇ ਦਸਤਖਤ ਕਰਾਉਣ ਦੀ ਵਿਸ਼ਵ ਪੱਧਰੀ ਮੁਹਿੰਮ ਦੇ ਹਿੱਸੇ ਵਜੋਂ ਗੁਰੂ ਨਗਰੀ ਵਿਖੇ ਵੀ ਤਿੰਨ ਰੋਜ਼ਾ ਦਸਤਖਤੀ ਮੁਹਿੰਮ ਸ਼ੁਰੂ ਹੋਈ। ਦਰਬਾਰ ਸਾਹਿਬ ਦੀ ਘੰਟਾ ਘਰ ਬਾਹੀ ਵਾਲੇ ਪਾਸੇ ਸਿੱਖਸ ਫਾਰ ਜਸਟਿਸ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ-ਮੁਹੰਮਦ) ਦੇ ਸਾਂਝੇ ਉਪਰਾਲੇ ਨਾਲ ਸ਼ੁਰੂ ਹੋਈ ਇਸ ਦਸਤਖਤੀ ਮੁਹਿੰਮ ਨੂੰ ਸਫਲ ਕਰਨ ਲਈ ਦਿਨ ਭਰ ਜਾਗਰੂਕ ਯਾਤਰੂਆਂ ਦਾ ਤਾਂਤਾ ਲੱਗਿਆ ਰਿਹਾ। ਹਾਲਾਂਕਿ ਦੁਪਿਹਰ ਵੇਲੇ ਤੇਜ਼ ਬਾਰਿਸ਼ ਕਾਰਨ ਕੁਝ ਸਮੇਂ ਲਈ ਆਵਾਜਾਈ ਰੁੱਕ ਗਈ ਸੀ। ਪਰ ਇਸ ਦੇ ਬਾਵਜੂਦ ਦੁਪਿਹਰ 3 ਵਜੇ ਤੀਕ 25 ਸੌ ਦੇ ਕਰੀਬ ਲੋਕ ਮੁਹਈਆ ਕਰਵਾਏ ਗਏ ਅਧਿਕਾਰਤ ਫਾਰਮ 'ਤੇ ਦਸਤਖਤ ਕਰ ਚੁੱਕੇ ਸਨ।
ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ, ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ 'ਤੇ ਗੋਲੀ ਚਲਾ ਕੇ ਕਤਲ ਕੀਤੇ ਗਏ ਦੋ ਸਿੱਖਾਂ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਦੇਣ ਵਿਚ ਸਰਕਾਰ ਦੀ ਨਾਕਾਮੀ ਅਤੇ ਸਿੱਖਾਂ ਨੂੰ ਸਵੈ-ਨਿਰਣੇ ਦਾ ਹੱਕ ਨਾ ਦੇਣ ਦੇ ਵਿਰੋਧ ਵਿਚ ਦਲ ਖ਼ਾਲਸਾ ਨੇ 15 ਅਗਸਤ ਨੂੰ ਲੁਧਿਆਣਾ ਵਿਖੇ ਰੋਹ ਭਰਪੂਰ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ।
ਫਿਲਮ ਮਾਈਕਲ ਮਿਸ਼ਰਾ ਵਿੱਚ ਵਾਲਮੀਕ ਜੀ ਦੀ ਸ਼ਖਸੀਅਤ 'ਤੇ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਦੀ ਜਥੇਬੰਦੀਆਂ ਵਲੋਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਉਨਾਂ ਕਿਹਾ ਕਿ ਇਸ ਫਿਲਮ ਨੇ ਵਾਲਮੀਕ ਸਮਾਜ ਦੇ ਹਿਰਦੇ ਵਲੂੰਧਰ ਦਿੱਤੇ ਹਨ। ਆਗੂਆਂ ਨੇ ਕਿਹਾ ਕਿ ਸੈਂਸਰ ਬੋਰਡ ਨੂੰ ਸੂਝ ਤੋਂ ਕੰਮ ਲੈਂਦਿਆਂ ਫਿਲਮਾਂ ਵਿੱਚੋਂ ਅਜਿਹੇ ਦ੍ਰਿਸ਼ ਪਹਿਲਾਂ ਹੀ ਕੱਟ ਦੇਣੇ ਚਾਹੀਦੇ ਹਨ ਜਿਹੜੇ ਕਿਸੇ ਧਰਮ ਦੀਆਂ ਧਾਰਮਿਕ ਭਾਵਨਾ ਨੂੰ ਸੱਟ ਮਾਰਦੇ ਹੋਣ।
ਇਕ ਨਾਟਕੀ ਮੋੜਾ ਲੈਂਦੇ ਹੋਏ ਕੇਂਦਰੀ ਮੰਤਰੀ ਐਮ. ਵੈਂਕੇਆ ਨਾਇਡੂ ਨੇ ਵੀਰਵਾਰ ਨੂੰ ਕਿਹਾ ਕਿ ਭਾਜਪਾ "ਕਾਂਗਰਸ ਮੁਕਤ ਭਾਰਤ" ਨਹੀਂ ਚਾਹੁੰਦੀ, ਇਹ ਇਹ ਚਾਹੁੰਦੀ ਹੈ ਕਿ ਉਹ ਮੁੱਖ ਵਿਰੋਧੀ ਧਿਰ ਬਣੀ ਰਹੇ।
ਭਾਰਤ ’ਚ 10 ਲੱਖ ਦੀ ਆਬਾਦੀ ਨੂੰ 18 ਜੱਜ ਇਨਸਾਫ਼ ਮੁਹੱਈਆ ਕਰਵਾ ਰਹੇ ਹਨ। ਲਾਅ ਕਮਿਸ਼ਨ ਨੇ 1987 ’ਚ ਆਪਣੀ ਰਿਪੋਰਟ ’ਚ ਜੱਜਾਂ ਦੀ ਗਿਣਤੀ 50 ਕਰਨ ਦੀ ਸਿਫ਼ਾਰਸ਼ ਕੀਤੀ ਸੀ ਜਿਸ ਦਾ ਜ਼ਿਕਰ ਚੀਫ਼ ਜਸਟਿਸ ਨੇ ਜੱਜਾਂ ਦੀ ਗਿਣਤੀ ਵਧਾਉਣ ਦੀ ਮੰਗ ਵੇਲੇ ਕੀਤਾ ਸੀ। ਕਾਨੂੰਨ ਮੰਤਰਾਲੇ ਵੱਲੋਂ ਨਸ਼ਰ ਕੀਤੇ ਗਏ ਅੰਕੜਿਆਂ ’ਚ ਦੱਸਿਆ ਗਿਆ ਹੈ ਕਿ ਭਾਰਤ ’ਚ ਆਬਾਦੀ ਦੇ ਅਨੁਪਾਤ ਮੁਤਾਬਕ 10 ਲੱਖ ਲੋਕਾਂ ਪਿੱਛੇ 17.86 ਜੱਜ ਹਨ।
ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ’ਤੇ ਸ਼ਬਦੀ ਹੱਲੇ ਕਰਦਿਆਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਖ਼ਾਲਿਸਤਾਨੀਆਂ ਤੇ ਆਈ.ਐਸ.ਆਈ. ਵੱਲੋਂ ਇਸ ਪਾਰਟੀ ਦੀ ਹਮਾਇਤ ਕੀਤੀ ਜਾ ਰਹੀ ਹੈ। ਉਹ ਵੀਰਵਾਰ ਨੂੰ ਇਥੇ ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ ਸਾਈਕਲ ਵੰਡਣ ਪੁੱਜੇ ਸਨ। ਉਨ੍ਹਾਂ ਕਿਹਾ ਕਿ ‘ਆਪ’ ਦਾ ਏਜੰਡਾ ਹੀ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਹੈ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ’ਚ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ ’ਚ ‘ਆਪ’ ਦੀ ਸ਼ਮੂਲੀਅਤ ਤਾਂ ਸਾਹਮਣੇ ਆ ਹੀ ਚੁੱਕੀ ਹੈ। ਜੇਕਰ ਕੇਂਦਰੀ ਏਜੰਸੀ ਡੂੰਘਾਈ ਨਾਲ ਜਾਂਚ ਕਰੇ ਤਾਂ ਹੋਰ ਬਹੁਤ ਕੁਝ ਸਾਹਮਣੇ ਆ ਸਕਦਾ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਹਰਵਿੰਦਰ ਸਿੰਘ ਸਰਨਾ ਵੱਲੋਂ ਵੀਰਵਾਰ ਨੂੰ ਪ੍ਰੈਸ ਕਾਨਫਰੰਸ ਰਾਹੀਂ ਕਮੇਟੀ ਦੇ 2 ਤਕਨੀਕੀ ਅਦਾਰਿਆਂ ’ਚ ਇਸ ਵਰ੍ਹੇ ਅੱਜੇ ਤਕ ਦਾਖਿਲਾ ਨਾ ਖੁਲਣ ਦਾ ਠੀਕਰਾ ਮੌਜੂਦਾ ਪ੍ਰਬੰਧਕਾਂ ਦੇ ਸਿਰ ਭੰਨਣ ਨੂੰ ਕਮੇਟੀ ਨੇ ਗਲਤ ਕਰਾਰ ਦਿੱਤਾ ਹੈ। ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਸਰਨਾ ਭਰਾਵਾਂ ਨੂੰ ਹੰਕਾਰ ਵਿਚ ਭਿੱਜ ਕੇ ਝੂਠ ਦੀ ਕੰਧਾਂ ਨਾ ਉਸਾਰਣ ਦੀ ਸਲਾਹ ਦਿੱਤੀ ਹੈ।
ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਅਕਾਲੀ-ਭਾਜਪਾ ਗਠਜੋੜ ਵਾਲੇ ਨਗਰ ਨਿਗਮ ਦੀ ਵਿਕਾਸ ਮੀਟਿੰਗ ਅੱਜ ਉਸ ਵੇਲੇ ਲੜਾਈ ਦੇ ਮੈਦਾਨ ਦਾ ਰੂਪ ਧਾਰਣ ਕਰ ਗਈ ਜਦੋਂ ਵਿਕਾਸ ਨੂੰ ਲੈਕੇ ਸਾਬਕਾ ਕਾਂਗਰਸੀ ਕੌਂਸਲਰ ਤੋਂ ਸੀਨੀਅਰ ਅਕਾਲੀ ਆਗੂ ਬਣੇ ਨਵਦੀਪ ਸਿੰਘ ਗੋਲਡੀ ਅਤੇ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਦਰਮਿਆਨ ਹੋਈ ਤਲਖ-ਕਲਾਮੀ ਨੇ ਮਾਰਕੁੱਟ ਅਤੇ ਦਸਤਾਰ ਲਾਹੇ ਜਾਣ ਤੀਕ ਦੀ ਨੌਬਤ ਲੈ ਆਂਦੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।