Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 6, 2016

August 6, 2016

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੇ 11 ਵਰਕੇ ਦੇ ਪੱਤਰ ਵਿੱਚ 1 ਨਵੰਬਰ 1984 ਨੂੰ ਗੁਰਦੁਆਰਾ ਰਕਾਬਗੰਜ ਸਾਹਿਬ 'ਤੇ ਹੋਏ ਹਮਲੇ ਵਿੱਚ ਕਮਲਨਾਥ ਦੀ ਸਮੂਲੀਅਤ ਦਾ ਦਾਅਵਾ ਕਰਦੇ ਹੋਏ ਵਿਸਤਾਰ ਨਾਲ ਤੱਥ ਪੇਸ਼ ਕੀਤੇ ਹਨ। ਆਪਣੀ ਸ਼ਿਕਾਇਤ ਵਿੱਚ ਜੀ. ਕੇ. ਨੇ 1984 ਸਿੱਖ ਕਤਲੇਆਮ ਦੇ ਕੇਸਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਜਾਂ ਸਬੰਧਿਤ ਪੁਲਿਸ ਥਾਣੇ ਨੂੰ ਕਮਲਨਾਥ ਦੇ ਖਿਲਾਫ ਇਸ ਹਮਲੇ ਦੌਰਾਨ 2 ਸਿੱਖਾਂ ਦੇ ਹੋਏ ਕਤਲ ਦੀ ਨਵੀਂ ਐਫ. ਆਈ. ਆਰ. ਦਰਜ ਕਰਨ ਦੀ ਗ੍ਰਹਿ ਮੰਤਰੀ ਤੋਂ ਮੰਗ ਕੀਤੀ ਹੈ।
ਇਕ ਕਸ਼ਮੀਰੀ 'ਤੇ ਭਾਰਤ ਵਿਰੋਧੀ ਪੋਸਟ ਸ਼ੇਅਰ ਕਰਨ ਕਰਕੇ ਦਰਜ ਹੋਇਆ ਕੇਸ ਵਿਚਾਰਾਂ ਦੀ ਅਜ਼ਾਦੀ ਨੂੰ ਕੁਚਲਣ ਬਰਾਬਰ ਹੈ। 4 ਅਗਸਤ ਨੂੰ ਛੱਤੀਸਗੜ੍ਹ ਪੁਲਿਸ ਨੇ ਤੌਫੀਕ ਅਹਿਮਦ ਨਾਂ ਦੇ ਇਕ ਕਸ਼ਮੀਰੀ ਨੂੰ ਦੁਰਗ ਜ਼ਿਲ੍ਹੇ ਵਿਚ ਦਰਜ ਸ਼ਿਕਾਇਤ ਦੇ ਆਧਾਰ 'ਤੇ ਰੇਲਵੇ ਸਟੇਸ਼ਨ ਤੋਂ ਗ੍ਰਿਫਤਾਰ ਕਰ ਲਿਆ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਈਸਟ ਕੈਨੇਡਾ), ਕਸ਼ਮੀਰ ਡਾਇਸਪੋਰਾ ਅਲਾਇੰਸ ਵਲੋਂ ਇਕ ਸਾਂਝਾ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਸਿੱਖ ਅਤੇ ਕਸ਼ਮੀਰੀ ਹਮਦਰਦਾਂ ਵਲੋਂ ਐਤਵਾਰ 7 ਅਗਸਤ 2016 ਨੂੰ ਭਾਰਤੀ ਅਜ਼ਾਦੀ ਜਸ਼ਨਾਂ ਦੇ ਨੂੰ ਕਾਲਾ ਦਿਨ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਸਿੱਖਾਂ ਅਤੇ ਕਸ਼ਮੀਰੀਆਂ ਨੇ ਦਹਾਕਿਆਂ ਤੋਂ ਭਾਰਤੀ ਸੁਰੱਖਿਆ ਬਲਾਂ ਹੱਥੋਂ ਆਪਣੇ ਲੋਕ ਮਰਵਾ ਕੇ ਭਾਰੀ ਦੁਖ ਸਹੇ ਹਨ। ਇਸ ਲਈ ਕੋਈ ਕਾਰਨ ਨਹੀਂ ਕਿ ਉਹ ਭਾਰਤੀ ਅਜ਼ਾਦੀ ਜਸ਼ਨਾਂ ਵਿਚ ਹਿੱਸਾ ਲੈਣ ਜਾਂ ਇਸ ਦਿਨ ਨੂੰ ਮਨਾਉਣ।
ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਵਿਧਾਇਕ ਪਰਗਟ ਸਿੰਘ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ’ਤੇ ਤਿੱਖੇ ਹਮਲੇ ਕੀਤੇ ਹਨ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਲਿਖੀ ਚਿੱਠੀ ਰਾਹੀਂ ਪਰਗਟ ਸਿੰਘ ਨੇ ਪਾਰਟੀ ਪ੍ਰਧਾਨ ’ਤੇ ਦੋਸ਼ ਲਾਇਆ ਕਿ ਸੁਖਬੀਰ ਬਾਦਲ ਸਿੱਖੀ ਸਿਧਾਂਤਾਂ ਅਤੇ ਪਾਰਟੀ ਨੂੰ ਦਾਅ ’ਤੇ ਲਾ ਕੇ ਸਿਰਫ਼ ਪਰਿਵਾਰ ਦੀ ‘ਸੇਵਾ’ ਕਰ ਰਹੇ ਹਨ। ਅਕਾਲੀ ਵਿਧਾਇਕ ਨੇ ਸਰਕਾਰ ਅਤੇ ਪਾਰਟੀ ਦੀ ਕਾਰਗੁਜ਼ਾਰੀ ’ਤੇ ਵੀ ਸਵਾਲੀਆ ਚਿੰਨ੍ਹ ਲਾਉਂਦਿਆਂ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਭੂ-ਮਾਫੀਆ ਅਤੇ ਰੇਤ ਮਾਫੀਆ ਦੀ ਦਲਦਲ ਵਿੱਚ ਧਸਦਾ ਜਾ ਰਿਹਾ ਪਰ ਸਰਕਾਰ ਚਲਾਉਣ ਵਾਲਿਆਂ ਨੂੰ ਲੋਕਾਂ ਦੇ ਮਸਲਿਆਂ ਦੀ ਕੋਈ ਚਿੰਤਾ ਨਹੀਂ ਹੈ।
ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ‘ਕਾਂਗਰਸ ਲਿਆਓ ਪੰਜਾਬ ਬਚਾਓ’ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਆਦਮਪੁਰ ਵਿਖੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਸਵਾਈਐਲ ਮੁੱਦੇ ’ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਡਰਾਮੇਬਾਜ਼ੀ ਕਰ ਰਹੇ ਹਨ ਜਦਕਿ ਹਰਿਆਣਾ ਵਿੱਚ ਉਹ ਆਪਣੇ ਦੋਸਤ ਦੇਵੀ ਲਾਲ ਨੂੰ ਪਾਣੀ ਦੇਣ ਲਈ ਕਹਿੰਦੇ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਨੇ ਪਾਣੀਆਂ ਅਤੇ ਕਿਸਾਨਾਂ ਦੇ ਹਿੱਆਂ ’ਤੇ ਡੱਟ ਕੇ ਪਹਿਰਾ ਦਿੱਤਾ ਹੈ ਅਤੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ ਜਦਕਿ ਅਕਾਲੀ-ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਕਿਸਾਨ ਹਰ ਰੋਜ਼ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਿਹਾ ਹੈ।
ਸਿੱਖ ਫੈਡਰੇਸ਼ਨ ਯੂ.ਕੇ. ਦੀ ਲੈਸਟਰ ਇਕਾਈ ਅਤੇ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਦੀਆਂ ਸਮੂਹ ਸੰਗਤਾਂ ਅਤੇ ਪ੍ਰਬੰਧਕ ਸੇਵਾਦਾਰਾਂ ਵਲੋਂ ਸਮੂਹ ਸ਼ਹੀਦਾਂ ਦੀ ਯਾਦ 'ਚ ਗੁਰੂ ਤੇਗ਼ ਬਹਾਦਰ ਗੁਰਦੁਆਰਾ 106 ਈਸਟ ਪਾਰਕ ਰੋਡ ਲੈਸਟਰ ਵਿਖੇ ਵਿਸ਼ੇਸ਼ ਸ਼ਹੀਦੀ ਕਾਨਫਰੰਸ 14 ਅਗਸਤ ਐਤਵਾਰ ਵਾਲੇ ਦਿਨ ਹੋ ਰਹੀ ਹੈ। 12 ਅਗਸਤ ਸਵੇਰੇ 11 ਵਜੇ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਆਰੰਭ ਹੋਣਗੇ। ਭੋਗ ਐਤਵਾਰ 14 ਅਗਸਤ ਸਵੇਰੇ 10 ਵਜੇ ਪਏਗਾ। ਭੋਗ ਉਪਰੰਤ ਵਿਸ਼ੇਸ਼ ਸ਼ਹੀਦੀ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥਕ ਬੁਲਾਰੇ ਸੰਗਤਾਂ ਨੂੰ ਸੰਬੋਧਨ ਹੋਣਗੇ।
ਕਸ਼ਮੀਰ ਦੇ ਕਈ ਇਲਾਕਿਆਂ ’ਚ ਜੁੰਮੇ ਦੀ ਨਮਾਜ਼ ਤੋਂ ਬਾਅਦ ਨਵੇਂ ਸਿਰੇ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੋਏ ਅਤੇ ਪੁਲਿਸ ਨਾਲ ਝੜਪਾਂ ਦੌਰਾਨ ਤਿੰਨ ਕਸ਼ਮੀਰੀ ਮਾਰੇ ਗਏ ਜਦੋਂ ਕਿ 300 ਤੋਂ ਵੱਧ ਜ਼ਖ਼ਮੀ ਹੋ ਗਏ। ਘਾਟੀ ’ਚ ਬੁਰਹਾਨ ਵਾਨੀ ਦੀ ਮੌਤ ਤੋਂ ਬਾਅਦ ਮਾਰੇ ਗਇਆਂ ਦੀ ਗਿਣਤੀ ਹੁਣ ਵਧ ਕੇ 53 ਹੋ ਗਈ ਹੈ। ਹੁਰੀਅਤ ਵੱਲੋਂ ਹਜ਼ਰਤਬਲ ਦਰਗਾਹ ਵਲ ਮਾਰਚ ਦੀ ਕੋਸ਼ਿਸ਼ ਨੂੰ ਭਾਵੇਂ ਨਾਕਾਮ ਬਣਾ ਦਿੱਤਾ ਗਿਆ ਪਰ ਆਵਾਜਾਵੀ 28ਵੇਂ ਦਿਨ ਵੀ ਠੱਪ ਰਹੀ। ਝੜਪਾਂ ਤੋਂ ਬਾਅਦ ਕਸ਼ਮੀਰ ਦੇ ਕਈ ਹੋਰ ਇਲਾਕਿਆਂ ’ਚ ਕਰਫ਼ਿਊ ਲਾ ਦਿੱਤਾ ਗਿਆ।
ਭਾਰਤ ਵਿੱਚ ਸਿੱਖਾਂ ਸਮੇਤ ਘੱਟ ਗਿਣਤੀਆਂ ਨਾਲ ਧੱਕਾ ਅਤੇ ਵਿਤਕਰਾ ਲਗਾਤਾਰ ਜਾਰੀ ਹੈ। ਭਾਰਤੀ ਫੌਜ ਵਲੋਂ ਜੂਨ 1984 ਦਾ ਘੱਲੂਘਾਰਾ, ਨਵੰਬਰ 84 ਵਿੱਚ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਕਤਲੇਆਮ ਅਤੇ ਸਿੱਖ ਨੌਜਵਾਨਾਂ ਦੀਆਂ ਝੂਠੇ ਪੁਲੀਸ ਮੁਕਾਬਲਿਆਂ ਵਿੱਚ ਅਣਗਿਣਤ ਸ਼ਹਾਦਤਾਂ ਇਸ ਦਾ ਪ੍ਰਤੱਖ ਪ੍ਰਮਾਣ ਹੈ ਕਿ ਸਿੱਖ ਭਾਰਤ ਵਿੱਚ ਗੁਲਾਮ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।