Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 9, 2016

August 9, 2016

ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਅੰਦਰ ਕਾਂਗਰਸੀ ਨੇਤਾ ਸੱਜਣ ਕੁਮਾਰ ਕੇਸ ਦਾ ਫੈਸਲਾ ਆਉਣ ਦੀ ਆਸ ਸੀ ਪਰ ਅਦਾਲਤ ਨੇ ਫਿਰ 5 ਸਤੰਬਰ ਪਾ ਦਿੱਤੀ। ਅਦਾਲਤ ਵਿਚ ਸੱਜਣ ਕੁਮਾਰ ਕੇਸ ਦੀ ਮੁੱਖ ਗਵਾਹ ਬੀਬੀ ਜਗਦੀਸ਼ ਕੌਰ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਗਵਾਹ ਜੰਗਸ਼ੇਰ ਸਿੰਘ, ਬੀਬੀ ਨਿਰਪ੍ਰੀਤ ਕੌਰ ਦੋਵਾਂ ਧਿਰਾਂ ਦੇ ਵਕੀਲ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਨੂੰਨੀ ਸੈਲ ਦੇ ਮੁਖੀ ਜਸਵਿੰਦਰ ਸਿੰਘ ਜੌਲੀ, ਐਡਵੋਕੇਟ ਕਾਮਨਾ ਵਹੋਰਾ, ਐਡਵੋਕੇਟ ਡੀ ਪੀ ਸਿੰਘ ਵੀ ਵਿਸ਼ੇਸ ਤੌਰ 'ਤੇ ਹਾਜ਼ਰ ਸਨ।
ਸਿਵਿਆਂ ਦੀ ਸ਼ਾਂਤੀ ਤੋਂ ਬਾਅਦ ਹੀ ਕੁਝ ਸਿਆਸਤਦਾਨਾਂ ਨੂੰ ਕਸ਼ਮੀਰ ਦੀ ਯਾਦ ਆਉਂਦੀ ਹੈ। ਆਲ ਪਾਰਟੀ ਹੁਰੀਅਤ ਕਾਨਫਰੰਸ (APHC) ਦੇ ਚੇਅਰਮੈਨ ਸਈਅਦ ਅਲੀ ਸ਼ਾਹ ਗਿਲਾਨੀ ਨੇ ਕਿਹਾ ਕਿ ਭਾਰਤੀ ਹਥਿਆਰਬੰਦ ਫੋਰਸਾਂ ਹੱਥੋਂ 60 ਬੇਕਸੂਰਾਂ ਦੇ ਮਾਰੇ ਜਾਣ, 400 ਦੇ ਅੰਨ੍ਹੇ ਹੋਣ ਅਤੇ ਤਕਰੀਬਨ 6000 ਦੇ ਜ਼ਖਮੀ ਹੋਣ ਅਤੇ ਇਕ ਮਹੀਨੇ ਦੇ ਜ਼ੁਲਮ ਤੋਂ ਬਾਅਦ ਕੁਝ ਲੋਕ ਸਾਡੇ ਜ਼ਖਮਾਂ 'ਤੇ "ਮੱਲ੍ਹਮ" ਲਾਉਣ ਆ ਰਹੇ ਹਨ।
ਲੁਧਿਆਣਾ ਦੀ ਇਕ ਅਦਾਲਤ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਕਿਹਾ ਕਿ ਉਹ ਭਾਈ ਜਗਤਾਰ ਸਿੰਘ ਹਵਾਰਾ ਨੂੰ 22 ਅਗਸਤ ਨੂੰ ਅਦਾਲਤ ਵਿਚ ਪੇਸ਼ ਕਰਨ। ਭਾਈ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ (SSN) ਨੂੰ ਫੋਨ 'ਤੇ ਦੱਸਿਆ ਕਿ ਜੁਡੀਸ਼ੀਅਲ ਮੈਜੀਸਟ੍ਰੇਟ (ਪਹਿਲਾ ਦਰਜਾ) ਨੇ 30 ਦਸੰਬਰ 1995 ਦੇ ਕੋਤਵਾਲੀ ਥਾਣੇ ਦੇ ਕੇਸ ਨੰ: 139 ਤਹਿਤ ਭਾਈ ਹਵਾਰਾ ਦੀ ਪੇਸ਼ੀ ਯਕੀਨੀ ਬਣਾਉਣ ਲਈ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਹੈ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ, ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਅਤੇ ਕਮੇਟੀ ਦੇ ਸਾਰੇ ਮੈਂਬਰਾਂ ਵਿਰੁੱਧ ਸੋਸ਼ਲਿਸਟ ਪਾਰਟੀ (ਇੰਡੀਆ) ਦੇ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਨੇ ਧੋਖਾਧੜੀ, ਜਾਅਲਸਾਜ਼ੀ ਅਤੇ ਸਾਜ਼ਿਸ਼ ਰਚਣ ਦਾ ਕੇਸ ਦੋ ਫਰਵਰੀ 2009 ਨੂੰ ਦਾਇਰ ਕੀਤਾ ਸੀ। ਸ਼ਿਕਾਇਤਕਰਤਾ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਦੇ ਚੋਣ ਕਮਿਸ਼ਨ ਸਾਹਮਣੇ ਇਹ ਹਲਫ਼ਨਾਮਾ ਦੇ ਕੇ ਮਾਨਤਾ ਪ੍ਰਾਪਤ ਕੀਤੀ ਸੀ ਕਿ ਇਹ ਪਾਰਟੀ ਸੰਵਿਧਾਨ ਦੀਆਂ ਧਰਮ ਨਿਰਪੱਖ ਅਤੇ ਲੋਕਤੰਤਰਿਕ ਕਦਰਾਂ ਕੀਮਤਾਂ ਦੀ ਪਾਲਣਾ ਕਰੇਗੀ ਜਦੋਂਕਿ ਇਹ ਸਿੱਖਾਂ ਦੀਆਂ ਵੱਡੀਆਂ ਧਾਰਮਿਕ ਸੰਸਥਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਲਗਾਤਾਰ ਭਾਗ ਲੈ ਰਹੀ ਹੈ। ਇਸ ਸਬੰਧੀ ਅਦਾਲਤ ਨੇ ਪਹਿਲਾਂ ਪਾਰਟੀ ਦੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੂੰ ਰਿਕਾਰਡ ਲੈ ਕੇ ਪੇਸ਼ ਹੋਣ ਦਾ ਆਦੇਸ਼ ਦਿੱਤਾ ਸੀ।
ਮਨੀਪੁਰ ਦੀ ‘ਲੋਹ ਔਰਤ’ ਇਰੋਮ ਚਾਨੂ ਸ਼ਰਮੀਲਾ ਵੱਲੋਂ ਫੌ਼ਜ ਨੂੰ ਵਿਸ਼ੇਸ਼ ਅਧਿਕਾਰ ਦੇਣ ਵਾਲੇ ਕਾਨੂੰਨ ਅਫਸਪਾ ਖ਼ਿਲਾਫ਼ 16 ਸਾਲ ਪਹਿਲਾਂ ਵਿੱਢਿਆ ਸੰਘਰਸ਼ ਬਿਨਾਂ ਅਸਫਪਾ ਹਟਾਉਣ ਦੀ ਮੰਗ ਮੰਨੇ ਮੰਗਲਵਾਰ ਨੂੰ ਸਮਾਪਤ ਕੀਤਾ ਜਾ ਰਿਹਾ ਹੈ। ਸ਼ਰਮੀਲਾ ਦੇ ਭਰਾ ਇਰੋਮ ਸਿੰਘਜੀਤ ਮੁਤਾਬਕ ਹੱਕਾਂ ਲਈ ਜੂਝਣ ਵਾਲੀ 44 ਸਾਲਾ ਕਾਰਕੁਨ, ਜਿਸ ਨੂੰ ਸਾਲ 2000 ਤੋਂ ਜ਼ਿੰਦਾ ਰੱਖਣ ਲਈ ਧੱਕੇ ਨਾਲ ਨੱਕ ਰਾਹੀਂ ਖੁਰਾਕ ਦਿੱਤੀ ਜਾ ਰਹੀ ਹੈ, ਇਥੇ ਸਥਾਨਕ ਅਦਾਲਤ ਵਿੱਚ ਭੁੱਖ ਹੜਤਾਲ ਸਮਾਪਤ ਕਰੇਗੀ।
ਜਲੰਧਰ ਵਿੱਚ ਆਰ.ਐਸ.ਐਸ. ਦੇ ਸੂਬਾ ਮੀਤ ਪ੍ਰਧਾਨ ਸਾਬਕਾ ਬ੍ਰਿਗੇਡੀਅਰ ਜਗਦੀਸ਼ ਗਗਨੇਜਾ 'ਤੇ ਦੋ ਨੌਜਵਾਨਾਂ ਵਲੋਂ ਹਮਲਾ ਕੀਤਾ ਗਿਆ ਤਾਂ ਸਮੁੱਚੇ ਪੰਜਾਬ ਦੀ ਪੁਲਿਸ ਅਤੇ ਸਿਆਸਤਦਾਨਾਂ ਨੂੰ ਵਖਤ ਪੈ ਗਿਆ। ਪੁਲਿਸ ਵਲੋਂ ਦਸ ਟੀਮਾਂ ਦੋਸ਼ੀਆਂ ਦੀ ਭਾਲ ਵਿੱਚ ਜੁਟ ਗਈਆਂ, ਮੱਹਤਵਪੂਰਨ ਗੱਲ ਕਿ ਇੱਕ ਬੰਦੇ 'ਤੇ ਹਮਲਾ ਕਰਨ ਵਾਲਿਆਂ ਦੀ ਸੂਹ ਦੇਣ ਵਾਲੇ ਨੂੰ 10 ਲੱਖ ਰੁਪਏ ਦਾ ਇਨਾਮ ਅਤੇ ਪੁਲਸ ਵਿੱਚ ਨੌਕਰੀ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ।
ਹਿੰਦੂਵਾਦੀ ਜਥੇਬੰਦੀ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਆਗੂ ਜਗਦੀਸ਼ ਗਗਨੇਜਾ 'ਤੇ ਜਲੰਧਰ ਦੇ ਜੋਤੀ ਚੌਂਕ ਨੇੜੇ ਹੋਏ ਹਮਲੇ ਦੇ ਸਬੰਧ ਵਿਚ ਪੁਲਿਸ ਵਲੋਂ ਦੋ ਸ਼ੱਕੀ ਮੋਟਰਸਾਈਕਲ ਸਵਾਰਾਂ ਦੇ 'ਸੀ.ਸੀ.ਟੀ.ਵੀ. ਚਿੱਤਰ' ਜਾਰੀ ਕੀਤੇ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੋਮਵਾਰ ਪੰਜਾਬ ਦੇ ਨੌਜਵਾਨਾਂ ਲਈ ‘ਯੂਥ ਫਾਰ ਪੰਜਾਬ’ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਬਾਦਲ ਨੇ ‘ਪੰਜਾਬ-ਪੰਜਾਬੀਆਂ ਦਾ’ ਨਾਅਰਾ ਦਿੰਦਿਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਰਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ ਨੌਂ ਸਾਲਾਂ ਵਿੱਚ ਸੂਬੇ ਨੂੰ ਬਹੁਤ ਮੁਸ਼ਕਲ ਨਾਲ ਵਿਕਾਸ ਦੀ ਲੀਹ ’ਤੇ ਚਾੜ੍ਹਿਆ ਹੈ ਅਤੇ ਸੱਤਾ ਦੀਆਂ ਭੁੱਖੀਆਂ ਪਾਰਟੀਆਂ ਕਾਂਗਰਸ ਤੇ ‘ਆਪ’ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਤੇ ਗੁੰਮਰਾਹ ਕਰਕੇ ਰਾਜ ਕਰਨ ਦੇ ਸੁਪਨੇ ਦੇਖ ਰਹੀਆਂ ਹਨ।
1984 ਦੇ ਸਿੱਖ ਕਤਲੇਆਮ ਦੇ ਕੇਸ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਵਿਰੁੱਧ ਸੀਬੀਆਈ ਦੀ ਅਪੀਲ ’ਤੇ ਦਿੱਲੀ ਹਾਈ ਕੋਰਟ ਵੱਲੋਂ ਅੰਤਿਮ ਸੁਣਵਾਈ 7 ਸਤੰਬਰ ’ਤੇ ਪਾ ਦਿੱਤੀ ਗਈ।
ਆਰ.ਐਸ.ਐਸ. ਆਗੂ ਜਗਦੀਸ਼ ਗਗਨੇਜਾ ਲਈ ਆਉਣ ਵਾਲੇ 72 ਘੰਟੇ ਖ਼ਤਰੇ ਵਾਲੇ ਹਨ। ਉਹ ਡੀਐਮਸੀ ਵਿੱਚ ਵੈਂਟੀਲੇਟਰ ’ਤੇ ਹਨ। ਡਾਕਟਰਾਂ ਮੁਤਾਬਕ ਗਗਨੇਜਾ ਦੇ ਸਰੀਰ ’ਚ ਹਾਲੇ ਵੀ ਤਿੰਨ ਗੋਲੀਆਂ ਹਨ ਅਤੇ ਪੂਰੇ ਸਰੀਰ ਅੰਦਰ 9 ਜ਼ਖ਼ਮ ਹਨ। ਡਾ. ਜੀ.ਐਸ. ਵਾਂਡਰ ਨੇ ਦੱਸਿਆ ਕਿ ਅੱਠ ਜ਼ਖ਼ਮ ਉਨ੍ਹਾਂ ਦੀਆਂ ਅੰਤੜੀਆਂ ਵਿੱਚ ਅਤੇ ਇੱਕ ਜ਼ਖ਼ਮ ਛਾਤੀ ਵਿੱਚ ਹੈ। ਡਾਕਟਰ ਉਨ੍ਹਾਂ ਦੇ ਬੀਪੀ ਤੇ ਇਨਫੈਕਸ਼ਨ ਨੂੰ ਕੰਟਰੋਲ ਕਰਨ ਲਈ ਲਗਾਤਾਰ ਯਤਨ ਕਰ ਰਹੇ ਹੈ। ਡਾਕਟਰ ਨੇ ਮੰਨਿਆ ਕਿ ਅਜਿਹੇ ਕੇਸ ’ਚ ਮਰੀਜ਼ ਲਈ ਹੁਣ ਤੋਂ 72 ਘੰਟੇ ਖ਼ਤਰੇ ਵਾਲੇ ਹੁੰਦੇ ਹਨ ਕਿਉਂਕਿ ਇਨਫੈਕਸ਼ਨ ਫੈਲਣ ਦਾ ਡਰ ਹੁੰਦਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।