Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 10, 2016

August 10, 2016

ਮੀਡੀਆ ਵਿਚ ਛਪੀਆਂ ਰਿਪੋਰਟਾਂ ਮੁਤਾਬਕ ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਤਿੰਨ ਸਿੱਖਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਦਾ ਸਬੰਧ ਖ਼ਾਲਿਸਤਾਨ ਲਿਬਰੇਸ਼ਨ ਫੋਰਸ (KLF) ਨਾਲ ਹੈ। ਇਨ੍ਹਾਂ ਤਿੰਨਾਂ ਤੋਂ ਅਲਾਵਾ ਇਸ ਕੇਸ ਵਿਚ ਵਿਦੇਸ਼ੀਂ ਵਸਦੇ ਦੋ ਸਿੱਖ ਵੀ ਨਾਮਜ਼ਦ ਹਨ। ਜਿਨ੍ਹਾਂ ਵਿਚੋਂ ਇਕ ਅਮਰੀਕਾ ਦੇ ਹਰਜਾਪ ਸਿੰਘ ਜਾਪੀ ਅਤੇ ਦੂਜਾ ਨਾਂ ਇਟਲੀ ਦੇ ਅਵਤਾਰ ਸਿੰਘ ਦਾ ਹੈ। ਦੋਵੇਂ ਹੀ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧ ਰੱਖਦੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਬਾਦਲ ਨੇ ਅੱਜ ਇਥੇ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਦੇ ਆਪਣੇ ਸਾਥੀ 12 ਹੋਰ ਮਿਊਂਸੀਪਲ ਕੌਂਸਲਰਾਂ ਵੱਲੋਂ ਪਾਰਟੀ ਵਿੱਚ ਘਰਵਾਪਸੀ ਕਰਨ ’ਤੇ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਵੱਡਾ ਬਲ ਅਤੇ ਮਜ਼ਬੂਤੀ ਮਿਲੇਗੀ।
ਸੂਬੇ ਵਿੱਚ ਹਾਲ ਹੀ ’ਚ ਵਾਪਰੀਆਂ ਘਟਨਾਵਾਂ ’ਤੇ ਸੁਖਬੀਰ ਨੇ ਕਿਹਾ ਕਿ ਆਈ.ਐਸ.ਆਈ. ਨੇ ਸੂਬੇ ਦੀ ਸ਼ਾਂਤੀ ਭੰਗ ਕਰਨ ਲਈ ਅਹਿਮ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਧਾਰਮਿਕ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ ਹੋਈ ਹੈ। ਉਨ੍ਹਾਂ ਕਿਹਾ ਕਿ, "ਅਸੀਂ ਇਸਦੀ ਜਾਣਕਾਰੀ ਕੇਂਦਰੀ ਗ੍ਰਿਹ ਮੰਤਰੀ ਅਤੇ ਕੌਮੀ ਸੁਰੱਖਿਆ ਸਲਾਹਕਾਰ ਨੂੰ ਦੇ ਦਿੱਤੀ ਹੈ। ਪੰਜਾਬ ਪੁਲਿਸ ਆਪਣਾ ਫਰਜ਼ ਤਨਦੇਹੀ ਨਾਲ ਨਿਭਾਉਂਦੀ ਹੋਈ ਕਈ ਸਾਜ਼ਿਸ਼ਾਂ ਦਾ ਪਰਦਾ ਫਾਸ਼ ਕਰਨ ਅਤੇ ਵਿਦੇਸ਼ਾਂ ਤੋਂ ਦਹਿਸ਼ਤਗਰਦਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲ ਰਹੀ ਹੈ।"
ਸਾਬਕਾ ਹਜ਼ੂਰੀ ਰਾਗੀ ਅਤੇ ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਨੇ ਦੋਸ਼ ਲਾਇਆ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਉਸਾਰੀ ਜਾ ਰਹੀ ਸਾਰਾਗੜ੍ਹੀ ਸਰਾਂ ਵਿਚ ਮਹਿੰਗੇ ਭਾਅ ਦਾ ਵਿਦੇਸ਼ੀ ਫਰਨੀਚਰ ਖਰੀਦਿਆ ਜਾ ਰਿਹਾ ਹੈ, ਜੋ ਕਿ ਪੰਜਾਬ ਵਿੱਚੋਂ ਹੀ ਸਸਤੇ ਭਾਅ ’ਤੇ ਵੀ ਬਣ ਸਕਦਾ ਹੈ। ਇਕ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਸਰਾਂ ਵਾਸਤੇ ਇਹ ਫਰਨੀਚਰ ਹਾਂਗਕਾਂਗ ਦੀ ਇਕ ਕੰਪਨੀ ਕੋਲੋਂ ਲਗਪਗ 3 ਲੱਖ ਅਮਰੀਕੀ ਡਾਲਰ ਵਿਚ ਖਰੀਦਣ ਦਾ ਸੌਦਾ ਹੋਇਆ ਹੈ ਤੇ 60 ਫੀਸਦੀ ਰਕਮ ਦੀ ਅਦਾਇਗੀ ਹੋ ਚੁੱਕੀ ਹੈ। ਇਹ ਫਰਨੀਚਰ ਚੀਨ ਦਾ ਬਣਿਆ ਹੋਇਆ ਹੈ, ਜਦੋਂਕਿ ਚੀਨ ਦੇ ਬਣੇ ਮਾਲ ਦੀ ਕੋਈ ਗਰੰਟੀ ਨਹੀਂ ਹੈ।
ਤਾਮਿਲਨਾਡੂ ਸਰਕਾਰ ਨੇ ਵਿਧਾਨ ਸਭਾ ਵਿਚ ਦੱਸਿਆ ਕਿ ਸੂਬਾ ਸਰਕਾਰ ਕੇਂਦਰ ਦੀ ਨਵੀਂ ਸਿੱਖਿਆ ਨੀਤੀ ਤਹਿਤ ਹਿੰਦੀ ਅਤੇ ਸੰਸਕ੍ਰਿਤ ਲਾਗੂ ਕਰਨ ਦਾ ਵਿਰੋਧ ਕਰਦੀ ਹੈ ਅਤੇ ਇਸਨੂੰ ਸੂਬੇ ਦੇ ਲੋਕਾਂ ਦੇ ਲੋਕਾਂ 'ਤੇ ਨਹੀਂ ਥੋਪਿਆ ਜਾਏਗਾ ਅਤੇ ਘੱਟਗਿਣਤੀਆਂ ਦੇ ਹੱਕਾਂ ਦੀ ਰਾਖੀ ਕੀਤੀ ਜਾਏਗੀ।
ਪੰਜਾਬ ਦੇ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਮੰਗਲਵਾਰ ਗਗਨੇਜਾ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਡਾਕਟਰਾਂ ਕੋਲੋਂ ਜਗਦੀਸ਼ ਗਗਨੇਜਾ ਦੀ ਸਿਹਤ ਬਾਰੇ ਪੁੱਛਿਆ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਅਨਿਲ ਜੋਸ਼ੀ ਨੇ ਕਿਹਾ ਕਿ ਡਾਕਟਰਾਂ ਮੁਤਾਬਕ ਗਗਨੇਜਾ ਦੀ ਹਾਲੇ ਵੀ ਸਿਹਤ ਨਾਜ਼ੁਕ ਹੈ। ਉਨ੍ਹਾਂ ਨੇ ਸਿੱਧੇ ਤੌਰ ’ਤੇ ਇਸ ਹਮਲੇ ਲਈ ਪੰਜਾਬ ਪੁਲੀਸ ਦੀ ਲਾਪਰਵਾਹੀ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਨੂੰ ਪਤਾ ਸੀ ਕਿ ਗਗਨੇਜਾ ਦੀ ਜਾਨ ਨੂੰ ਖਤਰਾ ਹੈ ਤਾਂ ਉਨ੍ਹਾਂ ਨੂੰ ਸੁਰੱਖਿਆ ਕਿਉਂ ਨਹੀਂ ਦਿੱਤੀ। ਉਨ੍ਹਾਂ ਨੇ ਪੁਲੀਸ ਦੀ ਜਾਂਚ ’ਤੇ ਵੀ ਉਂਗਲ ਚੁੱਕੀ। ਉਨ੍ਹਾਂ ਕਿਹਾ ਕਿ ਹਮਲੇ ਨੂੰ ਚਾਰ ਦਿਨ ਹੋ ਚੁੱਕੇ ਹਨ, ਪਰ ਹਾਲੇ ਤੱਕ ਮੁਲਜ਼ਮਾਂ ਬਾਰੇ ਕੋਈ ਸਬੂਤ ਹੱਥ ਨਹੀਂ ਲੱਗਿਆ ਹੈ। ਅਜਿਹੇ ’ਚ ਕੇਂਦਰੀ ਜਾਂਚ ਏਜੰਸੀਆਂ ਦੀ ਮੱਦਦ ਲੈਣੀ ਚਾਹੀਦੀ ਹੈ।
ਗੁਰੂ ਤੇਗ ਬਹਾਦਰ ਨਗਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਗਜੀਤ ਸਿੰਘ ਗਾਬਾ ਆਪਣੇ 250 ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋਏ। ਉਨ੍ਹਾਂ ਨੂੰ ‘ਆਪ’ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਇਸ ਮੌਕੇ ਗਾਬਾ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਸਿਆਸੀ ਪਾਰਟੀ ਵਿਸ਼ਵਾਸ ਕਰਨ ਯੋਗ ਨਹੀਂ ਰਹੀ ਹੈ ਪ੍ਰੰਤੂ ‘ਆਪ’ ਨਵੀਂ ਵਿਚਾਰਧਾਰਾ ਵਾਲੀ ਪਾਰਟੀ ਹੈ।
‘ਹਲਕੇ ਵਿੱਚ ਕੈਪਟਨ’ ਪ੍ਰੋਗਰਾਮ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸਰਦੂਲਗੜ੍ਹ ਹਲਕੇ ਵਿਚ ਕਿਹਾ ਕਿ ਸੱਤਾ ਵਿੱਚ ਹੁੰਦੇ ਹੋਏ ਅਕਾਲੀ ਆਗੂਆਂ ਨੇ ਪੰਜਾਬ ਦੇ ਹਿੱਤਾਂ ਅਤੇ ਪਾਣੀਆਂ ਨੂੰ ਲੈ ਕੇ ਕਦੇ ਵੀ ਵਫਾ ਨਹੀਂ ਨਿਭਾਈ ਸਗੋਂ ਭਾਜਪਾ ਅਤੇ ਹਰਿਆਣਵੀ ਆਗੂ ਚੌਧਰੀ ਦੇਵੀ ਲਾਲ ਨਾਲ ਆਪਣੇ ਸਿਆਸੀ ਹਿੱਤਾਂ ਲਈ ਸਾਂਝ ਪੱਕੀ ਕਰਨ ਲਈ ਪੰਜਾਬ ਦੇ ਹਿੱਤਾਂ ਨਾਲ ਹਮੇਸ਼ਾ ਵਿਸ਼ਵਾਸ਼ਘਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਉਹ ਖੁਦ ਪੰਜਾਬ ਦੇ ਪਾਣੀਆ ਤੇ ਹੋਰ ਹਿੱਤਾਂ ਲਈ ਹਰ ਕੁਰਬਾਨੀ 'ਪਹਿਲਾਂ ਵਾਂਗ' ਹੀ ਦੇਣ ਲਈ ਤਿਆਰ ਹਨ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੰਗਲਵਾਰ ਹੁਸ਼ਿਆਰਪੁਰ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਕਿਹਾ ਕਿ ਆਰ.ਐਸ.ਐਸ. ਦੇ ਸੀਨੀਅਰ ਆਗੂ ਜਗਦੀਸ਼ ਗਗਨੇਜਾ ’ਤੇ ਹੋਏ ਕਾਤਲਾਨਾ ਹਮਲੇ ਪਿੱਛੇ ਵਿਦੇਸ਼ੀ ਤਾਕਤਾਂ ਦੇ ਹੱਥ ਹੋਣ ਸਬੰਧੀ ਉਨ੍ਹਾਂ ਦੇ ਬਿਆਨ ਨੂੰ ਤੋੜ- ਮਰੋੜ ਨੂੰ ਪੇਸ਼ ਕੀਤਾ ਗਿਆ ਹੈ ਜਦੋਂਕਿ ਉਨ੍ਹਾਂ ਸਿਰਫ਼ ਇਹ ਕਿਹਾ ਸੀ ਕਿ ਹਮਲੇ ਪਿੱਛੇ ਗਹਿਰੀ ਸਾਜ਼ਿਸ਼ ਹੋ ਸਕਦੀ ਹੈ। ਬਾਦਲ ਨੇ ਕਿਹਾ ਕਿ ਜਦੋਂ ਤੱਕ ਜਾਂਚ ਪੂਰੀ ਨਹੀਂ ਹੋ ਜਾਂਦੀ, ਉਦੋਂ ਤੱਕ ਕੁਝ ਵੀ ਕਹਿਣਾ ਔਖਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।