Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 13, 2016

August 13, 2016

ਅਮਰੀਕਾ ਸਥਿਤ ਮਨੁੱਖੀ ਅਧਿਕਾਰ ਜਥੇਬੰਦੀ "ਸਿੱਖਸ ਫਾਰ ਜਸਟਿਸ" (SFJ) ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ ਪ੍ਰਚਾਰ ਕਰਨ ਵਾਲੇ ਜਿਹਨਾਂ ਨੌਜਵਾਨਾਂ 'ਤੇ ਪੰਜਾਬ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਕੇਸਾਂ ਦੀ ਪੈਰਵੀ ਜਥੇਬੰਦੀ ਕਰੇਗੀ।
ਪੰਜਾਬ ਦੇ ਲੋਕਾਂ ਦੇ ਮਨ ਵਿਚ ਭੈਅ ਪੈਦਾ ਕਰਨ ਦੀ ਇੱਛਾ ਨਾਲ ਸੁਖਬੀਰ ਬਾਦਲ ਵੱਲੋਂ ਆਈ.ਐਸ.ਆਈ ਦੇ ਖਤਰੇ ਸੰਬੰਧੀ ਦਿੱਤੇ ਬਿਆਨ ਨਾਲ ਮੁੱਖ ਮੰਤਰੀ ਬਾਦਲ ਦੀ ਅਸਹਿਮਤੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਿਹਾ ਕਿ ਇਹ ਸੁਖਬੀਰ ਬਾਦਲ ਦੀ ਸਾਜਿਸ਼ ਸੀ ਜਿਸਦਾ ਕਿ ਉਨ੍ਹਾਂ ਦੇ ਪਿਤਾ ਨੇ ਖੁਲਾਸਾ ਕਰ ਦਿੱਤਾ।
ਅੱਜ ਚੰਡੀਗੜ੍ਹ ਵਿਖੇ ਕੈਪਟਨ ਕੰਵਲਜੀਤ ਸਿੰਘ ਦਾ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਿਆ ਜਿਸ ਵਿਚ ਉਨ੍ਹਾਂ ਦੀ ਧੀ ਮਨਪ੍ਰੀਤ ਕੌਰ ਡੌਲੀ ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ ਪੰਜਾਬੀ ਗਾਇਕ ਸੁਖਵਿੰਦਰ ਸਿੰਘ ਸੁਖੀ ਤੇ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਹਰਚੰਦ ਸਿੰਘ ਬਰਸਤ ਵੀ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ। ਇਸ ਮੌਕੇ ਪਾਰਟੀ ਦੇ ਪੰਜਾਬ ਮਾਮਲਿਆਂ ਦਾ ਇੰਚਾਰਜ ਸੰਜੇ ਸਿੰਘ ਤੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਮੌਜੂਦ ਸਨ।
ਅੰਮ੍ਰਿਤਸਰ ਤੋਂ ਭਾਜਪਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਵਾਰਡ ਨੰਬਰ 31 ਤੇ 32 ਦੇ ਰਜਿੰਦਰ ਨਗਰ ਤੇ ਸੰਤ ਐਵਿਨਿਊ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਅੰਮ੍ਰਿਤਸਰ ਦਾ ਵਿਕਾਸ ਹੈ।
ਹਾਈ ਕੋਰਟ ਵੱਲੋਂ 18 ਮੁੱਖ ਪਾਰਲੀਮਾਨੀ ਸਕੱਤਰਾਂ ਨੂੰ ਹਟਾਉਣ ਦਾ ਫੈਸਲਾ ਸ਼ਲਾਘਾਯੋਗ ਹੈ ਅਤੇ ਬਾਦਲ ਭਾਜਪਾ ਸਰਕਾਰ ਲਈ ਵੱਡੀ ਫਿਟਕਾਰ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਐੱਚ.ਸੀ. ਅਰੋੜਾ ਇਸ ਮਾਮਲੇ ਵਿੱਚ ਵਧਾਈ ਦਾ ਹੱਕਦਾਰ ਹੈ।
ਪੰਜਾਬੀ ਫਿਲਮਾਂ ਦੇ ਅਦਾਕਾਰ ਰਾਜ ਕਾਕੜਾ ਨੇ ਦੱਸਿਆ ਕਿ ਭਾਰਤੀ ਫ਼ਿਲਮ ਸੈਂਸਰ ਬੋਰਡ ਨੇ ਫ਼ਿਲਮ ‘ਧਰਮ ਯੁੱਧ ਮੋਰਚਾ’ ਦੇ ਭਾਰਤ ਵਿੱਚ ਰਿਲੀਜ਼ ਹੋਣ ’ਤੇ ਪਾਬੰਦੀ ਲਗਾ ਦਿੱਤੀ ਹੈ। ਕਾਕੜਾ ਵੱਲੋਂ ਇਸ ਫ਼ਿਲਮ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਹੈ। ਫ਼ਿਲਮ ਦੇ ਨਿਰਮਾਤਾ ਕਰਮਜੀਤ ਸਿੰਘ ਬਾਠ ਹਨ, ਜੋ ਕੈਨੇਡਾ ਦੇ ਵੈਨਕੂਵਰ ਵਿੱਚ ਰਹਿੰਦੇ ਹਨ ਅਤੇ ਨਿਰਦੇਸ਼ਕ ਨਰੇਸ਼ ਐਸ. ਗਰਗ ਹਨ। ਇਹ ਫ਼ਿਲਮ ਭਾਰਤ ਨੂੰ ਛੱਡ ਕੇ ਪੂਰੀ ਦੁਨੀਆਂ ਵਿੱਚ 16 ਸਤੰਬਰ ਨੂੰ ਰਿਲੀਜ਼ ਹੋ ਰਹੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪ੍ਰਧਾਨ ਅਵਤਾਰ ਸਿੰਘ ਮੱਕੜ ਦੀ ਪ੍ਰਧਾਨਗੀ ਹੇਠ ਫਤਹਿਗੜ੍ਹ ਸਾਹਿਬ ਵਿਖੇ ਹੋਈ। ਇਸ ਮੌਕੇ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਇੱਕ ਪੱਤਰ ਭੇਜ ਕੇ ਅਮਰੀਕਾ ਇਮੀਗ੍ਰੇਸ਼ਨ ਵਿਭਾਗ ਨੂੰ ਇਹ ਦੱਸਣ ਦਾ ਯਤਨ ਕੀਤਾ ਜਾਵੇਗਾ ਕਿ ਸਿੱਖ ਪਾਕਿਸਤਾਨ ਵਿੱਚ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਦੀਦਾਰ ਕਰਨ ਲਈ ਜਾਂਦੇ ਹਨ। ਇਸ ਲਈ ਜੇਕਰ ਉਨ੍ਹਾਂ ਦੇ ਪਾਸਪੋਰਟ ’ਤੇ ਪਾਕਿਸਤਾਨ ਦੇ ਵੀਜ਼ੇ ਦੀ ਮੋਹਰ ਲੱਗੀ ਹੋਵੇ ਤਾਂ ਉਨ੍ਹਾਂ ਨੂੰ ਸ਼ੱਕ ਦੀ ਨਿਗ੍ਹਾ ਨਾਲ ਨਾ ਦੇਖਿਆ ਜਾਵੇ।
ਅੰਮ੍ਰਿਤਸਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੇ ਦੋ ਪਹੀਆ ਚਾਲਕਾਂ ਦੇ ਮੂੰਹ ਢੱਕ ਕੇ ਵਾਹਨ ਚਲਾਉਣ ’ਤੇ ਰੋਕ ਲਾ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਹੁਣ ਤੱਕ ਅਜਿਹੀਆਂ ਘਟਨਾਵਾਂ ਦੀਆਂ ਸਾਹਮਣੇ ਆਈਆਂ ਵੀਡੀਉ ਫੁਟੇਜ਼ ਵਿਚ ਵਧੇਰੇ ਵਿਚ ਦੋਸ਼ੀਆਂ ਦੇ ਮੂੰਹ ਢੱਕੇ ਹੋਏ ਸਨ। ਇਸ ਲਈ ਮੂੰਹ ਢੰਗ ਕੇ ਵਾਹਨ ਚਲਾਉਣ ’ਤੇ ਮੁਕੰਮਲ ਪਾਬੰਦੀ ਲਾ ਦਿੱਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ 'ਦਾ ਟ੍ਰਿਬਿਊਨ' ਦੇ ਸੰਪਾਦਕ ਨੂੰ ਚਿੱਠੀ ਲਿਖ ਕੇ ਇਸ ਗੱਲ 'ਤੇ ਰੋਸ ਪ੍ਰਗਟ ਕੀਤਾ ਹੈ ਕਿ ਅਖ਼ਬਾਰ 'ਚ ਲੈਫਟੀਨੈਂਟ ਜਨਰਲ ਸੁਰਿੰਦਰ ਸਿੰਘ ਦੇ ਨਾਂ ਨਾਲ 'ਸਿੰਘ' ਸ਼ਬਦ ਨਹੀਂ ਇਸਤੇਮਾਲ ਕੀਤਾ; ਸਗੋਂ ਖ਼ਬਰ ਵਿਚ ਸਿਰਫ "ਲੈਫ. ਜਨਰਲ ਸੁਰਿੰਦਰ" ਹੀ ਲਿਖਿਆ ਗਿਆ।
ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਵਲੋਂ ਮੋਦੀ ਸਰਕਾਰ ਪਾਸੋਂ ਕਸ਼ਮੀਰੀ ਸਿੱਖਾਂ ਦੀ ਹਿਫਾਜ਼ਤ ਲਈ ਲਾਈ ਗੁਹਾਰ ਦਾ ਸਿਧਾਂਤਕ ਵਿਰੋਧ ਕਰਦਿਆਂ ਕਿਹਾ ਕਿ ਕਸ਼ਮੀਰ, ਪੰਜਾਬ ਦਾ ਗੁਆਂਢੀ ਸੂਬਾ ਹੈ ਅਤੇ ਆਪਣੇ ਗੁਆਂਢੀ ਨਾਲ ਗੱਲ ਕਰਨ ਲਈ ਦਿੱਲੀ ਦੀ ਦਖਲ਼ਅੰਦਾਜ਼ੀ ਦੀ ਕੋਈ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਸ਼੍ਰੀਨਗਰ ਵਿੱਚ ਇੱਕ ਸਾਜਿਸ਼ ਅਤੇ ਸ਼ਰਾਰਤ ਤਹਿਤ ਸਿੱਖਾਂ ਨੂੰ ਮੁਸਲਮਾਨਾਂ ਨਾਲ ਲੜਾਉਣ ਦੀ ਵਿਉਂਤ ਰਚੀ ਜਾ ਰਹੀ ਹੈ ਕਿਉਕਿ ਕੇਂਦਰ ਤੇ ਸੂਬਾ ਸਰਕਾਰ ਦੇ ਹੱਥੋਂ ਉਥੇ ਦੀ ਸਥਿਤੀ ਕੰਟਰੋਲ ਵਿੱਚ ਨਹੀਂ ਆ ਰਹੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।