Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 18, 2016

August 18, 2016

ਆਮ ਆਦਮੀ ਪਾਰਟੀ ਵਲੋਂ ਪਹਿਲਾਂ ਇਹ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਦੀ ਪਾਰਟੀ ਸਾਰੀਆਂ ਪਾਰਟੀਆਂ ਤੋਂ ਪਹਿਲਾਂ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰੇਗੀ। ਪਰ ਪਹਿਲੀ ਸੂਚੀ ਤੈਅ ਤਰੀਕਾਂ ਤੋਂ ਕਾਫੀ ਬਾਅਦ ਜਾਰੀ ਕੀਤੀ ਗਈ। ਪਹਿਲੀ ਸੂਚੀ ਲਈ ਵੀ ਪਹਿਲਾਂ ਐਲਾਨ ਕੀਤਾ ਗਿਆ ਸੀ ਕਿ 26 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ ਪਰ ਸਿਰਫ 19 ਉਮੀਦਵਾਰਾਂ ਦੇ ਨਾਵਾਂ ਦਾ ਹੀ ਐਲਾਨ ਕੀਤਾ ਗਿਆ। ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਪਾਰਟੀ ਦੇ ਅੰਦਰੋਂ ਹੀ ਕੁਝ ਵਿਰੋਧ ਹੋਇਆ ਅਤੇ ਕਈ ਆਗੂਆਂ 'ਤੇ ਪੈਸੇ ਦੇ ਕੇ ਟਿਕਟਾਂ ਦੇਣ ਦੇ ਇਲਜ਼ਾਮ ਵੀ ਲੱਗੇ। ਇਨ੍ਹਾਂ ਇਲਜ਼ਾਮਾਂ ਦਾ ਖੰਡਨ ਸਮੇਂ-ਸਮੇਂ 'ਤੇ ਸੀਨੀਅਰ ਆਗੂਆਂ ਵਲੋਂ ਹੁੰਦਾ ਰਿਹਾ ਹੈ। ਅਜਿਹੇ ਹਾਲਾਤਾਂ ਵਿਚ ਹੀ ਦੂਜੀ ਸੂਚੀ ਜਲਦ ਆਉਣ ਦੀ ਉਮੀਦ ਹੈ।
ਆਮ ਆਦਮੀ ਪਾਰਟੀ ਦੇ ਕੌਮੀ ਕੌਂਸਲ ਦੇ ਮੈਂਬਰ ਪਵਿੱਤਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਤੇ ਵਿਮੈੱਨ ਵਿੰਗ ਦੀ ਜੁਆਇੰਟ ਸਕੱਤਰ ਲਖਵਿੰਦਰ ਕੌਰ ਨੇ ਦੋਸ਼ ਲਾਇਆ ਹੈ ਕਿ ਪੰਜਾਬ ਇਕਾਈ ਦੇ ਇੰਚਾਰਜ ਸੰਜੇ ਸਿੰਘ ਅਤੇ ਜਥੇਬੰਦਕ ਸੰਗਠਨ ਦੇ ਮੁਖੀ ਦੁਰਗੇਸ਼ ਪਾਠਕ ਨੇ ਉਨ੍ਹਾਂ ਕੋਲੋਂ ਟਿਕਟ ਦੇਣ ਲਈ 50 ਲੱਖ ਰੁਪਏ ਦੀ ਮੰਗ ਕੀਤੀ ਹੈ।
ਅਕਾਲੀ ਦਲ (ਬਾਦਲ) ਦੇ ਸਮਰਥਨ ਵਾਲੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਦਹਾਕਿਆਂ ਪੁਰਾਣੀ ਰਵਾਇਤ ਤੋੜ ਕੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਲਈ ਨਵਾਂ ਪ੍ਰਸ਼ਾਸਕ ਨਿਯੁਕਤ ਕਰਨ ਦੇ ਫ਼ੈਸਲੇ ਦਾ ਆਮ ਆਦਮੀ ਪਾਰਟੀ (ਆਪ) ਨੇ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਪੰਜਾਬ ਤੋਂ ਖੋਹ ਲੈਣ ਵਾਲਾ ਪੰਜਾਬ ਵਿਰੋਧੀ ਫ਼ੈਸਲਾ ਕਰਾਰ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।