Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 22, 2016

August 22, 2016

ਹਰ ਸਾਲ ਦੀ ਤਰ੍ਹਾਂ ਸਮੂਹ ਕਸ਼ਮੀਰੀ ਅਤੇ ਪੰਥਕ ਜਥੇਬੰਦੀਆਂ ਵੱਲੋਂ ਹਿੰਦੁਸਤਾਨ ਦੀ ਅਜ਼ਾਦੀ ਨੂੰ ਭਾਰਤੀ ਦੂਤਘਰ ਅੱਗੇ ਰੋਸ-ਪ੍ਰਦਰਸ਼ਨ ਵਿਚ ਸ਼ਾਮਲ ਹੋ ਕੇ ਕਾਲੇ ਦਿਵਸ ਵਜੋਂ ਮਨਾਇਆ ਗਿਆ, ਪਰ ਇਸ ਸਾਲ ਇਸ ਦੇ ਨਾਲ ਹੀ ਪੰਥਕ ਨੁਮਾਇੰਦਿਆਂ ਰਾਹੀਂ, ਨਵੇਂ ਬਰਤਾਨਵੀ ਪ੍ਰਧਾਨ ਮੰਤਰੀ ਥੈਰਿਸਾ ਮੇਅ ਤਕ ਭਾਈ ਜਗਤਾਰ ਸਿੰਘ ਹਵਾਰਾ ਦੇ ਨੁਮਾਇੰਦੇ ਅਤੇ ਵਕੀਲ ਅਮਰ ਸਿੰਘ ਚਾਹਲ ਵੱਲੋਂ ਯਾਦਪੱਤਰ ਪਹੁੰਚਦਾ ਕੀਤਾ ਗਿਆ।
ਮਲੇਰਕੋਟਲਾ ਵਿਖੇ ਵਿਸ਼ਾਲ ਪੇਪਰ ਮਿਲ 'ਚ ਅੱਜ ਦੁਪਹਿਰ ਬਾਇਲਰ ਫਟਣ ਨਾਲ ਦੋ ਦੀ ਮੌਤ ਹੋ ਗਈ ਅਤੇ 21 ਤੋਂ ਵੱਧ ਜ਼ਖਮੀ ਹੋ ਗਏ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਫੈਕਟਰੀ ਦੀ ਮਸ਼ੀਨਰੀ ਵਿਚ ਕਿਸੇ ਖਰਾਬੀ ਕਰਕੇ ਇਹ ਹਾਦਸਾ ਹੋਇਆ।
ਦਾ ਹਿੰਦੂ ਅਖ਼ਬਾਰ ਦੀ ਰਿਪੋਰਟ ਮੁਤਾਬਕ ਕੇਰਲ ਦੇ ਕੰਨੂਰ ਜ਼ਿਲ੍ਹੇ ਦਾ ਇਕ ਭਾਜਪਾ ਕਾਰਜਕਰਤਾ ਘਰ ਵਿਚ ਬੰਬ ਬਣਾਉਂਦੇ ਹੋਏ ਧਮਾਕੇ ਵਿਚ ਮਾਰਿਆ ਗਿਆ।
ਬ੍ਰਾਹਮਣ ਸਭਾ ਪੰਜਾਬ ਦੇ ਪ੍ਰਧਾਨ ਦੇਵੀ ਦਿਆਲ ਪ੍ਰਾਸ਼ਰ ਤੇ ਹੋਰ ਅਹੁਦੇਦਾਰ ਐਤਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਬ੍ਰਾਹਮਣ ਸਭਾ ਨੇ ਸਾਲ 2017 'ਚ ਹੋਣ ਵਾਲੀਆਂ ਪੰਜਾਬ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਆਪਣੀ ਹਮਾਇਤ ਦੇਣ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ ਪੁਲਿਸ ਨੇ ਐਤਵਾਰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰੀ ਰਿਹਾਇਸ਼ ਮੂਹਰੇ ਰੋਸ ਵਜੋਂ ਕੀਰਤਨ ਕਰਨ ਆਏ ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਨੂੰ ਉਨ੍ਹਾਂ ਦੇ ਤਿੰਨ ਹੋਰ ਸਾਥੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ।
ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੇ ਨਾਂ ਭਾਵੇਂ ਅਖੌਤੀ ‘ਕਾਲੀ ਸੂਚੀ’ ਵਿੱਚੋਂ ਹਟਾਏ ਜਾਂਦੇ ਹਨ ਪਰ ਹਟਾਏ ਗਏ ਨਾਵਾਂ ਦੀ ਗਿਣਤੀ ਨਾ ਤਾਂ ਹਾਲ ਹੀ ਵਿੱਚ ਕੀਤੇ ਗਏ ਦਾਅਵਿਆਂ ਅਤੇ ਨਾ ਹੀ ਕੇਂਦਰ ਤੇ ਪੰਜਾਬ ਸਰਕਾਰ ਵਿਚਾਲੇ ਹੋਏ ਪੱਤਰ-ਵਿਹਾਰ ਨਾਲ ਮੇਲ ਖਾਂਦੀ ਹੈ। ਪਿਛਲੇ ਦਿਨੀਂ ਅਖ਼ਬਾਰਾਂ ਵਿੱਚ ‘ਕਾਲੀ ਸੂਚੀ’ ਵਿੱਚੋਂ ਨਾਂ ਹਟਾਏ ਜਾਣ ਬਾਰੇ ਦਾਅਵੇ ਕੀਤੇ ਗਏ ਪਰ ਇਹ ਦਾਅਵੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮਈ 2010 ਵਿੱਚ ਪੰਜਾਬ ਸਰਕਾਰ ਨੂੰ ਭੇਜੀ ਗਿਣਤੀ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮਈ 2012 ਵਿੱਚ ਦਿੱਲੀ ਹਾਈ ਕੋਰਟ ਵਿੱਚ ਦਾਖ਼ਲ ਕੀਤੇ ਹਲਫ਼ਨਾਮੇ ਵਿਚਲੀ ਗਿਣਤੀ ਨਾਲ ਵੀ ਮੇਲ ਨਹੀਂ ਖਾਂਦੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।