ਅਨੰਦਪੁਰ ਸਾਹਿਬ ਵਿਖੇ 25-26 ਸਤੰਬਰ 2016 ਨੂੰ ਹੋਣ ਵਾਲੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਦੀ ਇਕੱਤਰਤਾ 24 ਅਗਸਤ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਦੁਪਹਿਰ 12 ਵਜੇ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਪੁਰ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਦੇਸ਼-ਵਿਦੇਸ਼ ਤੋਂ ਤੋਂ ਪੰਜਾਬੀ ਭਾਸ਼ਾ ਨੂੰ ਪਿਆਰ ਕਰਨ ਵਾਲੇ ਮਾਹਿਰ ਵਿਦਵਾਨ 25-26 ਸਤੰਬਰ ਨੂੰ ਸ਼ਿਰਕਤ ਕਰਨਗੇ।