Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 26, 2016

August 26, 2016

ਆਮ ਆਦਮੀ ਪਾਰਟੀ ਦੇ 21 ਆਗੂਆਂ ਵਲੋਂ ਕੇਜਰੀਵਾਲ ਨੂੰ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦੀ ਚਿੱਠੀ ਲਿਖਣ ਤੋਂ ਇਕ ਦਿਨ ਬਾਅਦ ਅੱਜ (26 ਅਗਸਤ) ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਖਚਾਖਚ ਭਰੀ ਪ੍ਰੈਸ ਕਾਨਫਰੰਸ ਦੌਰਾਨ ਸੁੱਚਾ ਸਿੰਘ ਛੋਟੇਪੁਰ ਦੀ ਨਾਰਾਜ਼ਗੀ ਦਾ ਲਾਵਾ ਫੁੱਟ ਪਿਆ।
"ਜਿਸ ਧਰਤੀ 'ਤੇ ਗੁਰੂ ਨਾਨਕ ਸਾਹਿਬ ਨੇ ਜਨਮ ਲਿਆ, ਆਪਣਾ ਸਾਦਾ ਜੀਵਨ ਗੁਜ਼ਾਰਦੇ ਹੋਏ ਖੇਤੀ ਕੀਤੀ, ਗੁਰੂ ਅਰਜਨ ਸਾਹਿਬ ਨੇ ਮਨੁੱਖੀ ਹੱਕਾਂ ਦੀ ਰਾਖੀ ਲਈ ਸ਼ਹਾਦਤ ਦਿੱਤੀ ਹੋਵੇ, ਨਨਕਾਣਾ ਸਾਹਿਬ, ਪੰਜਾ ਸਾਹਿਬ, ਡੇਰਾ ਸਾਹਿਬ ਅਤੇ 200 ਦੇ ਕਰੀਬ ਸਿੱਖ ਇਤਿਹਾਸਕ ਸਥਾਨ ਇਨਸਾਨੀਅਤ ਅਤੇ ਮਨੁੱਖਤਾ ਦੀ ਗੱਲ ਕਰਦੇ ਹੋਏ ਸੁਸ਼ੋਭਿਤ ਹੋਣ, ਉਸ ਪਾਕਿਸਤਾਨ ਦੀ ਪਵਿੱਤਰ ਧਰਤੀ ਨੂੰ 'ਨਰਕ' ਕਿਸ ਤਰ੍ਹਾਂ ਕਿਹਾ ਜਾ ਸਕਦਾ ਹੈ? ਹਿੰਦ ਦੇ ਰੱਖਿਆ ਮੰਤਰੀ ਮਨੋਹਰ ਪਰਿਕਰ ਵੱਲੋਂ ਕੁਝ ਦਿਨ ਪਹਿਲਾਂ ਪਾਕਿਸਤਾਨ ਦੀ ਪਵਿੱਤਰ ਧਰਤੀ ਨੂੰ 'ਨਰਕ' ਦੇ ਨਾਮ ਨਾਲ ਪੁਕਾਰਕੇ ਸਿੱਖ ਗੁਰੂ ਸਾਹਿਬਾਨ ਅਤੇ ਸਿੱਖ ਕੌਮ ਨੂੰ ਅਪਮਾਨਿਤ ਕਰਦੇ ਹੋਏ ਜੋ ਸਿੱਖ ਕੌਮ ਦੀਆਂ ਭਾਵਨਾਵਾਂ ਤੇ ਜਜ਼ਬਾਤਾਂ ਨੂੰ ਠੇਸ ਹੀ ਨਹੀਂ ਪਹੁੰਚਾਈ ਗਈ ਬਲਕਿ ਆਪਣੀ ਅਕਲ ਦਾ ਵੀ ਪਰਿਕਰ ਵੱਲੋਂ ਜਨਾਜ਼ਾ ਕੱਢਿਆ ਗਿਆ ਹੈ, ਉਹ ਸਿੱਖ ਕੌਮ ਲਈ ਅਸਹਿ ਹੈ। ਪਰਿਕਰ ਵੱਲੋਂ ਜਦੋਂ ਤੱਕ ਆਪਣੇ ਤੋਂ ਹੋਈ ਗੁਸਤਾਖੀ ਲਈ ਸਿੱਖ ਕੌਮ ਤੋਂ ਜਨਤਕ ਤੌਰ 'ਤੇ ਮੁਆਫ਼ੀ ਮੰਗਦੇ ਹੋਏ ਆਪਣੇ ਸ਼ਬਦ ਵਾਪਿਸ ਨਹੀਂ ਲਏ ਜਾਂਦੇ, ਸਿੱਖ ਕੌਮ ਪਰਿਕਰ ਨੂੰ ਕਤਈ ਮੁਆਫ਼ ਨਹੀਂ ਕਰੇਗੀ।"
ਭਾਰਤ ਦੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕਸ਼ਮੀਰ 'ਚ ਪੈਲੇਟ ਗੰਨ ਦੇ ਇਸਤੇਮਾਲ 'ਤੇ ਕੌਮਾਂਤੀ ਪੱਧਰ 'ਤੇ ਹੋਈ ਆਲੋਚਨਾ ਤੋਂ ਬਾਅਦ ਮਾਹਿਰਾਂ ਦੀ ਕਮੇਟੀ ਵੱਲੋਂ ਮਿਰਚਾਂ ਵਾਲੇ 'ਪਾਵਾ ਗੋਲੇ' ਨੂੰ ਪੈਲੇਟ ਗੰਨ ਦੇ ਬਦਲ ਵਜੋਂ ਦੇਖਿਆ ਜਾ ਰਿਹਾ ਹੈ। ਮਿਰਚ ਆਧਾਰਿਤ 'ਪਾਵਾ' ਦਾ ਪੂਰਾ ਨਾਂਅ 'ਪੇਲਆਰਗੇਨਿਕ ਐਸਿਡ ਵੈਨਲਿਲ ਏਮਿਦੇ' ਹੈ ਅਤੇ ਇਸ ਨੂੰ ਨੋਨਿਵਾਮਿਦੇ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ। ਕਮੇਟੀ ਨੇ ਇਸ ਹਫ਼ਤੇ ਦੇ ਸ਼ੁਰੂ 'ਚ ਹੀ ਇਨ੍ਹਾਂ 'ਪਾਵਾ ਗੋਲੇ' ਦਾ ਦਿੱਲੀ 'ਚ ਪ੍ਰਦਰਸ਼ਨ ਦੇਖਿਆ।
ਕੈਪਟਨ ਅਮਰਿੰਦਰ ਸਿੰਘ ਨੇ ਉੱਤਰ ਪ੍ਰਦੇਸ਼, ਦਿੱਲੀ ਅਤੇ ਹਰਿਆਣਾ ਦੇ ਆਮ ਆਦਮੀ ਪਾਰਟੀ ਆਗੂਆਂ ਵੱਲੋਂ ਪੰਜਾਬੀ ਆਗੂ ਸੁੱਚਾ ਸਿੰਘ ਛੋਟੇਪੁਰ ਖਿਲਾਫ ਸਾਜ਼ਿਸ਼ਾਂ ਰਚਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜਿਸ ਬੰਦੇ ਨੇ ਪਾਰਟੀ ਨੂੰ ਸ਼ੁਰੂ ਤੋਂ ਸਿੰਚਿਆ ਸੀ ਉਸ ਖਿਲਾਫ ਅਜਿਹੀ ਘਟੀਆ ਹਰਕਤ ਕੀਤੀ ਗਈ ਹੈ।
ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਹ ਬਸਪਾ ਨਾਲ ਸਮਝੌਤੇ ਦੀ ਆੜ ਵਿੱਚ ਪਾਰਟੀ ਨੂੰ ਤੋੜਨਾ ਚਾਹੁੰਦੇ ਸਨ।
ਪਿਛਲੇ ਕੁਝ ਦਿਨਾਂ ਤੋਂ ਅਖਬਾਰਾਂ ਅਤੇ ਸੋਸ਼ਲ ਮੀਡੀਆ ਵਿਚ ਚਲ ਰਹੀ ਚਰਚਾ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਪੰਜਾਬ ਦੇ ਕੁਝ ਆਗੂਆਂ ਸੰਬੰਧੀ 'ਕਾਲੀ ਸੂਚੀ' ਤਿਆਰ ਕੀਤੀ ਹੈ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਨੁੱਕਰੇ ਲਗਾਇਆ ਜਾ ਰਿਹਾ ਹੈ ਦਾ ਵੀਰਵਾਰ ਨੂੰ ਆਮ ਆਦਮੀ ਪਾਰਟੀ ਨੇ ਖੰਡਨ ਕਰਦਿਆਂ ਇਸਨੂੰ ਬੇ-ਬੁਨਿਆਦ, ਝੂਠ ਅਤੇ ਵਿਰੋਧੀ ਪਾਰਟੀਆਂ ਦੀ ਚਾਲ ਕਰਾਰ ਦਿੱਤਾ।
ਆਰਐਸਐਸ ਦੇ ਪੰਜਾਬ ਮੀਤ ਪ੍ਰਧਾਨ ਬ੍ਰਿਗੇਡੀਅਰ (ਸੇਵਾ ਮੁਕਤ) ਜਗਦੀਸ਼ ਗਗਨੇਜਾ ’ਤੇ ਜਾਨਲੇਵਾ ਹਮਲੇ ਦਾ ਕੇਸ ਸੀਬੀਆਈ ਹਵਾਲੇ ਕਰਨ ਦੇ ਕੀਤੇ ਫੈਸਲੇ ਦੇ 24 ਘੰਟਿਆਂ ਅੰਦਰ ਹੀ ਕਮਿਸ਼ਨਰੇਟ ਪੁਲਿਸ ਨੇ ਮੁਲਜ਼ਮ ਸ਼ਿਵ ਸੈਨਾ ਪੰਜਾਬ ਦੇ ਯੂਥ ਪ੍ਰਧਾਨ ਅਮਿਤ ਅਰੋੜਾ ਤੇ ਉਸ ਦੇ ਤਿੰਨ ਸਾਥੀਆਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਜਲੰਧਰ ਲਿਆਂਦਾ ਹੈ। ਪੁਲਿਸ ਨੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਇਨ੍ਹਾਂ ਚਾਰਾਂ ਨੂੰ ਬਾਅਦ ਦੁਪਹਿਰ ਡਿਊਟੀ ਮੈਜਿਸਟਰੇਟ ਕਰਨਜੀਤ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ।
ਸਿੱਖ ਯੂਥ ਆਫ ਪੰਜਾਬ ਨੇ ਪਿਛਲੇ ਦਿਨੀਂ ਪੰਜਾਬ ਅੰਦਰ ਜਥੇਬੰਦੀ ਦੇ ਵਿਸਥਾਰ ਦੇ ਕੀਤੇ ਫੈਂਸਲੇ ਨੂੰ ਅਮਲੀ ਰੂਪ ਦੇਣ ਦੀ ਸ਼ੁਰੂਆਤ ਕਰਦਿਆਂ ਅੱਜ (25 ਅਗਸਤ) ਹਲਕਾ ਗੜ੍ਹਸ਼ੰਕਰ ਵਿਖੇ ਸਿੱਖ ਨੌਜਵਾਨਾਂ ਦੀ ਇਕ ਅਹਿਮ ਇਕੱਤਰਤਾ ਭਾਈ ਤਿਲਕੂ ਜੀ ਗੁਰਦੁਆਰਾ ਸਾਹਿਬ ਵਿਖੇ ਕੀਤੀ। ਇਸ ਇਕੱਤਰਤਾ ਵਿਚ ਪਾਰਟੀ ਪ੍ਰਧਾਨ ਸ. ਪਰਮਜੀਤ ਸਿੰਘ ਟਾਂਡਾ, ਮੁੱਖ ਸਲਾਹਕਾਰ ਸ. ਪ੍ਰਭਜੋਤ ਸਿੰਘ, ਮੀਤ ਪ੍ਰਧਾਨ ਸ. ਗੁਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।