Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 27, 2016

August 27, 2016

ਮਨੁੱਖੀ ਅਧਿਕਾਰਾਂ ਲਈ ਵਕੀਲਾਂ ਦੀ ਜਥੇਬੰਦੀ (LFHRI) ਨੇ 23 ਅਗਸਤ ਨੂੰ ਹੁਸ਼ਿਆਰਪੁਰ ਦੇ ਜਸਪ੍ਰੀਤ ਸਿੰਘ ਜੱਸਾ 'ਤੇ ਪੰਜਾਬ ਪੁਲਿਸ ਵਲੋਂ ਹੋਏ ਤੀਜੇ ਦਰਜੇ ਦੇ ਤਸ਼ੱਦਦ ਦੀ ਰਿਪੋਰਟ ਜਾਰੀ ਕੀਤੀ ਗਈ ਹੈ।
ਇਹ ਪ੍ਰੈਸ ਕਾਨਫਰੰਸ ਚੰਡੀਗੜ੍ਹ ਦੇ ਸੈਕਟਰ 36 'ਚ 24 ਅਗਸਤ 2016 ਨੂੰ ਹੋਈ ਸੀ। ਇਸ ਮੌਕੇ ਕੰਵਰ ਸੰਧੂ ਨੇ ਕਿਹਾ ਕਿ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ 'ਆਪ' ਦਾ ਕਿਸਾਨ ਚੋਣ ਮਨੋਰਥ ਪੱਤਰ 11 ਸਤੰਬਰ, 2016 ਨੂੰ ਮੋਗਾ ਵਿਖੇ ਜਾਰੀ ਕਰਨਗੇ।
35 ਸਾਲਾ ਸਿੱਖ ਬੀਬੀ ਗੁਰਿੰਦਰ ਕੌਰ ਆਸਟ੍ਰੇਲੀਆ ਵਿਚ ਸਥਾਨਕ ਚੋਣਾਂ ਲੜਨ ਵਾਲੀ ਪਹਿਲੀ ਸਿੱਖ ਬੀਬੀ ਹੋਵੇਗੀ।
ਸਿਆਸੀ ਭ੍ਰਿਸ਼ਟਾਚਾਰ ਅਤੇ ਅਪਰਾਧੀਕਰਨ ਖਿਲਾਫ਼ ਲੜਾਈ ਲੜਨ ਦੇ ਦਾਅਵੇ ਨਾਲ ਸਿਆਸੀ ਮੈਦਾਨ ਵਿੱਚ ਆਈ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੇ ਗਏ ਸਟਿੰਗ ਸਭਿਆਚਾਰ ਨੇ ਬੇਭਰੋਸਗੀ ਦਾ ਆਲਮ ਪੈਦਾ ਕਰ ਦਿੱਤਾ ਹੈ। ਸਿਆਸੀ ਵਿਸ਼ਲੇਸ਼ਕਾਂ ਅਤੇ ਸਿਆਸਤਦਾਨਾਂ ਦੀ ਮੰਨੀ ਜਾਵੇ ਤਾਂ ਇਹ ਟਿਕਾਊ ਸਿਆਸਤ ਦੀ ਨਿਸ਼ਾਨੀ ਨਹੀਂ ਹੈ ਕਿਉਂਕਿ ਇਹ ਅੰਦਰੂਨੀ ਜਮਹੂਰੀਅਤ ਅਤੇ ਭਰੋਸੇਯੋਗ ਜਥੇਬੰਦਕ ਢਾਂਚਾ ਖੜ੍ਹਾ ਕਰਨ ਦੀ ਬਜਾਏ ਤਾਨਾਸ਼ਾਹੀ ਰੁਝਾਨ ਨੂੰ ਜਨਮ ਦਿੰਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵਰ੍ਹਦਿਆਂ ਕਿਹਾ ਕਿ ਸੁੱਚਾ ਸਿੰਘ ਛੋਟੇਪੁਰ ਦੇ ਨਾਲ-ਨਾਲ ਕੇਜਰੀਵਾਲ ਨੂੰ ਆਪਣੀ ਫੋਰਡ ਫਾਊਂਡੇਸ਼ਨ ਨੂੰ ਹੋਣ ਵਾਲੀ ਫੰਡਿੰਗ ਦੀ ਵੀ ਜਾਂਚ ਕਰਵਾ ਲੈਣੀ ਚਾਹੀਦੀ ਹੈ।
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਨੇ ਸ਼ੁੱਕਰਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਹੈ ਕਿ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਜੂਨ 1984 ਨਾਲ ਸਬੰਧਤ ਸ਼ਹੀਦਾਂ ਦੀਆਂ ਤਸਵੀਰਾਂ ਤੇ ਯਾਦਗਾਰੀ ਸਮੱਗਰੀ ਪ੍ਰਦਰਸ਼ਿਤ ਕੀਤੀ ਜਾਵੇ।
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ’ਤੇ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਖ਼ਾਲਿਸਤਾਨੀਆਂ ਦਾ ਕਬਜ਼ਾ ਕਰਵਾਉਣਾ ਚਾਹੁੰਦਾ ਹੈ, ਇਸ ਕੰਮ ਲਈ ਉਸਦੀ ਖ਼ਾਲਿਸਤਾਨੀਆਂ ਨਾਲ ਡੀਲ ਵੀ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਜੋ ਵੈੱਬਸਾਈਟ ਸਰਬੱਤ ਖ਼ਾਲਸਾ ਦੀ ਚੱਲ ਰਹੀ ਹੈ, ਹੁਣ ਉਹੀ ਆਮ ਆਦਮੀ ਪਾਰਟੀ ਦੀ ਚੱਲ ਰਹੀ ਹੈ। ਇਹ ਇਸ ਗੱਲ ਦਾ ਸਬੂਤ ਹੈ। ਏਨਾ ਹੀ ਨਹੀਂ ਪੰਜਾਬ ਵਿੱਚ ‘ਆਪ’ ਦੇ ਨਵੇਂ ਸਹਿ-ਇੰਚਾਰਜ ਤੇ ਵਿਧਾਇਕ ਜਰਨੈਲ ਸਿੰਘ ਵੀ ਆਪਣੇ ਇੰਗਲੈਂਡ ਦੌਰੇ ਦੌਰਾਨ ਖ਼ਾਲਿਸਤਾਨੀਆਂ ਨੂੰ ਸਮਰਥਨ ਕਰ ਚੁੱਕੇ ਹਨ।
ਆਮ ਆਦਮੀ ਪਾਰਟੀ ਵਲੋਂ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਗਿਆ ਕਿ ਪਾਰਟੀ ਦੀ ਰਾਜਨੀਤਕ ਮਾਮਲਿਆਂ ਦੇ ਵਿਚਾਰ ਲਈ ਕਮੇਟੀ (ਪੀਏਸੀ) ਨੇ ਇਹ ਫੈਸਲਾ ਕੀਤਾ ਹੈ ਕਿ ਸੁੱਚਾ ਸਿੰਘ ਛੋਟੇਪੁਰ ਨੂੰ ਉਸਦੇ ਪੰਜਾਬ ਕਨਵੀਨਰ ਦੇ ਮੌਜੂਦਾ ਅਹੁਦੇ ਤੋਂ ਤੁਰੰਤ ਹਟਾਇਆ ਜਾਵੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।