Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 30, 2016

August 30, 2016

ਧੱਕੇ ਨਾਲ ਗਾਇਬ ਕਰ ਦੇਣਾ ਮਨੁੱਖੀ ਹੱਕਾਂ ਦੀ ਉਲੰਘਣਾ ਅਤੇ ਕੌਮਾਂਤਰੀ ਕਾਨੂੰਨ ਮੁਤਾਬਕ ਅਪਰਾਧ ਹੈ। 30 ਅਗਸਤ ਨੂੰ ਹਰ ਵਰ੍ਹੇ ਐਮਨੈਸਟੀ ਇੰਟਰਨੈਸ਼ਨਲ ਵਲੋਂ "ਲਾਪਤਾ ਲੋਕਾਂ ਦੇ ਕੌਮਾਂਤਰੀ ਦਿਹਾੜੇ" ਦੇ ਤੌਰ 'ਤੇ ਯਾਦ ਕੀਤਾ ਜਾਂਦਾ ਹੈ।
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬੇਟੀ ਕੁਲਦੀਪ ਕੌਰ ਤੇ ਉਨ੍ਹਾਂ ਦੇ ਪਤੀ ਹਰਮੇਲ ਸਿੰਘ ਟੌਹੜਾ ਨੇ ਅੱਜ (30 ਅਗਸਤ) ਚੰਡੀਗੜ੍ਹ ਵਿਖੇ ਸੰਜੇ ਸਿੰਘ ਦੀ ਹਾਜ਼ਰੀ 'ਚ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਹਰਮੇਲ ਸਿੰਘ ਟੌਹੜਾ ਨੇ ਕਿਹਾ ਹੈ ਕਿ ਅਕਾਲੀ ਦਲ ਦੀਆਂ ਨੀਤੀਆਂ ਤੋਂ ਤੰਗ ਆ ਕੇ ਉਹ 'ਆਪ' 'ਚ ਸ਼ਾਮਲ ਹੋ ਗਏ ਹਨ।
ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਦੀ ਨਵੀਂ ਵਰਦੀ (ਗਣਵੇਸ਼) ਦੀ ਇਸੇ ਹਫਤੇ ਭਾਰਤ ਵਿਚ ਵਿਕਣੀ ਸ਼ੁਰੂ ਹੋ ਰਹੀ ਹੈ।
ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਹ ਪਾਰਟੀ ਵਿੱਚੋਂ ਮੁਅੱਤਲ ਕੀਤੇ ਗਏ ਸੁੱਚਾ ਸਿੰਘ ਛੋਟੇਪੁਰ ਨੂੰ ਹਟਾਏ ਜਾਣ ਦੇ ਪਾਰਟੀ ਦੇ ਸਮੂਹਿਕ ਫ਼ੈਸਲੇ ਨਾਲ ਪੂਰੀ ਤਰ੍ਹਾਂ ਨਾਲ ਸਹਿਮਤ ਹਨ। ਇਸ ਤੋਂ ਇਲਾਵਾ ਉਹ ਛੋਟੇਪੁਰ ਨੂੰ ਕੋਈ ਹਮਾਇਤ ਵੀ ਨਹੀਂ ਦੇ ਰਹੇ।
ਮੋਗਾ ਦੇ ਥਾਣਾ ਸਦਰ ਅਧੀਨ ਪਿੰਡ ਦੌਲਤਪੁਰਾ ਨੀਵਾਂ ਵਿੱਚ ਗੁਰਬਾਣੀ ਦੇ ਗੁਟਕੇ ਦੀ ਬੇਅਦਬੀ ਦੀ ਘਟਨਾ ਉਸ ਸਮੇਂ ਵਾਪਰੀ ਜਦੋਂ ‘ਨਸ਼ਾ ਭਜਾਓ, ਪੰਥ ਤੇ ਪੰਜਾਬ ਬਚਾਓ’ ਚੇਤਨਾ ਮਾਰਚ ਨੇੜਲੇ ਪਿੰਡ ਜੋਗੇਵਾਲਾ ਵਿੱਚ ਰਾਤ ਦਾ ਲਈ ਰੁਕਿਆ ਸੀ। ਦੱਸਣਯੋਗ ਹੈ ਕਿ ਬੀਤੀ 22 ਅਗਸਤ ਨੂੰ ਵੀ ਇਸ ਪਿੰਡ ਵਿੱਚ ਗੁਟਕੇ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ।
ਦਿੱਲੀ ਆਧਾਰਿਤ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਕਰਨ ਤੋਂ ਆਪਣੀ ਅਸਮਰਥਾ ਜਾਹਰ ਕੀਤੀ ਹੈ। ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਖੁਫੀਆ ਏਜੰਸੀਆਂ ਦੀ ਰਿਪੋਰਟਾਂ ਦੇ ਆਧਾਰ 'ਤੇ ਇਹ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਦੀ ਅਦਾਲਤ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ 29 ਅਗਸਤ ਨੂੰ ਐਫ.ਆਈ.ਆਰ. ਨੰ: 134/1995 ਧਾਰਾ 4/5 ਧਮਾਕਾਖੇਜ਼ ਸਮੱਗਰੀ, ਅਸਲਾ ਐਕਟ ਦੀ ਧਾਰਾ 25, ਥਾਣਾ ਕੋਤਵਾਲੀ (ਲੁਧਿਆਣਾ) ਦੇ ਕੇਸ ਤਹਿਤ ਪੇਸ਼ ਕਰਨ ਦੇ ਹੁਕਮ ਦਿੱਤੇ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।