Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 31, 2016

August 31, 2016

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧਿਕਾਰੀਆਂ ਵਲੋਂ ਅੜਿੱਕੇ ਡਾਹੁਣ ਦੇ ਬਾਵਜੂਦ ਵੀ ਭਾਈ ਦਿਲਾਵਰ ਸਿੰਘ ਦਾ 21ਵਾਂ ਸ਼ਹੀਦੀ ਦਿਹਾੜਾ ਨਾਲ ਮਨਾਇਆ ਗਿਆ। 90 ਦੇ ਦਹਾਕੇ ਦੇ ਪੰਜ ਸਾਲ ਪੰਜਾਬ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਤਹਿਤ ਸਿੱਖ ਨੌਜਵਾਨਾਂ ਦੀ ਨਸਲਕੁਸ਼ੀ ਦੇ ਦੋਸ਼ੀ ਉਸ ਵੇਲੇ ਦੇ ਮੁੱਖ ਮੰਤਰੀ ਬੇਅੰਤ “ਸਿੰਘ” ਨੂੰ ਮਨੁੱਖੀ ਬੰਬ ਬਣਕੇ ਉਡਾਉਣ ਵਾਲੇ ਭਾਈ ਦਿਲਾਵਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਭਾਈ ਅਮਰੀਕ ਸਿੰਘ ਅਜਨਾਲਾ, ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ ਦੇ ਮੁਖੀ ਗਿਆਨੀ ਬਲਦੇਵ ਸਿੰਘ, ਅਖੰਡ ਕੀਰਤਨੀ ਜਥਾ ਜਰਮਨੀ ਦੇ ਪ੍ਰਧਾਨ ਭਾਈ ਭੁਪਿੰਦਰ ਸਿੰਘ ਭਲਵਾਨ, ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਜਨਰਲ ਸਕੱਤਰ ਪ੍ਰੋਫੈਸਰ ਮਹਿੰਦਰ ਪਾਲ ਸਿੰਘ, ਸਿਕੰਦਰ ਸਿੰਘ ਵਰਾਣਾ, ਜਰਨੈਲ ਸਿੰਘ ਸਖੀਰਾ, ਹਰਬੀਰ ਸਿੰਘ ਸੰਧੂ, ਅਮਰੀਕ ਸਿੰਘ ਨੰਗਲ, ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਵਿੰਗ ਦੇ ਮੁੱਖ ਪ੍ਰਬੰਧਕੀ ਸਕੱਤਰ ਭਾਈ ਪਪਲਪ੍ਰੀਤ ਸਿੰਘ, ਭਾਈ ਨਵਦੀਪ ਸਿੰਘ, ਭਾਈ ਗੁਰਸ਼ਰਨ ਸਿੰਘ ਸੋਹਲ, ਅਕਾਲ ਖਾਲਸਾ ਦਲ ਦੇ ਪ੍ਰਧਾਨ ਭਾਈ ਗੁਰਪ੍ਰੀਤ ਸਿੰਘ ਖਾਲਸਾ, ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰ, ਦਮਦਮੀ ਟਕਸਾਲ ਅਜਨਾਲਾ ਦੇ ਬੁਲਾਰੇ ਭਾਈ ਸੁਖਦੇਵ ਸਿੰਘ ਨਾਗੋਕੇ, ਭਾਈ ਗੁਰਜੰਟ ਸਿੰਘ ਕੱਟੂ ਇਥੇ ਪੁਜੇ
ਭਾਈ ਦਿਲਾਵਰ ਸਿੰਘ ਦੀ ਯਾਦ ਵਿਚ ਅੱਜ ਅਕਾਲ ਤਖ਼ਤ ਸਾਹਿਬ 'ਤੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਵਲੋਂ ਸਿੱਖ ਜਜ਼ਬਾਤਾਂ ਪ੍ਰਤੀ ਰੁੱਖੇ ਵਿਵਹਾਰ 'ਤੇ ਵਰ੍ਹਦਿਆਂ ਦਲ ਖ਼ਾਲਸਾ ਨੇ ਕਿਹਾ ਕਿ ਪ੍ਰਬੰਧਕ ਕਮੇਟੀ ਨੇ ਕਾਹਲੀ ਵਿਚ ਸਾਰਾ ਪ੍ਰੋਗਰਾਮ ਸਮਾਪਤ ਕਰ ਦਿੱਤਾ।
ਅਕਾਲ ਪੁਰਖ ਦੀ ਫੌਜ ਅਤੇ ਪੰਥਕ ਤਾਲਮੇਲ ਸੰਗਠਨ ਦੇ ਆਗੂ ਜਸਵਿੰਦਰ ਸਿੰਘ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਅੱਜ ਸਿੱਖ ਕੌਮ ਅੱਗੇ ਸਾਰਿਆਂ ਨਾਲੋਂ ਵੱਡਾ ਮਸਲਾ ਆਪਣੀ ਪਛਾਣ ਨੂੰ ਬਰਕਰਾਰ ਰੱਖਣ ਦਾ ਬਣਿਆ ਹੋਇਆ ਹੈ। ਸਾਡੇ ਵਿਚੋਂ ਅਤੇ ਬਾਹਰੋਂ ਕੁਝ ਲੋਕ ਜਿੱਥੇ ਸਾਡੀ ਪਛਾਣ ਨੂੰ ਧੁੰਦਲਾ ਕਰਨ ਦਾ ਯਤਨ ਕਰ ਰਹੇ ਹਨ ਉਥੇ ਭਾਰਤ ਦਾ ਸੰਵਿਧਾਨ ਵੀ ਧਾਰਾ 25 ਰਾਹੀਂ ਸਾਡੀ ਵੱਖਰੀ ਹਸਤੀ ਨੂੰ ਮੰਨਣ ਤੋਂ ਇਨਕਾਰੀ ਹੈ। ਸਾਡੇ ਵਲੋਂ ਕੀਤੇ ਗਏ ਨਿੱਕੇ-ਨਿੱਕੇ ਯਤਨ ਬਾਬਾ ਬੋਤਾ ਸਿੰਘ, ਗਰਜਾ ਸਿੰਘ ਵਾਂਗ ਸਾਡੀ ਵੱਖਰੀ ਪਛਾਣ ਨੂੰ ਸਥਾਪਿਤ ਕਰਨ ਵਿਚ ਸਹਾਈ ਹੁੰਦੇ ਹਨ ਅਤੇ ਇਤਿਹਾਸ ਇਨ੍ਹਾਂ ਘਟਨਾਵਾਂ ਨੂੰ ਆਪਣੇ ਅੰਦਰ ਸੁਨਹਿਰੀ ਅੱਖਰਾਂ ਨਾਲ ਸੁਸ਼ੋਭਿਤ ਕਰ ਲੈਂਦਾ ਹੈ ਅਤੇ ਯਤਨ ਕਰਨ ਵਾਲੇ ਇਨਸਾਨ ਇਤਿਹਾਸ ਵਿਚ ਨਾਇਕ ਵਜੋਂ ਯਾਦ ਕੀਤੇ ਜਾਂਦੇ ਹਨ।
ਪੰਜਾਬ ਵਿਚ 'ਆਮ ਆਦਮੀ ਪਾਰਟੀ' ਦੇ ਚੱਲ ਰਹੇ ਵਿਵਾਦ ਦੇ ਨਾਲ ਹੀ ਇੱਕ ਹੋਰ ਰਾਜਨੀਤਿਕ ਪਾਰਟੀ 'ਪੰਜਾਬ ਲੋਕ ਦਲ' ਨਾਂ ਦੀ ਪਾਰਟੀ ਹੋਂਦ ਵਿਚ ਆ ਗਈ ਹੈ। ਅੰਮ੍ਰਿਤਸਰ ਵਿਚ ਪਾਰਟੀ ਦੇ ਗਠਨ ਦੇ ਦੌਰਾਨ ਅਹੁਦੇਦਾਰਾਂ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਦੀ ਅਗਵਾਈ ਹੇਠ ਲੜਨ ਦਾ ਫੈਸਲਾ ਕੀਤਾ। 'ਪੰਜਾਬ ਲੋਕ ਦਲ' ਦੇ ਸੂਬਾਈ ਕਨਵੀਨਰ ਡਾ. ਸ਼ਲਿੰਦਰ ਸਿੰਘ ਸੰਧੂ ਨੇ ਦੋਸ਼ ਲਾਇਆ ਕਿ ਇਸ ਦਲ ਦੀ ਸਥਾਪਨਾ ਅਰਵਿੰਦ ਕੇਜਰੀਵਾਲ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਕੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 'ਆਪ' ਨੇ ਉਨ੍ਹਾਂ ਕੋਲੋਂ ਇਕ ਟਿਕਟ ਦੇ ਡੇਢ ਕਰੋੜ ਮੰਗੇ ਸਨ।
ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਅਜ਼ਾਦੀ ਪਸੰਦ ਆਗੂ ਸਈਅਤ ਸ਼ਾਹ ਗਿਲਾਨੀ ਦੇ ਵੱਡੇ ਪੁੱਤਰ ਨਈਮ ਸ਼ਾਹ ਗਿਲਾਨੀ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਦੀ ਜਾਂਚ ਲਈ ਐਨ.ਆਈ.ਏ. ਨੇ ਪੁੱਛਗਿੱਛ ਲਈ ਸੱਦਿਆ ਹੈ।
ਖਮਾਣੋਂ ਨੇੜਲੇ ਪਿੰਡ ਬਦੇਸ਼ਾਂ ਕਲਾਂ ਵਿੱਚ ਬੀਤੇ ਦਿਨ ਜਪੁਜੀ ਸਾਹਿਬ ਦੇ ਗੁਟਕੇ ਦੀ ਹੋਈ ਬੇਅਦਬੀ ਦਾ ਦੋਸ਼ੀ ਪੁਲਿਸ ਵੱਲੋਂ ਫੜ੍ਹ ਲਿਆ ਗਿਆ ਹੈ। ਬੇਅਦਬੀ ਕਰਨ ਵਾਲਾ ਨੇੜਲੇ ਪਿੰਡ ਮਨੈਲਾ ਦੇ ਗੁਰਦੁਆਰੇ ’ਚ ਸੇਵਾ ਨਿਭਾ ਰਿਹਾ ਇਕ "ਗ੍ਰੰਥੀ" ਹੈ। ਪਟਿਆਲਾ ਰੇਂਜ ਦੇ ਆਈਜੀ ਪਰਮਰਾਜ ਸਿੰਘ ਉਮਰਾ ਨੰਗਲ ਨੇ ਪੁਲਿਸ ਲਾਈਨ ਫਤਹਿਗੜ੍ਹ ਸਾਹਿਬ ਵਿੱਚ ਡੀਆਈਜੀ ਰੋਪੜ ਰੇਂਜ ਗੁਰਸ਼ਰਨ ਸਿੰਘ ਸੰਧੂ ਅਤੇ ਜ਼ਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਦੀ ਮੌਜੂਦਗੀ ਵਿੱਚ ਇਸ ਘਟਨਾ ਦਾ ਖ਼ੁਲਾਸਾ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਅੱਜ (30 ਅਗਸਤ) ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਦੇ ਉਸ ਬਿਆਨ ਦੀ ਕਰੜੀ ਨਿੰਦਾ ਕੀਤੀ ਹੈ ਜਿਸ ਵਿੱਚ ਭਗਵੰਤ ਮਾਨ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਗਰੀਬ ਅਤੇ ਦਲਿਤ ਵਰਗ ਦੇ ਲੋਕਾਂ ਨੂੰ ਦਿੱਤੀ ਜਾ ਰਹੀ ਮੱਦਦ ਅਤੇ ਸੁਵਿਧਾਵਾਂ ਕਾਰਨ ਉਨ੍ਹਾਂ ਦੀ ਹਾਲਤ ਮੰਗਤਿਆਂ ਵਰਗੀ ਹੋ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।