Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 2, 2016

September 2, 2016

ਮੀਡੀਆ ਵਿਚ ਆ ਰਹੀਆਂ ਰਿਪੋਰਟਾਂ ਮੁਤਾਬਕ ਲੁਧਿਆਣੇ ਤੋਂ ਆਜ਼ਾਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਨਵੀਂ ਬਣੀ ਪਾਰਟੀ ਆਵਾਜ਼-ਏ-ਪੰਜਾਬ ਦੇ ਢਾਂਚੇ ਦਾ ਐਲਾਨ ਆਉਂਦੇ ਕੁਝ ਦਿਨ 'ਚ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਦੇ ਰਾਖੇ ਇਮਾਨਦਾਰ ਆਗੂਆਂ ਦਾ ਪਾਰਟੀ 'ਚ ਸਵਾਗਤ ਕੀਤਾ ਜਾਵੇਗਾ। ਇਹ ਵੀ ਖਬਰਾਂ ਹਨ ਕਿ ਇਸ ਨਵੇਂ ਬਣੇ ਸਿਆਸੀ ਫਰੰਟ ਵਿਚ ਨਵਜੋਤ ਸਿੱਧੂ, ਪ੍ਰਗਟ ਸਿੰਘ ਆਦਿ ਵੀ ਸ਼ਾਮਲ ਹੋ ਰਹੇ ਹਨ।
ਭਾਰਤ ਸਰਕਾਰ ਵਲੋਂ ਜੰਮੂ ਕਸ਼ਮੀਰ ਵਿਚ ਆਲ ਇੰਡੀਆ ਰੇਡੀਓ ਦੇ ਨਵੇਂ ਲੱਗੇ ਟ੍ਰਾਂਸਮੀਟਰਾਂ ਦੇ ਸਿਗਨਲ ਵਧਾਉਣ ਅਤੇ ਬਲੋਚ ਭਾਸ਼ਾ 'ਚ ਖ਼ਬਰਾਂ ਪ੍ਰਸਾਰਿਤ ਕਰਨ ਦੇ ਐਲਾਨ ਤੋਂ ਬਾਅਦ ਪਾਕਿਸਤਾਨ ਨੇ ਇਹ ਕਹਿ ਕੇ ਭਾਰਤੀ ਚੈਨਲਾਂ 'ਤੇ ਪਾਬੰਦੀ ਲਾ ਦਿੱਤੀ ਹੈ ਕਿ ਪਾਕਿਸਤਾਨ ਵਿਚ ਭਾਰਤ ਦਾ ਕੋਈ ਵੀ ਟੀ.ਵੀ. ਚੈਨਲ ਪਾਕਿਸਤਾਨ ਦੀ ਧਰਤੀ 'ਤੇ ਕਾਨੂੰਨੀ ਤੌਰ 'ਤੇ ਅਧਿਕਾਰਤ ਨਹੀਂ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਅੰਮ੍ਰਿਤ ਸੰਚਾਰ ਜੱਥੇ ਵੱਲੋਂ ਪੰਥਕ ਏਕਤਾ ਦੇ ਮੁੱਦੇ ’ਤੇ ਆਰੰਭ ਕੀਤੇ ਸਹਿਜ ਪਾਠਾਂ ਦੀ ਲੜੀ ਤਹਿਤ ਵੀਰਵਾਰ ਪਹਿਲੇ ਪਾਠ ਦਾ ਭੋਗ ਪਾਇਆ ਹੈ। ਇਹ ਸਹਿਜ ਪਾਠ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਸੀ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ ਦੇ ਮਸਲਿਆਂ ਨੂੰ ਉਲਝਾਉਣ ਦਾ ਦੋਸ਼ ਕਾਂਗਰਸ ਸਿਰ ਮੜ੍ਹਦਿਆਂ ਕਿਹਾ ਕਿ ਪੰਜਾਬ ਨੂੰ ਚੰਡੀਗੜ੍ਹ ਮਿਲਣਾ ਓਨਾ ਹੀ ਔਖਾ ਹੈ, ਜਿੰਨਾ ਮੁਰਦੇ ਵਿੱਚ ਜਾਨ ਪਾਉਣੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਹੀ ਚੰਡੀਗੜ੍ਹ ਵਸਾਇਆ ਗਿਆ ਸੀ। ਉਹ ਵੀਰਵਾਰ ਪਿੰਡ ਮਾਣਕ ਰਾਏ ਵਿੱਚ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀ ਰਹੇ ਪ੍ਰੋਫ਼ੈਸਰ ਹਰਗੁਰਦੀਪ ਸਿੰਘ ਸੈਣੀ ਨੇ 1 ਸਤੰਬਰ ਨੂੰ ਆਸਟਰੇਲੀਆ ਦੀ ਪ੍ਰਸਿੱਧ ਕੈਨਬਰਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਵੱਜੋਂ ਅਹੁਦਾ ਸੰਭਾਲ ਲਿਆ ਉਨ੍ਹਾਂ ਦੀ ਇਸ ਨਿਯੁਕਤੀ ਦਾ ਐਲਾਨ ਇਸੇ ਸਾਲ ਮਾਰਚ ਵਿੱਚ ਕੀਤਾ ਗਿਆ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।