Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 5, 2016

September 5, 2016

ਸਿੱਖ ਆਗੂ ਭਾਈ ਕੁਲਬੀਰ ਸਿੰਘ ਬੜਾਪਿੰਡ ਦੇ ਪਿਤਾ ਜੀ ਬਾਪੂ ਅਜੀਤ ਸਿੰਘ ਬੀਤੇ ਕੱਲ ਅਕਾਲ ਚਲਾਣਾ ਕਰ ਗਏ। ਉਹ 90 ਵਰ੍ਹਿਆਂ ਦੇ ਸਨ ਅਤੇ ਫਗਵਾੜੇ ਨੇੜੇ ਆਪਣੇ ਜੱਦੀ ਪਿੰਡ ਬੜਾਪਿੰਡ ਵਿਖੇ ਹੀ ਰਹਿੰਦੇ ਸਨ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੀਆਂ 2017 ਦੀਆਂ ਚੋਣਾਂ 'ਚ ਉਹ ਖੁਦ ਕਮਾਨ ਸੰਭਾਲਣਗੇ। ਇਹ ਐਲਾਨ ਵੀਡੀਓ ਸੰਦੇਸ਼ ਦੇ ਰੂਪ ਵਿਚ ਸੋਸ਼ਲ ਮੀਡੀਆ 'ਤੇ ਚੱਲ ਰਿਹਾ ਹੈ।
ਅੱਜ 32 ਸਾਲਾਂ ਬਾਅਦ ਨਵੰਬਰ 1984 ਸਿੱਖ ਨਸਲਕੁਸ਼ੀ ਦੇ ਇਕ ਪ੍ਰਮੁੱਖ ਗਵਾਹ ਸਰਦਾਰ ਹਰਵਿੰਦਰ ਸਿੰਘ ਕੋਹਲੀ ਨੂੰ ਇਲ ਲੰਮੀ ਜੱਦੋ ਜਹਿਦ ਤੋਂ ਬਾਅਦ ਉਸ ਵਕਤ ਆਸ ਦੀ ਕਿਰਨ ਜਾਗੀ ਜਦੋਂ ਕੇਂਦਰ ਸਰਕਾਰ ਵਲੋਂ ਬਣਾਈ ਜਾਂਚ ਕਮੇਟੀ ਦੇ ਦੋ ਜਾਂਚ ਅਧਿਕਾਰੀ ਇੰਸਪੈਕਟਰ ਐਮ.ਆਰ. ਮੀਨਾ ਅਤੇ ਇੰਸਪੈਕਟਰ ਅਨਿਲ ਕੁਮਾਰ ਨੇ ਉਨ੍ਹਾਂ ਦੇ ਬਿਆਨ ਦਰਜ ਕੀਤੇ। ਸ. ਕੋਹਲੀ ਨੇ ਉਨ੍ਹਾਂ ਦੇ ਪਰਿਵਾਰ ਨਾਲ ਇਕ ਨਵੰਬਰ 1984 ਅਤੇ 2 ਨਵੰਬਰ 1984 ਨੂੰ ਵਾਪਰੀਆਂ ਘਟਨਾਵਾਂ ਦਾ ਵੇਰਵਾ ਕਲਮਬੰਦ ਕਰਵਾਇਆ।
ਅਜ਼ਾਦੀ ਪਸੰਦ ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਸੰਯੁਕਤ ਰਾਸ਼ਟਰ ਦੇ ਮੁਖੀ ਬਾਨ ਕੀ ਮੂਨ ਨੂੰ ਚਿੱਠੀ ਲਿਖ ਕੇ ਯਾਦ ਕਰਵਾਇਆ ਕਿ ਜੋ ਤੁਸੀਂ ਸ੍ਰੀਲੰਕਾ ਨਾਲ ਕੀਤਾ ਉਹ ਭਾਰਤ ਨਾਲ ਵੀ ਕੀਤਾ ਜਾਵੇ। ਦਲ ਖ਼ਾਲਸਾ ਨੇ ਚਿੱਠੀ 'ਚ ਕਿਹਾ ਕਿ ਭਾਰਤ ਵਿਚ ਜੋ ਸਿੱਖਾਂ, ਕਸ਼ਮੀਰੀਆਂ ਅਤੇ ਹੋਰ ਘੱਟਗਿਣਤੀਆਂ ਨਾਲ ਪਿਛਲੇ ਚਾਰ ਦਹਾਕਿਆਂ ਤੋਂ ਹੋ ਰਿਹਾ ਹੈ ਉਸ 'ਤੇ ਕੌਮਾਂਤਰੀ ਸੰਸਥਾ ਸੰਯੁਕਤ ਰਾਸ਼ਟਰ ਨੇ ਕਿਉਂ ਅੱਖਾਂ ਬੰਦ ਕੀਤੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਨਸਾਫ ਲਈ "ਹਮੇਸ਼ਾ ਲਈ ਇੰਤਜ਼ਾਰ" ਨਹੀਂ ਕੀਤਾ ਜਾ ਸਕਦਾ।
ਫਰੈਜ਼ਨੋ ਸਿੱਟੀ ਕੌਂਸਲ ਨੇ ਵੀਰਵਾਰ (2 ਸਤੰਬਰ) ਰਾਤ ਨੂੰ ਭਾਰਤ ਵਿਚ 1984 'ਚ ਸਿੱਖਾਂ ਦੇ ਕਤਲੇਆਮ ਨੂੰ "ਸਿੱਖ ਨਸਲਕੁਸ਼ੀ 1984" ਦੇ ਰੂਪ ਵਿਚ ਮਾਨਤਾ ਦੇ ਦਿੱਤੀ ਹੈ।
ਆਮ ਆਦਮੀ ਪਾਰਟੀ ਦੇ ਚੋਣ ਮਨੋਰਥ ਪੱਤਰ ਕਮੇਟੀ ਦੇ ਚੇਅਰਮੈਨ ਕੰਵਰ ਸੰਧੂ ਅਤੇ ਬੁਲਾਰੇ ਦੇ ਮੁਖੀ ਸੁਖਪਾਲ ਖਹਿਰਾ ਵਲੋਂ ਅੱਜ (5 ਸਤੰਬਰ) ਪੰਜਾਬ ਦੇ ਡੀ.ਜੀ.ਪੀ. ਨੂੰ ਇਕ ਚਿੱਠੀ ਲਿਖੀ ਗਈ ਜਿਸ ਵਿਚ 3 ਸੰਤਬਰ 2016 ਨੂੰ ਆਮ ਆਦਮੀ ਪਾਰਟੀ ਦੀ ਮਲੋਟ ਵਿਚਲੀ ਰੈਲੀ ਦੌਰਾਨ ਅਕਾਲੀਆਂ ਦੇ ਹੋਏ ਹਮਲੇ ਦੀ ਸ਼ਿਕਾਇਤ ਕੀਤੀ ਗਈ ਹੈ। ਚਿੱਠੀ ਵਿਚ ਲਿਖਿਆ ਗਿਆ ਹੈ ਕਿ "ਮੁੱਖ ਬੁਲਾਰੇ ਐਮ.ਪੀ. ਭਗਵੰਤ ਮਾਨ ਦੇ ਸੰਬੋਧਨ ਤੋਂ ਕਰੀਬ 1.30 ਘੰਟੇ ਪਹਿਲਾਂ 'ਆਪ' ਕਾਰਜਕਰਤਾਵਾਂ ਨੇ ਅਕਾਲੀ ਦਲ ਅਤੇ 'ਸੋਈ' ਨਾਲ ਸੰਬੰਧਿਤ ਕੁਝ ਸ਼ਰਾਰਤੀ ਅਨਸਰਾਂ ਦੇ ਭੀੜ ਵਿਚ ਹੋਣ ਦੀ ਸੂਹ ਹੋਣ ਤੋਂ ਬਾਅਦ ਇਸ ਦੀ ਇਤਲਾਹ ਪੁਲਿਸ ਨੂੰ ਕਰ ਦਿੱਤੀ ਸੀ ਅਤੇ ਇਨ੍ਹਾਂ ਅਨਸਰਾਂ ਉਤੇ ਕਾਰਵਾਈ ਕਰਨ ਲਈ ਅਪੀਲ ਕੀਤੀ ਗਈ। ਇਸ ਉਪਰੰਤ ਵਾਰ-ਵਾਰ ਕਹਿਣ 'ਤੇ ਵੀ ਪੁਲਿਸ ਨੇ ਇਸ ਸੰਬੰਧੀ ਕੋਈ ਕਾਰਵਾਈ ਨਾ ਕੀਤੀ। 'ਆਪ' ਵਲੰਟੀਅਰਾਂ ਨੇ ਪੁਲਿਸ ਨੂੰ ਇਹ ਵੀ ਸੂਚਨਾ ਦਿੱਤੀ ਕਿ ਅਕਾਲੀ ਦਲ ਨਾਲ ਸੰਬੰਧਤ ਅਨਸਰਾਂ ਨੇ ਰੈਲੀ ਤੋਂ 2 ਘੰਟੇ ਪਹਿਲਾਂ ਮਲੋਟ ਦੇ ਇਕ ਪੈਲੇਸ ਵਿਚ ਕਰੀਬ 150 ਲੋਕਾਂ ਦੀ ਇਕ ਮੀਟਿੰਗ ਕਰਕੇ ਇਸ ਰੈਲੀ ਵਿਚ
ਆਮ ਆਦਮੀ ਪਾਰਟੀ ਦੇ ਕਨਵੀਨਰ ਗੁਰਪ੍ਰੀਤ ਘੁੱਗੀ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਤੋਂ ਇਸ ਗੱਲ ਦਾ ਜਵਾਬ ਮੰਗਿਆ ਹੈ ਕਿ ਉਨ੍ਹਾਂ ਦੇ ਕੌਮੀ ਆਗੂ ਪੰਜਾਬ ਵਿੱਚ ਕੀ ਕਰ ਰਹੇ ਹਨ? ਜਦੋਂ ਕਾਂਗਰਸ ਅਤੇ ਭਾਜਪਾ ਦੇ ਕੌਮੀ ਆਗੂ ਆਪਣੀ-ਆਪਣੀ ਪਾਰਟੀਆਂ ਲਈ ਪੰਜਾਬ ਵਿੱਚ ਡਿਊਟੀ ਕਰ ਰਹੇ ਹਨ ਤਾਂ ਇਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਉਨ੍ਹਾਂ ਕੌਮੀ ਆਗੂਆਂ ਦੇ ਕਾਰਨ ਤਕਲੀਫ ਕਿਉਂ ਹੋ ਰਹੀ ਹੈ, ਜਿਨ੍ਹਾਂ ਨੇ ਪੰਜਾਬ ਵਿੱਚ ਸਰਪੰਚੀ ਦੀ ਚੋਣ ਵੀ ਨਹੀਂ ਲੜਨੀ ਅਤੇ ਚੋਣ ਖਤਮ ਹੁੰਦੇ ਹੀ ਉਨ੍ਹਾਂ ਨੇ ਚਲੇ ਜਾਣਾ ਹੈ ਜਿਨ੍ਹਾਂ ਰਾਜਾਂ ਵਿਚ ਚੋਣਾਂ ਹੋਣੀਆਂ ਹਨ। ਆਮ ਆਦਮੀ ਪਾਰਟੀ ਵਲੋਂ 'ਬਾਦਲ ਭਜਾਓ, ਪੰਜਾਬ ਬਚਾਓ' ਬੈਨਰ ਹੇਠ ਸ਼ੁਰੂ ਕੀਤੀ ਗਈ ਰਾਜ ਪੱਧਰੀ ਰੈਲੀ ਦੇ ਲੜੀ ਤਹਿਤ ਐਤਵਾਰ ਨੂੰ ਫਤਿਹਗੜ੍ਹ ਚੂੜੀਆਂ ਵਿਧਾਨ ਸਭਾ ਖੇਤਰ ਦੇ ਪਿੰਡ ਕਾਲਾ ਅਫਗਾਨਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨ ਪੁੱਜੇ ਗੁਰਪ੍ਰੀਤ ਘੁੱਗੀ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ।
ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ ਕਲੋਨ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਅਤੇ ਜਰਮਨ ਦੀਆਂ ਪੰਥਕ ਜਥੇਬੰਦੀਆਂ ਬੱਬਰ ਖਾਲਸਾ ਇੰਟਰਨੈਸ਼ਨਲ ਜਰਮਨੀ, ਬੱਬਰ ਖਾਲਸਾ ਜਰਮਨੀ, ਦਲ ਖਾਲਸਾ ਇੰਟਰਨੈਸ਼ਨਲ, ਸਿੱਖ ਫੇਡਰੈਸ਼ਨ ਜਰਮਨੀ ਅਤੇ ਸ਼੍ਰੋਮਣੀ ਅਕਾਲੀ ਦਲ ਅੰਮਿਤਸਰ ਵਲੋਂ ਸ਼ਾਂਝੇ ਤੌਰ 'ਤੇ ਭਾਈ ਦਿਲਾਵਰ ਸਿੰਘ ਅਤੇ ਭਾਈ ਸੁਖਦੇਵ ਸਿੰਘ ਬੱਬਰ ਮੁੱਖ ਸੇਵਾਦਾਰ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਸ਼ਹੀਦੀ ਦਿਹਾੜਾ ਬੜੀ ਸਰਧਾ ਅਤੇ ਪਿਆਰ ਨਾਲ ਮਨਾਇਆ ਗਿਆ।
4 ਸਤੰਬਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ‘ਪਿੰਡ ਬਚਾਓ ਪੰਜਾਬ ਬਚਾਓ ਮੁਹਿੰਮ' ਤਹਿਤ ਇਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਅਲਾਹਾਬਾਦ ਹਾਈਕੋਰਟ ਦੇ ਇਕ ਫੈਸਲੇ ਦੇ ਹਵਾਲੇ ਨਾਲ ਸਿੱਖਿਆ ਦੇ ਵਿਸ਼ੇ ’ਤੇ ਇਕ ਵਿਚਾਰ ਚਰਚਾ ਕਰਵਾਈ ਗਈ। ਇਸ ਮੌਕੇ ਇਕ ਦਸਤਾਵੇਜ਼ ਵੀ ਜਾਰੀ ਕੀਤਾ ਗਿਆ ਜੋ ਪਾਠਕਾਂ ਦੀ ਜਾਣਕਾਰੀ ਲਈ ਸਾਂਝਾ ਕਰ ਰਹੇ ਹਾਂ: ਸਿੱਖ ਸਿਆਸਤ ਬਿਊਰੋ
ਆਮ ਆਦਮੀ ਪਾਰਟੀ ਨੇ ਫਿਲਮਾਂ ਤੋਂ ਸਿਆਸਤ ਵਿੱਚ ਆਏ ਪ੍ਰਸਿੱਧ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਨੂੰ ਸੁੱਚਾ ਸਿੰਘ ਛੋਟੇਪੁਰ ਦੀ ਥਾਂ ਪੰਜਾਬ ਇਕਾਈ ਦਾ ਨਵਾਂ ਕਨਵੀਨਰ ਨਿਯੁਕਤ ਕਰ ਦਿੱਤਾ ਹੈ। ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਵੱਲੋਂ ਘੁੱਗੀ ਦੇ ਨਾਮ ਨੂੰ ਹਰੀ ਝੰਡੀ ਦੇਣ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਦਾ ਮੁਖੀ ਬਣਾਇਆ ਹੈ। ‘ਆਪ’ ਅਨੁਸਾਰ ਘੁੱਗੀ ਜਲਦੀ ਹੀ ਅਹੁਦੇ ਦਾ ਕਾਰਜ ਭਾਰ ਸਾਂਭਣਗੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।