Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 8, 2016

September 8, 2016

ਚਾਰ ਦਿਨਾਂ ਦੌਰੇ ਉੱਤੇ ਪੰਜਾਬ ਪਹੁੰਚੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੱਤਾਧਾਰੀ ਬਾਦਲ ਸਰਕਾਰ ਨੂੰ ਲਲਕਾਰਦੇ ਹੋਏ ਕਿਹਾ ਕਿ ਉਹ ਪੰਜਾਬ ਵਿੱਚ ਉਦੋਂ ਤੱਕ ਡੇਰਾ ਜਮਾਏ ਰੱਖਣਗੇ, ਜਦੋਂ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਕੇ ਬਾਦਲ ਐਂਡ ਕੰਪਨੀ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਨਹੀਂ ਕਰ ਦਿੰਦੇ।
ਸਾਬਕਾ ਸੰਸਦ ਮੈਂਬਰ ਨਵਜੋਤ ਸਿੱਧੂ ਨੇ ਅੱਜ ਚੰਡੀਗੜ੍ਹ ਵਿਖੇ ਨਵੇਂ ਰਾਜਨੀਤਕ ਫਰੰਟ ਆਵਾਜ਼-ਏ-ਪੰਜਾਬ ਦੇ ਐਲਾਨ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਨਾ ਹੋਣ ਦਾ ਭੇਤ ਖੋਲ੍ਹਿਆ ਹੈ। ਸਿੱਧੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ‘ਆਪ’ ਅੱਗੇ ਕੋਈ ਸ਼ਰਤ ਨਹੀਂ ਰੱਖੀ ਸੀ ਬਲਕਿ ‘ਆਪ’ ਨੇ ਉਨ੍ਹਾਂ ਅੱਗੇ ਸ਼ਰਤਾਂ ਰੱਖੀਆਂ ਸਨ।
ਭਾਈ ਕੁਲਬੀਰ ਸਿੰਘ ਬੜਾਪਿੰਡ ਦੇ ਪਿਤਾ ਜੀ ਸ. ਅਜੀਤ ਸਿੰਘ ਬੜਾਪਿੰਡ ਦਾ ਅੰਤਮ ਸੰਸਕਾਰ ਅੱਜ (8 ਸਤੰਬਰ) ਉਨ੍ਹਾਂ ਦੇ ਜੱਦੀ ਪਿੰਡ ਬੜਾਪਿੰਡ ਵਿਖੇ ਹੋਇਆ।
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਮਾਹੌਲ ਠੀਕ ਕਰਨ ਆ ਰਹੇ ਅਰਵਿੰਦ ਕੇਜਰੀਵਾਲ ਨੂੰ ਪਹਿਲਾਂ ਅੱਜ ਸਵੇਰੇ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਭਾਜਪਾ ਅਤੇ ਲੁਧਿਆਣਾ ਪੁੱਜਣ 'ਤੇ ਅਕਾਲੀ ਅਤੇ ਕਾਂਗਰਸੀਆਂ ਦੀ ਧੱਕਾ-ਮੁੱਕੀ ਦਾ ਸਾਹਮਣਾ ਕਰਨਾ ਪਿਆ।
ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੇ ਸੱਦੇ ’ਤੇ ਬੁੱਧਵਾਰ ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਦੇ ਬਾਹਰ ਧਰਨਾ ਦੇਣ ਲਈ ਇਕੱਠੇ ਹੋਏ ਪੱਤਰਕਾਰਾਂ ’ਤੇ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ। ਮਗਰੋਂ ਪੱਤਰਕਾਰਾਂ ਕੋਲੋਂ ਮਜੀਠੀਆ ਦੇ ਮੀਡੀਆ ਇੰਚਾਰਜ ਸਰਚਾਂਦ ਸਿੰਘ ਨੇ ਮੰਗ ਪੱਤਰ ਲਿਆ ਅਤੇ ਮਜੀਠੀਆ ਦੇ ਹਵਾਲੇ ਨਾਲ ਮੰਗਾਂ 'ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ।
ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਸਾਥੀਆਂ ਵੱਲੋਂ ਗਵਾਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਗਵਾਹ ਜੋਗਿੰਦਰ ਸਿੰਘ, ਪ੍ਰੇਮ ਕੌਰ ਅਤੇ ਮਿਸ਼ਰੀ ਕੌਰ ਵੱਲੋਂ ਇਸ ਸਬੰਧੀ ਸ਼ਿਕਾਇਤ ਪ੍ਰਾਪਤ ਹੋਣ ’ਤੇ ਦਿੱਲੀ ਪੁਲਿਸ ਕਮਿਸ਼ਨਰ ਆਲੋਕ ਕੁਮਾਰ ਵਰਮਾ ਨੂੰ ਪੱਤਰ ਭੇਜ ਕੇ ਗਵਾਹਾਂ ਨੂੰ ਪੁਖ਼ਤਾ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ। ਕਮੇਟੀ ਵੱਲੋਂ ਸੱਜਣ ਕੁਮਾਰ ਨੂੰ ਪੁਲਿਸ ਰਿਮਾਂਡ ’ਤੇ ਲੈਣ ਲਈ ਅਦਾਲਤ ਵਿੱਚ ਅਰਜ਼ੀ ਲਗਾਉਣ ਦਾ ਵੀ ਫ਼ੈਸਲਾ ਲਿਆ ਗਿਆ ਹੈ।
ਪੰਜਾਬ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਪੰਜਾਬ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਕਿ ਉਹ ਜਾਂਚ ਏਜੰਸੀਆਂ ਤੋਂ ਨਸ਼ਿਆਂ ਦੇ ਸਰੋਤਾਂ ਦੀ ਤਹਿਕੀਕਾਤ ਕਰਾਉਣਾ ਚਾਹੁੰਦੀ ਹੈ। ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਨਸ਼ਿਆਂ ਦੇ ਸਰੋਤਾਂ ਦੇ ਵੇਰਵੇ ਅਤੇ ਪਿਛਲੇ ਇਕ ਸਾਲ ਦੌਰਾਨ ਪੰਜਾਬ ਦੇ ਜ਼ਿਲ੍ਹਿਆਂ ’ਚ ਦਰਜ ਐਫਆਈਆਰ ਦਾ ਰਿਕਾਰਡ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਨੂੰ ਦੱਸਿਆ ਗਿਆ ਕਿ ਨਸ਼ਾ ਕਰਨ ਦੇ ਖ਼ਤਰਿਆਂ ਦੀ ਜਾਣਕਾਰੀ ਦੇਣ ਲਈ ਕਾਲਜਾਂ ਲਈ ਪ੍ਰਸਤਾਵਿਤ ਪਾਠਕ੍ਰਮ ਤਿਆਰ ਕੀਤਾ ਜਾ ਚੁੱਕਿਆ ਹੈ। ਕੇਸ ਦੀ ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਸੀ ਕਿ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਅਜੇ ਤੱਕ ਸਕੂਲਾਂ ਦੇ ਸਿਲੇਬਸ ’ਚ ਇਸ ਨੂੰ ਸ਼ਾਮਲ ਕਿਉਂ ਨਹੀਂ ਕੀਤਾ ਗਿਆ।
ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਦਿਆਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਕੋਸ਼ ਵਿਚੋਂ ਦਸ ਲੱਖ ਰੁਪਏ ਦਾ ਚੈਕ ਅਤੇ ਮੁਆਵਜ਼ੇ ਦੇ ਰੂਪ ਵਿਚ 3 ਲੱਖ ਰੁਪਏ ਵੱਖਰੇ ਤੌਰ 'ਤੇ ਦਿੱਤੇ ਗਏ। ਜੋ ਕਿ ਸੰਗਰੂਰ ਦੇ ਡੀ.ਸੀ. ਅਰਸ਼ਦੀਪ ਸਿੰਘ ਥਿੰਦ ਨੇ ਮ੍ਰਿਤਕ ਕਿਸਾਨ ਦੀ ਪਤਨੀ ਬਲਦੇਵ ਕੌਰ ਨੂੰ ਦਿੱਤੇ। ਸਰਕਾਰ ਵਲੋਂ ਦਰਸ਼ਨ ਸਿੰਘ ਦੇ ਬੈਂਕ ਕਰਜ਼ੇ ਨੂੰ ਮਾਫ ਕਰਨ ਅਤੇ ਦਰਸ਼ਨ ਸਿੰਘ ਦੇ ਪੋਤੇ ਕਰਨਵੀਰ ਨੂੰ ਮਾਲੀਆ ਮਹਿਕਮੇ ਵਿਚ ਠੇਕਾ ਸਿਸਟਮ ਤਹਿਤ ਨੌਕਰੀ ਦੇਣ ਅਤੇ ਅਗਾਂਹ ਨੌਕਰੀ ਪੱਕੀ ਕਰਨ ਦੇ ਐਲਾਨ ਤੋਂ ਬਾਅਦ ਹੀ ਪਰਿਵਾਰ ਨੇ ਦਰਸ਼ਨ ਸਿੰਘ ਦਾ ਅੰਤਮ ਸੰਸਕਾਰ ਕੀਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।