Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 9, 2016

September 9, 2016

ਅਖੰਡ ਕੀਰਤਨੀ ਜਥੇ ਵੱਲੋਂ ਅੱਜ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਗਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਉਂਦੇ ਰਹੇ ਭਾਈ ਸਤਨਾਮ ਸਿੰਘ ਖੰਡੇਵਾਲਾ ਤੇ ਉਨ੍ਹਾਂ ਦੇ ਸਾਥੀ ਸਿੰਘਾਂ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦੀ ਅਗਵਾਈ ਵਿਚ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਇਕ ਇਕੱਤਰਤਾ ਧਰਮਕੋਟ ਵਿਚ ਹੋਈ, ਜਿਸ ਵਿਚ ਅਜੋਕੇ ਪੰਥਕ ਹਾਲਾਤਾਂ ਅਤੇ ਪੰਜਾਬ ਦੀ ਵਰਤਮਾਨ ਧਾਰਮਿਕ, ਸਮਾਜਿਕ, ਅਤੇ ਰਾਜਨੀਤਕ ਦਸ਼ਾ ਬਾਰੇ ਗੰਭੀਰ ਵਿਚਾਰ ਚਰਚਾ ਹੋਈਆਂ।
ਸਾਲ 2017 ਦੀ ਹੋਣ ਜਾ ਰਹੀ ਚੋਣ ਲਈ ਵੱਖ-ਵੱਖ ਧਿਰਾਂ ਦੀਆਂ ਸਰਗਰਮੀਆਂ ਜੋਰਾਂ ਉੱਤੇ ਹਨ। ਇਸੇ ਤਹਿਤ ਯੂਨਾਈਟਡ ਅਕਾਲੀ ਦਲ ਦੇ ਸੱਦੇ ਤੇ ਬੁਲਾਈ ਗਈ ਆਰ. ਐਸ. ਐਸ. ਮੁਕਤ, ਨਸ਼ਾ ਮੁਕਤ ਤੇ ਭ੍ਰਿਸ਼ਟਾਚਾਰ ਮੁਕਤ ਕਨਵੈਨਸ਼ਨ ਮੌਕੇ ਅੰਮ੍ਰਿਤਸਰ ਵਿਚ ਇਹ ਐਲਾਨ ਕੀਤਾ ਗਿਆ ਕਿ 30 ਸਤੰਬਰ 2016 ਤੀਕ ਪੰਜਾਬ ਵਿਚ ਨਵਾਂ ਰਾਜਸੀ ਬਦਲ ਦੇਣ ਦਾ ਐਲਾਨ ਕਰ ਦਿੱਤਾ ਜਾਵੇਗਾ।
ਇੰਟਰਨੈਟ ਆਧਾਰਿਤ ਮੀਡੀਆ, ਸਿੱਖ ਸਿਆਸਤ ਨੇ 'ਨਿਆਂ ਤੋਂ ਬਾਹਰ ਕੀਤੇ ਗਏ-2' (OUTJUSICED) ਦਸਤਾਵੇਜ਼ੀ ਫਿਲਮ ਨੂੰ 3 ਸਤੰਬਰ ਨੂੰ ਚੰਡੀਗੜ੍ਹ ਵਿਖੇ ਪੱਤਰਕਾਰਾਂ, ਫਿਲਮ ਨਿਰਮਾਤਾਵਾਂ, ਵਿਦਵਾਨਾਂ ਅਤੇ ਸਮਾਜਿਕ-ਰਾਜਨੀਤਕ ਆਗੂਆਂ ਅਤੇ ਕਾਰਜਕਰਤਾਵਾਂ ਨੂੰ ਦਿਖਾਇਆ।
ਵਿਦੇਸ਼ਾਂ ’ਚ ਰਹਿ ਰਹੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ਬਾਰੇ ਖੁਦ ਤੱਥਾਂ ਤੇ ਸੱਚਾਈ ਨੂੰ ਜਾਣਨ ਲਈ ਆਪਣੇ ਵਤਨ ਜਾਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਮੈਂਬਰ ਰਾਜਸਭਾ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਇੰਗਲੈਂਡ ਦੇ ਦੌਰੇ ’ਤੇ ਆਏ ਹੋਏ ਬਾਦਲ ਦਲ ਦੇ ਡੇਲੀਗੇਸ਼ਨ ਦਾ ਪਾਰਕ ਐਵੇਨਿਊ ਸਾਉਥਹਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਵਾਗਤ ਕਰਨ ਮੌਕੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਪਿਛਲੇ 9 ਸਾਲਾਂ ’ਚ ਬਾਦਲ ਦਲ ਅਤੇ ਭਾਜਪਾ ਗੱਠਜੋੜ ਸਰਕਾਰ ਨੇ ਜੋ 'ਰਿਕਾਰਡ' ਵਿਕਾਸ ਕੀਤਾ ਹੈ ਉਸ ਨਾਲ ਸੂਬਾ 'ਮੁੜ ਤਰੱਕੀ' ਦੀ ਲੀਹ ’ਤੇ ਚੱਲਣ ਲੱਗਾ ਹੈ। ਪ੍ਰਵਾਸੀ ਪੰਜਾਬੀਆਂ ਨੂੰ ਵਿਕਾਸ ਦੀ ਸੱਚਾਈ ਜਾਣਨ ਲਈ ਖੁਦ ਅੱਗੇ ਆਉਣਾ ਚਾਹੀਦਾ ਹੈ ਨਾ ਕਿ ਉਹ ਪੰਜਾਬ ਵਿਰੋਧੀ ਸ਼ਕਤੀਆਂ ਵੱਲੋਂ ਫੈਲਾਏ ਜਾ ਰਹੇ ਕੂੜ ਪ੍ਰਚਾਰ ਤੋਂ ਪ੍ਰਭਾਵਤ ਹੋਣ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਬਾਦਲ ਦਲ ਦੇ ਡੇਲੀਗੇਸ਼ਨ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਜਾਣਨ ਲਈ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ।
ਦਿੱਲੀ ਹਾਈ ਕੋਰਟ ਨੇ ਦਿੱਲੀ ਸਰਕਾਰ ਵੱਲੋਂ 21 ਵਿਧਾਇਕਾਂ ਦੀ ਪਾਰਲੀਮਾਨੀ ਸਕੱਤਰਾਂ ਵਜੋਂ ਕੀਤੀ ਨਿਯੁਕਤੀ ਰੱਦ ਕਰ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ ਇਹ ਨਿਯੁਕਤੀਆਂ ਦਿੱਲੀ ਦੇ ਉਪ-ਰਾਜਪਾਲ ਦੀ ਮਨਜ਼ੂਰੀ ਤੋਂ ਬਿਨਾਂ ਕੀਤੀ ਗਈ ਸੀ ਜਿਸ ਕਰਕੇ ਇਹ ਅਸੰਵਿਧਾਨਕ ਮੰਨਦੇ ਹੋਏ ਰੱਦ ਕੀਤੀ ਜਾਂਦੀ ਹੈ। 21 ਵਿਧਾਇਕਾਂ ਦੀ ਇਸ ਨਿਯੁਕਤੀ ਦਾ ਮਾਮਲਾ ਚੋਣ ਕਮਿਸ਼ਨ ਕੋਲ ਵੀ ਵਿਚਾਰ ਅਧੀਨ ਹੈ।
ਪੰਜਾਬ 'ਤੇ ਹਕੂਮਤ ਕਰ ਰਹੀ ਪਾਰਟੀ ਬਾਦਲ ਦਲ ਦੇ ਕੁੱਝ ਆਗੂ ਅੱਜਕੱਲ੍ਹ ਇੰਗਲੈਂਡ ਵਿੱਚ ਪਹੁੰਚੇ ਹੋਏ ਹਨ। ਜਿਹਨਾਂ ਵਿੱਚ ਸੁਖਬੀਰ ਬਾਦਲ, ਸੁਖਦੇਵ ਸਿੰਘ ਢੀਡਸਾ ਅਤੇ ਮਨਜਿੰਦਰ ਸਿਰਸਾ ਆਦਿ ਸ਼ਾਮਲ ਹਨ। ਭਾਵੇਂ ਕਿ ਇਹ ਸਿੱਖਾਂ ਦੇ ਜ਼ਬਰਦਸਤ ਵਿਰੋਧ ਤੋਂ ਡਰਦੇ ਜਨਤਕ ਤੌਰ 'ਤੇ ਵਿਚਰਨ ਤੋਂ ਕੰਨੀ ਕਤਰਾ ਰਹੇ ਹਨ ਪਰ ਅੰਦਰਖਾਤੇ ਇੰਗਲੈਂਡ ਵਿੱਚ ਬਾਦਲ ਦਲ ਨੂੰ ਮੁੜ ਜਥੇਬੰਦ ਕਰਨ ਲਈ ਕੱਲੇ-ਕੱਲੇ ਮੀਟਿੰਗਾਂ ਕਰ ਰਹੇ ਹਨ। ਹਾਲ ਹੀ ਵਿਚ ਇਹਨਾਂ ਵਲੋਂ ਆਪਣੇ ਕੁੱਝ ਵਿਚੋਲਿਆਂ ਰਾਹੀਂ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਵਿੱਚ ਸ਼ਾਮਲ ਸਿੱਖ ਜਥੇਬੰਦੀਆਂ ਨਾਲ ਗੱਲਬਾਤ ਦੀ ਪੇਸ਼ਕਸ਼ ਕੀਤੀ ਗਈ ਤਾਂ ਸਿੱਖ ਜਥੇਬੰਦੀਆਂ ਵਲੋਂ ਇਸਨੂੰ ਠੁਕਰਾ ਕੇ ਸਪੱਸ਼ਟ ਸੁਨੇਹਾ ਦਿੱਤਾ ਕਿ ਇਹ ਗੱਲਬਾਤ ਪੰਥ ਦੇ ਭਲੇ ਵਾਸਤੇ ਨਹੀਂ ਕਰਨਾ ਚਾਹੁੰਦੇ ਬਲਕਿ ਇਹਨਾਂ ਦਾ ਕੇਵਲ ਚੋਣ ਸਟੰਟ ਹੈ।
ਪੱਤਰਕਾਰ ਸੁਰਿੰਦਰ ਸਿੰਘ ਦੇ ਵਕੀਲ ਗੁਰਪ੍ਰੀਤ ਸਿੰਘ ਨੇ ਸਿੱਖ ਸਿਆਸਤ ਨਿਊਜ਼ () ਨੂੰ ਫੋਨ 'ਤੇ ਦੱਸਿਆ ਕਿ 7 ਸਤੰਬਰ ਨੂੰ ਸੁਰਿੰਦਰ ਸਿੰਘ ਨੂੰ ਅੰਬਾਲਾ ਦੀ ਟਾਡਾ ਅਦਾਲਤ ਵਿਚ ਐਡੀਸ਼ਨਲ ਸੈਸ਼ਨ ਜੱਜ ਰਾਕੇਸ਼ ਸਿੰਘ ਨੇ ਬਰੀ ਕਰ ਦਿੱਤਾ ਹੈ।
ਕ੍ਰਿਕੇਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੀ ਸਿਆਸਤ ਵਿਚ ਚੌਥੈ ਫਰੰਟ ਦਾ ਐਲਾਨ ਕੀਤਾ। ਸਿੱਧੂ, ਪਰਗਟ ਸਿੰਘ ਅਤੇ ਬੈਂਸ ਭਰਾਵਾਂ ਦੇ ਇਸ ਫਰੰਟ ਦਾ ਨਾਂ 'ਆਵਾਜ਼-ਏ-ਪੰਜਾਬ' ਰੱਖਿਆ ਗਿਆ ਹੈ। ਚੰਡੀਗੜ੍ਹ ਪ੍ਰੈਸ ਕਲੱਬ ਵਿਚ ਪੱਤਰਕਾਰਾਂ ਨੂੰ ਸੰਬੋਧਤ ਹੁੰਦੇ ਹੋਏ ਸਿੱਧੂ ਨੇ ਕਿਹਾ ਕਿ ਆਵਾਜ਼-ਏ-ਪੰਜਾਬ ਪੰਜਾਬ ਨੂੰ ਜਿਉਂਦਾ ਰੱਖਣ ਲਈ ਬਣਾਇਆ ਗਿਆ ਫਰੰਟ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ), ਕਾਂਗਰਸ ਅਤੇ 'ਆਪ' ਨੂੰ ਸਖਤ ਹੱਥੀਂ ਲੈਂਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਧਾਰਾ ਦੀਆਂ ਪਾਰਟੀਆਂ ਨੇ ਮਸ਼ਹੂਰ ਲੋਕਾਂ ਨੂੰ 'ਸਜਾਵਟ ਦੇ ਸਮਾਨ' ਦੇ ਰੂਪ ਵਿਚ ਨਾਲ ਰੱਖਿਆ ਹੋਇਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।