Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 17, 2016

September 17, 2016

ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਅੱਜ ਇਥੇ ਕਾਰਸੇਵਾ ਵਾਲੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ। ਸੇਵਾ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਅਤੇ ਬੀਬੀ ਸੁਪਰੀਤ ਕੌਰ ਸੇਰੋਂ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਭਾਈ ਸੁਲਤਾਨ ਸਿੰਘ ਅਰਦਾਸੀਏ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ ਦਰਬਾਰ ਸਾਹਿਬ ਨੇ ਲਿਆ।
ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਵਲੋਂ "ਗੁਰਾਂ ਦਾ ਪੰਜਾਬ ਮੰਗਦਾ ਜੁਲਮਾਂ ਦਾ ਹਿਸਾਬ" ਸਿਰਲੇਖ ਹੇਠਾਂ ਸਿੱਖ ਪੰਥ ਦੇ ਨਾਂ ਖੁੱਲ੍ਹਾ ਪੱਤਰ ਜਾਰੀ ਕੀਤਾ ਗਿਆ ਹੈ।
ਸ੍ਰੀਨਗਰ 'ਚ ਸ਼ੁੱਕਰਵਾਰ ਸ਼ਾਮ ਨੂੰ ਇਕ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਸ਼ਨੀਵਾਰ ਸਵੇਰੇ ਕਰਫਿਊ ਲਾ ਦਿੱਤਾ ਗਿਆ। ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਸ੍ਰੀਨਗਰ 'ਚ ਆਉਣ ਵਾਲੇ ਹਾਰਵਾਂ ਇਲਾਕੇ 'ਚ ਇਕ 16 ਸਾਲਾ ਵਿਦਆਰਥੀ ਦੀ ਲਾਸ਼ ਮਿਲੀ ਸੀ। ਛੱਰਿਆਂ ਨਾਲ ਵਿੰਨ੍ਹੀ ਇਹ ਲਾਸ਼ ਨਾਸਿਰ ਸ਼ਫੀ ਦੀ ਦੱਸੀ ਜਾ ਰਹੀ ਹੈ।
ਨਿਊ ਸਾਊਥ ਵੇਲਜ਼ ਸੂਬੇ ਦੇ ਪੰਜਾਬੀ ਇਲਾਕੇ ਬਲੈਕਟਾਊਨ ਤੋਂ ਡਾ: ਮਨਿੰਦਰ ਸਿੰਘ ਵਾਰਡ-1 ਤੋਂ ਕੌਂਸਲਰ ਦੀ ਚੋਣ ਜਿੱਤ ਗਏ ਹਨ। ਇਹ ਨਿਊ ਸਾਊਥ ਵੇਲਜ਼ ਦੇ ਪਹਿਲੇ ਦਸਤਾਰਧਾਰੀ ਕੌਂਸਲਰ ਹਨ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡਾ: ਮਨਿੰਦਰ ਸਿੰਘ ਨੇ ਕਿਹਾ ਕਿ 13 ਸਾਲ ਬਾਅਦ ਲੇਬਰ ਪਾਰਟੀ ਦੇ ਇਸ ਇਲਾਕੇ ਵਿਚੋਂ 2 ਕੌਂਸਲਰ ਜਿੱਤੇ ਹਨ।
ਆਮ ਆਦਮੀ ਪਾਰਟੀ ਦੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਵੱਲੋਂ ਸ਼ੁਰੂ ਕੀਤੀ ਗਈ ‘ਪੰਜਾਬ ਪਰਿਵਰਤਨ ਯਾਤਰਾ’ ਕੱਲ੍ਹ ਫਰੀਦਕੋਟ ਵਿਖੇ ਸਮਾਪਤ ਹੋ ਗਈ। 6 ਸਤੰਬਰ ਤੋਂ ਸ਼ੁਰੂ ਹੋਈ ਇਸ ਯਾਤਰਾ ਦੌਰਾਨ ਛੋਟੇਪੁਰ ਨੇ 13 ਲੋਕ ਸਭਾ ਹਲਕਿਆਂ ਦਾ ਦੌਰਾ ਕਰਕੇ ਆਪਣੇ ਸਮਰਥਕਾਂ ਦੀ ਰਾਇ ਇਕੱਤਰ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਪਰਿਵਰਤਨ ਯਾਤਰਾ ਨੂੰ ਪੰਜਾਬ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ।
ਸਮਾਰਟ ਸਿਟੀ ਦੀ ਲਿਸਟ ਵਿੱਚ ਆਉਣ ਤੋਂ ਬਾਅਦ ਸ਼ਹਿਰ ਵਿੱਚ "ਸੇਫ਼ ਸਿਟੀ ਪ੍ਰਾਜੈਕਟ" ਦੇ ਤਹਿਤ 159 ਥਾਵਾਂ ’ਤੇ 1442 ਸੀਸੀਟੀਵੀ ਕੈਮਰੇ ਲਗਾਉਣ ਦੀ ਯੋਜਨਾ ਹੈ ਜੋ ਕਿ ਹੁਣ 2 ਅਕਤੂਬਰ ਨੂੰ ਸ਼ੁਰੂ ਹੋ ਰਹੀ ਹੈ। ਇਸ ਦਿਨ ਤੋਂ ਸ਼ਹਿਰ ਦੇ 58 ਪੁਆਇੰਟਾਂ ’ਤੇ ਸੀਸੀਟੀਵੀ ਕੈਮਰੇ ਲਗਾਉਣ ਦਾ ਕੰਮ ਸ਼ੁਰੂ ਹੋ ਜਾਏਗਾ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਪ੍ਰਸ਼ਾਸਨ ਨੇ ਕੈਮਰੇ ਲਾਉਣ ਵਾਲੇ ਫਾਊਡੇਸ਼ਨ ਤਿਆਰ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਹੁਣ ਇੰਨ੍ਹਾਂ ਨੂੰ ਆਪਸ ’ਚ ਜੋੜਨ ਲਈ ਅੰਡਰਗਰਾਊਂਡ ਕੇਬਲ ਵਿਛਾਉਣ ਦਾ ਕੰਮ ਸ਼ੁਰੂ ਹੋਣਾ ਹੈ। ਇਸ ਦੇ ਲਈ ਨਿਗਮ ਨੇ ਵੀ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਕੈਮਰਿਆਂ ਦਾ ਸਾਰਾ ਕੰਟਰੋਲ ਪੁਲਿਸ ਲਾਈਨ ਵਿੱਚ ਤਿਆਰ ਹੋ ਰਹੇ ਕੰਟਰੋਲ ਰੂਮ 'ਚ ਹੋਵੇਗਾ। ਪ੍ਰਸ਼ਾਸਨ ਦਾ ਟੀਚਾ 2 ਅਕਤੂਬਰ ਤੱਕ 58 ਥਾਵਾਂ ’ਤੇ ਕੈਮਰੇ ਲਗਾਉਣ ਦਾ ਹੈ, ਉਸ ਤੋਂ ਬਾਅਦ ਬਾਕੀ ਬਚੇ 101 ਪੁਆਇੰਟਾਂ ’ਤੇ ਨਵੰਬਰ ਦੇ ਅਖੀਰ ਤੱਕ ਕੈਮਰੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ ਤਾਂ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿਖਾਇਆ ਜਾ ਸਕੇ ਕਿ ਸਰਕਾਰ ਨੇ ਰਾਹਗੀਰਾਂ ਦੀ ਸੁਰੱਖਿਆ ਲਈ ਬਣਾਇਆ
ਮਲੇਰਕੋਟਲਾ ਕੁਰਾਨ ਸ਼ਰੀਫ਼ ਬੇਅਦਬੀ ਕੇਸ ਵਿੱਚ ਨਾਮਜ਼ਦ ਦਿੱਲੀ ਤੋਂ ‘ਆਪ’ ਦੇ ਵਿਧਾਇਕ ਨਰੇਸ਼ ਯਾਦਵ ਨੂੰ ਇੱਥੋਂ ਦੀ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਦੇਸ਼ ਧ੍ਰੋਹ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਕੁਰਾਨ ਸਰੀਫ਼ ਬੇਅਦਬੀ ਮਾਮਲੇ ’ਚ ਨਰੇਸ਼ ਯਾਦਵ ਖ਼ਿਲਾਫ਼ ਦਰਜ ਕੇਸ ਵਿੱਚ ਦੇਸ਼ ਧ੍ਰੋਹ ਦੀ ਧਾਰਾ ਦਾ ਵਾਧਾ ਕਰ ਦਿੱਤਾ ਗਿਆ ਸੀ। ਨਰੇਸ਼ ਯਾਦਵ ਨੇ ਦੇਸ਼ ਧ੍ਰੋਹ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ, ਜਦੋਂਕਿ ਬੇਅਦਬੀ ਮਾਮਲੇ ਵਿੱਚ ਯਾਦਵ ਨੂੰ ਪਹਿਲਾਂ ਹੀ ਜ਼ਮਾਨਤ ਮਿਲੀ ਹੋਈ ਹੈ। ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਨਰੇਸ਼ ਯਾਦਵ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ।
ਸੰਵਾਦ ਵਲੋਂ "ਭਾਰਤੀ ਰਾਸ਼ਟਰਵਾਦ 'ਚ ਮੀਡੀਆ ਅਤੇ ਮਨੋਰੰਜਨ ਸਾਧਨਾਂ ਦੀ ਵਰਤੋਂ" ਵਿਸ਼ੇ 'ਤੇ ਪੰਜਾਬੀ ਭਵਨ ਲੁਧਿਆਣਾ ਵਿਖੇ 10 ਸਤੰਬਰ, 2016 ਨੂੰ ਇਕ ਸੈਮੀਨਾਰ ਕਰਵਾਇਆ ਗਿਆ ਸੀ।
ਜੰਮੂ ਕਸ਼ਮੀਰ ਵਿੱਚ ਮਨੁਖੀ ਅਧਿਕਾਰਾਂ ਦੇ ਸਰਗਰਮ ਆਗੂ ਜਨਾਬ ਖੁਰਮ ਪ੍ਰਵੇਜ ਦੀ ਗ੍ਰਿਫਤਾਰੀ ਦੀ ਘੋਰ ਨਿੰਦਿਆਂ ਕਰਦਿਆਂ ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਵਿੰਗ ਨੇ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।