ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਦਾ ਐਲਾਨ ਕਰਦਿਆਂ ਭਾਜਪਾ ਨੇ ਪਾਰਟੀ ਦੇ ਸਾਰੇ ਵਿਧਾਇਕਾਂ, ਸੰਸਦਾਂ, ਕੋਰ ਕਮੇਟੀ ਦੇ ਮੈਂਬਰਾਂ, ਜ਼ਿਲ੍ਹਾ ਪ੍ਰਧਾਨਾਂ, ਮੇਅਰਾਂ ਤੇ ਕਾਰਜਕਾਰਨੀ ਦੇ ਅਹੁਦੇਦਾਰਾਂ ਤੇ ਜ਼ਿਲ੍ਹਾ ਇੰਚਾਰਜਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਭਾਜਪਾ ਨੇ ਆਪਣੇ ਸਿਆਸੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨਾਲ ਚਾਰ-ਪੰਜ ਸੀਟਾਂ ਦਾ ਵਟਾਂਦਰਾਂ ਕਰਨ ਦੇ ਮੁੱਦੇ ਨੂੰ ਵੀ ਵਿਚਾਰਿਆ। ਪੰਜ ਘੰਟੇ ਤੱਕ ਚੱਲੀ ਇਸ ਮੈਰਥਨ ਮੀਟਿੰਗ ਵਿੱਚ ਪਾਰਟੀ ਆਗੂਆਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦੇ ਗੁਰ ਸਿਖਾਉਣ ਲਈ ਪਾਰਟੀ ਹਾਈ ਕਮਾਂਡ ਵੱਲੋਂ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ, ਪੰਜਾਬ ਮਾਮਲਿਆਂ ਦੇ ਇੰਚਾਰਜ ਪ੍ਰਕਾਸ਼ ਝਾਅ, ਜੱਥੇਬੰਦਕ ਸਕੱਤਰ ਰਾਮ ਲਾਲ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੈ ਸਾਂਪਲਾ ਸਮੇਤ 100 ਤੋਂ ਵੱਧ ਆਗੂਆਂ ਨੇ ਹਿੱਸਾ ਲਿਆ।