Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 5, 2016

October 5, 2016

ਆਮ ਆਦਮੀ ਪਾਰਟੀ ਨੇ ਉਪ-ਮੁੱਖ ਮੰਤਰੀ ਸੁਖਬੀਰ ਬਾਦਲ ਦੇ ਸਲਾਹਕਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੇਂਟ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕਰਦੇ ਹੋਏ ਪੰਜਾਬ ਦੀ ਪ੍ਰਕਾਸ਼ ਸਿੰਘ ਬਾਦਲ ਸਰਕਾਰ ਉੱਤੇ ਭੂ-ਮਾਫੀਆ ਦੀ ਸਿੱਧੀ ਸਰਪਰਸਤੀ ਕਰਨ ਦਾ ਗੰਭੀਰ ਦੋਸ਼ ਲਗਾਇਆ ਹੈ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ, ਪਰਮਜੀਤ ਸਿੰਘ ਸਰਨਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦਿੱਲੀ ਸਿੱਖ ਗੁਰੂਦਵਾਰਾ ਪ੍ਰਬੰਧਕ ਕਮੇਟੀ ਦਾ ਜਨਰਲ ਸਕੱਤਰ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਆਪਣੇ ਸਾਰੇ ਅਪਰਾਧਕ ਮੁਕਦੱਮੇ ਜੋ ਉਸ 'ਤੇ ਅਦਾਲਤਾਂ ਵਿੱਚ ਚੱਲ ਰਹੇ ਹਨ ਤੇ ਉਹ ਸਾਰੀਆਂ ਸ਼ਿਕਾਇਤਾਂ ਜਿਸ ਵਿੱਚ ਉਸ ਨੂੰ ਨਾਮਜ਼ਦ ਕੀਤਾ ਗਿਆ, ਦਾ ਰਿਕਾਰਡ ਜਨਤਕ ਕਰੇ ਕਿਉਂਕਿ ਉਸ ਦੇ ਪਿਤਾ ਜਸਬੀਰ ਸਿੰਘ ਸਿਰਸਾ ਨੂੰ ਫਰਜ਼ੀ ਦਸਤਾਵੇਜ਼ਾਂ ਦੇ ਅਧਾਰ 'ਤੇ ਧੋਖਾਧੜੀ ਨਾਲ ਕਿਸੇ ਦੀ ਜਾਇਦਾਦ ਹੜੱਪਣ ਦੇ ਦੋਸ਼ ਸਿੱਧ ਹੋਣ 'ਤੇ ਚੰਡੀਗੜ੍ਹ ਦੀ ਸੈਸ਼ਨ ਕੋਰਟ ਨੇ ਜੇਲ ਭੇਜ ਦਿੱਤਾ ਹੈ।
28 ਸਤੰਬਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਰਾਜਵਿੰਦਰ ਸਿੰਘ ਰਾਹੀ ਵਲੋਂ ਲਿਖੀ ਗਈ ਪੁਸਤਕ ‘ਕਾਮਾਗਾਟਾ ਮਾਰੂ’ ਦਾ ਅਸਲੀ ਸੱਚ ਲੋਕ ਅਰਪਣ ਕੀਤੀ ਗਈ। ਪੁਸਤਕ ਲੋਕ ਅਰਪਣ ਕਰਨ ਦੀ ਰਸਮ ਸਿੱਖ ਰਾਜਨੀਤੀ ਦੇ ਵਿਸ਼ਲੇਸ਼ਕ ਸ. ਅਜਮੇਰ ਸਿੰਘ, ਬਜੁਰਗ ਪੱਤਰਕਾਰ ਸ. ਸੁਖਦੇਵ ਸਿੰਘ, ਪੱਤਰਕਾਰ ਕਰਮਜੀਤ ਸਿੰਘ ਚੰਡੀਗੜ੍ਹ ਤੇ ਪੰਜਾਬੀ ਟ੍ਰਿਬਿਊਨ ਦੇ ਸਹਾਇਕ ਸੰਪਾਦਕ ਸ. ਹਮੀਰ ਸਿੰਘ ਵਲੋਂ ਅਦਾ ਕੀਤੀ ਗਈ।
28 ਸਤੰਬਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਰਾਜਵਿੰਦਰ ਸਿੰਘ ਰਾਹੀ ਵਲੋਂ ਲਿਖੀ ਗਈ ਪੁਸਤਕ ‘ਕਾਮਾਗਾਟਾ ਮਾਰੂ’ ਦਾ ਅਸਲੀ ਸੱਚ ਲੋਕ ਅਰਪਣ ਕੀਤੀ ਗਈ। ਪੁਸਤਕ ਲੋਕ ਅਰਪਣ ਕਰਨ ਦੀ ਰਸਮ ਸਿੱਖ ਰਾਜਨੀਤੀ ਦੇ ਵਿਸ਼ਲੇਸ਼ਕ ਸ. ਅਜਮੇਰ ਸਿੰਘ, ਬਜੁਰਗ ਪੱਤਰਕਾਰ ਸ. ਸੁਖਦੇਵ ਸਿੰਘ, ਪੱਤਰਕਾਰ ਕਰਮਜੀਤ ਸਿੰਘ ਚੰਡੀਗੜ੍ਹ ਤੇ ਪੰਜਾਬੀ ਟ੍ਰਿਬਿਊਨ ਦੇ ਸਹਾਇਕ ਸੰਪਾਦਕ ਸ. ਹਮੀਰ ਸਿੰਘ ਵਲੋਂ ਅਦਾ ਕੀਤੀ ਗਈ।
28 ਸਤੰਬਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਰਾਜਵਿੰਦਰ ਸਿੰਘ ਰਾਹੀ ਵਲੋਂ ਲਿਖੀ ਗਈ ਪੁਸਤਕ ‘ਕਾਮਾਗਾਟਾ ਮਾਰੂ’ ਦਾ ਅਸਲੀ ਸੱਚ ਲੋਕ ਅਰਪਣ ਕੀਤੀ ਗਈ। ਪੁਸਤਕ ਲੋਕ ਅਰਪਣ ਕਰਨ ਦੀ ਰਸਮ ਸਿੱਖ ਰਾਜਨੀਤੀ ਦੇ ਵਿਸ਼ਲੇਸ਼ਕ ਸ. ਅਜਮੇਰ ਸਿੰਘ, ਬਜੁਰਗ ਪੱਤਰਕਾਰ ਸ. ਸੁਖਦੇਵ ਸਿੰਘ, ਪੱਤਰਕਾਰ ਕਰਮਜੀਤ ਸਿੰਘ ਚੰਡੀਗੜ੍ਹ ਤੇ ਪੰਜਾਬੀ ਟ੍ਰਿਬਿਊਨ ਦੇ ਸਹਾਇਕ ਸੰਪਾਦਕ ਸ. ਹਮੀਰ ਸਿੰਘ ਵਲੋਂ ਅਦਾ ਕੀਤੀ ਗਈ।
ਭਾਰਤ ਨੂੰ ਛੱਡ ਹੋਰ ਵੱਖ-ਵੱਖ ਮੁਲਕਾਂ ਵਿੱਚ ਇਸ ਵੇਲੇ ਲਗਭਗ 20 ਲੱਖ ਸਿੱਖ ਵਸੇ ਹੋਏ ਹਨ, ਜਿਨ੍ਹਾਂ ਵਿੱਚੋਂ ਵਧੇਰੇ ਸਿੱਖ ਕੈਨੇਡਾ, ਬਰਤਾਨੀਆ ਅਤੇ ਅਮਰੀਕਾ ਵਿੱਚ ਹਨ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੇ ਗਏ ਕਿਤਾਬਚੇ ‘ਸਮ ਕਾਮਨ ਕੰਸਰਨ ਐਂਡ ਇਸ਼ੂਜ਼ ਆਫ਼ ਓਵਰਸੀਜ਼ ਸਿੱਖ ਕਮਿਊਨਿਟੀ’ ਵਿੱਚ ਕੀਤਾ ਗਿਆ ਹੈ। ਇਹ ਕਿਤਾਬਚਾ ਵਿਦੇਸ਼ਾਂ ਵਿੱਚ ਸਿੱਖ ਪਛਾਣ ਦੀ ਸਮੱਸਿਆ ਨੂੰ ਹੱਲ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤਾ ਗਿਆ ਹੈ, ਜਿਸ ਨੂੰ ਹੁਣ ਵੱਖ-ਵੱਖ ਮੁਲਕਾਂ ਦੇ ਸਫ਼ਾਰਤਖ਼ਾਨਿਆਂ ਨੂੰ ਸੌਂਪਿਆ ਜਾਵੇਗਾ। ਇਹ ਕਿਤਾਬਚਾ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਰਿਲੀਜ਼ ਕੀਤਾ।
ਮੌਸਮ ਮਾਹਿਰਾਂ ਦੀ ਬਰਸਾਤ ਸਾਧਾਰਨ ਤੋਂ ਵੱਧ ਰਹਿਣ ਦੀ ਭਵਿੱਖਬਾਣੀ ਦੇ ਉਲਟ ਪੰਜਾਬ ਵਿੱਚ ਸਾਧਾਰਨ ਨਾਲੋਂ 28 ਫ਼ੀਸਦ ਬਰਸਾਤ ਘੱਟ ਹੋਈ ਹੈ। ਮੌਨਸੂਨ ਦੇ ਅਗਲੇ ਦੋ ਦਿਨਾਂ ਅੰਦਰ ਵਾਪਸ ਚਲੇ ਜਾਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਹੇਠਾਂ ਜਾਣ ਅਤੇ ਟਿਊਬਵੈੱਲ ਡੂੰਘੇ ਕਰਨ ਦੀ ਮਜਬੂਰੀ ਕਾਰਨ ਕਰਜ਼ੇ ਦੇ ਮੱਕੜ ਜਾਲ ਵਿੱਚ ਫਸੀ ਕਿਸਾਨੀ ਦਾ ਸੰਕਟ ਹੋਰ ਵੀ ਗੰਭੀਰ ਹੋ ਸਕਦਾ ਹੈ।
ਕੈਲੀਫੋਰਨੀਆ ਵਾਸੀ ਇਕ ਸਿੱਖ ਨੇ ਦੋਸ਼ ਲਾਇਆ ਹੈ ਕਿ ਉਸ ਨੂੰ ਇਕ ਵਿਅਕਤੀ ਦੇ ਨਸਲੀ ਹਮਲੇ ਦਾ ਸ਼ਿਕਾਰ ਹੋਣਾ ਪਿਆ, ਜਿਸ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਸਬੰਧ ਵਿੱਚ ਪੁਲਿਸ ਨੇ ਨਫ਼ਰਤੀ ਜੁਰਮ ਤਹਿਤ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੇਰਾ ਸਿਰਸਾ ਮੁਖੀ ਨੂੰ ਦਿੱਤੀ ਗਈ ਬਿਨ ਮੰਗੀ ਮੁਆਫੀ ਨੂੰ ਲੈਕੇ ਪੈਦਾ ਹੋਏ ਹਾਲਾਤਾਂ ਵਿੱਚ ਕੌਮੀ ਭਾਵਨਾਵਾਂ ਦੀ ਤਰਜਮਾਨੀ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤ ਸੰਚਾਰ ਜੱਥੇ ਦੇ ਪੰਜ ਪਿਆਰੇ ਸਿੰਘਾਂ ਨੇ 10 ਨਵੰਬਰ 2016 ਨੂੰ ਹੋਣ ਵਾਲੇ ਸਰਬੱਤ ਖਾਲਸਾ ਨੂੰ ਇਤਿਹਾਸਕ ਬਨਾਉਣ ਲਈ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪ੍ਰਵਾਨ ਕਰਦਿਆਂ ਵਿਸ਼ਵ ਭਰ ਦੀਆਂ ਸੰਗਤਾਂ ਨੂੰ ਵਿਸ਼ਵਾਸ਼ ਦਿਵਾਇਆ ਹੈ ਕਿ ਉਹ ਇਸ ਸਰਬੱਤ ਖਾਲਸੇ ਨੂੰ ਮੀਲ ਪੱਥਰ ਬਨਾਉਣ ਲਈ ਹਰ ਸੰਭਵ ਯਤਨ ਕਰਨਗੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।