Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 6, 2016

October 6, 2016

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਬਿਆਨ ਜਾਰੀ ਕਰਕੇ ਉਨ੍ਹਾਂ ਸਿਆਸੀ ਦਲਾਂ ਦੀ ਨਿਖੇਧੀ ਕੀਤੀ ਹੈ ਜਿਹੜੀਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਆਪਣੇ ਸਿਆਸੀ ਹਿਤ ਲਈ ਵਰਤਣਾ ਚਾਹੁੰਦੀਆਂ ਹਨ। ਉਨ੍ਹਾਂ ਬਿਆਨ 'ਚ ਕਿਹਾ ਕਿ ਬਾਦਲ ਦਲ ਵਲੋਂ ਸ਼ੁਰੂ ਹੋਈ ਇਸ ਮਾੜੀ ਰਵਾਇਤ ਹੁਣ ਭਾਈ ਹਵਾਰਾ ਨੂੰ ਵਰਤਣ ਤਕ ਪੁੱਜ ਗਈ ਹੈ।
ਸਿੱਖ ਕਾਰਜਕਰਤਾ ਭਾਈ ਜੋਗਾ ਸਿੰਘ ਉਰਫ ਖਾਲਿਸਤਾਨੀ ਦਾ ਅੱਜ ਲੁਧਿਆਣਾ ਦੇ ਦਇਆਨੰਦ ਮੈਡੀਕਲ ਕਾਲਜ ਹਸਪਤਾਲ (DMC Hospital) ਵਿਖੇ ਅਕਾਲ ਚਲਾਣਾ ਕਰ ਗਏ। ਭਾਈ ਜੋਗਾ ਸਿੰਘ ਨੂੰ 1 ਜੁਲਾਈ ਨੂੰ ਕਿਸੇ ਗੱਡੀ ਨਾਲ ਠੋਕਰ ਮਾਰੀ ਗਈ ਸੀ ਅਤੇ ਉਹ ਡੀ.ਐਮ.ਸੀ. ਹਸਪਤਾਲ ਦੇ ਆਈ.ਸੀ.ਯੂ. ਵਾਰਡ (ICU) 'ਚ ਭਰਤੀ ਸੀ।
5 ਅਕਤੂਬਰ ਨੂੰ ਬਠਿੰਡਾ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਯੂਨਾਇਟਿਡ ਅਕਾਲੀ ਦਲ ਅਤੇ ਕਾਰਜਕਾਰੀ ਜਥੇਦਾਰਾਂ ਦੀ ਮੀਟਿੰਗ ਵਿਚ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਦਿੱਤੀ ਗਈ ਸਲਾਹ, ਕਿ ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਅੰਮ੍ਰਿਤ ਸੰਚਾਰ 'ਚ ਉਨ੍ਹਾਂ ਦੇ ਸਾਥੀ ਸਿੰਘ (ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰੇ) 10 ਨਵੰਬਰ, 2016 ਨੂੰ ਹੋਣ ਵਾਲੇ 'ਸਰਬੱਤ ਖ਼ਾਲਸਾ' ਦੀ ਅਗਵਾਈ ਕਰਨਗੇ, ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 10 ਨਵੰਬਰ ਨੂੰ ਪਿੰਡ ਚੱਬਾ ਵਿਖੇ ਹੋਏ ਇਕੱਠ 'ਚ ਹੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਚੁਣਿਆ ਗਿਆ ਸੀ।
ਮੀਡੀਆ ਵਿਚ ਛਪੀਆਂ ਖਬਰਾਂ ਮੁਤਾਬਕ ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਦਰਮਿਆਨ ਤਲਖੀ ਵਧਦੀ ਜਾ ਰਹੀ ਹੈ। ਚੋਣਾਂ ਨਾਲ ਸਬੰਧਤ ਅਧਿਕਾਰੀਆਂ ਦੀਆਂ ਤਾਇਨਾਤੀਆਂ ਸਬੰਧੀ 27 ਅਗਸਤ ਦੇ ਹੁਕਮਾਂ ਨੂੰ ਦਰਕਿਨਾਰ ਕਰਨ ਤੋਂ ਬਾਅਦ ਕਮਿਸ਼ਨ ਨੇ ਕੁਝ ਦਿਨ ਪਹਿਲਾਂ ਹੀ ਤਬਾਦਲਿਆਂ ਸਬੰਧੀ ਹਫ਼ਤੇ ਦੀ ਮੋਹਲਤ ਦਿੰਦਿਆਂ ਸਰਕਾਰ ਨੂੰ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਹੈ। ਸਰਕਾਰ ਨੇ ਕਮਿਸ਼ਨ ਦੇ ਤਾਜ਼ਾ ਹੁਕਮਾਂ ਦੀ ਵੀ ਪਰਵਾਹ ਨਹੀਂ ਕੀਤੀ। ਸੂਤਰਾਂ ਦਾ ਦੱਸਣਾ ਹੈ ਕਿ ਰਾਜ ਸਰਕਾਰ ਨੇ ਕੌਮਾਂਤਰੀ ਸਰਹੱਦ ’ਤੇ ਪੈਦਾ ਹੋਏ ਜੰਗੀ ਹਾਲਾਤ ਦੇ ਮੱਦੇਨਜ਼ਰ ਅਫ਼ਸਰਾਂ ਦੇ ਰੁੱਝੇ ਹੋਣ ਦਾ ਤਰਕ ਦੇ ਕੇ ਤਬਾਦਲਿਆਂ ਦੇ ਨਿਰਦੇਸ਼ਾਂ ਤੋਂ ਮੂੰਹ ਮੋੜ ਲਿਆ ਹੈ। ਸਰਕਾਰ ਵੱਲੋਂ ਚੋਣ ਦਫ਼ਤਰ ਨਾਲ ਤਾਇਨਾਤ ਕੀਤੇ ਜਾਣ ਵਾਲੇ ਵਧੀਕ ਡੀਜੀਪੀ ਰੈਂਕ ਦੇ ਅਧਿਕਾਰੀਆਂ ਦਾ ਪੈਨਲ ਭੇਜੇ ਜਾਣ ਦੇ ਮਾਮਲੇ ’ਤੇ ਅਪਣਾਏ ਰਵੱਈਏ ਨੇ ਵੀ ਕਮਿਸ਼ਨ ਦੀ ਨਾਰਾਜ਼ਗੀ ਵਧਾਈ ਹੈ। ਵਿਧਾਨ ਸਭਾ ਚੋਣਾਂ ਦਾ ਜਾਇਜ਼ਾ ਲੈਣ ਲਈ ਮੁੱਖ ਚੋਣ ਕਮਿਸ਼ਨਰ ਨਸੀਮ ਜ਼ੈਦੀ ਸਮੇਤ ਹੋਰ ਚੋਣ ਕਮਿਸ਼ਨਰ 20 ਅਕਤੂਬਰ ਦੇ ਆਸ-ਪਾਸ ਚੰਡੀਗੜ੍ਹ ਆ ਰਹੇ ਹਨ। ਚੋਣ ਕਮਿਸ਼ਨ ਵੱਲੋਂ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਪੁਲਿਸ ਮੁਖੀ
ਬ੍ਰਿਟਿਸ਼ ਕੋਲੰਬੀਆ ਦੇ ਮਿਸ਼ਨ ਸ਼ਹਿਰ ਵਿੱਚ ਰਹਿ ਰਹੇ ਸਿੱਖਾਂ ਦੇ ਘਰਾਂ ਵਿੱਚ ਜਥੇਬੰਦੀ ਕੂ ਕਲੱਕਸ ਕਲਾਨ ਵੱਲੋਂ ਨਸਲੀ ਇਸ਼ਤਿਹਾਰ ਸੁੱਟੇ ਗਏ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।