Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 9, 2016

October 9, 2016

ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਇਥੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼ਰਧਾ ਸਤਿਕਾਰ ਸਾਹਿਤ ਮਨਾਇਆ ਗਿਆ। ਇਸ ਸੰਬੰਧ ਵਿੱਚ ਅਕਾਲ ਪੁਰਖ ਕੀ ਫੌਜ ਅਤੇ ਪੰਥਕ ਤਾਲਮੇਲ ਸੰਗਠਨ ਦੇ ਉਪਰਾਲੇ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਰੂਪ ਨਗਰ ਦੇ ਗੁਰਦੁਆਰਾ ਸਾਹਿਬ ਤੋਂ ਅਰਦਾਸ ਕਰਕੇ ਨਗਰ ਕੀਰਤਨ ਸ਼ੁਰੂ ਹੋਇਆ। ਨਿਸ਼ਾਨ ਸਾਹਿਬ ਦੀ ਅਗਵਾਈ ਵਿੱਚ ਅਰੰਭ ਹੋਏ ਇਸ ਨਗਰ ਕੀਰਤਨ ਵਿੱਚ ਕੀਰਤਨੀ ਜਥੇ, ਗੱਤਕਾ ਪਾਰਟੀਆਂ ਅਤੇ ਸਕੂਲੀ ਬੱਚਿਆਂ ਨੇ ਬੈਂਡ ਸਮੇਤ ਹਿੱਸਾ ਲਿਆ। ਇਹ ਨਗਰ ਕੀਰਤਨ ਰੂਪ ਨਗਰ ਤੋਂ ਭਗਤਾਂ ਵਾਲਾ, ਕਟੜਾ ਕਰਮ ਸਿੰਘ, ਨਮਕ ਮੰਡੀ, ਆਟਾ ਮੰਡੀ, ਬਜ਼ਾਰ ਕਾਠੀਆਂ, ਬਜ਼ਾਰ ਮਾਈ ਸੇਵਾਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਪੁਜਾ।
ਜੂਨ 1984 ਵਿੱਚ ਸ੍ਰੀ ਅਕਾਲ ਤਖਤ ਸਾਹਿਬ ਅਤੇ 37 ਹੋਰ ਗੁਰਧਾਮਾਂ ਉਪਰ ਹਮਲਾ ਕਰਨ ਵਾਲੀ ਭਾਰਤੀ ਫੌਜ ਦੇ ਮੁਖੀ ਜਨਰਲ ਅਰੁੱਣ ਸ੍ਰੀਧਰ ਵੈਦਿਆ ਨੂੰ ਕੀਤੇ ਦਾ ਫਲ ਭੁਗਤਾ ਕੇ ਫਾਂਸ਼ੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ 25ਵੀਂ ਯਾਦ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਗਈ।
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸ਼ੁੱਕਰਵਾਰ (7 ਅਕਤੂਬਰ) ਨੂੰ ਕਿਹਾ ਕਿ ਕੇਂਦਰ ਸਰਕਾਰ ਨੇ ਸਰਹੱਦੀ ਪਿੰਡ ਖਾਲੀ ਕਰਵਾਉਣ ਦਾ ਹੁਕਮ ਵਾਪਸ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਭਾਰਤੀ ਫੌਜ ਦੇ "ਸਰਜੀਕਲ ਸਟ੍ਰਾਇਕ" ਦੇ ਦਾਅਵਿਆਂ ਤੋਂ ਬਾਅਦ 26-27 ਸਤੰਬਰ ਨੂੰ ਪੰਜਾਬ ਦੇ ਸਰਹੱਦੀ ਪਿੰਡ 10 ਕਿਲੋਮੀਟਰ ਤਕ ਖਾਲੀ ਕਰਵਾ ਲਏ ਗਏ ਸਨ।
ਪੰਜਾਬ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਬਹੁ-ਚਰਚਿਤ ਜ਼ਮੀਨ ਘੁਟਾਲੇ ਦੇ ਮਾਮਲੇ ’ਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਾਂ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਕੇਸ ਨੂੰ ਖ਼ਾਰਜ ਕਰਨ ਲਈ ਮੁਹਾਲੀ ਦੀ ਅਦਾਲਤ ’ਚ ਅਰਜ਼ੀ ਦਾਇਰ ਕੀਤੀ ਹੈ। ਇਸ ਕਦਮ ਦਾ ਰਾਜਸੀ ਤੌਰ ’ਤੇ ਤਿੱਖਾ ਵਿਰੋਧ ਹੋਇਆ ਹੈ ਅਤੇ ਇਸ ਨੂੰ ਬਾਦਲਾਂ ਤੇ ਅਮਰਿੰਦਰ ਦਰਮਿਆਨ ਸੁਲ੍ਹਾ ਦੇ ਰੂਪ ਵਿੱਚ ਦੇਖਿਆ ਜਾ ਰਿਹਾ ਹੈ। ਅਦਾਲਤ ਨੇ ਸੂਬਾਈ ਸਰਕਾਰ ਤੇ ਵਿਧਾਨ ਸਭਾ ਦੇ ਸਕੱਤਰ ਨੂੰ ਨੋਟਿਸ ਜਾਰੀ ਕਰਕੇ 25 ਅਕਤੂਬਰ ਤੱਕ ਪੱਖ ਰੱਖਣ ਲਈ ਆਖਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਜੀਲੈਂਸ ਦੀ ਇਸ ਕਾਰਵਾਈ ਨਾਲ ਕੈਪਟਨ ਨੂੰ ਵੱਡੀ ਰਾਹਤ ਮਿਲਣ ਦੀ ਆਸ ਹੈ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵਲੋਂ ਸਿੱਖ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਸ਼ਹੀਦੀ ਨੂੰ ਸਮਰਪਤ ਸਮਾਗਮ 5 ਅਕਤੂਬਰ ਨੂੰ ਯੂਨੀਵਰਸਿਟੀ ਕੈਂਪਸ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ।
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਹੈ ਕਿ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਕਰਾਰੀ ਹਾਰ ਦਾ ਮੂੰਹ ਵੇਖਣਾ ਪਵੇਗਾ ਅਤੇ ਉਸ ਦੀ ਸਿਆਸੀ ਹੋਂਦ ਖ਼ਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਕਰਕੇ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਮੂੰਹ ਨਹੀਂ ਲਾਉਣਗੇ ਜਦੋਂਕਿ ਆਮ ਆਦਮੀ ਪਾਰਟੀ ਰਾਜ ਵਿੱਚ ਪੈਂਚਰ ਹੋ ਗਈ ਹੈ। ਉਹ ਭੀਖੀ ਵਿੱਚ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਭਾਜਪਾ ਆਗੂ ਡਾ. ਨਵਜੋਤ ਕੌਰ ਸਿੱਧੂ ਨੇ ਕੱਲ੍ਹ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਜਪਾ ਪ੍ਰਧਾਨ ਵਿਜੇ ਸਾਂਪਲਾ ਨੇ ਡਾ. ਸਿੱਧੂ ਦੇ ਅਸਤੀਫ਼ੇ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਪਾਰਟੀ ਪ੍ਰਧਾਨ ਨੂੰ ਇਕ ਲਾਈਨ ਵਿੱਚ ਆਪਣਾ ਅਸਤੀਫ਼ਾ ਭੇਜਿਆ ਸੀ। ਉਨ੍ਹਾਂ ਵੱਲੋਂ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ੇ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।