Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 10, 2016

October 10, 2016

ਦਰਬਾਰ ਸਾਹਿਬ ਦੀ ਪਰਕਰਮਾ ਵਿੱਚ ਤਾਇਨਾਤ ਕੁਝ ਕਮੇਟੀ ਮੁਲਾਜਮਾਂ ਦੇ ਸ਼ਰਧਾਲੂਆਂ ਪ੍ਰਤੀ ਅੱਖੜ ਵਰਤਾਅ ਖਿਲਾਫ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੀ ਭੁੱਖ ਹੜਤਾਲ ਸ਼ੁਰੂ ਕਰਨ ਆਈ ਸਥਾਨਕ ਜੌੜਾ ਫਾਟਕ ਵਾਸੀ ਬੀਬੀ ਹਰਮਨ ਕੌਰ ਨੂੰ ਕਮੇਟੀ ਮੁਲਾਜ਼ਮਾਂ ਨੇ ਜ਼ਬਰਦਸਤੀ ਉਠਾ ਦਿੱਤਾ। ਕਮੇਟੀ ਅਧਿਕਾਰੀਆਂ ਨੇ ਭੁੱਖ ਹੜਤਾਲ 'ਤੇ ਬੈਠਣ ਵਾਲੀ ਬੀਬੀ ਅਤੇ ਉਸ ਨਾਲ ਆਈਆਂ ਦਰਜਨ ਦੇ ਕਰੀਬ ਬੀਬੀਆਂ ਨਾਲ ਨਜਿੱਠਣ ਲਈ 30-40 ਸੇਵਾਦਾਰਨੀਆਂ ਇਕੱਠੀਆਂ ਕਰ ਲਈਆਂ ਸਨ। ਉਨ੍ਹਾਂ ਦੀ ਮਦਦ ਲਈ ਦਰਬਾਰ ਸਾਹਿਬ ਦੇ ਮੈਨੇਜਰ ਸਮੇਤ ਦੋ ਵਧੀਕ ਮੈਨਜਰ ਅਤੇ ਸੁਪਰਵਾਈਜਰ ਰੈਂਕ ਦੇ ਅਧਿਕਾਰੀ ਮੁਲਾਜਮਾਂ ਸਮੇਤ ਮੌਜੂਦ ਸਨ।
ਪੰਜਾਬ ਭਾਜਪਾ ਦੇ ਪ੍ਰਧਾਨ ਵਿਜੈ ਸਾਂਪਲਾ ਨੇ ਡਾ. ਨਵਜੋਤ ਕੌਰ ਸਿੱਧੂ ਵੱਲੋਂ ਪਾਰਟੀ ਤੋਂ ਦਿੱਤੇ ਗਏ ਅਸਤੀਫ਼ੇ ਬਾਰੇ ਕਿਹਾ ਕਿ ਹਰ ਕਿਸੇ ਨੂੰ ਫ਼ੈਸਲਾ ਕਰਨ ਦਾ ਅਧਿਕਾਰ ਹੈ। ਉਨ੍ਹਾਂ ਨੇ ਅਸਤੀਫ਼ਾ ਦਿੱਤਾ ਤੇ ਪਾਰਟੀ ਨੇ ਮਨਜ਼ੂਰ ਕਰ ਲਿਆ। ਇਸ ਨਾਲ ਭਾਜਪਾ ਨੂੰ ਕੋਈ ਫ਼ਰਕ ਨਹੀਂ ਪਵੇਗਾ। ਸਿੱਧੂ ਜੋੜੇ ਨੂੰ ਪਾਰਟੀ ਨੇ ਜ਼ਰੂਰਤ ਤੋਂ ਵੱਧ ਮਾਣ-ਸਨਮਾਨ ਦਿੱਤਾ ਪਰ ਉਨ੍ਹਾਂ ਨੂੰ ਹਜ਼ਮ ਨਹੀਂ ਹੋਇਆ। ਹਿੰਦੂ ਜਥੇਬੰਦੀਆਂ ਵੱਲੋਂ ਕਿਸੇ ਹਿੰਦੂ ਨੂੰ ਮੁੱਖ ਮੰਤਰੀ ਬਣਾਉਣ ਦੀ ਮੰਗ ਸਬੰਧੀ ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਬਣਾਉਣ ਵੇਲੇ ਵਿਅਕਤੀ ਦੀ ਕਾਬਲੀਅਤ ਦੇਖੀ ਜਾਂਦੀ ਹੈ ਨਾ ਕਿ ਧਰਮ।
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਬਾਦਲਾਂ ਵੱਲੋਂ ਵਾਪਸ ਲਏ ਜਾਣ ਅਤੇ ਕੈਪਟਨ ਵੱਲੋਂ ਆਪਣੇ-ਆਪ ਨੂੰ ਬਰੀ ਹੋਣ ਦਾ ਦਾਅਵਾ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ 'ਆਮ ਆਦਮੀ ਪਾਰਟੀ' ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ (ਘੁੱਗੀ) ਨੇ ਸੁਆਲ ਕੀਤਾ ਕਿ ਕੀ ਇਹ 'ਸਿਆਸੀ ਬਦਲਾਖੋਰੀ' ਸੀ ਕਿ ਜਾਂ ਇਹ ਬਾਦਲ ਤੇ ਅਮਰਿੰਦਰ ਵਿਚਾਲੇ ਅੰਦਰਖਾਤੇ ਹੋਇਆ ਕੋਈ ਸਮਝੌਤਾ ਸੀ?

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।