Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 16, 2016

October 16, 2016

ਬੀਤੇ ਸਾਲ 14 ਅਕਤੂਬਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੇ ਰੋਸ ਵਜੋਂ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ‘ਤੇ ਬਹਿਬਲ ਕਲਾਂ ਵਿਖੇ ਗੋਲੀ ਚਲਾਉਣ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਸਜਾਵਾਂ ਨਾ ਦੇਣ ‘ਤੇ ਦਲ ਖ਼ਾਲਸਾ ਨੇ ਪੰਜਾਬ ਸਰਕਾਰ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਅੱਜ ਬਹਿਬਲ ਖੁਰਦ ਵਿਖੇ ਸ਼ਹੀਦ ਭਾਈ ਗੁਰਜੀਤ ਸਿੰਘ ਸਰਾਵਾਂ ਅਤੇ ਸ਼ਹੀਦ ਭਾਈ ਕ੍ਰਿਸ਼ਨਭਗਵਾਨ ਸਿੰਘ ਨਿਆਮੀਵਾਲਾ ਦੇ ਸ਼ਹੀਦੀ ਦਿਹਾੜੇ ‘ਤੇ ਬੋਲਦਿਆਂ ਦਲ ਖ਼ਾਲਸਾ ਪ੍ਰਧਾਨ ਭਾਈ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਪਨਾਹ ਦੇਣ ਦਾ ਦੋਸ਼ ਲਾਇਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਜ਼ਾਦ ਮੈਂਬਰ ਅਤੇ ਸਿੰਘ ਸਭਾ ਪੰਜਾਬ ਦੇ ਕਨਵੀਨਰ ਭਾਈ ਹਰਦੀਪ ਸਿੰਘ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿੱਚ ਮੀਨਾਕਾਰੀ ਤੇ ਚਿੱਤਰਕਾਰੀ ਦੀ ਆੜ ’ਚ ਦੇਵੀ ਦੇਵਤਿਆਂ ਅਤੇ ਇਨਸਾਨਾਂ ਦੀਆਂ ਤਸਵੀਰਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਸਿੱਖ ਕੌਮ ਨੂੰ ਜਵਾਬ ਦੇਣਾ ਚਾਹੀਦਾ ਹੈ|

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।