Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 19, 2016

October 19, 2016

ਆਮ ਆਦਮੀ ਪਾਰਟੀ ਨੇ ਤਰਨ ਤਾਰਨ ਜ਼ਿਲੇ ’ਚ ਝਬਾਲ ਅਤੇ ਪਿੰਡ ਚੌਹਾਨ ਵਿਖੇ ਰੈਲੀਆਂ ਕੀਤੀਆਂ ਹਨ। ਇਕੱਠ ਨਾਲ ਗੱਲਬਾਤ ਦੌਰਾਨ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਦੇ ਆਗੂ ਪੰਜਾਬ ਨੂੰ ਦੋਵੇਂ ਹੱਥਾਂ ਨਾਲ ਲੁੱਟ ਰਹੇ ਹਨ ਅਤੇ ਸੂਬੇ ਨੂੰ ਰੱਬ ਸਹਾਰੇ ਛੱਡ ਦਿੱਤਾ ਹੈ। ਸੱਤਾਧਾਰੀ ਗੱਠਜੋੜ ਆਗੂਆਂ ਦੀ ਸਰਪ੍ਰਸਤੀ ਹੇਠ ਭੂ, ਰੇਤਾ, ਨਸ਼ਿਆਂ, ਸ਼ਰਾਬ ਸਮੇਤ ਹਰੇਕ ਖੇਤਰ ਵਿੱਚ ਮਾਫ਼ੀਆ ਸਰਗਰਮ ਹੋ ਚੁੱਕਾ ਹੈ ਪੁਲਿਸ ਕੇਵਲ ਆਪਣੇ ਸਿਆਸੀ ਪ੍ਰਭੂਆਂ ਦੇ ਇਸ਼ਾਰਿਆਂ ’ਤੇ ਹੀ ਕੰਮ ਕਰ ਰਹੀ ਹੈ।
ਇੱਕ ਮਹੱਤਵਪੂਰਨ ਫੈਸਲਾ ਕਰਦਿਆਂ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਪੰਜਾਬ ਦੀ ਪ੍ਰਭੂਸੱਤਾ ਅਤੇ ਆਜ਼ਾਦੀ ਦੇ ਨਿਸ਼ਾਨੇ ਅਤੇ ਪੰਥਕ ਹਿੱਤਾਂ ਦੀ ਮਜ਼ਬੂਤੀ ਲਈ ਦਲ ਖ਼ਾਲਸਾ ਨਾਲ ਚੱਲਣ ਦਾ ਸਿਧਾਂਤਕ ਫੈਸਲਾ ਲਿਆ।
ਕਾਰਜਕਾਰੀ ਜਥੇਦਾਰ ਸਥਾਨਕ ਪੱਧਰ 'ਤੇ ਮੀਟਿੰਗਾਂ ਕਰ ਕੇ ਸਿੱਖਾਂ ਨੂੰ 10 ਨਵੰਬਰ 2016 ਨੂੰ ਤਲਵੰਡੀ ਸਾਬੋ ਵਿਖੇ ਹੋਣ ਵਾਲੇ ਪੰਥਕ ਇਕੱਠ 'ਚ ਪਹੁੰਚਣ ਲਈ ਪ੍ਰੇਰਿਤ ਕਰ ਰਹੇ ਹਨ। ਪਿਛਲੇ ਸਾਲ 10 ਨਵੰਬਰ 2015 ਨੂੰ ਪਿੰਡ ਚੱਬਾ ਵਿਖੇ ਹੋਏ ਇਕੱਠ ਵਿਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਨੇ ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਉਨ੍ਹਾਂ ਦੇ ਸਾਥੀ ਸਿੰਘਾਂ ਵਲੋਂ 18 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਸੱਦੀ ਗਈ ਮੀਟਿੰਗ 'ਚ ਹਿੱਸਾ ਨਹੀਂ ਸੀ ਲਿਆ।
ਸਾਊਦੀ ਅਰਬ ਨੇ ਬੀਤੇ ਦਿਨ ਕਤਲ ਦੇ ਜੁਰਮ 'ਚ ਸ਼ਾਹੀ ਖ਼ਾਨਦਾਨ ਦੇ ਇਕ ਮੈਂਬਰ ਨੂੰ ਮੌਤ ਦੀ ਸਜ਼ਾ ਦੇ ਦਿੱਤੀ। ਆਪਣੇ ਆਪ 'ਚ ਇਹ ਇਕ ਦੁਰਲੱਭ ਘਟਨਾ ਹੈ ਜਿਸ 'ਚ 'ਹਾਊਸ ਆਫ਼ ਸਾਊਦ' ਦੇ ਹਜ਼ਾਰਾਂ ਮੈਂਬਰਾਂ ਵਿਚੋਂ ਕਿਸੇ ਇਕ ਨੂੰ ਮੌਤ ਦੀ ਸਜ਼ਾ ਦਿੱਤੀ ਗਈ ਹੋਵੇ। ਦੇਸ਼ ਦੇ ਗ੍ਰਹਿ ਮੰਤਰਾਲਾ ਨੇ ਇਕ ਬਿਆਨ 'ਚ ਕਿਹਾ ਹੈ ਕਿ ਪ੍ਰਿੰਸ ਤੁਰਕੀ ਬਿਨ ਸਾਊਦ ਅੱਲ ਕਬੀਰ ਨੂੰ ਰਾਜਧਾਨੀ ਰਿਆਦ 'ਚ ਮੌਤ ਦੀ ਸਜ਼ਾ ਦਿੱਤੀ ਗਈ। ਅਲ ਕਬੀਰ 'ਤੇ ਸਾਊਦੀ ਨਾਗਰਿਕ ਆਦਿਲ ਅਲ ਮੁਹੰਮਦ ਨੂੰ ਗੋਲੀ ਮਾਰ ਕੇ ਕਤਲ ਕਰਨ ਦਾ ਦੋਸ਼ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਬਾਉਲੀ ਸਾਹਿਬ, ਪਿੰਡ ਡੱਲਾ ’ਚ ਕਥਾ ਦੌਰਾਨ ਗ੍ਰੰਥੀ ਸਿੰਘ ਵਲੋਂ ਵਾਲਮੀਕ ਬਾਰੇ ਟਿੱਪਣੀਆਂ ਕੀਤੇ ਜਾਣ ਕਾਰਨ ਉਥੇ ਹਾਲਾਤ ਤਣਾਅ ਪੂਰਨ ਬਣ ਗਏ। ਸਿੱਖਾਂ ਅਤੇ ਵਾਲਮੀਕ ਭਾਈਚਾਰੇ ’ਚ ਇਸ ਕਾਰਨ ਛਿੜੇ ਵਿਵਾਦ ਦੌਰਾਨ ਦੋਹਾਂ ਧਿਰਾਂ ਵੱਲੋਂ ਇਕ ਦੂਜੇ ਵੱਲ ਕਾਫ਼ੀ ਸਮਾਂ ਪਥਰਾਅ ਵੀ ਕੀਤਾ ਗਿਆ।
ਕੱਲ੍ਹ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਚੰਡੀਗੜ੍ਹ ਦੇ ਸੈਕਟਰ 38-ਬੀ ਦੇ ਗੁਰਦੁਆਰਾ ਸਾਹਿਬ (ਸ਼ਾਹਪੁਰ) ਵਿਖੇ ਹੋਈ ਮੀਟਿੰਗ ਵਿਚ ਹਿੱਸਾ ਲਿਆ। ਇਨ੍ਹਾਂ ਜਥੇਬੰਦੀਆਂ 'ਚ ਅਖੰਡ ਕੀਰਤਨੀ ਜੱਥਾ, ਦਲ ਖ਼ਾਲਸਾ, ਕੇਂਦਰੀ ਸਿੰਘ ਸਭਾ, ਪੰਥਕ ਤਾਲਮੇਲ ਸੰਗਠਨ, ਸ਼੍ਰੋਮਣੀ ਅਕਾਲੀ ਦਲ (ਦਿੱਲੀ), ਯੂਨਾਇਟਿਡ ਸਿੱਖਸ ਅਤੇ ਸਥਾਨਕ ਧਾਰਮਕ ਸਮਾਜਕ ਜਥੇਬੰਦੀਆਂ ਸ਼ਾਮਲ ਹਨ। ਭਾਰਤੀ ਉਪਮਹਾਂਦੀਪ ਤੋਂ ਬਾਹਰ ਯੂਰੋਪ ਅਤੇ ਅਮਰੀਕਾ/ਕੈਨੇਡਾ ਰਹਿੰਦੇ ਕੁਝ ਸਿੱਖ ਨੁਮਾਇੰਦਿਆਂ ਨੇ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ 'ਚ ਹਿੱਸਾ ਲਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।