ਪੰਜ ਸੂਬਿਆਂ ਪੰਜਾਬ, ਉੱਤਰ ਪ੍ਰਦੇਸ਼, ਗੋਆ, ਮਣੀਪੁਰ ਅਤੇ ਉੱਤਰਾਖੰਡ ’ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਫ਼ੈਸਲਾ ਸੁਰੱਖਿਆ ਬਲਾਂ ਸਬੰਧੀ ਮਸ਼ੀਨਰੀ ਵੱਲੋਂ ਦਿੱਤੀ ਜਾਣ ਵਾਲੀ ਜਾਣਕਾਰੀ ਦੇ ਆਧਾਰ ’ਤੇ ਲਿਆ ਜਾਏਗਾ। ਮੁੱਖ ਚੋਣ ਕਮਿਸ਼ਨਰ ਨਸੀਮ ਜ਼ੈਦੀ ਨੇ ਬੁੱਧਵਾਰ ਨੂੰ ਮੀਡੀਆਂ ਨੂੰ ਦੱਸਿਆ ਕਿ ਮੌਸਮ ਅਤੇ ਪ੍ਰੀਖਿਆਵਾਂ ਨੂੰ ਧਿਆਨ ’ਚ ਰੱਖ ਕੇ ਹੀ ਚੋਣਾਂ ਦੀਆਂ ਤਰੀਕਾਂ ਨੂੰ ਅੰਤਿਮ ਰੂਪ ਦਿੱਤਾ ਜਾਏਗਾ।