Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 21, 2016

October 21, 2016

ਹਿੰਦੂਵਾਦੀ ਜਥੇਬੰਦੀ ਰਾਸ਼ਟਰੀ ਸਵੈਮ ਸੇਵਕ ਸੰਘ (RSS) ਨੇ ਮਨੁੱਖੀ ਵਸੀਲਿਆਂ ਦੇ ਮੰਤਰਾਲੇ ਨੂੰ ਕਿਹਾ ਕਿ ਯੂਨੀਵਰਸਿਟੀਆਂ ਅਤੇ ਖੋਜ ਸੰਸਥਾਨਾਂ 'ਚ ਖੋਜ ਕਰਨ ਦੇ ਕੰਮ ਉੱਤੇ ਰਾਸ਼ਟਰਵਾਦੀ ਛਾਨਣੀ ਲਾਈ ਜਾਵੇ।
ਪੰਜਾਬ ਦਿਵਸ ਮੌਕੇ ਦਲ ਖ਼ਾਲਸਾ ਵਲੋਂ ਆਪਣੀ ਸਹਿਯੋਗੀ ਜਥੇਬੰਦੀਆਂ ਸਿੱਖ ਫੈਡਰੇਸ਼ਨ ਯੂ.ਕੇ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਮਿਲਕੇ 1 ਨਵੰਬਰ ਨੂੰ ਫੇਰੂਮਾਨ ਵਿਖੇ ਕਾਨਫਰੰਸ ਕੀਤੀ ਜਾਵੇਗੀ, ਜਿਸ ਵਿਚ ਭਾਰਤ ਵਲੋਂ ਪਿਛਲੇ 50 ਸਾਲਾਂ ਦੌਰਾਨ ਸਰਹੱਦੀ ਸੂਬੇ ਪੰਜਾਬ ਨਾਲ ਕੀਤੇ ਗਏ ਵਿਤਕਰਿਆਂ ਤੇ ਧੋਖਿਆਂ ਦਾ ਖੁਲਾਸਾ ਕਰਨ ਦੇ ਨਾਲ-ਨਾਲ ਪੰਜਾਬ ਦੀ ਪੂਰਨ ਅਜ਼ਾਦੀ ਲਈ ਚੱਲ ਰਹੇ ਸਿੱਖ ਸੰਘਰਸ਼ ਨੂੰ ਨਵੀਂ ਦਿਖ ਤੇ ਦਿਸ਼ਾ ਦੇਣ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ।
15 ਅਕਤੂਬਰ, 2016 ਨੂੰ ਪਿੰਡ ਘੁਮਾਣ (ਗੁਰਦਾਸਪੁਰ) ਵਿਖੇ ਹੋਏ ਗੁਰਮਤਿ ਸਮਾਗਮ 'ਚ ਸਿੱਖ ਲਿਖਾਰੀ ਭਾਈ ਅਜਮੇਰ ਸਿੰਘ ਵਲੋਂ ਭਾਸ਼ਣ ਦਿੱਤਾ ਗਿਆ। ਆਪਣੇ ਭਾਸ਼ਣ 'ਚ ਉਨ੍ਹਾਂ ਨੇ ਸਿੱਖ ਗੁਰੂ ਸਾਹਿਬਾਨ ਅਤੇ ਸਿੱਖਾਂ ਦੇ ਸੰਬੰਧਾਂ ਬਾਰੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।
ਚੰਡੀਗੜ੍ਹ ਪੰਜਾਬੀ ਮੰਚ ਨੇ ਯੂਟੀ ਪ੍ਰਸ਼ਾਸਨ ਦੀ ਪੰਜਾਬੀ ਭਾਸ਼ਾ ਮਾਰੂ ਨੀਤੀ ਵਿਰੁੱਧ ਹੁਣ ਭੁੱਖ ਹੜਤਾਲ ਅਤੇ ਗ੍ਰਿਫਤਾਰੀਆਂ ਦੇ ਰਾਹ ਪੈਣ ਦਾ ਫੈਸਲਾ ਲਿਆ ਹੈ। ਮੰਚ ਦੇ ਬੈਨਰ ਹੇਠ ਪੰਜਾਬੀ ਲਿਖਾਰੀ, ਪੇਂਡੂ ਸੰਘਰਸ਼ ਕਮੇਟੀ ਅਤੇ ਗੁਰਦੁਆਰਾ ਪ੍ਰਬੰਧਕ ਸੰਗਠਨ ਵਲੋਂ 22 ਅਕਤੂਬਰ ਨੂੰ ਮਸਜਿਦ ਗਰਾਊਂਡ ਸੈਕਟਰ-20 ਵਿਖੇ ਸਮੂਹਿਕ ਭੁੱਖ ਹੜਤਾਲ ਰੱਖਣ ਸਮੇਤ ਮਾਂ ਬੋਲੀ ਦਿਵਸ ਮੌਕੇ ਸਮੂਹਿਕ ਗ੍ਰਿਫਤਾਰੀਆਂ ਦੇਣ ਦਾ ਫੈਸਲਾ ਲਿਆ ਹੈ।
ਪਠਾਨਕੋਟ ਏਅਰਬੇਸ ਉਤੇ ਹਮਲੇ ਦੌਰਾਨ ਚਰਚਾ ਵਿੱਚ ਰਹੇ ਐਸਪੀ ਸਲਵਿੰਦਰ ਸਿੰਘ ਖਿਲਾਫ਼ ਔਰਤ ਪੁਲਿਸ ਮੁਲਾਜ਼ਮਾਂ ਨਾਲ ਛੇੜਛਾੜ ਦੇ ਦੋਸ਼ ਹੇਠ ਥਾਣਾ ਸਿਟੀ ਗੁਰਦਾਸਪੁਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪਹਿਲੀ ਜਨਵਰੀ ਨੂੰ ਪਠਾਨਕੋਟ ਏਅਰਬੇਸ ਉੱਤੇ ਹਮਲੇ ਸਮੇਂ ਸਲਵਿੰਦਰ ਸਿੰਘ ਗੁਰਦਾਸਪੁਰ ਵਿਖੇ ਬਤੌਰ ਐਸਪੀ (ਐਚ) ਤਾਇਨਾਤ ਸੀ। ਥਾਣਾ ਸਿਟੀ ਦੇ ਐਸਐਚਓ ਰਾਜਬੀਰ ਸਿੰਘ ਨੇ ਦੱਸਿਆ ਕਿ ਸਲਵਿੰਦਰ ਸਿੰਘ ਦੀ ਗੁਰਦਾਸਪੁਰ ਵਿਖੇ ਤਾਇਨਾਤੀ ਦੌਰਾਨ ਸੱਤ ਔਰਤ ਪੁਲਿਸ ਮੁਲਾਜ਼ਮਾਂ ਨੇ ਉਸ ਖ਼ਿਲਾਫ਼ ਛੇੜਛਾੜ ਅਤੇ ਸ਼ੋਸ਼ਣ ਕਰਨ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਨੂੰ ਦਿੱਤੀ ਸੀ।
ਸਾਬਕਾ ਡੀ.ਜੀ.ਪੀ. ਸ਼ਸ਼ੀ ਕਾਂਤ ਵੱਲੋਂ ਨਸ਼ਿਆਂ ਸਬੰਧੀ ਖ਼ੁਲਾਸੇ ਕਰਨ ਤੋਂ ਬਾਅਦ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਪੱਟੀ ਦੀ ਅਦਾਲਤ ਵਿੱਚ ਸ਼ਸ਼ੀ ਕਾਂਤ ਖ਼ਿਲਾਫ਼ ਮਾਣਹਾਨੀ ਦਾ ਕੇਸ ਕੀਤਾ ਸੀ। ਇਸ ਬਾਰੇ ਵਲਟੋਹਾ ਦੇ ਵਕੀਲ ਕਵੰਲਜੀਤ ਸਿੰਘ ਬਾਠ ਨੇ ਦੱਸਿਆ ਕਿ ਮਾਮਲੇ ਸਬੰਧੀ ਗਵਾਹ ਅੱਜ ਅਦਾਲਤ ਵਿੱਚ ਪੇਸ਼ ਹੋਏ ਤੇ ਅਦਾਲਤ ਨੇ ਸਾਬਕਾ ਡੀ.ਜੀ.ਪੀ. (ਜੇਲ੍ਹ) ਸ਼ਸ਼ੀ ਕਾਂਤ ਨੂੰ ਸੰਮਨ ਜਾਰੀ ਕਰ ਕੇ 27 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸ਼ਸ਼ੀ ਕਾਂਤ ਨੇ ਨਸ਼ਿਆਂ ਸਬੰਧੀ ਖ਼ੁਲਾਸਾ ਕੀਤਾ ਸੀ, ਜਿਸ ਵਿੱਚ ਪੰਜਾਬ ਦੇ ਕਈ ਸਿਆਸੀ ਆਗੂਆਂ ਦੇ ਨਾਮ ਉਨ੍ਹਾਂ ਲਏ ਸਨ। ਇਸ ਖ਼ੁਲਾਸੇ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਭੂਚਾਲ ਆ ਗਿਆ ਸੀ।
ਉੱਤਰ ਪ੍ਰਦੇਸ਼ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਕੱਲ੍ਹ ਵੀਰਵਾਰ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਸੀਨੀਅਰ ਪਾਰਟੀ ਆਗੂ ਰੀਟਾ ਬਹੂਗੁਣਾ (67) ਜੋਸ਼ੀ ਭਾਜਪਾ ’ਚ ਸ਼ਾਮਲ ਹੋ ਗਈ। ਉਨ੍ਹਾਂ ਰਾਹੁਲ ਗਾਂਧੀ ’ਤੇ ਸ਼ਬਦੀ ਵਾਰ ਕਰਦਿਆਂ ਕਾਂਗਰਸ ਪਾਰਟੀ ਨੂੰ ਚਲਾਉਣ ਦੇ ਢੰਗ ਅਤੇ ਫ਼ੌਜ ਵੱਲੋਂ ਕੀਤੇ ਗਏ ਸਰਜੀਕਲ ਹਮਲੇ ਬਾਰੇ ਦਿੱਤੇ ਪ੍ਰਤੀਕਰਮ ਦੀ ਵੀ ਆਲੋਚਨਾ ਕੀਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।