Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 24, 2016

October 24, 2016

ਨਵੰਬਰ 1984 ਵਿਚ ਭਾਰਤ ਦੀ ਰਾਜਧਾਨੀ ਦਿੱਲੀ ਅਤੇ ਹੋਰਨਾਂ ਸ਼ਹਿਰਾਂ ਵਿਚ ਕੀਤੇ ਗਏ ਸਿੱਖ ਕਤਲੇਆਮ ਦੀ 32ਵੀਂ ਵਰ੍ਹੇਗੰਢ 'ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਦਲ ਖ਼ਾਲਸਾ ਅਤੇ ਸਿੱਖ ਯੂਥ ਆਫ ਪੰਜਾਬ ਦੇ ਸਹਿਯੋਗ ਨਾਲ 'ਨਸਲਕੁਸ਼ੀ ਯਾਦਗਾਰੀ ਮਾਰਚ' ਕੀਤਾ ਜਾਵੇਗਾ।
ਮਣੀਪੁਰ ਦੇ ਮੁੱਖ ਮੰਤਰੀ ਓਕਰਾਮ ਇਬੋਬੀ ਸਿੰਘ ਅੱਜ ਹਥਿਆਰਬੰਦ ਹਮਲਾਵਰਾਂ ਦੀ ਗੋਲੀਬਾਰੀ 'ਚ ਮਸਾਂ ਬਚੇ। ਗੋਲੀਬਾਰੀ ਉਸ ਵੇਲੇ ਹੋਈ ਜਦੋਂ ਉਹ ਉਖਰੂਲ ਹੈਲੀਪੈਡ 'ਤੇ ਆਪਣੇ ਹੈਲੀਕਾਪਟਰ ਤੋਂ ਬਾਹਰ ਨਿਕਲੇ।
ਧੂਰੀ ਵਿਚ ਸ਼ੁੱਕਰਵਾਰ ਨੂੰ ਹੋਏ ਪੱਤਰਕਾਰ ਦੇ ਕਤਲ ਮਾਮਲੇ 'ਚ ਪੁਲਿਸ ਨੇ ਦੋਸ਼ੀ ਅਕਾਲੀ ਕੌਂਸਲਰ ਕਰਮਜੀਤ ਸਿੰਘ ਪੰਮੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਪੁਲਿਸ ਨੇ ਘਟਨਾ ਲਈ ਵਰਤੀ ਗਈ ਰਿਵਾਲਵਰ ਅਤੇ ਗੱਡੀ ਵੀ ਬਰਾਮਦ ਕਰ ਲਈ ਹੈ। ਸ਼ੁੱਕਰਵਾਰ ਨੂੰ ਪੱਤਰਕਾਰ ਕੇਵਲ ਕ੍ਰਿਸ਼ਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਮੀਡੀਆ ਸਾਹਮਣੇ ਕਿਹਾ ਕਿ ਪਾਰਟੀ ’ਚੋਂ ਕੱਢੇ ਸੁੱਚਾ ਸਿੰਘ ਛੋਟੇਪੁਰ ਖ਼ਿਲਾਫ਼ ਪੈਸੇ ਲੈਣ ਦੀ ਇਕ ਨਹੀਂ ਬਲਕਿ ਕਈ ਸ਼ਿਕਾਇਤਾਂ ਮਿਲੀਆਂ ਸਨ। ਕੇਜਰੀਵਾਲ ਲੁਧਿਆਣਾ ’ਚ ਵਪਾਰ, ਉਦਯੋਗ ਤੇ ਟਰਾਂਸਪੋਰਟ ਬਾਰੇ ਚੋਣ ਮਨੋਰਥ ਪੱਤਰ ਜਾਰੀ ਕਰਨ ਆਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਰਟੀ ਦੇ ਗਰਾਫ ਵਿੱਚ ਕੋਈ ਗਿਰਾਵਟ ਨਹੀਂ ਆਈ ਅਤੇ ਚੋਣ ਸਰਵੇਖਣ ਭ੍ਰਿਸ਼ਟਾਚਾਰ ਦੇ ਅੱਡੇ ਬਣ ਗਏ ਹਨ।
ਪੰਜਾਬ ਤੇ ਉੱਤਰ ਪ੍ਰਦੇਸ਼ ਸਣੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਅਗਲੇ ਸਾਲ ਪਹਿਲੀ ਫਰਵਰੀ ਨੂੰ ਕੇਂਦਰੀ ਬਜਟ ਪੇਸ਼ ਹੋਣ ਤੋਂ ਫੌਰੀ ਬਾਅਦ ਫਰਵਰੀ-ਮਾਰਚ ਮਹੀਨੇ ਇਕੋ ਸਮੇਂ ਕਰਵਾਏ ਜਾਣ ਦੀ ਸੰਭਾਵਨਾ ਹੈ। ਚੋਣ ਕਮਿਸ਼ਨ ਵਿਚਲੇ ਸੂਤਰਾਂ ਨੇ ਕਿਹਾ ਕਿ ਪੰਜਾਬ, ਗੋਆ, ਉੱਤਰਾਖੰਡ ਤੇ ਮਣੀਪੁਰ ਵਿੱਚ ਇਕੋ ਦਿਨ ਵੋਟਾਂ ਪੈਣਗੀਆਂ, ਜਦੋਂ ਕਿ ਉੱਤਰ ਪ੍ਰਦੇਸ਼ ਵਿੱਚ ਚੋਣ ਅਮਲ ਸੱਤ ਗੇੜਾਂ ਦੌਰਾਨ ਨੇਪਰੇ ਚੜ੍ਹਨ ਦੀ ਆਸ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।