Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 26, 2016

October 26, 2016

ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕੇ ਬਰਗਾੜੀ ਬੇਅਦਬੀ ਕਾਡ, ਬਹਿਬਲ ਗੋਲੀ ਕਾˆਡ ਬਾਰੇ ਉੱਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਤੋਂ ਜਾˆਚ ਰਿਪੋਰਟ ਤਲਬ ਕੀਤੀ ਗਈ ਸੀ ਲੇਕਿਨ ਸੱਤਾ ਦੇ ਨਸ਼ੇ ਵਿੱਚ ਚੂਰ ਬਾਦਲ ਨੇ ਇਹ ਜਾˆਚ ਰਿਪੋਰਟ ਹੁਣ ਤੱਕ ਨਹੀਂ ਦਿੱਤੀ ਅਤੇ ਹੰਕਾਰੀ ਹੋਣ ਦਾ ਸਬੂਤ ਦਿੱਤਾ ਹੈ।
ਪਾਕਿਸਤਾਨ ਦੇ ਸ਼ਹਿਰ ਕਵੈਟਾ 'ਚ ਇੰਤਹਾਪਸੰਦਾਂ ਦੇ ਹਮਲੇ 'ਚ ਜਿਨ੍ਹਾਂ ਲੋਕਾਂ ਦੀ ਮੌਤ ਹੋਈ ਸੀ ਅੱਜ ਉਨ੍ਹਾਂ ਨੂੰ ਦਫਨਾਇਆ ਜਾ ਰਿਹਾ ਹੈ।
ਸਵਰਾਜ ਅਭਿਆਨ ਦੇ ਆਗੂ ਯੋਗਿੰਦਰ ਯਾਦਵ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਜਿਵੇਂ ਇੱਕਦਮ ਚੜ੍ਹਾਈ ਹੋਈ ਸੀ, ਉਸੇ ਤਰਾਂ ਇੱਕਦਮ ਪਤਨ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਦਾ ਹਾਲ ਵੀ ਪੀਪਲਜ਼ ਪਾਰਟੀ ਆਫ ਪੰਜਾਬ ਵਾਲਾ ਹੋਏਗਾ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਵਲੋਂ ਪ੍ਰੈਸ ਬਿਆਨ ਜਾਰੀ ਕਰਕੇ ਇਹ ਦੱਸਿਆ ਗਿਆ ਕਿ 10 ਨਵੰਬਰ 2016 ਨੂੰ ਤਲਵੰਡੀ ਸਾਬੋ ਵਿਖੇ ਹੋਣ ਜਾ ਰਹੇ ਖ਼ਾਲਸਾ ਪੰਥ ਦੀਆਂ ਪੰਥਕ ਜਥੇਬੰਦੀਆਂ, ਪੰਥ ਦਰਦੀਆਂ, ਸੰਤ-ਮਹਾਪੁਰਖਾਂ, ਸਿਆਸੀ, ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਸ਼ਖਸੀਅਤਾਂ ਵਲੋਂ ਸਾਂਝੇ ਤੌਰ 'ਤੇ ਕੀਤੇ ਜਾ ਰਹੇ ਸਰਬੱਤ ਖ਼ਾਲਸਾ ਦਾ ਵਿਰੋਧ ਕਰਨ ਵਾਲੇ ਪੰਥਕ ਕਹਾਉਣ ਵਾਲੇ ਕੁਝ ਗਿਣਤੀ ਦੇ ਆਗੂਆਂ ਦੀ ਆਮ ਆਦਮੀ ਪਾਰਟੀ ਦੇ ਕੇਜਰੀਵਾਲ ਨਾਲ ਇਹ ਸਿਆਸੀ ਸੌਦੇਬਾਜ਼ੀ ਹੋ ਚੁਕੀ ਹੈ ਕਿ ਇਕ ਤਾਂ ਪੰਥਕ ਜਥੇਬੰਦੀਆਂ ਵਲੋਂ 10 ਨਵੰਬਰ 2016 ਨੂੰ ਰਖੇ ਗਏ ਸਰਬੱਤ ਖ਼ਾਲਸਾ ਦੀ ਤਰੀਕ ਨੂੰ ਚੋਣਾਂ ਤੱਕ ਅੱਗੇ ਪਵਾਇਆ ਜਾਵੇ ਤਾਂ ਕਿ ਪੰਜਾਬ ਦੀ ਵਿਧਾਨ ਸਭਾ ਦੀਆਂ ਚੋਣਾਂ ਵਿਚ ਯੂ.ਪੀ., ਦਿੱਲੀ ਅਤੇ ਬਿਹਾਰ ਦੇ ਉਹਨਾਂ ਬਾਬੂਆਂ ਜਿਨ੍ਹਾਂ ਦਾ ਪੰਜਾਬ ਸੂਬੇ ਅਤੇ ਸਿ¤ਖ ਕੌਮ ਨਾਲ ਨਾ ਕੋਈ ਸਰੋਕਾਰ ਹੈ ਅਤੇ ਨਾ ਹੀ ਉਹਨਾਂ ਨੂੰ ਇਸ ਦੀ ਸਮਝ, ਉਹਨਾਂ ਦਾ ਸਿਆਸੀ ਕਬਜ਼ਾ ਕਰਵਾਇਆ ਜਾ ਸਕੇ।
ਦਿੱਲੀ ਸਥਿਤ ਜਵਾਹਰਲਾਲ ਨਹਿਰੂ ਯੂਨੀਵਰਸਿਟੀ 'ਚ ਮੰਗਲਵਾਰ ਨੂੰ ਮਣੀਪੁਰ ਦਾ ਇਕ ਵਿਦਿਆਰਥੀ ਆਪਣੇ ਕਮਰੇ 'ਚ ਮਰਿਆ ਹੋਇਆ ਮਿਲਿਆ। ਇਸ ਦੀ ਜਾਣਕਾਰੀ ਪੁਲਿਸ ਨੇ ਦਿੱਤੀ।
ਸੀਬੀਆਈ ਨੇ ਮੰਗਲਵਾਰ ਦਿੱਲੀ ਦੀ ਅਦਾਲਤ ਨੂੰ ਕਿਹਾ ਕਿ 1984 ਦੇ ਸਿੱਖ ਕਤਲੇਆਮ ਕੇਸ ਦੀ ਅਗਲੀ ਪੜਤਾਲ ਪੂਰੀ ਕਰਨ ਲਈ ਘੱਟੋ-ਘੱਟ ਚਾਰ ਮਹੀਨਿਆਂ ਦਾ ਸਮਾਂ ਚਾਹੀਦਾ ਹੈ। ਇਸ ਮਾਮਲੇ ਵਿੱਚ ਕਾਂਗਰਸ ਆਗੂ ਜਗਦੀਸ਼ ਟਾਇਟਲਰ ਨੂੰ ਕਲੀਨ ਚਿੱਟ ਦਿੱਤੀ ਗਈ ਸੀ।
ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨਸੀਮ ਜ਼ੈਦੀ ਦਾ ਕਹਿਣਾ ਹੈ ਕਿ ਕਮਿਸ਼ਨ ਵੱਲੋਂ ਪੰਜਾਬ ਵਿੱਚ ਪ੍ਰਸ਼ਾਸਨ ਅਤੇ ਰਾਜਸੀ ਨੇਤਾਵਾਂ ਦਰਮਿਆਨ ਬਣੇ ਗੱਠਜੋੜ ਨੂੰ ਤੋੜ ਕੇ ਸੁਤੰਤਰ ਤੇ ਨਿਰਪੱਖ ਚੋਣਾਂ ਕਰਾਈਆਂ ਜਾਣਗੀਆਂ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।