Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 5, 2016

November 5, 2016

1984 ਸਿੱਖ ਨਸਲ਼ਕੁਸ਼ੀ ਦੀ ਯਾਦ ਦੇ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਿੱਖ ਨਸਲ਼ਕੁਸ਼ੀ ਯਾਦਗਾਰੀ ਮਾਰਚ ਮੈਲਬੋਰਨ ਸ਼ਹਿਰ ਦੇ ਵਿੱਚ 6 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ 2 ਵਜੇ ਤੋਂ 6 ਵਜੇ ਤੱਕ ਕੱਢਿਆ ਜਾ ਰਿਹਾ ਹੈ। ਇਹ ਮਾਰਚ ਸਿਟੀ ਚੌਂਕ ਤੋਂ ਸ਼ੁਰੂ ਹੋ ਕੇ ਫ਼ਲੈਗ ਸਟਾਫ਼ ਗਾਰਡਰਨਸ 'ਤੇ ਜਾ ਕੇ ਸਮਾਪਤ ਹੋਣਾ ਹੈ।
ਸੱਤ ਸਾਲ ਪਹਿਲਾਂ ਸਿੱਖਾਂ ਅਤੇ ਸਿਰਸਾ ਡੇਰਾ ਪ੍ਰੇਮੀਆਂ ਵਿਚ ਹੋਏ ਟਕਰਾਅ ਦੇ ਕੇਸ ਦਾ ਫੈਸਲਾ ਆ ਗਿਆ ਹੈ। ਇਸ ਕੇਸ ਵਿਚ ਬਾਬਾ ਹਰਦੀਪ ਸਿੰਘ ਮਹਿਰਾਜ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ।
ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਨਵੇਂ ਇਜਲਾਸ 'ਚ ਅੱਜ ਇਹ ਫੈਸਲਾ ਲਿਆ ਗਿਆ। ਕਮੇਟੀ ਦਾ ਇਹ ਹਾਊਣ 2011 'ਚ ਚੁਣਿਆ ਗਿਆ ਸੀ।
ਸ਼੍ਰੋਮਣੀ ਕਮੇਟੀ ਦੇ ਸਦਨ ਦੀ ਅੱਜ ਹੋਣ ਵਾਲੀ ਮੀਟਿੰਗ ਤੋਂ ਕੁਝ ਘੰਟੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦਿਆਂ ਸਮੇਤ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਵਾਸਤੇ ਉਮੀਦਵਾਰ ਚੁਣਨ ਦੇ ਸਮੁੱਚੇ ਅਧਿਕਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੌਂਪ ਦਿੱਤੇ ਹਨ, ਜੋ ਮੀਟਿੰਗ ਤੋਂ ਪਹਿਲਾਂ ਉਮੀਦਵਾਰਾਂ ਦੇ ਨਾਵਾਂ ਦਾ ਖੁਲਾਸਾ ਕਰਨਗੇ। ਸਿੱਖ ਸੰਸਥਾ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਸਿੱਖ ਡਿਪਟੀ ਕਮਿਸ਼ਨਰ ਵਜੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਕਰਨਗੇ ਜਦੋਂ ਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵਰੁਣ ਰੂਜ਼ਮ ਛੁੱਟੀ ’ਤੇ ਚਲੇ ਗਏ ਹਨ।
ਆਸਟਰੇਲੀਆ ਵਿੱਚ ਕਤਲ ਕੀਤੇ ਗਏ ਨੌਜਵਾਨ ਮਨਮੀਤ ਅਲੀਸ਼ੇਰ ਦੇ ਅੱਜ ਪਿੰਡ ਅਲੀਸ਼ੇਰ ਵਿੱਚ ਸਸਕਾਰ ਮੌਕੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਮਨਮੀਤ ਅਲੀਸ਼ੇਰ ਦੇ ਘਰ ਵਿੱਚ ਖਿੱਚ-ਧੂਹ ਦਾ ਸਾਹਮਣਾ ਕਰਨਾ ਪਿਆ। ਮ੍ਰਿਤਕ ਦੇਹ ਪਿੰਡ ਪਹੁੰਚਣ ਮਗਰੋਂ ਅਕਾਲੀ ਦਲ ਦੇ ਸਕੱਤਰ ਜਰਨਲ ਤੇ ਐਮ.ਪੀ. ਸੁਖਦੇਵ ਸਿੰਘ ਢੀਂਡਸਾ ਆਪਣੇ ਸਮਰਥਕਾਂ ਸਮੇਤ ਮਨਮੀਤ ਦੇ ਘਰ ਪਹੁੰਚੇ ਅਤੇ ਬਾਅਦ ’ਚ ਲੋਕ ਸਭਾ ਮੈਂਬਰ ਭਗਵੰਤ ਮਾਨ ਵੀ ਪੁੱਜ ਗਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।