Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 15, 2016

November 15, 2016

ਪੰਜਾਬ ਦੇ ਪਾਣੀਆਂ ਦੀ 1955 ਤੋਂ ਲਗਾਤਾਰ ਹੋ ਰਹੀ ਲੁੱਟ ਲਈ ਰਵਾਇਤੀ ਕਾਂਗਰਸੀ ਅਤੇ ਅਕਾਲੀ ਆਗੂਆਂ ਨੂੰ ਜ਼ਿੰਮੇਵਾਰ ਦਸਦਿਆਂ ਦਲ ਖ਼ਾਲਸਾ ਅਤੇ ਉਸਦੀਆਂ ਸਹਿਯੋਗੀ ਜਥੇਬੰਦੀਆਂ ਸਿੱਖ ਫੈਡਰੇਸ਼ਨ ਯੂ.ਕੇ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਸਿੱਖ ਯੂਥ ਆਫ ਪੰਜਾਬ ਨੇ ਇਹਨਾਂ ਦੋਨਾਂ ਪਾਰਟੀਆਂ ਨਾਲ ਜੁੜੇ ਵਿਧਾਨਕਾਰਾਂ ਨੂੰ ਪੰਜਾਬ ਦੇ ਲੋਕਾਂ ਦੀ ਜ਼ਿੰਦਗੀ ਅਤੇ ਸੂਬੇ ਦੀ ਆਰਥਿਕਤਾ ਨਾਲ ਜੁੜੇ ਇਸ ਸੰਵੇਦਨਸ਼ੀਲ ਮਸਲੇ 'ਤੇ ਡੰਗ-ਟਪਾਊ ਰਾਜਨੀਤੀ ਕਰਨ ਦੀ ਬਜਾਏ ਗੈਰ-ਰਾਇਪੇਰੀਅਨ ਸੂਬਿਆਂ ਨੂੰ ਜਾਂਦੇ ਪਾਣੀਆਂ ਨੂੰ ਰੋਕਣ ਲਈ ਦਲੇਰਆਨਾ ਕਦਮ ਚੁੱਕਣ ਲਈ ਆਖਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁਖ ਮੰਤਰੀ ਬੇਅੰਤ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਤਹਿਤ ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਇੱਕ 7 ਮੈਂਬਰੀ ਵਫ਼ਦ ਭਾਰਤ ਦੇ ਰਾਸ਼ਟਰਪਤੀ ਨੂੰ ਪੱਤਰ ਸੌਂਪੇਗਾ। ਅੱਜ ਇਥੇ ਗੱਲਬਾਤ ਕਰਦਿਆਂ ਪ੍ਰੋ: ਬਡੂੰਗਰ ਨੇ ਦੱਸਿਆ ਕਿ ਪਿਛਲੇ ਦਿਨੀਂ ਭਾਈ ਰਾਜੋਆਣਾ ਵੱਲੋਂ ਆਪਣੀ ਸਜ਼ਾ ਸਬੰਧੀ ਅਦਾਲਤ ਵੱਲੋਂ ਦਿੱਤੇ ਜਾਣ ਵਾਲੇ ਫੈਸਲੇ ਵਿੱਚ ਦੇਰੀ ਹੋਣ ਕਾਰਨ ਭੁੱਖ ਹੜਤਾਲ ਰੱਖੀ ਗਈ ਸੀ। ਜਿਸ ਦੇ ਨਤੀਜੇ ਵਜੋਂ ਭਾਈ ਰਾਜੋਆਣਾ ਦੀ ਸਿਹਤ ਖਰਾਬ ਹੋ ਜਾਣ 'ਤੇ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਸੀ।
ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 96ਵੇਂ ਸਥਾਪਨਾ ਦਿਵਸ ਸਬੰਧੀ ਹੋਏ ਸਮਾਗਮ ਵਿੱਚ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਪ੍ਰੋ. ਬਡੂੰਗਰ ਨੇ ਸਮੁੱਚੇ ਖਾਲਸਾ ਪੰਥ ਅਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਸਥਾਪਨਾ ਦਿਵਸ ਮੌਕੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਕਾਇਮੀ ਵਾਸਤੇ ਸੈਂਕੜੇ ਸਿੱਖਾਂ ਨੂੰ ਸ਼ਹੀਦੀਆਂ ਦੇਣੀਆਂ ਪਈਆਂ, ਹਜ਼ਾਰਾਂ ਜੇਲ਼੍ਹਾਂ ਵਿੱਚ ਗਏ ਅਤੇ ਲੱਖਾਂ ਸਿੱਖ ਇਸ ਲਹਿਰ ਤੋਂ ਪ੍ਰਭਾਵਿਤ ਹੋਏ। ਇਸ ਦੇ ਬਾਵਜੂਦ ਸ਼੍ਰੋਮਣੀ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਮਾਤ ਅਤੇ ਮਾਣਮਤੀ ਸੰਸਥਾ ਹੈ। ਇਸ ਸਿਰਮੌਰ ਸੰਸਥਾ ਨੇ ਦੇਸ਼ ਵਿੱਚ ਜਿੱਥੇ ਵੀ ਕਿਤੇ ਔਕੜ ਆਈ ਮੋਹਰੀ ਹੋ ਕੇ ਸਿੱਖਾਂ ਦੇ ਨਾਲ-ਨਾਲ ਹਰ ਜਾਤ ਤੇ ਹਰ ਵਰਗ ਦੇ ਲੋਕਾਂ ਦਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੁੱਚੇ ਖਾਲਸਾ ਪੰਥ ਨੂੰ ਵਿਸ਼ਵਾਸ ਦੁਆਇਆ ਜਾਂਦਾ ਹੈ ਕਿ ਉਨ੍ਹਾਂ ਦੀਆਂ ਉਮੀਦਾਂ ਤੇ ਪੂਰਾ ਉਤਰਨ ਦਾ ਯਤਨ ਕੀਤਾ ਜਾਵੇਗਾ। ਸਤਲੁਜ-ਯਮੁਨਾ ਲਿੰਕ ਨਹਿਰ ਮਾਮਲੇ ‘ਤੇ ਉਨ੍ਹਾਂ ਕਿਹਾ ਹੈ ਕਿ
ਪੰਜਾਬ ਸਰਕਾਰ ਵਲੋਂ ਪ੍ਰੈਸ ਨੂੰ ਇਕ ਲਿਖਤੀ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਪੰਜਾਬ ਵਜ਼ਾਰਤ ਨੇ ਲੋਕ ਹਿਤ ਵਿਚ ਅੱਜ ਫੈਸਲਾ ਲਿਆ ਹੈ ਕਿ ਐਸ.ਵਾਈ.ਐਲ. ਨਹਿਰ ਦੇ ਕੰਮ ਲਈ ਜਿਹੜੀ ਜ਼ਮੀਨ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਵਿਚ ਹੈ ਉਹ ਜ਼ਮੀਨ ਜਿਨ੍ਹਾਂ ਤੋਂ ਲਈ ਸੀ ਉਨ੍ਹਾਂ ਦੇ ਕਾਨੂੰਨੀ ਵਾਰਸਾਂ ਨੂੰ ਬਿਨਾਂ ਕਿਸੇ ਪੈਸੇ ਦੇ ਸੌਂਪ ਦਿੱਤੀ ਜਾਏਗੀ।
ਜਦੋਂ ਤੋਂ ਯੂ.ਕੇ. ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਆਪਣਾ ਭਾਰਤ ਦਾ ਵਪਾਰਕ ਦੌਰਾ ਕਰਕੇ ਵਾਪਸ ਯੂ.ਕੇ. ਪਹੁੰਚੀ ਹੈ, ਉਦੋਂ ਤੋਂ ਹੀ ਉਸ ਉੱਤੇ ਦਬਾਅ ਵਧ ਗਿਆ ਕਿ ਉਹ 1980 ਦੇ ਦਹਾਕੇ ਦੌਰਾਨ ਭਾਰਤੀ ਫੌਜ ਵਲੋਂ ਅਕਾਲ ਤਖ਼ਤ ਸਾਹਿਬ 'ਤੇ ਹੋਏ ਹਮਲੇ ਆਦਿ ਸੰਬੰਧੀ ਯੂ.ਕੇ. ਦੀ ਸੁਰੱਖਿਆ ਏਜੰਸੀਆਂ ਅਤੇ ਸਪੈਸ਼ਲ ਫੋਰਸ ਦੇ ਰੋਲ ਬਾਰੇ ਸਪੱਸ਼ਟੀਕਰਨ ਦੇਵੇ।
ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਵਿਖੇ ਵੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਭਾਰਤੀ ਉਪਮਹਾਂਦੀਪ ਸਮੇਤ ਵੱਖ-ਵੱਖ ਮੁਲਕਾਂ ਤੋਂ ਪੁੱਜੇ ਸਿੱਖ ਸ਼ਰਧਾਲੂਆਂ ਨੇ ਇਸ ਮੌਕੇ ਹੋਏ ਧਾਰਮਿਕ ਸਮਾਗਮ ਵਿਚ ਉਤਸ਼ਾਹ ਨਾਲ ਸ਼ਿਰਕਤ ਕੀਤੀ।
ਹਲਕਾ ਦਾਖਾ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਹੰਬੜਾ ਰੋਡ ਸਥਿਤ ਘਰ ਦੇ ਬਾਹਰ ਸੋਮਵਾਰ ਨੂੰ ਸ਼ੱਕੀ ਹਾਲਾਤ ਵਿੱਚ ਗੋਲੀ ਲੱਗਣ ਕਾਰਨ ਪੰਜਾਬ ਪੁਲਿਸ ਦੇ ਸਿਪਾਹੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਚੱਲੀ ਗੋਲੀ ਕਾਰਨ ਉਸ ਦੀ ਮੌਤ ਹੋਈ। ਮ੍ਰਿਤਕ ਦੀ ਪਛਾਣ ਪਟਿਆਲਾ ਦੇ ਪਿੰਡ ਘੱਗਾ ਵਾਸੀ ਨਿਰਦੇਸ਼ ਸਿੰਘ ਵਜੋਂ ਹੋਈ।
ਕਸ਼ਮੀਰ ਵਿੱਚ ਭਾਰਤੀ ਨੀਮ ਫੌਜੀ ਦਸਤਿਆਂ ਦੀ ਗੱਡੀ ਨਾਲ ਟਕਰਾ ਕੇ ਜ਼ਖ਼ਮੀ ਹੋਏ ਨੌਜਵਾਨ ਦੀ ਕੱਲ੍ਹ ਮੌਤ ਹੋ ਗਈ। ਇਸ ਤੋਂ ਪ੍ਰਦਰਸ਼ਨ ਕਰ ਰਹੇ ਲੋਕਾਂ ਦੀ ਨੀਮ ਫੌਜੀ ਦਸਤਿਆਂ ਨਾਲ ਝੜਪ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਨੂਰਬਾਗ਼ ਦੇ ਭਗਵਾਨਪੁਰਾ ਇਲਾਕੇ ਦੇ ਵਾਸੀ 21 ਸਾਲਾ ਰਿਜ਼ਵਾਨ ਅਹਿਮਦ ਨੂੰ ਪਰੀਮਪੁਰਾ ਵਿੱਚ ਸੀਆਰਪੀਐਫ ਦੀ ਗੱਡੀ ਨੇ ਫੇਟ ਮਾਰ ਦਿੱਤੀ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।