Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 22, 2016

November 22, 2016

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰਾਂ ਕੋਲ ਬੇਸ਼ੁਮਾਰ ਕਾਲਾ ਧਨ ਅਤੇ ਬੇਨਾਮੀ ਜਾਇਦਾਦਾਂ ਹੋਣ ਦਾ ਗੰਭੀਰ ਦੋਸ਼ ਲਗਾਇਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਮਾਂਬੱਧ ਕਾਰਵਾਈ ਮੰਗੀ।
ਅੱਜ ਮੋਗਾ ਵਿਖੇ ਹਲਕਾ ਬਾਘਾ ਪੁਰਾਣਾ ਦੇ ਮੌਜੂਦਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੇ ਪਾਰਟੀ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀਆਂ ਨੀਤੀਆਂ ਤੋਂ ਨਿਰਾਸ਼ ਹੁੰਦੇ ਹੋਏ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਹਲਕਾ ਬਾਘਾ ਪੁਰਾਣਾ ਤੋਂ ਪਾਰਟੀ ਪ੍ਰਧਾਨ ਵੱਲੋਂ ਉਨ੍ਹਾਂ ਨੂੰ ਟਿਕਟ ਨਾ ਦਿੱਤੇ ਜਾਣ 'ਤੇ ਉਹ ਨਾਰਾਜ਼ ਸਨ।
14 ਨਵੰਬਰ, 2016 ਨੂੰ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਰੇਲ ਕੋਚ ਫੈਕਟਰੀ, ਕਪੂਰਥਲਾ ਵਿਖੇ ਮਨਾਇਆ ਗਿਆ। ਇਸ ਮੌਕੇ ਸਿੱਖ ਵਿਦਵਾਨ, ਇਤਿਹਾਸਕਾਰ ਅਤੇ ਲਿਖਾਰੀ ਭਾਈ ਅਜਮੇਰ ਸਿੰਘ ਵਲੋਂ ਦਿੱਤਾ ਗਿਆ ਭਾਸ਼ਣ।
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਉਸਦੇ ਪਰਿਵਾਰ ਦੇ ਸਵਿਸ ਬੈਂਕ ਖਾਤੇ ਇਹ ਕਹਿੰਦੇ ਹੋਏ ਜਨਤਕ ਕੀਤੇ ਕਿ ਪੂਰੇ ਪਰਿਵਾਰ ਨੇ ਕੈਪਟਨ ਅਮਰਿੰਦਰ ਸਿੰਘ ਦੇ ਬਤੌਰ ਪੰਜਾਬ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ 2002 ਤੋਂ 2007 ਤੱਕ ਇਨ੍ਹਾਂ ਖਾਤਿਆਂ ਵਿਚ ਇਹ ਪੈਸਾ ਜਮ੍ਹਾ ਕੀਤਾ ਹੈ।
ਜਸਟਿਸ ਲਲਿਤ ਨੇ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਫੌਰੀ ਨਿਰਮਾਣ ਲਈ ਹਰਿਆਣਾ ਦੀ ਅਰਜ਼ੀ ਉਤੇ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ। ਇਸ ਮਗਰੋਂ ਸੁਪਰੀਮ ਕੋਰਟ ਨੇ ਇਹ ਕੇਸ 24 ਨਵੰਬਰ ਨੂੰ ਜਿਰ੍ਹਾ ਲਈ ਹੋਰ ਬੈਂਚ ਅੱਗੇ ਲਾ ਦਿੱਤਾ।
ਲੁਧਿਆਣਾ ਦੇ ਆਤਮ ਨਗਰ ਤੋਂ ਅਜ਼ਾਦ ਵਿਧਾਇਕ ਸਿਮਰਜੀਤ ਬੈਂਸ ਅਤੇ ਲੁਧਿਆਣਾ ਦੱਖਣ ਤੋਂ ਅਜ਼ਾਦ ਉਮੀਦਵਾਰ ਬਲਵਿੰਦਰ ਸਿੰਘ ਬੈਂਸ ਦੀ ਪਾਰਟੀ ਲੋਕ ਇਨਸਾਫ ਪਾਰਟੀ ਨੇ ਸੋਮਵਾਰ 21 ਨਵੰਬਰ ਨੂੰ ਰਸਮੀ ਤੌਰ 'ਤੇ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਦਾ ਐਲਾਨ ਕਰ ਦਿੱਤਾ। ਸੋਮਵਾਰ ਨੂੰ ਚੰਡੀਗੜ੍ਹ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬੈਂਸ ਭਰਾਵਾਂ ਨੇ ਮੌਜੂਦਾ ਅਕਾਲੀ ਸਰਕਾਰ ਅਤੇ ਕਾਂਗਰਸ ਨੂੰ ਪੰਜਾਬ ਤੋਂ ਚਲਦਾ ਕਰਨ ਦੇ ਇਰਾਦੇ ਨਾਲ ਆਮ ਆਦਮੀ ਪਾਰਟੀ ਨਾਲ ਮਿਲਕੇ ਚੋਣਾਂ ਲੜਨ ਦਾ ਫੈਸਲਾ ਕੀਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।